-2 ਸਕੂਲੀ ਬੱਸਾਂ ਨੂੰ ਕੀਤਾ ਬੌਂਡ ਅਤੇ 10 ਬੱਸਾਂ ਦਾ ਕੱਟਿਆ ਚਲਾਨ
ਹੁਸ਼ਿਆਰਪੁਰ, 19 ਮਈ:ਜ਼ਿਲ੍ਹਾ ਟਰਾਂਸਪੋਰਟ ਅਫ਼ਸਰ ਸ੍ਰੀਮਤੀ ਜੀਵਨਜਗਜੋਤ ਕੌਰ ਨੇ ਸੇਫ ਸਕੂਲ ਵਾਹਨ ਸਕੀਮ ਦੀਆਂ ਸ਼ਰਤਾਂ ਪੂਰੀਆਂ ਨਾ ਕਰਨ ਵਾਲੇ ਸਕੂਲਾਂ ਖਿਲਾਫ਼ ਮੁਹਿੰਮ ਨੂੰ ਹੋਰ ਤੇਜ਼ ਕਰਦੇ ਹੋਏ ਮਾਹਿਲਪੁਰ ਵਿਖੇ ਸੰਤ ਬਾਬਾ ਹਰੀ ਸਿੰਘ ਮਾਡਲ ਸਕੂਲ ਦੀਆਂ ਦੋ ਬੱਸਾਂ ਨੂੰ ਬੌਂਡ ਕਰਦੇ ਹੋਏ 10 ਬੱਸਾਂ ਦੇ ਚਲਾਨ ਕੱਟੇ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਟਰਾਂਸਪੋਰਟ ਅਫ਼ਸਰ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਸੇਫ ਸਕੂਲ ਵਾਹਨ ਸਕੀਮ ਨੂੰ ਸਖਤੀ ਨਾਲ ਲਾਗੂ ਕੀਤਾ ਗਿਆ ਹੈ। ਇਸ ਸਬੰਧੀ ਜਿਲ੍ਹੇ ਦੇ ਵੱਖ-ਵੱਖ ਸਕੂਲਾਂ ਵਿੱਚ ਅਚਨਚੇਤ ਚੈਕਿੰਗ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਅੱਜ ਸੰਤ ਬਾਬਾ ਹਰੀ ਸਿੰਘ ਮਾਡਲ ਸਕੂਲ ਮਾਹਿਲਪੁਰ ਦੀਆਂ ਬੱਸਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ। ਇਸ ਦੌਰਾਨ ਇਹ ਦੇਖਿਆ ਗਿਆ ਕਿ ਬੱਸ ਵਿੱਚ ਬੱਚਿਆਂ ਦੇ ਬੈਠਣ ਲਈ 40 ਸੀਟਾਂ ਸਨ, ਜਦਕਿ 65 ਬੱਚਿਆਂ ਨੂੰ ਧੱਕੇ ਨਾਲ ਬਿਠਾ ਕੇ ਲਿਜਾਇਆ ਜਾ ਰਿਹਾ ਸੀ ਅਤੇ ਬੱਸ ਪੂਰੀ ਤਰ੍ਹਾਂ ਓਵਰਲੋਡ ਹੋਣ ਕਰਕੇ ਇਕ ਪਾਸੇ ਝੂਕੀ ਹੋਈ ਸੀ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੀਆਂ ਬੱਸਾਂ ਦਾ ਦੁਰਘਟਨਾਵਾਂ ਹੋਣ ਦਾ ਖਦਸ਼ਾ ਬਣਿਆ ਰਹਿੰਦਾ ਹੈ, ਜਿਸ ਨੂੰ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸੇਫ਼ ਸਕੂਲ ਵਾਹਨ ਸਕੀਮ ਤਹਿਤ ਬੱਸ ਵਿੱਚ ਜਿੰਨੀਆਂ ਸੀਟਾਂ ਹੁੰਦੀਆਂ ਹਨ, ਓਨੇ ਬੱਚਿਆਂ ਨੂੰ ਹੀ ਬੈਠਾਇਆ ਜਾ ਸਕਦਾ ਹੈ। ਇਸ ਲਈ ਓਵਰ ਲੋਡਿਡ ਇਸ ਸਕੂਲ ਦੀਆਂ 10 ਬੱਸਾਂ ਦੇ ਚਲਾਨ ਕੱਟੇ ਗਏ ਹਨ ਅਤੇ 2 ਬੱਸਾਂ ਨੂੰ ਬੌਂਡ ਕਰ ਦਿੱਤਾ ਗਿਆ ਹੈ। ਉਨ੍ਹਾਂ ਨੇ ਜਿਲ੍ਹੇ ਦੇ ਸਾਰੇ ਸਕੂਲਾਂ ਦੇ ਪ੍ਰਬੰਧਕਾਂ ਨੂੰ ਸਖਤੀ ਨਾਲ ਨਿਰਦੇਸ਼ ਦਿੰਦਿਆਂ ਕਿਹਾ ਕਿ ਉਹ ਆਪਣੇ-ਆਪਣੇ ਸਕੂਲਾਂ ਵਿੱਚ ਸੇਫ਼ ਸਕੂਲ ਵਾਹਨ ਸਕੀਮ ਨੂੰ ਲਾਗੂ ਕਰਨ। ਜੇਕਰ ਅਚਨਚੇਤ ਚੈਕਿੰਗ ਦੌਰਾਨ ਸਕੂਲੀ ਵਾਹਨ ਨਿਯਮਾਂ ਦੇ ਉਲਟ ਪਾਏ ਗਏ, ਤਾਂ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਉਨ੍ਹਾਂ ਕਿਹਾ ਕਿ ਭਵਿੱਖ ਵਿੱਚ ਵੀ ਸਕੂਲੀ ਵਾਹਨਾਂ ਦੀ ਅਚਨਚੇਤ ਚੈਕਿੰਗ ਜਾਰੀ ਰਹੇਗੀ।

No comments:
Post a Comment