ਸੈਮੀਨਾਰ ਦੌਰਾਨ ਟਰੈਫਿਕ ਨਿਯਮਾਂ ਦੀ ਪਾਲਣਾ ਯਕੀਨੀ ਬਣਾਉਣ ਲਈ ਕਿਹਾ
ਹੁਸ਼ਿਆਰਪੁਰ, 15 ਮਈ:ਡਿਪਟੀ ਕਮਿਸ਼ਨਰ ਸ੍ਰੀ ਵਿਪੁਲ ਉਜਵਲ ਨੇ ਕਿਹਾ ਕਿ 18 ਸਾਲ ਤੋਂ ਘੱਟ ਉਮਰ ਦੇ ਬੱਚੇ ਵਾਹਨ ਨਾ ਚਲਾਉਣ ਕਿਉਂਕਿ ਇਸ ਉਮਰ ਦੇ ਬੱਚਿਆਂ ਵਲੋਂ ਵਾਹਨ ਚਲਾਉਣ ਨਾਲ ਦੁਰਘਟਨਾਵਾਂ ਵਾਪਰਨ ਦਾ ਡਰ ਬਣਿਆ ਰਹਿੰਦਾ ਹੈ। ਉਹ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖੁਆਸਪੁਰ ਹੀਰਾਂ ਵਿਖੇ ਯੂ.ਐਨ.ਰੋਡ ਸੇਫ਼ਟੀ ਵੀਕ ਦੌਰਾਨ ਕਰਵਾਏ ਸੈਮੀਨਾਰ ਮੌਕੇ ਸੰਬੋਧਨ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਨਾਬਾਲਗ ਵਲੋਂ ਦੋ ਪਹੀਆ ਵਾਹਨ ਚਲਾਉਣ ਨਾਲ ਹਾਦਸੇ ਵਾਪਰਨ ਦਾ ਵਧੇਰੇ ਡਰ ਹੁੰਦਾ ਹੈ, ਇਸ ਲਈ ਮਾਪਿਆਂ ਦੀ ਜ਼ਿੰਮੇਵਾਰੀ ਬਣਦੀ ਹੈ, ਕਿ ਉਹ 18 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਨੂੰ ਵਾਹਨ ਨਾ ਚਲਾਉਣ ਦੇਣ। ਉਨ੍ਹਾਂ ਕਿਹਾ ਕਿ ਜੇਕਰ ਕੋਈ ਨਾਬਾਲਗ ਬੱਚਾ ਵਾਹਨ ਚਲਾਉਂਦੇ ਸਮੇਂ ਕਿਸੇ ਵੀ ਪ੍ਰਕਾਰ ਦਾ ਨੁਕਸਾਨ ਕਰਦਾ ਹੈ, ਤਾਂ ਇਸ ਦਾ ਖਮਿਆਜ਼ਾ ਮਾਪਿਆਂ ਨੂੰ ਭੁਗਤਣਾ ਪੈ ਸਕਦਾ ਹੈ।ਡਿਪਟੀ ਕਮਿਸ਼ਨਰ ਨੇ ਕਿਹਾ ਕਿ ਟਰੈਫਿਕ ਨਿਯਮਾਂ ਦੀ ਪਾਲਣਾ ਯਕੀਨੀ ਬਣਾਏ ਜਾਵੇ, ਤਾਂ ਜੋ ਹਾਦਸਿਆਂ ਨੂੰ ਠੱਲ੍ਹ ਪੈ ਸਕੇ। ਉਨ੍ਹਾਂ ਕਿਹਾ ਕਿ ਹਰੇਕ ਵਾਹਨ ਚਾਲਕ ਨੂੰ ਸੜਕ 'ਤੇ ਟਰੈਫ਼ਿਕ ਰੂਲਾਂ ਦਾ ਪੂਰਾ ਖਿਆਲ ਰੱਖਣਾ ਚਾਹੀਦਾ ਹੈ।
ਉਨ੍ਹਾਂ ਕਿਹਾ ਕਿ ਟਰੈਫਿਕ ਨਿਯਮਾਂ ਬਾਰੇ ਜਾਗਰੂਕਤਾ ਵੀ ਬਹੁਤ ਜ਼ਰੂਰੀ ਹੈ, ਕਿਉਂਕਿ ਜਾਗਰੂਕਤਾ ਕਾਰਨ ਹੀ ਟਰੈਫਿਕ ਨਿਯਮਾਂ ਦੀ ਪਾਲਣਾ ਕੀਤੀ ਜਾ ਸਕਦੀ ਹੈ। ਉਨ੍ਹਾਂ ਸਕੂਲਾਂ, ਕਾਲਜਾਂ ਦੇ ਮੁੱਖੀਆਂ ਨੂੰ ਵਿਦਿਆਰਥੀਆਂ ਨੂੰ ਟਰੈਫਿਕ ਨਿਯਮਾਂ ਤੋਂ ਜਾਣੂ ਕਰਵਾਉਣ ਲਈ ਵੀ ਕਿਹਾ। ਉਨ੍ਹਾਂ ਕਿਹਾ ਕਿ ਟਰੈਫਿਕ ਨਿਯਮਾਂ ਦੀ ਪਾਲਣਾ ਕਰਨ ਨਾਲ ਮਨੁੱਖੀ ਜ਼ਿੰਦਗੀਆਂ ਬੱਚ ਸਕਦੀਆਂ ਹਨ। ਉਨ੍ਹਾਂ ਕਿਹਾ ਕਿ ਵਾਹਨ ਚਲਾਉਂਦੇ ਸਮੇਂ ਸਪੀਡ ਦਾ ਧਿਆਨ ਰੱਖਣਾ ਵੀ ਬਹੁਤ ਜ਼ਰੂਰੀ ਹੈ, ਕਿਉਂਕਿ ਇਕਦਮ ਕਿਸੇ ਦੇ ਅੱਗੇ ਆ ਜਾਣ ਨਾਲ ਸਪੀਡ ਨੂੰ ਕੰਟਰੋਲ ਕਰਨਾ ਔਖਾ ਹੋ ਜਾਂਦਾ ਹੈ ਅਤੇ ਦੁਰਘਟਨਾ ਵਾਪਰ ਜਾਂਦੀ ਹੈ। ਜ਼ਿਲ੍ਹਾ ਟਰਾਂਸਪੋਰਟ ਅਫ਼ਸਰ ਸ੍ਰੀਮਤੀ ਜੀਵਨਜਗਜੋਤ ਕੌਰ ਨੇ ਸੰਬੋਧਨ ਕਰਦਿਆਂ ਕਿਹਾ ਕਿ ਓਵਰ ਸਪੀਡ ਵਾਹਨਾਂ ਸਬੰਧੀ ਜਾਗਰੂਕਤਾ ਫੈਲਾਉਣ ਲਈ ਯੂਨਾਈਟਡ ਨੇਸ਼ਨ ਰੋਡ ਸੇਫ਼ਟੀ ਵੀਕ ਮਨਾਇਆ ਜਾ ਰਿਹਾ ਹੈ, ਜਿਸ ਤਹਿਤ ਓਵਰ ਸਪੀਡ ਵਾਹਨਾਂ ਲਈ ਵਿਸ਼ੇਸ਼ ਜਾਗਰੂਕਤਾ ਫੈਲਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਹਰੇਕ ਵਿਅਕਤੀ ਨੂੰ ਟਰੈਫਿਕ ਰੂਲਾਂ ਅਨੁਸਾਰ ਹੀ ਆਪਣੇ ਵਾਹਨ ਚਲਾਉਣੇ ਚਾਹੀਦੇ ਹਨ ਅਤੇ ਉਨ੍ਹਾਂ ਦੀ ਸਪੀਡ ਵੀ ਲਿਮਟ ਵਿੱਚ ਹੀ ਰੱਖਣੀ ਚਾਹੀਦੀ ਹੈ। ਉਨ੍ਹਾਂ ਅਪੀਲ ਕਰਦਿਆਂ ਕਿਹਾ ਕਿ ਹਰ ਵਿਅਕਤੀ ਨੂੰ ਨਿਯਮਾਂ ਦੀ ਪਾਲਣਾ ਕਰਨੀ ਚਾਹੀਦੀ ਹੈ। ਸੈਮੀਨਾਰ ਦੌਰਾਨ ਵਿਦਿਆਰਥੀਆਂ ਦੇ ਓਵਰ ਸਪੀਡ ਸਬੰਧੀ ਪੇਟਿੰਗ ਅਤੇ ਸਲੋਗਨ ਮੁਕਾਬਲੇ ਵੀ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਵਿੱਚ ਜੇਤੂ ਵਿਦਿਆਰਥੀਆਂ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਸ੍ਰੀ ਦਿਨੇਸ਼ ਕੁਮਾਰ ਤੋਂ ਇਲਾਵਾ ਹੋਰ ਵੀ ਸਖਸ਼ੀਅਤਾਂ ਹਾਜ਼ਰ ਸਨ।

No comments:
Post a Comment