ਹੁਸ਼ਿਆਰਪੁਰ, 9 ਮਈ:
ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਵਲੋਂ ਬਿਹਾਰ ਦੇ ਜ਼ਿਲ੍ਹਾ ਗਿਆ ਦੇ ਨਿਵਾਸੀ 7 ਬੱਚਿਆਂ ਨੂੰ ਆਪਣੇ ਪਰਿਵਾਰਕ ਮੈਂਬਰਾਂ ਨੂੰ ਸੌਂਪਿਆ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਸ੍ਰੀਮਤੀ ਹਰਪ੍ਰੀਤ ਕੌਰ ਨੇ ਦੱਸਿਆ ਕਿ ਚਾਈਲਡ ਲੇਬਰ ਐਕਟ ਅਧੀਨ ਕੰਮ ਕਰਦੇ 7 ਬੱਚਿਆਂ ਸੋਮਨ ਕੁਮਾਰ, ਜੈ ਪ੍ਰਕਾਸ਼, ਦੀਪਕ ਕੁਮਾਰ, ਬਿਹਾਰੀ ਕੁਮਾਰ, ਅਨੁਰੂਧ ਕੁਮਾਰ, ਮੁਨੀਸ਼ ਕੁਮਾਰ ਅਤੇ ਕੁਲਦੀਪ ਕੁਮਾਰ ਨੂੰ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਨਵਾਂਸ਼ਹਿਰ ਵਲੋਂ ਕਿਰਤ ਵਿਭਾਗ ਦੀ ਸਹਾਇਤਾ ਨਾਲ ਚਿਲਡਰਨ ਹੋਮ ਹੁਸ਼ਿਆਰਪੁਰ ਵਿਖੇ ਭੇਜਿਆ ਗਿਆ ਸੀ। ਕੌਂਸਲਿੰਗ ਦੌਰਾਨ ਇਨ੍ਹਾਂ ਬੱਚਿਆਂ ਵਲੋਂ ਦੱਸੇ ਗਏ ਪਤੇ 'ਤੇ ਪਰਿਵਾਰਕ ਮੈਂਬਰਾਂ ਨੂੰ ਲੱਭ ਕੇ ਸਾਰੇ ਬੱਚਿਆਂ ਨੂੰ ਆਪਣੇ-ਆਪਣੇ ਘਰ ਭੇਜਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਵੀ ਭਵਿੱਖ ਵਿੱਚ ਚਾਈਲਡ ਲੇਬਰ ਨਾ ਕਰਵਾ ਕੇ ਸਕੂਲੀ ਸਿੱਖਿਆ ਵੱਲ ਜੁੜਨ ਲਈ ਪ੍ਰੇਰਿਤ ਕੀਤਾ ਗਿਆ ਹੈ।

No comments:
Post a Comment