-2 ਲੱਖ ਰੁਪਏ ਤੋਂ ਵੱਧ ਕੀਤਾ ਜ਼ੁਰਮਾਨਾ
-ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਵਾਲੇ ਕਿਸਾਨਾਂ 'ਤੇ ਹੋਵੇਗੀ ਸਖ਼ਤ ਕਾਰਵਾਈ : ਡਿਪਟੀ ਕਮਿਸ਼ਨਰ
ਹੁਸ਼ਿਆਰਪੁਰ, 12 ਮਈ: ਸੈਟੇਲਾਈਟ ਜ਼ਰੀਏ ਆਕਾਸ਼ ਤੋਂ ਨਾੜ ਨੂੰ ਅੱਗ ਲਗਾਉਣ ਵਾਲਿਆਂ 'ਤੇ ਰੱਖੀ ਜਾ ਰਹੀ ਨਜ਼ਰ ਉਦੋਂ ਕਾਰਗਰ ਸਾਬਤ ਹੋਈ, ਜਦੋਂ ਜ਼ਿਲ੍ਹੇ ਵਿੱਚ ਅਜਿਹੇ 72 ਕੇਸ ਫੜੇ ਗਏ। ਲੁਧਿਆਣਾ ਤੋਂ ਚੱਲ ਰਹੇ ਸੈਟੇਲਾਈਟ ਰਾਹੀਂ ਜਿਸ ਸਥਾਨ 'ਤੇ ਅੱਗ ਲੱਗੀ ਹੈ, ਉਸ ਬਾਰੇ ਤੁਰੰਤ ਪਤਾ ਲੱਗ ਜਾਂਦਾ ਹੈ ਅਤੇ ਇਸ ਦੀ ਸੂਚਨਾ ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਗਠਿਤ ਸਬੰਧਤ ਟੀਮਾਂ ਨੂੰ ਮੋਬਾਇਲ ਮੈਸੇਜ਼ ਜ਼ਰੀਏ ਮਿਲ ਜਾਂਦੀ ਹੈ, ਜਿਸ ਸਦਕਾ ਜ਼ਿਲ੍ਹੇ ਵਿੱਚ 72 ਕੇਸ ਸਾਹਮਣੇ ਆਏ ਹਨ ਅਤੇ ਅਜਿਹਾ ਕਰਨ ਵਾਲੇ ਵਿਅਕਤੀਆਂ ਨੂੰ 2 ਲੱਖ ਰੁਪਏ ਤੋਂ ਵੱਧ ਦਾ ਜ਼ੁਰਮਾਨਾ ਵੀ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ਼੍ਰੀ ਵਿਪੁਲ ਉਜਵਲ ਨੇ ਦੱਸਿਆ ਕਿ ਇਸ ਵਾਰ ਕਣਕ ਦੇ ਸੀਜ਼ਨ ਦੌਰਾਨ ਨਾੜ ਸਾੜਨ 'ਤੇ ਸੈਟੇਲਾਈਟ (ਉਪਗ੍ਰਹਿ) ਰਾਹੀਂ ਅਕਾਸ਼ ਤੋਂ ਨਿਗਰਾਨੀ ਰੱਖੀ ਜਾ ਰਹੀ ਹੈ ਅਤੇ ਜਿੱਥੇ ਕਿਤੇ ਵੀ ਕੋਈ ਕਣਕ ਦੇ ਨਾੜ/ਰਹਿੰਦ-ਖੂੰਹਦ ਨੂੰ ਅੱਗ ਲਗਾਏਗਾ ਨਾਲੋ ਨਾਲ ਉਪਗ੍ਰਹਿ ਦੀਆਂ ਤਸਵੀਰਾਂ ਪ੍ਰਾਪਤ ਹੋ ਜਾਂਦੀਆਂ ਹਨ, ਜਿਸ ਅਧਾਰ 'ਤੇ ਚੌਕਸੀ ਟੀਮ ਵਲੋਂ ਤੁਰੰਤ ਸਬੰਧਤ ਕਿਸਾਨ ਦੇ ਖੇਤ ਤੱਕ ਪਹੁੰਚ ਕੇ ਕਾਰਵਾਈ ਅਰੰਭੀ ਜਾਂਦੀ ਹੈ। ਉਨ੍ਹਾਂ ਦੱਸਿਆ ਕਿ 10 ਮਈ ਤੱਕ ਜ਼ਿਲ੍ਹੇ ਵਿੱਚ ਅਜਿਹੇ 72 ਕੇਸ ਫੜੇ ਗਏ ਹਨ, ਜਿਨ੍ਹਾਂ ਵਿੱਚ ਮੁਕੇਰੀਆਂ ਤਹਿਸੀਲ ਵਿੱਚ 39, ਦਸੂਹਾ 23 ਅਤੇ ਗੜ੍ਹਸ਼ੰਕਰ ਤਹਿਸੀਲ ਵਿੱਚ 10 ਕੇਸ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਕੇਸਾਂ ਵਿੱਚ ਸਬੰਧਤ ਵਿਅਕਤੀਆਂ ਨੂੰ 2 ਲੱਖ 10 ਹਜ਼ਾਰ ਰੁਪਏ ਜ਼ੁਰਮਾਨਾ ਵੀ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁਕੇਰੀਆਂ ਦੇ 39 ਕੇਸਾਂ ਵਿੱਚ 97,500 ਰੁਪਏ, ਦਸੂਹਾ ਦੇ 23 ਕੇਸਾਂ ਵਿੱਚ 57,500 ਜਦਕਿ ਗੜ੍ਹਸ਼ੰਕਰ ਦੇ 10 ਕੇਸਾਂ ਵਿੱਚ 55,000 ਰੁਪਏ ਜ਼ੁਰਮਾਨਾ ਕੀਤਾ ਜਾ ਚੁੱਕਾ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕੌਮੀ ਗਰੀਨ ਟ੍ਰਿਬਿਊਨਲ (ਐਨ.ਜੀ.ਟੀ.) ਦੇ ਹੁਕਮਾਂ 'ਤੇ ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਬਲਾਕ ਪੱਧਰ 'ਤੇ 14 ਮੋਨੀਟਰਿੰਗ ਟੀਮਾਂ ਗਠਿਤ ਕੀਤੀਆਂ ਗਈਆਂ ਹਨ, ਜਿਨ੍ਹਾਂ ਵਿੱਚ 90 ਅਧਿਕਾਰੀ (ਅਫ਼ਸਰ ਇੰਚਾਰਜ) ਨਿਗਰਾਨੀ ਵਜੋਂ ਤਾਇਨਾਤ ਹਨ।
ਉਨ੍ਹਾਂ ਦੱਸਿਆ ਕਿ ਇਹ ਮੋਨੀਟਰਿੰਗ ਟੀਮਾਂ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਖੇਤਰੀ ਦਫ਼ਤਰ ਹੁਸ਼ਿਆਰਪੁਰ ਦੀ ਅਗਵਾਈ ਵਿੱਚ ਕੰਮ ਕਰ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਐਨ.ਜੀ.ਟੀ. ਵਲੋਂ ਅੱਗ ਲਗਾਉਣ 'ਤੇ ਪੂਰਨ ਮਨਾਹੀ ਕੀਤੀ ਗਈ ਹੈ, ਤਾਂ ਜੋ ਵਾਤਾਵਰਣ ਨੂੰ ਦੂਸ਼ਿਤ ਹੋਣ ਤੋਂ ਬਚਾਇਆ ਜਾ ਸਕੇ। ਉਨ੍ਹਾਂ ਦੱਸਿਆ ਕਿ 2 ਏਕੜ ਤੋਂ ਘੱਟ ਵਾਲੇ ਕਿਸਾਨ ਨੂੰ 25,00 ਰੁਪਏ, 2 ਤੋਂ 5 ਏਕੜ ਵਾਲੇ ਕਿਸਾਨ ਨੂੰ 5 ਹਜ਼ਾਰ ਰੁਪਏ ਅਤੇ 5 ਤੋਂ ਵੱਧ ਏਕੜ ਵਾਲੇ ਕਿਸਾਨ ਨੂੰ 15 ਹਜ਼ਾਰ ਰੁਪਏ ਜ਼ੁਰਮਾਨਾ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਜੇਕਰ ਕੋਈ ਇਹ ਰਕਮ ਮੌਕੇ 'ਤੇ ਦੇਣ ਤੋਂ ਇਨਕਾਰ ਕਰਦਾ ਹੈ ਤਾਂ ਅਜਿਹੇ ਵਿਅਕਤੀ ਵਿਰੁੱਧ ਏਅਰ ਐਕਟ 1981 ਦੀ ਧਾਰਾ 39 ਅਤੇ ਜ਼ਿਲ੍ਹਾ ਮੈਜਿਸਟ੍ਰੇਟ ਦੇ ਰਹਿੰਦ-ਖੂੰਹਦ/ਪਰਾਲੀ/ਨਾੜ ਨੂੰ ਅੱਗ ਲਗਾਉਣ ਤੋਂ ਮਨਾਹੀ ਦੇ ਹੁਕਮ ਦੀ ਉਲੰਘਣਾ ਵਿਰੁੱਧ ਆਈ.ਪੀ.ਸੀ. ਦੀ ਧਾਰਾ 188 ਅਧੀਨ ਪੁਲਿਸ ਕੇਸ ਦਰਜ ਕਰਵਾਇਆ ਜਾਵੇਗਾ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਮੀਨ ਦੀ ਉਪਜਾਊ ਸ਼ਕਤੀ ਬਰਕਰਾਰ ਰੱਖਣ ਅਤੇ ਵਾਤਾਵਰਣ ਨੂੰ ਦੂਸ਼ਿਤ ਹੋਣ ਤੋਂ ਬਚਾਉਣ ਲਈ ਕਣਕ ਦੇ ਨਾੜ/ਰਹਿੰਦ-ਖੂੰਹਦ ਦੀ ਖੇਤ ਵਿਚ ਹੀ ਵਹਾਈ ਕੀਤੀ ਜਾਵੇ। ਉਨ੍ਹਾਂ ਦੱਸਿਆ ਕਿ ਕਿਸਾਨ ਪੈਡੀ ਸਟਰਾਅ, ਚੌਪਰ ਸਰੈਡਰ, ਰੋਟਾਵੇਟਰ, ਹੈਪੀ ਸੀਡਰ, ਜ਼ੀਰੋ ਟਰਿੱਲ ਡਰਿਲ, ਬੇਲਰ, ਮੂਵਰ, ਗਾਇਰੋ ਰੇਕ, ਸਟਰਾਅ ਰੀਪਰ, ਮੋਲਡ ਬੋਲਡ ਪਲਾਓ ਆਦਿ ਮਸ਼ੀਨਰੀ ਦੀ ਵਰਤੋਂ ਕਰਕੇ ਫਸਲ ਦੀ ਰਹਿੰਦ-ਖੂੰਹਦ ਦੀ ਸੰਭਾਲ ਕਰ ਸਕਦੇ ਹਨ।

No comments:
Post a Comment