ਹੁਸ਼ਿਆਰਪੁਰ, 5 ਮਈ:
ਅੰਤਰ ਰਾਸ਼ਟਰੀ ਰੈਡ ਕਰਾਸ ਦੇ ਬਾਨੀ ਸਰ ਜੀਨ ਹੈਨਰੀ ਡਿਊਨਾ ਜੀ ਦੇ ਜਨਮ ਦਿਵਸ 'ਤੇ ਰਾਜ ਪੱਧਰੀ ਸਮਾਰੋਹ 9 ਮਈ ਨੂੰ ਡੀ.ਏ.ਵੀ. ਕਾਲਜ ਆਫ਼ ਐਜੂਕੇਸ਼ਨ ਵਿਖੇ ਕਰਵਾਇਆ ਜਾਵੇਗਾ। ਇਸ ਸਬੰਧੀ ਤਿਆਰੀਆਂ ਨੂੰ ਲੈ ਕੇ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਦਫ਼ਤਰ ਵਿਖੇ ਡਿਪਟੀ ਕਮਿਸ਼ਨਰ ਸ੍ਰੀ ਵਿਪੁਲ ਉਜਵਲ ਦੀ ਪ੍ਰਧਾਨਗੀ ਹੇਠ ਹੋਈ ਵਿਸ਼ੇਸ਼ ਬੈਠਕ ਹੋਈ। ਇਸ ਦੌਰਾਨ ਤਿਆਰੀਆਂ ਦਾ ਜਾਇਜ਼ਾ ਲੈਂਦੇ ਹੋਏ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਮਾਰੋਹ ਨੂੰ ਸਫ਼ਲਤਾਪੂਰਵਕ ਨੇਪਰੇ ਚਾੜ੍ਹਨ ਲਈ ਯੋਜਨਾਬੱਧ ਤਰੀਕੇ ਨਾਲ ਕੰਮ ਕੀਤਾ ਜਾਵੇ। ਉਨ੍ਹਾਂ ਸਮੂਹ ਸੁਸਾਇਟੀ ਮੈਂਬਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਇਸ ਸਮਾਗਮ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ। ਇਸ ਤੋਂ ਬਾਅਦ ਜ਼ਿਲ੍ਹਾ ਰੈਡ ਕਰਾਸ ਅਤੇ ਇਸ ਦੀਆਂ ਸਬੰਧਤ ਬਰਾਂਚਾਂ ਵਲੋਂ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਬਾਰੇ ਵੀ ਵਿਚਾਰ ਵਟਾਂਦਰਾ ਕੀਤਾ ਗਿਆ। ਇਸ ਮੌਕੇ 'ਤੇ ਜ਼ਿਲ੍ਹਾ ਰੈਡ ਕਰਾਸ ਕਾਰਜਕਾਰੀ ਕਮੇਟੀ ਦੇ ਮੈਂਬਰ ਸ੍ਰੀ ਐਸ ਐਸ ਪਰਮਾਰ, ਚੌਧਰੀ ਮਹਿੰਦਰ ਸਿੰਘ, ਸ੍ਰੀ ਰਾਜੇਸ਼ ਜੈਨ, ਸ੍ਰੀ ਰਾਜੀਵ ਬਜਾਜ, ਸਾਬਕਾ ਪ੍ਰਿੰਸੀਪਲ ਦੇਸ਼ਵੀਰ ਸ਼ਰਮਾ ਅਤੇ ਪ੍ਰੋ: ਸੰਪਲਾ ਓਮ ਪ੍ਰਕਾਸ਼ ਵੀ ਮੌਜੂਦ ਸਨ।

No comments:
Post a Comment