ਸ਼ਾਂਤੀਪੂਰਵਕ ਮਸਲੇ ਦਾ ਹੱਲ ਅਤੇ ਸ਼ੁੱਧ ਵਾਤਾਵਰਣ ਬਰਕਰਾਰ ਰੱਖਣ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਵਚਨਬੱਧ
-ਹਲਕਾ ਵਿਧਾਇਕ ਸ਼ਾਮ ਚੁਰਾਸੀ ਨੇ ਲਿਆ ਸਥਿਤੀ ਦਾ ਜਾਇਜ਼ਾ
ਹੁਸ਼ਿਆਰਪੁਰ, 29 ਅਪ੍ਰੈਲ: ਜ਼ਿਲ੍ਹਾ ਪ੍ਰਸ਼ਾਸ਼ਨ ਜਿੱਥੇ ਸੈਂਚਰੀ ਪਲਾਈਵੁੱਡ ਫੈਕਟਰੀ ਵਿਚ ਸ਼ੁੱਧ ਵਾਤਾਵਰਣ ਬਰਕਰਾਰ ਰੱਖਣ ਅਤੇ ਸ਼ਾਂਤੀਪੂਰਨ ਤਰੀਕੇ ਨਾਲ ਪ੍ਰਭਾਵਿਤ ਵਿਅਕਤੀਆਂ ਦੇ ਇਤਰਾਜ਼ ਨਿਪਟਾਉਣ ਲਈ ਵਚਨਬੱਧ ਦਿਖਾਈ ਦੇ ਰਿਹਾ ਹੈ, ਉਥੇ ਹਲਕਾ ਵਿਧਾਇਕ ਸ਼ਾਮਚੁਰਾਸੀ ਸ਼੍ਰੀ ਪਵਨ ਕੁਮਾਰ ਆਦੀਆ ਨੇ ਇਸ ਸਬੰਧੀ ਸਥਿਤੀ ਦਾ ਜਾਇਜ਼ਾ ਲੈ ਕੇ ਜ਼ਿਲ੍ਹਾ ਪ੍ਰਸ਼ਾਸ਼ਨ ਨੂੰ ਸ਼ਾਂਤੀਪੂਰਵਕ ਅਤੇ ਆਮ ਸਹਿਮਤੀ ਨਾਲ ਇਸਦੇ ਹੱਲ ਲਈ ਕਿਹਾ।ਡਿਪਟੀ ਕਮਿਸ਼ਨਰ ਸ੍ਰੀ ਵਿਪੁਲ ਉਜਵਲ ਨੇ ਦੱਸਿਆ ਕਿ ਸੈਂਚਰੀ ਪਲਾਈਵੁੱਡ ਫੈਕਟਰੀ ਵਿਚ ਕਿਸੇ ਵੀ ਕੀਮਤ 'ਤੇ ਕੈਮੀਕਲ ਫੈਕਟਰੀ ਨਹੀਂ ਲੱਗਣ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਦੇ ਹੱਲ ਲਈ ਆਈ.ਏ.ਐਸ. ਅਧਿਕਾਰੀ ਸ੍ਰੀ ਪਰਮਵੀਰ ਸਿੰਘ ਦੀ ਨਿਗਰਾਨੀ ਵਿੱਚ ਟੀਮ ਗਠਿਤ ਕੀਤੀ ਜਾ ਚੁੱਕੀ ਹੈ ਅਤੇ ਇਸ ਟੀਮ ਵਲੋਂ ਪਿੰਡ ਦੋਲੋਵਾਲ ਸਥਿਤ ਸੈਂਚਰੀ ਪਲਾਈਵੁੱਡ ਫੈਕਟਰੀ ਦਾ ਲਗਾਤਾਰ ਨਿਰੀਖਣ ਵੀ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਉਹ ਖੁਦ ਵੀ ਇਲਾਕਾ ਵਾਸੀਆਂ ਦੀਆਂ ਸਮੱਸਿਆਵਾਂ ਅਤੇ ਇਤਰਾਜ਼ ਸੁਣ ਰਹੇ ਹਨ, ਤਾਂ ਜੋ ਪਹਿਲ ਦੇ ਆਧਾਰ 'ਤੇ ਇਨ੍ਹਾਂ ਇਤਰਾਜ਼ਾਂ ਦਾ ਹੱਲ ਕੀਤਾ ਜਾ ਸਕੇ। ਉਨ੍ਹਾਂ ਦੱਸਿਆ ਕਿ ਕੈਮੀਕਲ ਫੈਕਟਰੀ ਲਗਾਉਣ ਸਬੰਧੀ ਕੀਤੇ ਇਤਰਾਜ਼ 'ਤੇ ਜ਼ਿਲ੍ਹਾ ਪ੍ਰਸ਼ਾਸ਼ਨ ਨੇ ਸਖਤ ਕਦਮ ਚੁੱਕਦਿਆਂ ਸੈਂਚਰੀ ਪਲਾਈਵੁੱਡ ਫੈਕਟਰੀ ਦੇ ਪ੍ਰਬੰਧਕਾਂ ਨੂੰ ਹਦਾਇਤ ਕੀਤੀ ਕਿ ਇਥੇ ਕਿਸੇ ਵੀ ਤਰ੍ਹਾਂ ਦੀ ਕੈਮੀਕਲ ਫੈਕਟਰੀ ਨਾ ਲਗਾਈ ਜਾਵੇ।ਸ਼੍ਰੀ ਵਿਪੁਲ ਉਜਵਲ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਇਸ ਮਸਲੇ ਦੇ ਹੱਲ ਲਈ ਕਾਫੀ ਗੰਭੀਰ ਹੈ ਅਤੇ ਸ਼ਾਂਤੀਪੂਰਨ ਤਰੀਕੇ ਨਾਲ ਇਹ ਮਾਮਲਾ ਜਲਦੀ ਹੱਲ ਕਰ ਲਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਸੈਂਚਰੀ ਪਲਾਈਵੁੱਡ ਫੈਕਟਰੀ ਸਬੰਧੀ ਇਤਰਾਜ਼ਾਂ ਨੂੰ ਪੂਰੀ ਗਹੁ ਨਾਲ ਸੁਣਿਆ ਜਾ ਰਿਹਾ ਹੈ ਅਤੇ ਪ੍ਰਭਾਵਿਤ ਲੋਕ ਇਸ ਸਬੰਧੀ ਆਪਣੇ ਇਤਰਾਜ਼ ਰੱਖਣ ਲਈ ਕਿਸੇ ਵੀ ਵੇਲੇ ਉਨ੍ਹਾਂ ਨਾਲ ਸੰਪਰਕ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਇਤਰਾਜ਼ਾਂ ਦੇ ਸ਼ਾਂਤੀਪਰੂਵਕ ਹੱਲ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜਿੱਥੇ ਪ੍ਰਭਾਵਿਤ ਲੋਕਾਂ ਨੂੰ ਨਾਲ ਲੈਕੇ ਸ਼ਾਂਤੀਪੂਰਨ ਤਰੀਕੇ ਨਾਲ ਇਸ ਦਾ ਹੱਲ ਕੱਢਿਆ ਜਾਵੇਗਾ, ਉਥੇ ਵਾਤਾਰਵਣ ਨੂੰ ਸ਼ੁੱਧ ਰੱਖਣ ਲਈ ਵੀ ਪ੍ਰਸ਼ਾਸ਼ਨ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਵਾਤਾਵਰਣ ਨੂੰ ਪ੍ਰਦੁਸ਼ਿਤ ਨਹੀਂ ਹੋਣ ਦਿੱਤਾ ਜਾਵੇਗਾ, ਬਲਕਿ ਇਲਾਕਾ ਵਾਸੀਆਂ ਨੂੰ ਸ਼ੁੱਧ ਵਾਤਾਵਰਣ ਮੁਹੱਈਆ ਕਰਵਾਉਣਾ ਜ਼ਿਲ੍ਹਾ ਪ੍ਰਸ਼ਾਸ਼ਨ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਦੱਸਿਆ ਕਿ ਸਾਫ-ਸੁਥਰਾ ਪੌਣ-ਪਾਣੀ ਬਰਕਰਾਰ ਰੱਖਣਾ ਹੀ ਜ਼ਿਲ੍ਹਾ ਪ੍ਰਸ਼ਾਸ਼ਨ ਦਾ ਤਰਜ਼ੀਹੀ ਉਪਰਾਲਾ ਹੈ। ਇਸ ਤੋਂ ਇਲਾਵਾ ਇਲਾਕੇ ਲਈ ਰੁਜ਼ਗਾਰ ਦੇ ਮੌਕਿਆਂ ਪ੍ਰਤੀ ਵੀ ਸੰਜੀਦਗੀ ਦਿਖਾਈ ਜਾ ਰਹੀ ਹੈ। ਸ਼੍ਰੀ ਵਿਪੁਲ ਉਜਵਲ ਨੇ ਭਰੋਸਾ ਦਿਵਾਇਆ ਕਿ ਪਿੰਡ ਵਾਸੀਆਂ ਅਤੇ ਸੰਘਰਸ਼ ਕਮੇਟੀ ਨੂੰ ਜੋ ਵੀ ਇਤਰਾਜ਼ ਹਨ, ਉਸ ਸਬੰਧੀ ਪਹਿਲਾਂ ਸਾਰੇ ਹੱਲ ਕੱਢੇ ਜਾਣਗੇ। ਉਨ੍ਹਾਂ ਦੱਸਿਆ ਕਿ ਆਮ ਸਹਿਮਤੀ ਨੂੰ ਤਰਜ਼ੀਹ ਦਿੱਤੀ ਜਾਵੇਗੀ ਅਤੇ ਵਾਤਾਵਰਣ ਨੂੰ ਕਿਸੇ ਵੀ ਪ੍ਰਕਾਰ ਦਾ ਨੁਕਸਾਨ ਨਹੀਂ ਪਹੁੰਚਾਉਣ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਵਾਸੀਆਂ ਨੂੰ ਸਾਫ-ਸੁਥਰਾ ਅਤੇ ਪਾਰਦਰਸ਼ੀ ਪ੍ਰਸ਼ਾਸ਼ਨ ਦੇਣ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਦੱਸਿਆ ਕਿ ਜਿੱਥੇ ਜਨਤਾ ਨੂੰ ਕਿਸੇ ਵੀ ਤਰ੍ਹਾਂ ਦੀਆਂ ਸੇਵਾਵਾਂ ਹਾਸਲ ਕਰਨ ਲਈ ਸਰਕਾਰੀ ਦਫ਼ਤਰਾਂ ਵਿਚ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ, ਉਥੇ ਸੀਨੀਅਰ ਸਿਟੀਜ਼ਨਜ਼ ਨੂੰ ਸਰਕਾਰੀ ਦਫ਼ਤਰਾਂ ਵਿਚ ਪੂਰਾ ਮਾਣ-ਸਨਮਾਨ ਮਿਲੇਗਾ।ਉਧਰ ਹਲਕਾ ਵਿਧਾਇਕ ਸ਼ਾਮਚੁਰਾਸੀ ਸ਼੍ਰੀ ਪਵਨ ਕੁਮਾਰ ਆਦੀਆ ਨੇ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਤੋਂ ਬੜੀ ਹੀ ਗੰਭੀਰਤਾ ਨਾਲ ਸਥਿਤੀ ਦਾ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦਾ ਹੱਲ ਸ਼ਾਂਤੀਪੂਰਨ ਅਤੇ ਆਮ ਸਹਿਮਤੀ ਨਾਲ ਕਰਨਾ ਯਕੀਨੀ ਬਣਾਇਆ ਜਾਵੇ।

No comments:
Post a Comment