-ਜ਼ਿਲ੍ਹੇ ਵਿੱਚ ਨਵ-ਨਿਯੁਕਤ 130 ਪਟਵਾਰੀ ਉਮੀਦਵਾਰਾਂ ਨੂੰ ਦਿੱਤੀ ਜਾਵੇਗੀ ਟਰੇਨਿੰਗ
ਹੁਸ਼ਿਆਰਪੁਰ, 2 ਮਈ:ਡਿਪਟੀ ਕਮਿਸ਼ਨਰ ਸ੍ਰੀ ਵਿਪੁਲ ਉਜਵਲ ਨੇ ਜ਼ਿਲ੍ਹਾ ਪ੍ਰੀਸ਼ਦ ਦੇ ਪ੍ਰਬੰਧਕੀ ਕੰਪਲੈਕਸ ਵਿਖੇ ਨਵੇਂ ਭਰਤੀ ਹੋਏ ਪਟਵਾਰੀ ਉਮੀਦਵਾਰਾਂ ਦੀ ਟਰੇਨਿੰਗ ਲਈ ਖੋਲ੍ਹੇ ਗਏ ਪਟਵਾਰ ਟਰੇਨਿੰਗ ਸਕੂਲ ਦਾ ਰਸਮੀ ਤੌਰ 'ਤੇ ਉਦਘਾਟਨ ਕੀਤਾ। ਸਮਾਗਮ ਵਿੱਚ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਇਕਬਾਲ ਸਿੰਘ ਸੰਧੂ ਅਤੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਜਸਵੀਰ ਸਿੰਘ ਵੀ ਵਿਸ਼ੇਸ਼ ਤੌਰ 'ਤੇ ਸ਼ਾਮਲ ਹੋਏ। ਆਪਣੇ ਸੰਬੋਧਨ ਵਿੱਚ ਡਿਪਟੀ ਕਮਿਸ਼ਨਰ ਸ੍ਰੀ ਵਿਪੁਲ ਉਜਵਲ ਨੇ ਕਿਹਾ ਕਿ ਰਾਜ ਵਿੱਚ 1200 ਤੋਂ ਵੱਧ ਪਟਵਾਰੀ ਉਮੀਦਵਾਰਾਂ ਦੀ ਟਰੇਨਿੰਗ ਲਈ ਵੱਖ-ਵੱਖ ਜ਼ਿਲ੍ਹਿਆਂ ਵਿੱਚ ਪਟਵਾਰ ਟਰੇਨਿੰਗ ਸਕੂਲ ਖੋਲ੍ਹੇ ਗਏ ਹਨ।
ਇਨ੍ਹਾਂ ਟਰੇਨਿੰਗ ਸਕੂਲਾਂ ਵਿੱਚ ਨਵ-ਨਿਯੁਕਤ ਪਟਵਾਰੀ ਉਮੀਦਵਾਰਾਂ ਨੂੰ ਇਕ ਸਾਲ ਦੀ ਟਰੇਨਿੰਗ ਦੌਰਾਨ ਮਾਲ ਵਿਭਾਗ ਦੇ ਕੰਮ-ਕਾਜ ਸਬੰਧੀ ਬਾਰੀਕੀ ਨਾਲ ਜਾਣਕਾਰੀ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਕਰੀਬ 130 ਪਟਵਾਰੀ ਉਮੀਦਵਾਰਾਂ ਦੀ ਨਿਯੁਕਤੀ ਕੀਤੀ ਗਈ ਹੈ। ਇਸ ਨਿਯੁਕਤੀ ਨਾਲ ਮਾਲ ਵਿਭਾਗ ਵਿੱਚ ਆਮ ਜਨਤਾ ਨੂੰ ਆਉਣ ਵਾਲੀਆਂ ਸਮੱਸਿਆਵਾਂ ਕਾਫ਼ੀ ਹੱਦ ਤੱਕ ਹੱਲ ਹੋ ਜਾਣਗੀਆਂ। ਉਨ੍ਹਾਂ ਨੇ ਪਟਵਾਰੀ ਉਮੀਦਵਾਰਾਂ ਨੂੰ ਦਿਸ਼ਾ-ਨਿਰਦੇਸ਼ ਦਿੰਦਿਆਂ ਕਿਹਾ ਕਿ ਉਹ ਮਾਲ ਵਿਭਾਗ ਦੀਆਂ ਬਾਰੀਕੀਆਂ ਨੂੰ ਚੰਗੀ ਤਰ੍ਹਾਂ ਸਮਝਣ। ਹੁਣ ਸਮਾਂ ਬਿਲਕੁਲ ਬਦਲ ਗਿਆ ਹੈ ਅਤੇ ਸਾਰਾ ਕੰਮ ਆਨ ਲਾਈਨ ਡਾਟਾ ਦੇ ਆਧਾਰ 'ਤੇ ਹੁੰਦਾ ਹੈ। ਇਸ ਦੇ ਨਾਲ ਲੈਂਡ ਸਬੰਧੀ ਰਿਕਾਰਡ ਨੂੰ ਮੇਨਟੇਨ ਕਰਨਾ ਬੇਹੱਦ ਆਸਾਨ ਹੈ, ਪਰ ਇਸ ਦੇ ਲਈ ਪੂਰੀ ਮਿਹਨਤ ਨਾਲ ਸਿੱਖਣ ਦੀ ਲੋੜ ਹੈ। ਇਸ ਤੋਂ ਬਾਅਦ ਉਨ੍ਹਾਂ ਨੇ ਟਰੇਨਿੰਗ ਸਬੰਧੀ ਪੰਜਾਬ ਲੈਂਡ ਰਿਕਾਰਡ ਮੈਨੂਅਲ ਨਾਮਕ ਕਿਤਾਬਾਂ ਵੀ ਪਟਵਾਰੀ ਉਮੀਦਵਾਰਾਂ ਨੂੰ ਵੰਡੀਆਂ ਇਸ ਮੌਕੇ 'ਤੇ ਐਸ.ਡੀ.ਐਮ. ਹੁਸ਼ਿਆਰਪੁਰ ਸ੍ਰੀ ਜਿਤੇਂਦਰ ਜੋਰਵਰ, ਜ਼ਿਲ੍ਹਾ ਮਾਲ ਅਫ਼ਸਰ ਸ੍ਰੀ ਅਮਨਪਾਲ ਸਿੰਘ, ਜ਼ਿਲ੍ਹਾ ਟਰਾਂਸਪੋਰਟ ਅਫ਼ਸਰ ਸ੍ਰੀਮਤੀ ਜੀਵਨਜਗਜੋਤ ਕੌਰ, ਸਹਾਇਕ ਕਮਿਸ਼ਨਰ (ਜ) ਸ੍ਰੀਮਤੀ ਨਵਨੀਤ ਕੌਰ ਬੱਲ, ਜ਼ਿਲ੍ਹਾ ਸਿੱਖਿਆ ਅਫਸਰ (ਸ) ਸ੍ਰੀ ਦਿਨੇਸ਼ ਕੁਮਾਰ, ਪ੍ਰਿੰਸੀਪਲ ਰਾਕੇਸ਼ ਮਿਨਹਾਸ, ਤਹਿਸੀਲਦਾਰ ਹੁਸ਼ਿਆਰਪੁਰ ਸ੍ਰੀ ਅਰਵਿੰਦ ਪ੍ਰਕਾਸ਼ ਵਰਮਾ, ਉਪ ਮੁੱਖ ਕਾਰਜਕਾਰੀ ਅਫ਼ਸਰ ਜਿਲ੍ਹਾ ਪ੍ਰੀਸ਼ਦ ਸ੍ਰੀ ਬੁੱਧੀ ਰਾਜ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।

No comments:
Post a Comment