-ਗਰੀਬ ਵਿਅਕਤੀਆਂ ਨੂੰ ਜਲਦੀ ਮਿਲੇਗਾ 10 ਰੁਪਏ ਵਿੱਚ ਭਰ ਪੇਟ ਖਾਣਾ
- ਵਿਦਿਆਰਥਣਾਂ ਨੂੰ ਮਾਨਵਤਾ ਦੀ ਸੇਵਾ, ਰੁੱਖਾਂ ਅਤੇ ਪਾਣੀ ਦੀ ਸੰਭਾਲ ਸਬੰਧੀ ਚੁਕਾਈ ਗਈ ਸਹੁੰ
ਹੁਸ਼ਿਆਰਪੁਰ, 9 ਮਈ:ਅੰਤਰ ਰਾਸ਼ਟਰੀ ਰੈਡ ਕਰਾਸ ਦੇ ਬਾਨੀ ਸਰ ਜੀਨ ਹੈਨਰੀ ਡਿਊਨਾ ਜੀ ਦੇ ਜਨਮ ਦਿਵਸ 'ਤੇ ਡੀ.ਏ.ਵੀ. ਕਾਲਜ ਆਫ ਐਜੂਕੇਸ਼ਨ ਵਿਖੇ ਰਾਜ ਪੱਧਰੀ ਸਮਾਗਮ ਕਰਵਾਇਆ ਗਿਆ। ਸਮਾਗਮ ਵਿਚ ਇੰਡੀਅਨ ਰੈਡ ਕਰਾਸ ਸੁਸਾਇਟੀ ਦੇ ਵਾਈਸ ਚੇਅਰਮੈਨ ਸ੍ਰੀ ਅਵਿਨਾਸ਼ ਰਾਏ ਖੰਨਾ ਅਤੇ ਡਿਪਟੀ ਕਮਿਸ਼ਨਰ ਸ੍ਰੀ ਵਿਪੁਲ ਉਜਵਲ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਇਸ ਤੋਂ ਪਹਿਲਾਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਰੇਲਵੇ ਮੰਡੀ ਵਿਖੇ ਹੋਏ ਵਿਸ਼ੇਸ਼ ਸਮਾਗਮ ਦੌਰਾਨ ਸਕੂਲ ਦੀਆਂ ਵਿਦਿਆਰਥਣਾਂ ਨੂੰ ਮਾਨਵਤਾ ਦੀ ਸੇਵਾ, ਰੁੱਖਾਂ ਅਤੇ ਪਾਣੀ ਦੀ ਸੰਭਾਲ ਸਬੰਧੀ ਸਹੁੰ ਵੀ ਚੁਕਾਈ ਗਈ। ਆਪਣੇ ਸੰਬੋਧਨ ਵਿਚ ਇੰਡੀਅਨ ਰੈਡ ਕਰਾਸ ਸੁਸਾਇਟੀ ਦੇ ਵਾਈਸ ਚੇਅਰਮੈਨ ਸ੍ਰੀ ਅਵਿਨਾਸ਼ ਰਾਏ ਖੰਨਾ ਨੇ ਰੈਡ ਕਰਾਸ ਸੁਸਾਇਟੀ ਦੇ ਬਾਨੀ ਜੀਨ ਹੈਨਰੀ ਡਿਊਨਾ ਨੂੰ ਯਾਦ ਕਰਦਿਆਂ ਸ਼ਰਧਾ ਦੇ ਫੁੱਲ ਭੇਟ ਕਰਦੇ ਹੋਏ, ਉਨ੍ਹਾਂ ਵਲੋਂ ਪਾਏ ਗਏ ਯੋਗਦਾਨ ਦੀ ਸ਼ਲਾਘਾ ਕੀਤੀ।ਸ੍ਰੀ ਖੰਨਾ ਨੇ ਕਿਹਾ ਕਿ ਮਾਨਵਤਾ ਦੀ ਸੇਵਾ ਲਈ ਸਾਨੂੰ ਸਾਰਿਆਂ ਨੂੰ ਹਮੇਸ਼ਾਂ ਯਤਨਸ਼ੀਲ ਰਹਿਣਾ ਚਾਹੀਦਾ ਹੈ ਅਤੇ ਫ਼ਸਟ ਏਡ ਦੀ ਟਰੇਨਿੰਗ ਲੈਣੀ ਵੀ ਜ਼ਰੂਰੀ ਹੈ। ਫਸਟ ਏਡ ਦੀ ਟਰੇਨਿੰਗ ਹਾਸਲ ਕਰਕੇ ਅਸੀਂ ਕਿਸੇ ਵੀ ਦੁਰਘਟਨਾ ਸਮੇਂ ਕਿਸੇ ਵੀ ਮਰੀਜ਼ ਦੀ ਤੁਰੰਤ ਸਹਾਇਤਾ ਕਰ ਸਕਦੇ ਹਾਂ। ਉਨ੍ਹਾਂ ਅਪੀਲ ਕਰਦਿਆਂ ਕਿਹਾ ਕਿ ਮਹਿਜ਼ 500 ਰੁਪਏ ਵਿਚ ਰੈਡ ਕਰਾਸ ਸੁਸਾਇਟੀ ਦਾ ਜੀਵਨ ਭਰ ਮੈਂਬਰ ਬਣਿਆ ਜਾ ਸਕਦਾ ਹੈ।
ਡਿਪਟੀ ਕਮਿਸ਼ਨਰ-ਕਮ-ਪ੍ਰਧਾਨ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਹੁਸ਼ਿਆਰਪੁਰ ਸ੍ਰੀ ਵਿਪੁਲ ਉਜਵਲ ਨੇ ਸੰਬੋਧਨ ਕਰਦਿਆਂ ਕਿਹਾ ਕਿ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਵਲੋਂ ਵੱਖ-ਵੱਖ ਸਮਾਜ ਭਲਾਈ ਦੇ ਕੰਮ ਕੀਤੇ ਜਾ ਰਹੇ ਹਨ। ਇਸ ਦੀ ਸਫ਼ਲਤਾ ਦਾ ਰਾਜ ਦਾਨੀ ਸੱਜਣਾਂ ਵਲੋਂ ਦਿੱਤਾ ਜਾ ਰਿਹਾ ਸਹਿਯੋਗ ਹੈ। ਉਨ੍ਹਾਂ ਕਿਹਾ ਕਿ ਜਲਦੀ ਹੀ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਦੀ ਤਰਫੋਂ ਗਰੀਬ ਲੋਕਾਂ ਨੂੰ ਸਸਤਾ ਖਾਣਾ ਮੁਹੱਈਆ ਕਰਵਾਉਣ ਦੀ ਯੋਜਨਾ ਤਹਿਤ ਕੇਵਲ 10 ਰੁਪਏ ਵਿੱਚ ਭਰ ਪੇਟ ਖਾਣਾ ਵੀ ਮੁਹੱਈਆ ਕਰਵਾਇਆ ਜਾਵੇਗਾ। ਇਸ ਦੌਰਾਨ ਵੱਖ-ਵੱਖ ਸਕੂਲਾਂ ਅਤੇ ਰੈਡ ਕਰਾਸ ਸੁਸਾਇਟੀ ਦੇ ਵਿਦਿਆਰਥੀਆਂ ਵਲੋਂ ਸਭਿਆਚਾਰਕ ਪ੍ਰੋਗਰਾਮ ਵੀ ਪੇਸ਼ ਕੀਤਾ ਗਿਆ। ਅਖੀਰ ਵਿੱਚ ਮੁੱਖ ਮਹਿਮਾਨਾਂ ਵਲੋਂ ਜਿਲ੍ਹਾ ਰੈਡ ਕਰਾਸ ਸੁਸਾਇਟੀ ਨੂੰ ਵਿਸੇਸ਼ ਯੋਗਦਾਨ ਦੇਣ ਵਾਲੇ ਦਾਨੀ ਸੱਜਣਾਂ ਨੂੰ ਯਾਦਗਾਰੀ ਚਿੰਨ ਦੇ ਕੇ ਸਨਮਾਨਿਤ ਵੀ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਨੇ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਨੂੰ 1 ਕਰੋੜ 22 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦਾਨ ਦੇਣ ਵਾਲੇ ਐਨ.ਆਰ.ਆਈ. ਸ੍ਰੀ ਪਿਆਰੇ ਲਾਲ ਸੈਣੀ ਦੀ ਪ੍ਰਸੰਸਾਂ ਕੀਤੀ। ਉਨ੍ਹਾਂ ਵਾਤਾਵਰਣ ਨੂੰ ਹਰਿਆ-ਭਰਿਆ ਬਣਾਉਣ ਅਤੇ ਪਾਣੀ ਬਚਾਉਣ ਲਈ ਸਭ ਨੂੰ ਅੱਗੇ ਆਉਣ ਦਾ ਸੱਦਾ ਵੀ ਦਿੱਤਾ।
ਇਸ ਮੌਕੇ 'ਤੇ ਰਿਟਾਇਰਡ ਆਈ.ਏ.ਐਸ. ਤੇ ਸਕੱਤਰ ਪੰਜਾਬ ਸਟੇਟ ਰੈਡ ਕਰਾਸ ਬਰਾਂਚ ਚੰਡੀਗੜ੍ਹ ਸ੍ਰੀ ਸੀ.ਐਸ. ਤਲਵਾੜ, ਡਿਪਟੀ ਸਕੱਤਰ ਪੰਜਾਬ ਸਟੇਟ ਰੈਡ ਕਰਾਸ ਬਰਾਂਚ ਸ੍ਰੀ ਕੇ.ਕੇ. ਸੈਣੀ, ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਇਕਬਾਲ ਸਿੰਘ ਸੰਧੂ, ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀ ਦਿਨੇਸ਼ ਕੁਮਾਰ, ਸਕੱਤਰ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਸ੍ਰੀ ਨਰੇਸ਼ ਗੁਪਤਾ, ਸ਼੍ਰੀ ਅਮਰਜੀਤ ਸਿੰਘ, ਪ੍ਰਿੰਸੀਪਲ ਲਲਿਤਾ ਰਾਣੀ, ਸ੍ਰੀ ਸੰਜੀਵ ਤਲਵਾੜ, ਜ਼ਿਲ੍ਹਾ ਰੈਡ ਕਰਾਸ ਕਾਰਜਕਾਰੀ ਕਮੇਟੀ ਦੇ ਮੈਂਬਰ ਸ੍ਰੀ ਐਸ ਐਸ ਪਰਮਾਰ, ਚੌਧਰੀ ਮਹਿੰਦਰ ਸਿੰਘ, ਸ੍ਰੀ ਰਾਜੇਸ਼ ਜੈਨ, ਸ੍ਰੀ ਰਾਜੀਵ ਬਜਾਜ, ਸਾਬਕਾ ਪ੍ਰਿੰਸੀਪਲ ਦੇਸ਼ਵੀਰ ਸ਼ਰਮਾ ਅਤੇ ਪ੍ਰੋ. ਸੰਪਲਾ ਓਮ ਪ੍ਰਕਾਸ਼ ਵੀ ਮੌਜੂਦ ਸਨ।

No comments:
Post a Comment