- ਮੂੰਹ ਢੱਕ ਕੇ ਦੋ ਪਹੀਆ ਵਾਹਨ ਚਲਾਉਣ 'ਤੇ ਵੀ ਹੋਵੇਗੀ ਪਾਬੰਦੀ
ਹੁਸ਼ਿਆਰਪੁਰ, 15 ਮਈ:ਜ਼ਿਲ੍ਹਾ ਮੈਜਿਸਟਰੇਟ ਸ੍ਰੀ ਵਿਪੁਲ ਉਜਵਲ ਨੇ ਫੌਜਦਾਰੀ ਜ਼ਾਬਤਾ ਸੰਘਤਾ 1973 (1973 ਐਕਟ ਨੰ:2) ਦੀ ਧਾਰਾ 144 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਦੀ ਹੱਦ ਅੰਦਰ ਸ਼ੋਰ ਪ੍ਰਦੂਸ਼ਣ ਨੂੰ ਕੰਟਰੋਲ ਕਰਨ ਲਈ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਇਸ ਪਾਬੰਦੀ ਤਹਿਤ ਕੋਈ ਵੀ ਆਵਾਜ਼ੀ ਪ੍ਰਦੂਸ਼ਣ / ਜ਼ਿਆਦਾ ਸ਼ੋਰ ਕਰਨ ਵਾਲੇ ਯੰਤਰਾਂ, ਸੰਗੀਤਕ ਯੰਤਰਾਂ, ਢੋਲ, ਡਰੱਮ ਆਦਿ ਵਜਾਉਣ/ ਚਲਾਉਣ, ਸ਼ੋਰ / ਧਮਾਕੇ ਪੈਦਾ ਕਰਨ ਯੋਗ ਅਤੇ ਕਿਸੇ ਵੀ ਤਰ੍ਹਾਂ ਦੇ ਪਟਾਕਿਆਂ ਅਤੇ ਆਤਿਸ਼ਬਾਜੀ ਚਲਾਉਣ 'ਤੇ ਪੂਰਨ ਤੌਰ 'ਤੇ ਪਾਬੰਦੀ ਹੋਵੇਗੀ। ਇਹ ਪਾਬੰਦੀ ਕੇਵਲ ਰੰਗ ਪੈਦਾ ਕਰਨ ਵਾਲੇ ਪਟਾਖਿਆਂ ਅਤੇ ਫੁਲਝੜੀਆਂ 'ਤੇ ਲਾਗੂ ਨਹੀਂ ਹੋਵੇਗੀ। ਇਸੇ ਤਰ੍ਹਾਂ ਗੱਡੀਆਂ ਆਦਿ ਵਿੱਚ ਕਿਸੇ ਤਰ੍ਹਾਂ ਦੇ ਪ੍ਰੈਸ਼ਰ ਹਾਰਨ, ਵੱਖ-ਵੱਖ ਸੰਗੀਤ ਵਾਲੇ ਅਤੇ ਕਿਸੇ ਤਰ੍ਹਾਂ ਦਾ ਆਵਾਜ਼ੀ ਪ੍ਰਦੂਸ਼ਣ, ਸ਼ੋਰ, ਧਮਕ, ਜ਼ਿਆਦਾ ਆਵਾਜ਼ ਪੈਦਾ ਕਰਨ ਵਾਲੇ ਹਾਰਨ ਨੂੰ ਵਜਾਉਣ 'ਤੇ ਪੂਰਨ ਤੌਰ 'ਤੇ ਪਾਬੰਦੀ ਹੋਵੇਗੀ। ਸਿਰਫ ਸਰਕਾਰ ਵਲੋਂ ਨਿਰਧਾਰਤ ਕੀਤੇ ਗਏ ਹਾਰਨ ਜੋ ਆਵਾਜ਼ੀ ਪ੍ਰਦੂਸ਼ਨ ਤੋਂ ਰਹਿਤ ਹੋਣ, ਹੀ ਨਿਰਧਾਰਤ ਆਵਾਜ਼ ਵਿਚ ਵਜਾਏ ਜਾ ਸਕਦੇ ਹਨ। ਜ਼ਿਲ੍ਹਾ ਮੈਜਿਸਟਰੇਟ ਨੇ ਇਸੇ ਹੁਕਮ ਰਾਹੀਂ ਗੈਰ ਸਰਕਾਰੀ ਇਮਾਰਤਾਂ, ਵਪਾਰਕ ਦੁਕਾਨਾਂ, ਜਨਤਕ ਥਾਵਾਂ, ਸਿਨੇਮਿਆਂ, ਮਾਲਜ਼, ਹੋਟਲ ਰੈਸਟੋਰੈਂਟ ਅਤੇ ਮੇਲਿਆਂ ਆਦਿ ਵਿਚ ਉੱਚੀ ਆਵਾਜ਼ ਅਤੇ ਧਮਕ ਪੈਦਾ ਕਰਨ ਵਾਲੇ ਮਿਊਜ਼ਕ ਅਤੇ ਅਸ਼ਲੀਲ ਗੀਤ ਚਲਾਏ ਜਾਣ 'ਤੇ ਪੂਰਨ ਤੌਰ 'ਤੇ ਪਾਬੰਦੀ ਲਗਾ ਦਿਤੀ ਹੈ। ਜ਼ਿਲਾ ਮੈਜਿਸਟਰੇਟ ਨੇ ਸਾਇਲੈਂਸ ਜ਼ੌਨ ਜਿਵੇਂ ਕਿ ਮੰਤਰਾਲਾ, ਇਨਵਾਇਰਮੈਂਟ, ਜੰਗਲਾਤ, ਹਸਪਤਾਲਾਂ, ਵਿਦਿਅਕ ਸੰਸਥਾਵਾਂ, ਅਦਾਲਤਾਂ, ਧਾਰਮਿਕ ਸੰਸਥਾਵਾਂ ਜਾਂ ਕੋਈ ਇਲਾਕਾ ਜਿਹੜਾ ਕਿ ਸਮਰਥ ਅਧਿਕਾਰੀ ਵਲੋਂ ਸਾਇਲੈਂਸ ਜੋਨ ਐਲਾਨਿਆ ਗਿਆ ਹੋਵੇ, ਦੇ 100 ਮੀਟਰ ਦੇ ਘੇਰੇ ਅੰਦਰ ਆਤਿਸ਼ਬਾਜ਼ੀ/ਪਟਾਕਿਆਂ /ਲਾਉਡ ਸਪੀਕਰਾਂ/ਪ੍ਰੈਸ਼ਰ ਹਾਰਨ ਅਤੇ ਸ਼ੋਰ ਪੈਦਾ ਕਰਨ ਵਾਲੇ ਯੰਤਰਾਂ ਦੇ ਚਲਾਉਣ/ਲਗਾਉਣ 'ਤੇ ਵੀ ਪੂਰਨ ਪਾਬੰਦੀ ਲਗਾਈ ਹੈ। ਇਸੇ ਤਰ੍ਹਾਂ ਖਾਸ ਹਾਲਾਤਾਂ ਅਤੇ ਮੌਕਿਆਂ ਸਮੇਂ ਪ੍ਰਬੰਧਕ, ਧਾਰਮਿਕ ਸਥਾਨਾਂ/ਪੰਡਾਲਾਂ ਵਿਚ ਲਾਊਡ ਸਪੀਕਰ ਅਤੇ ਅਧਿਕਾਰਤ ਮੈਰਿਜ਼ ਪੈਲਸਾਂ ਵਿਚ ਡੀ ਜੇ/ ਆਰਕੈਸਟਰਾ ,ਸਬੰਧਤ ਉਪ ਮੰਡਲ ਮੈਜਿਸਟਰੇਟ ਪਾਸੋਂ ਪੰਜਾਬ ਇੰਸਟਰੂਮੈਂਟਸ (ਕੰਟਰੋਲ ਆਫ ਨੋਆਇਸ)ਐਕਟ 1956 ਵਿਚ ਦਰਜ ਸ਼ਰਤਾਂ ਸਹਿਤ ਲਿਖਤੀ ਪ੍ਰਵਾਨਗੀ ਤੋਂ ਬਿਨਾਂ ਨਹੀਂ ਚਲਾਉਣਗੇ। ਸਬੰਧਤ ਉਪ ਮੰਡਲ ਮੈਜਿਸਟਰੇਟ ਪਾਸੋਂ ਲੋੜੀਂਦੀ ਪ੍ਰਵਾਨਗੀ ਲੈਣ ਦੇ ਬਾਵਜੂਦ ਵੀ ਮਾਨਯੋਗ ਸੁਪਰੀਮ ਕੋਰਟ ਆਫ਼ ਇੰਡੀਆ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕਿਸੇ ਵੱਲੋਂ ਵੀ ਕਿਸੇ ਵੀ ਥਾਂ 'ਤੇ ਚਲਾਏ ਜਾ ਰਹੇ ਲਾਊਡ ਸਪੀਕਰਾਂ / ਡੀ ਜੇ / ਸੰਗੀਤਕ ਯੰਤਰ / ਐਡਰੈਸ ਸਿਸਟਮ ਆਦਿ ਦੀ ਆਵਾਜ ਸੀਮਾ ਸਬੰਧਤ ਜਗ੍ਹਾ ਦੇ ਆਵਾਜੀ ਸਟੈਂਡਰਡ ਸੀਮਾ ਨਿਸ਼ਚਿਤ ਕੀਤੀ ਗਈ ਹੈ, ਜਿਸ ਤਹਿਤ ਉਦਯੋਗਿਕ ਅਦਾਰਿਆਂ ਵਿੱਚ ਦਿਨ ਵੇਲੇ 75 ਡੀ ਬੀ (ਏ) ਅਤੇ ਰਾਤ ਸਮੇਂ 70 ਡੀ ਬੀ (ਏ), ਕਮਰਸ਼ੀਅਲ ਏਰੀਏ ਵਿੱਚ ਦਿਨ ਵੇਲੇ 65 ਅਤੇ ਰਾਤ ਸਮੇਂ 55, ਰਿਹਾਇਸ਼ੀ ਏਰੀਏ ਵਿੱਚ ਦਿਨ ਵੇਲੇ 55 ਅਤੇ ਰਾਤ ਸਮੇਂ 45 ਅਤੇ ਸਾਈਲੈਂਸ ਜ਼ੋਨ ਵਿੱਚ ਦਿਨ ਵੇਲੇ 50 ਡੀ ਬੀ (ਏ) ਅਤੇ ਰਾਤ ਸਮੇਂ 40 ਡੀ ਬੀ (ਏ) ਤੋਂ ਵੱਧ ਨਹੀਂ ਹੋਵੇਗੀ।
ਇਸ ਪਾਬੰਦੀ ਦਾ ਦਿਨ ਵੇਲੇ ਦਾ ਸਮਾਂ ਸਵੇਰੇ 6-00 ਵਜੇ ਤੋਂ ਰਾਤ 10-00 ਵਜੇ ਤੱਕ ਨਿਸ਼ਚਿਤ ਕੀਤਾ ਗਿਆ ਹੈ। ਇਹ ਹੁਕਮ ਸਰਕਾਰੀ ਮਸ਼ੀਨਰੀ ਅਤੇ ਐਮਰਜੈਂਸੀ ਦੀ ਸਥਿਤੀ ਵਿਚ ਲਾਗੂ ਨਹੀਂ ਹੋਵੇਗਾ। ਇਹ ਹੁਕਮ 6 ਜੁਲਾਈ 2017 ਤੱਕ ਲਾਗੂ ਰਹੇਗਾ। ਇੱਕ ਹੋਰ ਹੁਕਮ ਰਾਹੀਂ ਜ਼ਿਲ੍ਹਾ ਮੈਜਿਸਟਰੇਟ ਸ੍ਰੀ ਵਿਪੁਲ ਉਜਵਲ ਨੇ ਜਿਲ੍ਹਾ ਹੁਸ਼ਿਆਰਪੁਰ ਵਿੱਚ ਮੋਟਰ ਸਾਈਕਲ ਸਵਾਰਾਂ ਪੁਰਸ਼ਾਂ ਵਲੋਂ ਮੂੰਹ ਢੱਕ ਕੇ ਦੋ ਪਹੀਆ ਵਾਹਨ ਚਲਾਉਣ 'ਤੇ ਪਾਬੰਦੀ ਲਗਾਈ ਹੈ। ਉਨ੍ਹਾਂ ਦੱਸਿਆ ਕਿ ਇਹ ਵੇਖਣ ਵਿੱਚ ਆਇਆ ਹੈ ਕਿ ਪਿਛਲੇ ਲੰਬੇ ਸਮੇਂ ਦੌਰਾਨ ਮੂੰਹ ਢੱਕ ਕੇ ਮੋਟਰ ਸਾਈਕਲ ਸਵਾਰ ਵਿਅਕਤੀ ਬੈਂਕਾਂ ਅਤੇ ਏ.ਟੀ.ਐਮ. ਵਿੱਚੋਂ ਕੈਸ਼ ਕਢਵਾ ਕੇ ਰਸਤੇ ਵਿੱਚ ਜਾਣ ਵਾਲਿਆਂ ਦਾ ਪਿੱਛਾ ਕਰਕੇ ਨਗਦੀ ਖੋਹ ਲੈਂਦੇ ਹਨ ਅਤੇ ਔਰਤਾਂ ਪਾਸੋਂ ਕੰਨਾਂ ਦੀਆਂ ਵਾਲੀਆਂ, ਚੈਨੀ ਅਤੇ ਪਰਸ ਆਦਿ ਵੀ ਖੋਹ ਕੇ ਲੈ ਜਾਂਦੇ ਹਨ। ਇਸ ਤੋਂ ਇਲਾਵਾ ਅਜਿਹੇ ਮੋਟਰ ਸਾਈਕਲ ਸਵਾਰਾਂ ਵਲੋਂ ਨਜ਼ਦੀਕ ਜ਼ਿਲ੍ਹਿਆਂ ਵਿੱਚ ਲੁੱਟ ਖੋਹ ਦੀਆਂ ਵਾਰਦਾਤਾਂ ਨੂੰ ਅੰਜ਼ਾਮ ਦਿੱਤਾ ਜਾਂਦਾ ਹੈ। ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਉਣ ਦੌਰਾਨ ਜਦੋਂ ਸੀ.ਸੀ.ਟੀ.ਵੀ. ਕੈਮਰੇ ਦੀ ਫੁਟੇਜ਼ ਚੈਕ ਕੀਤੀ ਜਾਂਦੀ ਹੈ, ਤਾਂ ਮੂੰਹ ਕੱਪੜੇ ਨਾਲ ਢੱਕੇ ਹੋਣ ਕਾਰਨ ਸ਼ਨਾਖਤ ਨਹੀਂ ਹੁੰਦੀ ਅਤੇ ਅਜਿਹੇ ਕੇਸਾਂ ਵਿੱਚ ਤਫ਼ਤੀਸ਼ ਕਰਨ ਵਿੱਚ ਵੀ ਮੁਸ਼ਕਲ ਪੇਸ਼ ਆਉਂਦੀ ਹੈ। ਇਸ ਲਈ ਜਿਲ੍ਹੇ ਵਿੱਚ ਦੋ ਪਹੀਆ ਵਾਹਨ ਚਾਲਕਾਂ 'ਤੇ ਕੱਪੜੇ ਨਾਲ ਮੂੰਹ ਢੱਕ ਕੇ ਚਲਾਉਣ 'ਤੇ ਪਾਬੰਦੀ ਲਗਾਈ ਜਾਂਦੀ ਹੈ। ਇਹ ਹੁਕਮ 5 ਜੁਲਾਈ 2017 ਤੱਕ ਲਾਗੂ ਰਹੇਗਾ।

No comments:
Post a Comment