-ਸਾਬਕਾ ਡੀ.ਸੀ. ਹੁਸ਼ਿਆਰਪੁਰ ਨੇ ਭੇਜਿਆ ਬੈਂਕ ਡਰਾਫ਼ਟ
ਹੁਸ਼ਿਆਰਪੁਰ, 23 ਮਈ: ਹੁਸ਼ਿਆਰਪੁਰ ਵਿਖੇ ਗਰੀਬ ਅਤੇ ਬੇਸਹਾਰਾ ਵਿਅਕਤੀਆਂ ਨੂੰ ਕੇਵਲ 10 ਰੁਪਏ ਪੇਟ ਭਰ ਖਾਣਾ ਖੁਆਉਣ ਲਈ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਵਲੋਂ ਅੰਨ ਜਲ ਸੇਵਾ ਟਰੱਸਟ ਦੇ ਸਹਿਯੋਗ ਨਾਲ ਖੋਲ੍ਹੇ ਗਏ 'ਸਾਂਝਾ ਚੁੱਲ੍ਹਾ' ਦੀ ਜਿਥੇ ਚੁਫੇਰਿਓਂ ਸ਼ਲਾਘਾ ਹੋ ਰਹੀ ਹੈ, ਉਥੇ ਦਾਨੀ ਸੱਜਣਾਂ ਵਲੋਂ ਵੀ ਇਸ ਮੁਹਿੰਮ ਨੂੰ ਸਫ਼ਲ ਬਣਾਉਣ ਲਈ ਭਰਵਾਂ ਹੁੰਗਾਰਾ ਮਿਲ ਰਿਹਾ ਹੈ।
ਡਿਪਟੀ ਕਮਿਸ਼ਨਰ-ਕਮ-ਚੇਅਰਮੈਨ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਸ੍ਰੀ ਵਿਪੁਲ ਉਜਵਲ ਨੇ ਦੱਸਿਆ ਕਿ ਹਲਕਾ ਵਿਧਾਇਕ ਡਾ. ਰਾਜ ਕੁਮਾਰ ਵਲੋਂ ਆਪਣੇ ਜਨਮ ਦਿਨ 'ਤੇ 'ਸਾਂਝਾ ਚੁੱਲ੍ਹਾ' ਲਈ ਹਰ ਸਾਲ 10 ਹਜ਼ਾਰ ਰੁਪਏ ਦਾ ਯੋਗਦਾਨ ਪਾਉਣ ਦੇ ਕੀਤੇ ਐਲਾਨ ਤੋਂ ਬਾਅਦ ਹੁਣ ਸੇਵਾ ਮੁਕਤ ਆਈ.ਏ.ਐਸ. ਅਤੇ ਹੁਸ਼ਿਆਰਪੁਰ ਵਿੱਚ ਡਿਪਟੀ ਕਮਿਸ਼ਨਰ ਵਜੋਂ ਸੇਵਾਵਾਂ ਨਿਭਾ ਚੁੱਕੇ ਸ੍ਰੀ ਮੇਘ ਰਾਜ ਨੇ ਆਪਣਾ ਯੋਗਦਾਨ ਪਾਉਂਦਿਆਂ 5100/- ਰੁਪਏ ਦਾ ਬੈਂਕ ਡਰਾਫ਼ਟ ਦਾਨ ਵਜੋਂ ਭੇਜਿਆ ਹੈ। ਉਨ੍ਹਾਂ ਦਿੱਤੀ ਗਈ ਇਸ ਰਾਸ਼ੀ 'ਤੇ ਸ੍ਰੀ ਮੇਘ ਰਾਜ ਦਾ ਧੰਨਵਾਦ ਕਰਦਿਆਂ ਅਪੀਲ ਕੀਤੀ ਕਿ ਦਾਨੀ ਸੱਜਣ ਵੱਧ ਤੋਂ ਵੱਧ ਆਪਣਾ ਯੋਗਦਾਨ ਪਾਉਣ, ਤਾਂ ਜੋ ਗਰੀਬ, ਬੇਘਰੇ ਅਤੇ ਬੇਸਹਾਰਾ ਵਿਅਕਤੀਆਂ ਨੂੰ ਪੇਟ ਭਰ ਪੌਸ਼ਟਿਕ ਭੋਜਨ ਮੁਹੱਈਆ ਕਰਵਾਇਆ ਜਾ ਸਕੇ।ਸ੍ਰੀ ਵਿਪੁਲ ਉਜਵਲ ਨੇ ਦੱਸਿਆ ਕਿ ਜਿਥੇ ਪੰਜਾਬ ਸਰਕਾਰ ਵਲੋਂ ਸਮਾਜ ਦੇ ਹਰ ਵਰਗ ਲਈ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ, ਉਥੇ ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਇਨ੍ਹਾਂ ਸਹੂਲਤਾਂ ਨੂੰ ਹੇਠਲੇ ਪੱਧਰ ਤੱਕ ਪਹੁੰਚਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਗਰੀਬ ਅਤੇ ਲੋੜਵੰਦ ਵਿਅਕਤੀਆਂ ਲਈ ਖੋਲ੍ਹਿਆ ਗਿਆ 'ਸਾਂਝਾ ਚੁੱਲ੍ਹਾ' ਉਨ੍ਹਾਂ ਨੂੰ ਕੇਵਲ 10 ਰੁਪਏ ਵਿੱਚ ਪੇਟ ਭਰ ਖਾਣਾ ਮੁਹੱਈਆ ਕਰਵਾ ਰਿਹਾ ਹੈ।

No comments:
Post a Comment