- ਕਿਹਾ, ਦੇਸ਼ 'ਚ ਸਭ ਤੋਂ ਵੱਧ ਸ਼ਹਾਦਤਾਂ ਹੁਸ਼ਿਆਰਪੁਰ ਜ਼ਿਲ੍ਹੇ ਦੇ ਨੌਜਵਾਨਾਂ ਨੇ ਦਿੱਤੀਆਂ
-ਵਾਰ ਮੈਮੋਰੀਅਲ ਅਤੇ 'ਜਨ ਧਨ-ਜਲ ਧਨ-ਵਣ-ਧਨ' ਸਮਾਗਮ 'ਚ ਕੀਤੀ ਸ਼ਿਰਕਤ
ਹੁਸ਼ਿਆਰਪੁਰ, 24 ਮਈ:ਮਾਨਯੋਗ ਰਾਜਪਾਲ ਪੰਜਾਬ ਸ੍ਰੀ ਵੀ.ਪੀ. ਸਿੰਘ ਬਦਨੌਰ ਨੇ ਕਿਹਾ ਕਿ ਜਲ ਸਰੋਤਾਂ ਦੀ ਸੰਭਾਲ ਲਈ ਸਮਾਜ ਦੇ ਸਾਰੇ ਵਰਗਾਂ ਵਲੋਂ ਸਾਂਝੇ ਯਤਨਾਂ ਦੀ ਲੋੜ ਹੈ, ਤਾਂ ਜੋ ਧਰਤੀ ਹੇਠਲੇ ਪਾਣੀ ਨੂੰ ਬਚਾਇਆ ਜਾ ਸਕੇ। ਉਹ ਅੱਜ 'ਸ੍ਰੀ ਪ੍ਰਕਾਸ਼ ਰਾਏ ਖੰਨਾ-ਸ੍ਰੀਮਤੀ ਕੁਸ਼ੱਲਿਆ ਦੇਵੀ ਖੰਨਾ ਮੈਮੋਰੀਅਲ' ਵਲੋਂ ਪੀ.ਆਰ.ਟੀ.ਸੀ. ਜਹਾਨਖੇਲਾਂ ਵਿਖੇ 'ਜਨ ਧਨ-ਜਲ ਧਨ-ਵਣ-ਧਨ' ਸਬੰਧੀ ਕਰਵਾਏ ਗਏ ਸਮਾਗਮ ਦੌਰਾਨ ਸੰਬੋਧਨ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਰਾਸ਼ਟਰ ਦੀ ਉਨਤੀ ਲਈ ਸਭ ਦਾ ਯੋਗਦਾਨ ਜ਼ਰੂਰੀ ਹੈ, ਉਸੇ ਤਰ੍ਹਾਂ ਆਉਣ ਵਾਲੀਆਂ ਪੀੜ੍ਹੀਆਂ ਦੇ ਨਿਰੋਏ ਭਵਿੱਖ ਲਈ ਪਾਣੀ ਅਤੇ ਰੁੱਖਾਂ ਦੀ ਸੰਭਾਲ ਵੀ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਪਾਣੀ ਦੇ ਬਚਾਓ ਅਤੇ ਰੁੱਖਾਂ ਦੀ ਸੰਭਾਲ ਲਈ ਸਮਾਜਿਕ ਜ਼ਿੰਮੇਵਾਰੀ ਸਮਝਦਿਆਂ ਹੋਇਆਂ ਹਰੇਕ ਵਿਅਕਤੀ ਨੂੰ ਅੱਗੇ ਆਉਣਾ ਚਾਹੀਦਾ ਹੈ।ਪੰਜਾਬ ਦੇ ਰਾਜਪਾਲ ਨੇ ਕਿਹਾ ਕਿ 'ਜਨ ਧਨ-ਜਲ ਧਨ-ਵਣ-ਧਨ' ਮੁਹਿੰਮ ਤਾਂ ਹੀ ਕਾਰਗਰ ਸਾਬਤ ਹੋ ਸਕਦੀ ਹੈ ਜੇਕਰ ਅਸੀਂ ਧਨ ਨੂੰ ਕੈਸ਼ਲੈਸ ਕਰਕੇ ਆਪਣੀਆਂ ਜ਼ਰੂਰਤਾਂ ਨੂੰ ਪੂਰਾ ਕਰੀਏ। ਇਸ ਦੇ ਲਈ ਸਾਨੂੰ ਸਾਰਿਆਂ ਨੂੰ ਇਮਾਨਦਾਰੀ ਨਾਲ ਕੈਸ਼ਲੈਸ ਦਾ ਪ੍ਰਯੋਗ ਕਰਦੇ ਹੋਏ ਆਪਣੇ ਬੈਂਕ ਖਾਤਿਆਂ ਵਿੱਚੋਂ ਲੈਣ-ਦੇਣ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਹਰੇਕ ਵਿਅਕਤੀ ਵਲੋਂ ਜਲ ਨੂੰ ਬਚਾਉਣ ਲਈ ਹਰ ਸੰਭਵ ਯਤਨ ਕਰਨਾ ਚਾਹੀਦਾ ਹੈ ਅਤੇ ਆਧੁਨਿਕ ਤਰੀਕਿਆਂ ਦੁਆਰਾ ਜਲ ਨੂੰ ਵਿਆਰਥ ਹੋਣ ਤੋਂ ਬਚਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਵਣ ਧਨ ਦੀ ਸੰਭਾਲ ਲਈ ਸਾਨੂੰ ਵੱਧ ਤੋਂ ਵੱਧ ਦਰੱਖਤ ਲਗਾਉਣੇ ਚਾਹੀਦੇ ਹਨ ਅਤੇ ਵਾਤਾਵਰਣ ਦੀ ਸੰਭਾਲ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਇਹ ਬੜੀ ਖੁਸ਼ੀ ਦੀ ਗੱਲ ਹੈ ਕਿ ਸ੍ਰੀ ਅਵਿਨਾਸ਼ ਰਾਏ ਖੰਨਾ ਵਲੋਂ 'ਜਨ ਧਨ-ਜਲ ਧਨ-ਵਣ-ਧਨ' ਯੋਜਨਾ ਲਈ ਪਿਛਲੇ ਕਾਫ਼ੀ ਸਮੇਂ ਤੋਂ ਜਾਗਰੂਕਤਾ ਅਭਿਆਨ ਚਲਾਇਆ ਜਾ ਰਿਹਾ ਹੈ ਅਤੇ ਸਮੇਂ-ਸਮੇਂ ਸਿਰ ਵਿਦਿਅਕ ਸੰਸਥਾਵਾਂ ਤੋਂ ਇਲਾਵਾ ਜਨਤਕ ਸਥਾਨਾਂ 'ਤੇ ਪ੍ਰੋਗਰਾਮ ਕਰਵਾ ਕੇ ਲੋਕਾਂ ਨੂੰ ਜਾਗਰੂਕ ਵੀ ਕੀਤਾ ਜਾ ਰਿਹਾ ਹੈ।ਪੰਜਾਬ ਦੇ ਰਾਜਪਾਲ ਨੇ ਕਿਹਾ ਕਿ ਭਾਰਤ ਵਿੱਚੋਂ ਸਭ ਤੋਂ ਜ਼ਿਆਦਾ ਹੁਸ਼ਿਆਰਪੁਰ ਜ਼ਿਲ੍ਹੇ ਦੇ ਨੌਜਵਾਨਾਂ ਨੇ ਸ਼ਹਾਦਤਾਂ ਦੇ ਕੇ ਮਾਤਰ ਭੂਮੀ ਦੀ ਰੱਖਿਆ ਕੀਤੀ ਹੈ। ਸਾਨੂੰ ਸਾਰਿਆਂ ਨੂੰ ਇਨ੍ਹਾਂ ਨੌਜਵਾਨਾਂ ਦੀ ਸ਼ਹਾਦਤ ਨੂੰ ਸਲਾਮ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜਦੋਂ ਉਨ੍ਹਾਂ ਨੇ ਵਾਰ ਮੈਮੋਰੀਅਲ ਵਿਖੇ ਸ਼ਹੀਦਾਂ ਨੂੰ ਸ਼ਰਧਾਂਜ਼ਲੀ ਦਿੱਤੀ, ਤਾਂ ਐਨੀਆਂ ਜ਼ਿਆਦਾ ਸ਼ਹਾਦਤਾਂ ਨੂੰ ਦੇਖ ਕੇ ਲੱਗਿਆ ਕਿ ਸੱਚਮੁਚ ਇਸ ਜ਼ਿਲ੍ਹੇ ਨੂੰ ਸਲੂਟ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਾਡੇ ਸੈਨਿਕਾਂ ਦੀ ਬਦੌਲਤ ਹੀ ਅੱਜ ਅਸੀਂ ਸ਼ਾਂਤ ਮਾਹੌਲ ਵਿੱਚ ਜੀਵਨ ਬਤੀਤ ਕਰ ਰਹੇ ਹਾਂ। ਮਾਨਯੋਗ ਰਾਜਪਾਲ ਨੇ ਵਾਰ ਮੈਮੋਰੀਅਲ ਵਿਖੇ ਸ਼ਹੀਦਾਂ ਨੂੰ ਸ਼ਰਧਾਂਜ਼ਲੀ ਦੇਣ ਤੋਂ ਇਲਾਵਾ ਜੰਗੀ ਯਾਦਗਾਰ ਨੂੰ ਬੜੀ ਗਹੁ ਨਾਲ ਦੇਖਿਆ ਅਤੇ ਸ਼ਹੀਦਾਂ ਦੇ 8 ਪਰਿਵਾਰਾਂ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਵੀ ਕੀਤਾ। ਇਸ ਤੋਂ ਇਲਾਵਾ 3 ਪਰਿਵਾਰਾਂ ਨੂੰ ਸ਼ਾਦੀ ਗਰਾਂਟ ਦੇ ਚੈਕ ਵੀ ਸੌਂਪੇ। ਇਸ ਦੌਰਾਨ ਭਾਰਤੀ ਰੈਡ ਕਰਾਸ ਸੁਸਾਇਟੀ ਦੇ ਵਾਈਸ ਚੇਅਰਮੈਨ ਸ੍ਰੀ ਅਵਿਨਾਸ਼ ਰਾਏ ਖੰਨਾ ਨੇ 'ਜਨ ਧਨ-ਜਲ ਧਨ-ਵਣ-ਧਨ' ਯੋਜਨਾ ਨੂੰ ਨੇਪਰੇ ਚਾੜ੍ਹਨ ਲਈ ਸਾਰਿਆਂ ਨੂੰ ਆਪਣੇ-ਆਪਣੇ ਪੱਧਰ 'ਤੇ ਉਪਰਾਲੇ ਕਰਨ ਦੀ ਅਪੀਲ ਕੀਤੀ। ਉਨ੍ਹਾਂ ਨੇ ਵੱਖ-ਵੱਖ ਉਦਾਹਰਣਾਂ ਦੇ ਕੇ ਪ੍ਰੇਰਿਤ ਕਰਦੇ ਹੋਏ ਕਿਹਾ ਕਿ ਸਾਨੂੰ ਛੋਟੀ ਤੋਂ ਛੋਟੀ ਮੁਹਿੰਮ ਚਲਾ ਕੇ ਇਸ ਯੋਜਨਾ ਨੂੰ ਸਫ਼ਲ ਬਣਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਵੱਖ-ਵੱਖ ਜੇਲ੍ਹਾਂ ਅੰਦਰ ਕੈਦੀਆਂ ਨੂੰ ਪਾਣੀ ਅਤੇ ਰੁੱਖ ਦੀ ਸੰਭਾਲ ਕਰਨ ਲਈ ਜਾਗਰੂਕ ਵੀ ਕੀਤਾ ਜਾ ਰਿਹਾ ਹੈ ਡੀ.ਜੀ.ਪੀ. (ਐਚ.ਆਰ.ਡੀ.) ਸ੍ਰੀ ਐਸ. ਚਟੋਪਧਿਆਏ ਨੇ ਕਿਹਾ ਕਿ ਭਾਵੇਂ ਅਸੀਂ ਤਕਨਾਲੋਜੀ ਪੱਖੋ ਕਾਫ਼ੀ ਤਰੱਕੀ ਕਰ ਲਈ ਹੈ, ਪਰ ਵਾਤਾਵਰਣ ਬਾਰੇ ਆਪਣੀ ਜ਼ਿੰਮੇਵਾਰੀ ਨੂੰ ਨਿਭਾਉਣਾ ਵੀ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਅਜੋਕੇ ਦੌਰ ਵਿੱਚ ਪਾਣੀ ਅਤੇ ਰੁੱਖ ਦਾ ਬਚਾਓ ਬਹੁਤ ਜ਼ਰੂਰੀ ਹੈ। ਡਿਪਟੀ ਕਮਿਸ਼ਨਰ ਸ੍ਰੀ ਵਿਪੁਲ ਉਜਵਲ ਨੇ ਸਮਾਗਮ ਦੌਰਾਨ ਪੁੱਜੀਆਂ ਸਖਸ਼ੀਅਤਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਮੀਂਹ ਦੇ ਪਾਣੀ ਨੂੰ ਬਚਾਉਣ ਲਈ ਇਕ ਮੁਹਿੰਮ ਵੀ ਚਲਾਈ ਜਾ ਰਹੀ ਹੈ। ਇਸ ਤੋਂ ਇਲਾਵਾ ਵਾਤਾਵਰਣ ਦੀ ਸ਼ੁੱਧਤਾ ਲਈ ਵੱਧ ਤੋਂ ਵੱਧ ਪੌਦੇ ਲਗਾਉਣ ਦਾ ਟੀਚਾ ਵੀ ਮਿਥਿਆ ਗਿਆ ਹੈ। ਉਨ੍ਹਾਂ ਕਿਹਾ ਕਿ ਪ੍ਰਸ਼ਾਸ਼ਨ ਵਲੋਂ ਕੈਸ਼ਲੈਸ ਸਕੀਮ ਨੂੰ ਬੜਾਵਾ ਵੀ ਦਿੱਤਾ ਜਾ ਰਿਹਾ ਹੈ।ਇਸ ਤੋਂ ਬਾਅਦ ਮਾਨਯੋਗ ਰਾਜਪਾਲ ਨੇ ਇਸ ਮੁਹਿੰਮ ਤਹਿਤ ਸੇਵ ਅਰਥ ਅਤੇ ਸੇਵ ਵਾਟਰ ਅਧੀਨ ਕਰਵਾਏ ਗਏ ਲੇਖ ਮੁਕਾਬਲੇ ਦੇ ਜੇਤੂ ਵਿਦਿਆਰਥੀਆਂ ਅਤੇ ਟਰੇਨਿੰਗ ਲੈਣ ਵਾਲੇ ਸਿਖਿਆਰਥੀਆਂ ਨੂੰ ਇਨਾਮ ਵੀ ਵੰਡੇ। ਇਸ ਤੋਂ ਪਹਿਲਾਂ ਸਿਖਿਆਰਥੀਆਂ ਵਲੋਂ ਸਮਾਜ ਵਿਰੋਧੀ ਅਨਸਰਾਂ ਨੂੰ ਮੂੰਹ ਤੋੜ ਜਵਾਬ ਦੇਣ ਸਬੰਧੀ ਮੋਕ ਡਰਿੱਲ ਵੀ ਕਰਵਾਈ ਗਈ। ਨੌਜਵਾਨਾਂ ਵਲੋਂ ਪੇਸ਼ ਕੀਤਾ ਗਿਆ ਮਲਵਈ ਗਿੱਧਾ ਖਾਸ ਖਿੱਚ ਦਾ ਕੇਂਦਰ ਰਿਹਾ।ਇਸ ਦੌਰਾਨ ਮਾਨਯੋਗ ਰਾਜਪਾਲ ਸ੍ਰੀ ਵੀ.ਪੀ. ਸਿੰਘ ਬਦਨੌਰ ਵਲੋਂ ਪੀ.ਆਰ.ਟੀ.ਸੀ. ਜਹਾਨਖੇਲਾਂ ਲਈ ਕੇਂਦਰੀ ਮੰਤਰੀ ਸ੍ਰੀ ਵਿਜੇ ਸਾਂਪਲਾ ਵਲੋਂ ਭੇਜਿਆ 5 ਲੱਖ ਰੁਪਏ ਦੀ ਰਾਸ਼ੀ ਦਾ ਚੈਕ ਸੌਂਪਿਆ ਗਿਆ। ਇਸ ਮੌਕੇ 'ਤੇ ਐਸ.ਐਸ.ਪੀ. ਸ੍ਰੀ ਹਰਚਰਨ ਸਿੰਘ ਭੁੱਲਰ, ਕਮਾਂਡੈਂਟ ਪੀ.ਆਰ.ਟੀ.ਸੀ. ਜਹਾਨਖੇਲਾਂ ਸ੍ਰੀ ਭੁਪਿੰਦਰ ਸਿੰਘ, ਐੈਸ.ਡੀ.ਐਮ. ਹੁਸ਼ਿਆਰਪੁਰ ਸ੍ਰੀ ਜਿਤੇਂਦਰ ਜੋਰਵਰ, ਡੀ.ਐਸ.ਪੀ. ਜਹਾਨਖੇਲਾਂ ਸ੍ਰੀ ਹਰਜੀਤ ਸਿੰਘ ਢੱਟ, ਲੈਫ: ਜਨਰਲ ਸ੍ਰੀ ਜੇ.ਐਸ. ਢਿਲੋਂ, ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਕਰਨਲ ਦਲਵਿੰਦਰ ਸਿੰਘ, ਸ੍ਰੀ ਸੰਜੀਵ ਤਲਵਾੜ ਤੋਂ ਇਲਾਵਾ ਹੋਰ ਵੀ ਸਖਸ਼ੀਅਤਾਂ ਮੌਜੂਦ ਸਨ।

No comments:
Post a Comment