-ਕਿਹਾ, ਹੁਣ ਤੱਕ 391.68 ਕਰੋੜ ਰੁਪਏ ਦੀ ਕੀਤੀ ਜਾ ਚੁੱਕੀ ਹੈ ਅਦਾਇਗੀ
-ਕਰੀਬ 3 ਲੱਖ ਮੀਟ੍ਰਿਕ ਟਨ ਕਣਕ ਦੀ ਹੋਈ ਖਰੀਦ
ਹੁਸ਼ਿਆਰਪੁਰ, 11 ਮਈ:ਡਿਪਟੀ ਕਮਿਸ਼ਨਰ ਸ੍ਰੀ ਵਿਪੁਲ ਉਜਵਲ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ 62 ਮੰਡੀਆਂ ਵਿੱਚ ਕਣਕ ਦੀ ਖਰੀਦ ਨਿਰੰਤਰ ਚੱਲ ਰਹੀ ਹੈ। ਉਨ੍ਹਾਂ ਦੱਸਿਆ ਕਿ ਖਰੀਦੀ ਕਣਕ ਦੀ ਅਦਾਇਗੀ ਵੀ ਸਮੇਂ ਸਿਰ ਕੀਤੀ ਜਾ ਰਹੀ ਹੈ, ਜਿਸ ਸਦਕਾ ਹੁਣ ਤੱਕ 391.68 ਕਰੋੜ ਰੁਪਏ ਦੀ ਅਦਾਇਗੀ ਹੋ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਵੀ ਤਰ੍ਹਾਂ ਦੀ ਕੋਈ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਜਿਥੇ ਉਨ੍ਹਾਂ ਦੀ ਕਣਕ ਸਮੇਂ ਸਿਰ ਖਰੀਦੀ ਜਾਵੇਗੀ, ਉਥੇ ਅਦਾਇਗੀ ਵੀ ਨਿਸ਼ਚਿਤ ਕੀਤੇ ਸਮੇਂ ਅਨੁਸਾਰ ਹੀ ਹੋਵੇਗੀ। ਉਨ੍ਹਾਂ ਦੱਸਿਆ ਕਿ ਪਿਛਲੇ ਦਿਨ ਤੱਕ ਕੁੱਲ 438.68 ਕਰੋੜ ਰੁਪਏ ਦੀ ਅਦਾਇਗੀ ਬਣਦੀ ਹੈ, ਜਿਸ ਵਿੱਚੋਂ ਕਰੀਬ 90 ਫੀਸਦੀ ਅਦਾਇਗੀ ਕੀਤੀ ਜਾ ਚੁੱਕੀ ਹੈ, ਜੋ 391.68 ਕਰੋੜ ਬਣਦੀ ਹੈ। ਉਨ੍ਹਾਂ ਏਜੰਸੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਖਰੀਦੀ ਕਣਕ ਦੀ ਅਦਾਇਗੀ ਨਿਸ਼ਚਿਤ ਕੀਤੇ ਸਮੇਂ ਅਨੁਸਾਰ ਹੀ ਕੀਤੀ ਜਾਵੇ ਅਤੇ ਬਕਾਇਆ ਅਦਾਇਗੀ ਵੀ ਜਲਦੀ ਕਰ ਦਿੱਤੀ ਜਾਵੇ,ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹੁਣ ਤੱਕ 2,83,921 ਮੀਟ੍ਰਿਕ ਟਨ ਕਣਕ ਮੰਡੀਆਂ ਵਿੱਚ ਪਹੁੰਚ ਚੁੱਕੀ ਹੈ, ਜਿਸ ਵਿੱਚੋਂ 2,83,898 ਮੀਟ੍ਰਿਕ ਟਨ ਖਰੀਦ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਪਨਗਰੇਨ ਵਲੋਂ 50,057 ਮੀਟ੍ਰਿਕ ਟਨ, ਮਾਰਕਫੈਡ ਵਲੋਂ 54,643, ਪਨਸਪ ਵਲੋਂ 49,765, ਪੰਜਾਬ ਸਟੇਟ ਵੇਅਰ ਕਾਰਪੋਰੇਸ਼ਨ ਵਲੋਂ 34,013, ਪੰਜਾਬ ਐਗਰੋ ਵਲੋਂ 20,640, ਐਫ.ਸੀ.ਆਈ. ਵਲੋਂ 64,843 ਅਤੇ ਵਪਾਰੀਆਂ ਵਲੋਂ 9,937 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਇਸ ਸੀਜ਼ਨ ਦੌਰਾਨ 3,26,095 ਮੀਟਰਕ ਟਨ ਕਣਕ ਦੀ ਪੈਦਾਵਾਰ ਹੋਣ ਦੀ ਸੰਭਾਵਨਾ ਹੈ, ਜਦਕਿ ਪਿਛਲੇ ਸਾਲ 2,83,561 ਮੀਟਰਕ ਟਨ ਕਣਕ ਦੀ ਪੈਦਾਵਾਰ ਹੋਈ ਸੀ।
ਸ੍ਰੀ ਵਿਪੁਲ ਉਜਵਲ ਨੇ ਦੱਸਿਆ ਕਿ ਕਿਸਾਨਾਂ ਨੂੰ ਮੰਡੀਆਂ ਵਿੱਚ ਪੀਣ ਵਾਲੇ ਪਾਣੀ ਤੋਂ ਲੈ ਕੇ ਹੋਰ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਹੁਣ ਤੱਕ 2,35,068 ਮੀਟ੍ਰਿਕ ਟਨ ਕਣਕ ਦੀ ਲਿਫਟਿੰਗ ਯਕੀਨੀ ਬਣਾ ਲਈ ਗਈ ਹੈ ਅਤੇ ਬਕਾਇਆ ਲਿਫਟਿੰਗ ਵੀ ਜਲਦੀ ਕਰ ਦਿੱਤੀ ਜਾਵੇਗੀ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਕਣਕ ਦੀ ਖਰੀਦ, ਲਿਫਟਿੰਗ ਅਤੇ ਅਦਾਇਗੀ ਦੌਰਾਨ ਕਿਸੇ ਵੀ ਤਰ੍ਹਾਂ ਦੀ ਲਾਪ੍ਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਮੰਡੀਆਂ ਵਿਚ ਗਿੱਲੀ ਕਣਕ ਦੀ ਫਸਲ ਨਾ ਲਿਆਂਦੀ ਜਾਵੇ, ਬਲਕਿ ਫ਼ਸਲ ਸੁਕਾ ਕੇ ਹੀ ਲਿਆਂਦੀ ਜਾਵੇ। ਇਸ ਤੋਂ ਇਲਾਵਾ ਫਸਲ ਦੀ ਰਹਿੰਦ-ਖੂੰਹਦ/ਨਾੜ ਨੂੰ ਬਿਲਕੁੱਲ ਨਾ ਸਾੜਿਆ ਜਾਵੇ ਅਤੇ ਜੇਕਰ ਕੋਈ ਅਜਿਹਾ ਕਰਦਾ ਸਾਹਮਣੇ ਆਇਆ ਤਾਂ ਐਨ.ਜੀ.ਟੀ ਦੀ ਹਦਾਇਤਾਂ ਮੁਤਾਬਕ 2500 ਤੋਂ 15 ਹਜ਼ਾਰ ਰੁਪਏ ਤੱਕ ਦਾ ਜ਼ੁਰਮਾਨਾ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਜੇਕਰ ਕੋਈ ਇਹ ਰਕਮ ਮੌਕੇ 'ਤੇ ਦੇਣ ਤੋਂ ਇਨਕਾਰ ਕਰਦਾ ਹੈ ਤਾਂ ਅਜਿਹੇ ਵਿਅਕਤੀ ਵਿਰੁੱਧ ਏਅਰ ਐਕਟ 1981 ਦੀ ਧਾਰਾ 39 ਅਤੇ ਜ਼ਿਲ੍ਹਾ ਮੈਜਿਸਟ੍ਰੇਟ ਦੇ ਰਹਿੰਦ-ਖੂੰਹਦ/ਪਰਾਲੀ/ਨਾੜ ਨੂੰ ਅੱਗ ਲਗਾਉਣ ਤੋਂ ਮਨਾਹੀ ਦੇ ਹੁਕਮ ਦੀ ਉਲੰਘਣਾ ਵਿਰੁੱਧ ਆਈ.ਪੀ.ਸੀ. ਦੀ ਧਾਰਾ 188 ਅਧੀਨ ਪੁਲਿਸ ਕੇਸ ਦਰਜ ਵੀ ਹੋਵੇਗਾ।

No comments:
Post a Comment