-2 ਪ੍ਰਾਈਵੇਟ ਸਕੂਲਾਂ ਦੀ ਚੈਕਿੰਗ ਦੌਰਾਨ 3 ਬੱਸਾਂ ਕੀਤੀਆਂ ਬੌਂਡ ਅਤੇ 3 ਦੇ ਕੀਤੇ ਚਲਾਨ
ਹੁਸ਼ਿਆਰਪੁਰ, 23 ਮਈ: ਜ਼ਿਲ੍ਹਾ ਟਰਾਂਸਪੋਰਟ ਅਫ਼ਸਰ ਸ੍ਰੀਮਤੀ ਜੀਵਨਜਗਜੋਤ ਕੌਰ ਨੇ ਦੱਸਿਆ ਕਿ ਪ੍ਰਾਈਵੇਟ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਦੀ ਸੁਰੱਖਿਆ ਯਕੀਨੀ ਬਣਾਈ ਜਾਵੇਗੀ।
ਉਨ੍ਹਾਂ ਕਿਹਾ ਕਿ ਪ੍ਰਾਈਵੇਟ ਸਕੂਲਾਂ ਦੀਆਂ ਬੱਸਾਂ ਦੀ ਸਮੇਂ-ਸਮੇਂ 'ਤੇ ਚੈਕਿੰਗ ਕੀਤੀ ਜਾ ਰਹੀ ਹੈ, ਤਾਂ ਜੋ ਟਰੈਫਿਕ ਨਿਯਮਾਂ ਨੂੰ ਸੁਚਾਰੂ ਢੰਗ ਨਾਲ ਲਾਗੂ ਕੀਤਾ ਜਾ ਸਕੇ। ਉਨ੍ਹਾਂ ਦੱਸਿਆ ਕਿ ਅੱਜ ਸਕੂਲੀ ਵਾਹਨਾਂ ਦੀ ਕੀਤੀ ਚੈਕਿੰਗ ਦੌਰਾਨ 2 ਪ੍ਰਾਈਵੇਟ ਸਕੂਲਾਂ ਦੀਆਂ 3 ਬੱਸਾਂ ਨੂੰ ਬੌਂਡ ਕੀਤਾ ਗਿਆ, ਜਦਕਿ 3 ਬੱਸਾਂ ਦੇ ਚਲਾਨ ਕੱਟੇ ਗਏ ਹਨ। ਉਨ੍ਹਾਂ ਦੱਸਿਆ ਕਿ ਟਰੈਫਿਕ ਨਿਯਮਾਂ ਦੀ ਉਲੰਘਣਾ ਕਰਨ 'ਤੇ ਜ਼ਿਲ੍ਹਾ ਟਰਾਂਸਪੋਰਟ ਵਿਭਾਗ ਵਲੋਂ ਇਹ ਕਾਰਵਾਈ ਕੀਤੀ ਗਈ ਹੈ। ਜ਼ਿਲ੍ਹਾ ਟਰਾਂਸਪੋਰਟ ਅਫ਼ਸਰ ਨੇ ਦੱਸਿਆ ਕਿ ਐਸ.ਟੀ. ਨਰਸਿੰਗ ਕਾਲਜ ਪਟਿਆੜੀਆਂ ਵਿੱਚ ਕੀਤੀ ਚੈਕਿੰਗ ਦੌਰਾਨ ਜਿਥੇ 2 ਬੱਸਾਂ ਨੂੰ ਬੌਂਡ ਕੀਤਾ ਗਿਆ, ਉਥੇ ਇਕ ਬੱਸ ਦਾ ਟਰੈਫਿਕ ਨਿਯਮਾਂ ਦੀ ਉਲੰਘਣਾ ਕਰਨ 'ਤੇ ਚਲਾਨ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ, ਪੰਡੋਰੀ ਖੰਜੂਰ ਵਿਖੇ ਕੀਤੀ ਚੈਕਿੰਗ ਦੌਰਾਨ ਟਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੀਆਂ 2 ਬੱਸਾਂ ਦੇ ਚਲਾਨ ਕੀਤੇ ਗਏ ਅਤੇ ਇਕ ਬੱਸ ਨੂੰ ਬੌਂਡ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਇਹ ਚੈਕਿੰਗ ਮੁਹਿੰਮ ਇਸੇ ਤਰ੍ਹਾਂ ਜਾਰੀ ਰਹੇਗੀ ਅਤੇ ਕਿਸੇ ਨੂੰ ਵੀ ਟਰੈਫਿਕ ਰੂਲਾਂ ਦੀ ਉਲੰਘਣਾ ਨਹੀਂ ਕਰਨ ਦਿੱਤੀ ਜਾਵੇਗੀ।

No comments:
Post a Comment