-ਕਿਹਾ, 'ਲੂ' ਬਾਰੇ ਹੋਣੀ ਚਾਹੀਦੀ ਹੈ ਪੂਰੀ ਜਾਣਕਾਰੀ
-ਵੱਧ ਤੋਂ ਵੱਧ ਪਾਣੀ, ਹਵਾਦਾਰ ਹਲਕੇ ਖਾਦੀ ਕੱਪੜੇ, ਐਨਕਾਂ, ਛੱਤਰੀ, ਹੈਟ, ਜੁੱਤਿਆਂ ਸਮੇਤ ਸਰੀਰ ਨੂੰ ਚੰਗੀ ਤਰ੍ਹਾਂ ਢੱਕਣਾ ਬਣਾਇਆ ਜਾਵੇ ਯਕੀਨੀ-ਕਮਜ਼ੋਰੀ, ਸੁਸਤੀ, ਸਿਰ ਦਰਦ, ਨਜ਼ਲਾ, ਪਸੀਨਾ ਅਤੇ ਦੌਰੇ 'ਲੂ' ਦੇ ਹਨ ਮੁੱਖ ਲੱਛਣ
ਹੁਸ਼ਿਆਰਪੁਰ, 4 ਮਈ:ਜ਼ਿਲ੍ਹੇ ਦੇ ਲੋਕਾਂ ਨੂੰ ਵਧਦੇ ਤਾਪਮਾਨ ਦੇ ਮੱਦੇਨਜ਼ਰ 'ਲੂ' ਤੋਂ ਬੱਚਣ ਲਈ ਸਾਵਧਾਨੀਆਂ ਵਰਤਣ 'ਤੇ ਜ਼ੋਰ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਵਿਪੁਲ ਉਜਵਲ ਨੇ ਦੱਸਿਆ ਕਿ 'ਲੂ' ਤੋਂ ਬਚਣ ਦੇ ਉਪਾਵਾਂ ਬਾਰੇ ਜਾਗਰੂਕਤਾ ਬਹੁਤ ਜ਼ਰੂਰੀ ਹੈ। ਉਨ੍ਹਾਂ ਦੱਸਿਆ ਕਿ 'ਲੂ' ਤੋਂ ਬਚਾਅ ਲਈ ਪੰਜਾਬ ਸਰਕਾਰ ਵੱਲੋਂ ਸੁਝਾਏ ਉਪਾਵਾਂ ਤਹਿਤ ਸਾਨੂੰ ਰੋਜ਼ਾਨਾ ਮੌਸਮ ਬਾਰੇ ਰੇਡੀਓ, ਟੀ.ਵੀ. ਜਾਂ ਅਖਬਾਰਾਂ ਤੇ ਹੋਰ ਸਾਧਨਾਂ ਰਾਹੀਂ ਤਾਪਮਾਨ ਅਤੇ ਗਰਮ ਹਵਾਵਾਂ ਬਾਰੇ ਜਾਣਕਾਰੀ ਰੱਖਣੀ ਪਵੇਗੀ। ਉਨ੍ਹਾਂ ਦੱਸਿਆ ਕਿ ਜੇ ਪਿਆਸ ਨਾ ਵੀ ਲੱਗੀ ਹੋਵੇ ਤਾਂ ਵੀ ਵੱਧ ਤੋਂ ਵੱਧ ਪਾਣੀ ਪੀਤਾ ਜਾਵੇ। ਇਸ ਤੋਂ ਇਲਾਵਾ ਹਵਾਦਾਰ ਹਲਕੇ ਖਾਦੀ ਕੱਪੜੇ ਪਾਉਣ ਨੂੰ ਤਰਜ਼ੀਹ ਦਿੱਤੀ ਜਾਵੇ। ਉਨ੍ਹਾਂ ਦੱਸਿਆ ਕਿ ਧੁੱਪ ਤੋਂ ਬਚਣ ਲਈ ਐਨਕਾਂ, ਛੱਤਰੀ, ਹੈਟ, ਜੁੱਤੇ ਆਦਿ ਪਾ ਕੇ ਹੀ ਬਾਹਰ ਨਿਕਲਿਆ ਜਾਵੇ ਅਤੇ ਪਾਣੀ ਨਾਲ ਜ਼ਰੂਰ ਰੱਖਿਆ ਜਾਵੇ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜੇ ਕੋਈ ਬਾਹਰ ਕੰਮ ਕਰਨ ਜਾਂਦਾ ਹੈ ਤਾਂ ਉਹ ਆਪਣੇ ਸਰੀਰ ਨੂੰ ਚੰਗੀ ਤਰ੍ਹਾਂ ਢੱਕ ਕੇ ਜਾਵੇ। ਓ.ਆਰ.ਐਸ. ਘੋਲ, ਲੱਸੀ, ਤੋਰਾਨੀ (ਚੌਲਾਂ ਦਾ ਪਾਣੀ), ਨਿੰਬੂ ਪਾਣੀ, ਬਟਰ ਮਿਲਕ ਆਦਿ ਨੂੰ ਸਰੀਰਕ ਲੋੜ ਮੁਤਾਬਕ ਨਾਲ ਰੱਖਿਆ ਜਾਵੇ। ਉਨ੍ਹਾਂ ਦੱਸਿਆ ਕਿ ਜਿਥੇ ਪਾਣੀ ਸਾਫ਼-ਸੁਥਰੇ ਸਰੋਤ ਤੋਂ ਹੀ ਪੀਣਾ ਚਾਹੀਦਾ ਹੈ, ਉਥੇ ਧੁੱਪ ਵਿੱਚ ਜਾਣ ਸਮੇਂ ਗਿੱਲਾ ਕੱਪੜਾ ਵੀ ਸਿਰ 'ਤੇ ਲਿਆ ਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਕਮਜ਼ੋਰੀ, ਸੁਸਤੀ, ਸਿਰ ਦਰਦ, ਨਜ਼ਲਾ, ਪਸੀਨਾ ਅਤੇ ਦੌਰੇ ਆਦਿ ਲੂ ਦੇ ਮੁੱਖ ਲੱਛਣ ਹਨ। ਅਜਿਹੇ ਲੱਛਣ ਸਾਹਮਣੇ ਆਉਣ 'ਤੇ ਤੁਰੰਤ ਡਾਕਟਰ ਨਾਲ ਸੰਪਰਕ ਕੀਤਾ ਜਾਵੇ। ਸ੍ਰੀ ਵਿਪੁਲ ਉਜਵਲ ਨੇ ਪਸ਼ੂ ਪਾਲਕਾਂ ਨੂੰ ਸਲਾਹ ਦਿੰਦਿਆਂ ਕਿਹਾ ਕਿ ਪਸ਼ੂਆਂ ਨੂੰ ਛਾਵੇਂ ਰੱਖਣ ਤੋਂ ਇਲਾਵਾ ਵੱਧ ਤੋਂ ਵੱਧ ਪਾਣੀ ਵੀ ਪਿਲਾਇਆ ਜਾਵੇ। ਉਨ੍ਹਾਂ ਦੱਸਿਆ ਕਿ ਘਰਾਂ ਨੂੰ ਠੰਡਾ ਰੱਖਣ ਦੇ ਯਤਨ ਵੀ ਕੀਤੇ ਜਾਣ, ਤਾਂ ਜੋ ਗਰਮੀ ਤੋਂ ਰਾਹਤ ਮਿਲ ਸਕੇ। ਉਨ੍ਹਾਂ ਦੱਸਿਆ ਕਿ ਕੰਮ ਵਾਲੀਆਂ ਥਾਂਵਾਂ 'ਤੇ ਅਦਾਰਿਆਂ ਦੇ ਪ੍ਰਬੰਧਕਾਂ ਵਲੋਂ ਠੰਡੇ ਪਾਣੀ ਦਾ ਪ੍ਰਬੰਧ ਯਕੀਨੀ ਬਣਾਇਆ ਜਾਵੇ। ਇਸ ਤੋਂ ਇਲਾਵਾ ਉਨ੍ਹਾਂ ਕਾਮਿਆਂ ਨੂੰ ਸਿੱਧੀ ਸੂਰਜੀ ਰੌਸ਼ਨੀ ਤੋਂ ਪਰਹੇਜ਼ ਕਰਨ, ਮੁਸ਼ੱਕਤੀ ਕੰਮ ਦਿਨ ਦੇ ਠੰਡੇ ਵੇਲੇ ਵਿੱਚ ਕਰਨ, ਆਊਟਡੋਰ ਗਤੀਵਿਧੀਆਂ ਲਈ ਅਰਾਮ ਦੇ ਪੜਾਵਾਂ ਵਿੱਚ ਵਾਧਾ ਕਰਨ ਅਤੇ ਗਰਭਵਤੀ ਮਹਿਲਾ ਕਾਮਿਆਂ 'ਤੇ ਵਧਦੇ ਤਾਪਮਾਨ ਵਿੱਚ ਵਿਸ਼ੇਸ਼ ਧਿਆਨ ਦੇਣ 'ਤੇ ਵੀ ਜ਼ੋਰ ਦਿੱਤਾ।
ਡਿਪਟੀ ਕਮਿਸ਼ਨਰ ਨੇ 'ਲੂ' ਤੋਂ ਬਚਣ ਲਈ ਕੁੱਝ ਨਾ ਕਰਨਯੋਗ ਗੱਲਾਂ ਬਾਰੇ ਵੀ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਇਨ੍ਹਾਂ ਵਿੱਚ ਬੱਚਿਆਂ ਨੂੰ ਖੜ੍ਹੇ ਕੀਤੇ ਵਾਹਨਾਂ ਵਿੱਚ ਨਾ ਛੱਡਣਾ, ਗਰਮੀ ਵਿੱਚ ਖਾਸ ਕਰ ਦੁਪਹਿਰ 12 ਵਜੇ ਤੋਂ ਬਾਅਦ ਦੁਪਹਿਰ 3 ਵਜੇ ਤੱਕ ਬਾਹਰ ਨਿਕਲਣ ਤੋਂ ਗੁਰੇਜ਼ ਕਰਨਾ, ਗੂੜ੍ਹੇ, ਭਾਰੀ ਜਾਂ ਤੰਗ ਕੱਪੜੇ ਨਾ ਪਹਿਨਣਾ, ਤਾਪਮਾਨ ਵਧੇਰੇ ਹੋਣ 'ਤੇ ਮੁਸ਼ੱਕਤੀ ਕੰਮ ਤੋਂ ਗੁਰੇਜ਼ ਕਰਨਾ, ਤਾਪਮਾਨ ਦੇ ਵਾਧੇ ਦੇ ਸਮੇਂ ਵਿੱਚ ਖਾਣਾ ਪਕਾਉਣ ਤੋਂ ਗੁਰੇਜ਼ ਕਰਨਾ ਅਤੇ ਖਾਣਾ ਬਣਾਉਣ ਵਾਲੀ ਥਾਂ ਹਵਾਦਾਰ ਹੋਣਾ, ਅਲਕੋਹਲ, ਚਾਹ, ਕੌਫ਼ੀ ਅਤੇ ਕਾਰਬੋਨੇਟਡ ਸਾਫ਼ਟ ਡਰਿੰਕਸ ਤੋਂ ਪਰਹੇਜ਼ ਕਰਨਾ ਅਤੇ ਵਧੇਰੇ ਪ੍ਰੋਟੀਨ ਯੁਕਤ ਅਤੇ ਬੇਹਾ ਖਾਣਾ ਖਾਣ ਤੋਂ ਬਚਾਅ ਰੱਖਣਾ ਆਦਿ ਸ਼ਾਮਿਲ ਹਨ। ਉਨ੍ਹਾਂ ਸਿਹਤ ਵਿਭਾਗ ਨੂੰ ਹਦਾਇਤ ਕਰਦਿਆਂ ਕਿਹਾ ਕਿ ਸਿਹਤ ਕੇਂਦਰਾਂ ਵਿੱਚ ਜਿਥੇ 'ਲੂ' ਤੋਂ ਬੱਚਣ ਸਬੰਧੀ ਜਾਗਰੂਕਤਾ ਫੈਲਾਈ ਜਾਵੇ, ਉਥੇ ਅਜਿਹੇ ਮਰੀਜਾਂ ਦੇ ਇਲਾਜ ਲਈ ਪੁਖੱਤਾ ਪ੍ਰਬੰਧ ਵੀ ਕੀਤੇ ਜਾਣ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਗਰਮੀ ਦੇ ਮੌਸਮ ਦੌਰਾਨ 'ਲੂ' ਤੋਂ ਬੱਚਣ ਲਈ ਸਾਵਧਾਨੀਆਂ ਜ਼ਰੂਰ ਵਰਤਣ, ਤਾਂ ਜੋ ਕਿਸੇ ਵੀ ਜਾਨੀ ਨੁਕਸਾਨ ਤੋਂ ਬਚਿਆ ਜਾ ਸਕੇ।

No comments:
Post a Comment