ਵਿਧਾਇਕ ਸੁੰਦਰ ਸ਼ਾਮ ਅਰੋੜਾ ਨੇ ਸਿਵਲ ਹਸਪਤਾਲ ਵਿਖੇ ਕੀਤਾ ਤੰਬਾਕੂ ਜਾਗਰੂਕਤਾ ਬੱਸ ਨੂੰ ਰਵਾਨਾ
ਹੁਸ਼ਿਆਰਪੁਰ, 5 ਮਈ: ਸਿਹਤ ਵਿਭਾਗ ਵਲੋਂ ਮਰੀਜਾਂ ਨੂੰ ਸਿਵਲ ਹਸਪਤਾਲ ਵਿੱਚ ਸਾਰੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾਣ ਅਤੇ ਇਸ ਗੱਲ ਨੂੰ ਯਕੀਨੀ ਬਣਾਇਆ ਜਾਵੇ ਕਿ ਮਰੀਜਾਂ ਨੂੰ ਆਪਣੇ ਇਲਾਜ ਦੌਰਾਨ ਕਿਸੇ ਤਰ੍ਹਾਂ ਦੀ ਕੋਈ ਪ੍ਰੇਸ਼ਾਨੀ ਨਾ ਆਵੇ। ਪੰਜਾਬ ਸਰਕਾਰ ਵਲੋਂ ਐਮਰਜੈਂਸੀ ਵਾਰਡ ਵਿੱਚ ਦਾਖਲ ਹੋਣ ਵਾਲੇ ਮਰੀਜਾਂ ਨੂੰ 24 ਘੰਟੇ ਦੌਰਾਨ ਮੁਫ਼ਤ ਦਵਾਈਆਂ ਮੁਹੱਈਆ ਕਰਵਾਈ ਜਾਂਦੀਆਂ ਹਨ ਅਤੇ 53 ਪ੍ਰਕਾਰ ਦੇ ਲਿਬਾਰਟਰੀ ਟੈਸਟ ਬਿਲਕੁਲ ਮੁਫ਼ਤ ਕੀਤੇ ਜਾਂਦੇ ਹਨ। ਜੇਕਰ ਕਿਸੇ ਮਰੀਜ ਨੂੰ ਐਮਰਜੈਂਸੀ ਦੌਰਾਨ ਇਹ ਸੇਵਾਵਾਂ ਮੁਹੱਈਆ ਨਹੀਂ ਕਰਵਾਈਆਂ ਜਾਂਦੀਆਂ, ਤਾਂ ਇਸ ਸਬੰਧੀ ਸਿਵਲ ਸਰਜਨ ਨਾਲ ਸਿੱਧੇ ਤੌਰ 'ਤੇ ਸੰਪਰਕ ਵੀ ਕੀਤਾ ਜਾ ਸਕਦਾ ਹੈ। ਵਿਧਾਇਕ ਹਲਕਾ ਹੁਸ਼ਿਆਰਪੁਰ ਸ੍ਰੀ ਸੁੰਦਰ ਸ਼ਾਮ ਅਰੋੜਾ ਨੇ ਸਿਵਲ ਹਸਪਤਾਲ ਹੁਸ਼ਿਆਰਪੁਰ ਵਿਖੇ ਨੈਸ਼ਨਲ ਹੈਲਥ ਮਿਸ਼ਨ ਤਹਿਤ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੇ ਤੰਬਾਕੂ ਕੰਟਰੋਲ ਸੈਲ ਪੰਜਾਬ ਵਲੋਂ ਤੰਬਾਕੂ ਦੇ ਮਾੜੇ ਪ੍ਰਭਾਵਾਂ ਦੇ ਬਚਾਅ ਸਬੰਧੀ ਜਾਗਰੂਕਤਾ ਬੱਸ ਨੂੰ ਹਰੀ ਝੰਡੀ ਦੇਣ ਦੌਰਾਨ ਪੱਤਰਕਾਰਾਂ ਦੇ ਸਵਾਲਾਂ ਦੇ ਜਵਾਬ ਦਿੰਦੇ ਹੋਏ ਇਹ ਗੱਲ ਕਹੀ।
ਵਿਧਾਇਕ ਸ੍ਰੀ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਸਮੇਂ ਸਮੇਂ 'ਤੇ ਹਸਪਤਾਲ ਵਿਖੇ ਅਚਨਚੇਤ ਚੈਕਿੰਗ ਕਰਕੇ ਵੀ ਇਸ ਗੱਲ ਨੂੰ ਯਕੀਨੀ ਬਣਾਇਆ ਜਾਵੇਗਾ ਕਿ ਮਰੀਜਾਂ ਨੂੰ ਕਿਸੇ ਕਿਸਮ ਦੀ ਕੋਈ ਸਮੱਸਿਆ ਨਾ ਆਵੇ। ਉਨ੍ਹਾਂ ਨੇ ਸਿਵਲ ਸਰਜਨ ਨੂੰ ਦਿਸ਼ਾ ਨਿਰਦੇਸ਼ ਦਿੰਦਿਆਂ ਕਿਹਾ ਕਿ ਸਾਰੇ ਅਧਿਕਾਰੀਆਂ ਨੂੰ ਇਸ ਸਬੰਧੀ ਸਖਤ ਦਿਸ਼ਾ ਨਿਰਦੇਸ਼ ਦਿੱਤੇ ਜਾਣ ਕਿ ਸਿਹਤ ਵਿਭਾਗ ਵਲੋਂ ਮੁਹੱਈਆ ਕਰਵਾਈਆਂ ਜਾਂਦੀਆਂ ਸਹੂਲਤਾਂ ਦਾ ਮਰੀਜਾਂ ਤੱਕ ਲਾਭ ਜ਼ਰੂਰ ਪਹੁੰਚੇ। ਉਨ੍ਹਾਂ ਕਿਹਾ ਕਿ ਹਰ ਸਾਲ 31 ਮਈ ਨੂੰ ਤੰਬਾਕੂ ਦਿਵਸ ਮਨਾਇਆ ਜਾਂਦਾ ਹੈ, ਤਾਂ ਜੋ ਵੱਧ ਤੋਂ ਵੱਧ ਲੋਕਾਂ ਨੂੰ ਤੰਬਾਕੂ ਦੇ ਬੂਰੇ ਪ੍ਰਭਾਵਾਂ ਬਾਰੇ ਜਾਣਕਾਰੀ ਦਿੱਤੀ ਜਾ ਸਕੇ। ਉਨ੍ਹਾਂ ਕਿਹਾ ਕਿ ਪੰਜਾਬ ਦੇ 300 ਤੋਂ ਵੱਧ ਪਿੰਡ ਪੂਰਨ ਤੌਰ 'ਤੇ ਤੰਬਾਕੂ ਮੁਕਤ ਘੋਸ਼ਿਤ ਕੀਤੇ ਗਏ ਹਨ ਅਤੇ ਇਹ ਬੜੀ ਖੁਸ਼ੀ ਵਾਲੀ ਗੱਲ ਹੈ ਕਿ ਹੁਸ਼ਿਆਰਪੁਰ ਜ਼ਿਲ੍ਹੇ ਦੇ ਵੀ 46 ਪਿੰਡ ਤੰਬਾਕੂ ਮੁਕਤ ਘੋਸ਼ਿਤ ਹਨ। ਇਨ੍ਹਾਂ ਪਿੰਡਾਂ ਦੇ ਨਿਵਾਸੀਆਂ ਵਲੋਂ ਇਹ ਪ੍ਰਣ ਕੀਤਾ ਗਿਆ ਹੈ ਕਿ ਇਨ੍ਹਾਂ ਪਿੰਡਾਂ ਵਿੱਚ ਕੋਈ ਵੀ ਦੁਕਾਨਦਾਰ ਤੰਬਾਕੂ ਦੀ ਵਿਕਰੀ ਨਹੀਂ ਕਰੇਗਾ ਅਤੇ ਨਾ ਹੀ ਕੋਈ ਵੀ ਵਿਅਕਤੀ ਸ਼ਰੇਆਮ ਤੰਬਾਕੂ ਦਾ ਪ੍ਰਯੋਗ ਕਰੇਗਾ। ਉਨ੍ਹਾਂ ਕਿਹਾ ਕਿ ਹੁਸ਼ਿਆਰਪੁਰ ਜ਼ਿਲ੍ਹੇ ਵਿੱਚ ਪਹੁੰਚੀ ਇਹ ਜਾਗਰੂਕਤਾ ਬੱਸ ਹਰਿਆਣਾ, ਗੜ੍ਹਦੀਵਾਲਾ, ਮੁਕੇਰੀਆਂ ਸਮੇਤ ਪੂਰੇ ਜ਼ਿਲ੍ਹੇ ਵਿੱਚ ਤੰਬਾਕੂ ਦੇ ਮਾੜੇ ਪ੍ਰਭਾਵਾਂ ਦਾ ਪ੍ਰਚਾਰ ਕਰੇਗੀ, ਤਾਂ ਜੋ ਵੱਧ ਤੋਂ ਵੱਧ ਲੋਕ ਤੰਬਾਕੂ ਦੇ ਕਾਰਨ ਪੈਦਾ ਹੋਣ ਵਾਲੀਆਂ ਗੰਭੀਰ ਬੀਮਾਰੀਆਂ ਤੋਂ ਬਚ ਸਕਣ। ਇਸ ਉਪਰੰਤ ਇਹ ਜਾਗਰੂਕਤਾ ਬੱਸ ਸਿਵਲ ਹਸਪਤਾਲ ਰੋਡ, ਸਬਜੀ ਮੰਡੀ, ਘੰਟਾ ਘਰ, ਸਤੈਹਰੀ ਰੋਡ, ਡੀ ਏ ਵੀ ਸਕੂਲ ਤੋਂ ਲੋਕਾਂ ਨੂੰ ਜਾਗਰੂਕ ਕਰਦੀ ਹੋਈ ਅਗਲੇ ਪੜਾਅ ਲਈ ਰਵਾਨਾ ਹੋ ਗਈ। ਇਸ ਦੌਰਾਨ ਵਲੰਟੀਅਰਜ਼ ਵਲੋਂ ਜਗ੍ਹਾ ਜਗ੍ਹਾ 'ਤੇ ਤੰਬਾਕੂ ਦੇ ਮਾੜੇ ਪ੍ਰਭਾਵਾਂ ਸਬੰਧੀ ਸਕਿਟ ਪੇਸ਼ ਕਰਕੇ ਤੰਬਾਕੂ ਦੇ ਮਾੜੇ ਪ੍ਰਭਾਵਾਂ ਤੋਂ ਜਾਗਰੂਕ ਵੀ ਕੀਤਾ ਗਿਆ। ਇਸ ਮੌਕੇ ਸਿਵਲ ਸਰਜਨ ਡਾ. ਨਰਿੰਦਰ ਕੌਰ, ਜ਼ਿਲ੍ਹਾ ਨੋਡਲ ਅਫ਼ਸਰ ਤੰਬਾਕੂ ਕੰਟਰੋਲ ਸੈਲ ਡਾ. ਸੁਨੀਲ ਅਹੀਰ, ਜ਼ਿਲ੍ਹਾ ਪ੍ਰਧਾਨ ਕਾਂਗਰਸ ਸ੍ਰੀ ਬ੍ਰਾਹਮ ਸ਼ੰਕਰ ਜਿੰਪਾ ਸਮੇਤ ਸਿਹਤ ਵਿਭਾਗ ਦੇ ਅਧਿਕਾਰੀ ਤੇ ਕਰਮਚਾਰੀ ਮੌਜੂਦ ਸਨ।

No comments:
Post a Comment