-ਤੇਜ਼ ਰਫਤਾਰ ਵਾਹਨ ਚਾਲਕਾਂ ਨੂੰ ਜਾਗਰੂਕ ਕਰਨ ਲਈ ਲਗਾਏ ਬੋਰਡ
-14 ਤੱਕ ਮਨਾਇਆ ਜਾਵੇਗਾ ਯੂ.ਐਨ. ਰੋਡ ਸੇਫ਼ਟੀ ਵੀਕ : ਜ਼ਿਲ੍ਹਾ ਟਰਾਂਸਪੋਰਟ ਅਫ਼ਸਰਹੁਸ਼ਿਆਰਪੁਰ, 11 ਮਈ: ਡਿਪਟੀ ਕਮਿਸ਼ਨਰ ਸ੍ਰੀ ਵਿਪੁਲ ਉਜਵਲ ਨੇ ਦੱਸਿਆ ਕਿ ਟਰੈਫਿਕ ਨਿਯਮਾਂ ਬਾਰੇ ਜਾਗਰੂਕਤਾ ਬਹੁਤ ਜ਼ਰੂਰੀ ਹੈ, ਕਿਉਂਕਿ ਜਾਗਰੂਕਤਾ ਕਾਰਨ ਹੀ ਟਰੈਫਿਕ ਨਿਯਮਾਂ ਦੀ ਪਾਲਣਾ ਕੀਤੀ ਜਾ ਸਕਦੀ ਹੈ। ਉਨ੍ਹਾਂ ਦੱਸਿਆ ਕਿ ਟਰੈਫਿਕ ਨਿਯਮਾਂ ਦੀ ਪਾਲਣਾ ਕਰਨ ਨਾਲ ਮਨੁੱਖੀ ਜ਼ਿੰਦਗੀ ਦਾ ਬਚਾਅ ਹੋ ਸਕਦਾ ਹੈ, ਜਦਕਿ ਨਿਯਮਾਂ ਦੀ ਉਲੰਘਣਾ ਕਰਨ ਨਾਲ ਹੀ ਕਈ ਮਨੁੱਖੀ ਜਿੰਦਗੀਆਂ ਅਜਾਈਂ ਚਲੇ ਜਾਂਦੀਆਂ ਹਨ। ਉਨ੍ਹਾਂ ਦੱਸਿਆ ਕਿ ਟਰੈਫਿਕ ਨਿਯਮਾਂ ਦੀ ਪਾਲਣਾ ਕਰਕੇ ਜਿਥੇ ਆਪਣਾ ਬਚਾਅ ਕੀਤਾ ਜਾ ਸਕਦਾ ਹੈ, ਉਥੇ ਦੂਸਰਿਆਂ ਦਾ ਵੀ ਬਚਾਅ ਹੁੰਦਾ ਹੈ। ਉਨ੍ਹਾਂ ਦੱਸਿਆ ਕਿ ਟਰੈਫਿਕ ਨਿਯਮਾਂ ਬਾਰੇ ਜਾਣਕਾਰੀ ਹੋਣੀ ਵੀ ਬਹੁਤ ਜ਼ਰੂਰੀ ਹੈ ਅਤੇ ਚਾਲਕ ਨੂੰ ਚਾਹੀਦਾ ਹੈ ਕਿ ਉਹ ਆਪਣਾ ਵਾਹਨ ਸੜਕ 'ਤੇ ਲਿਆਉਣ ਤੋਂ ਪਹਿਲਾਂ ਇਨ੍ਹਾਂ ਨਿਯਮਾਂ ਤੋਂ ਭਲੀਭਾਂਤ ਜਾਣੂ ਹੋਵੇ। ਇਸ ਤੋਂ ਇਲਾਵਾ ਨਾਬਾਲਗ ਬੱਚਿਆਂ ਨੂੰ ਵਾਹਨ ਚਲਾਉਣ ਨਾ ਦੇਣਾ ਮਾਪਿਆਂ ਦੀ ਜਿੰਮੇਵਾਰੀ ਹੈ। ਉਨ੍ਹਾਂ ਦੱÎਸਿਆ ਕਿ ਪ੍ਰਾਈਵੇਟ ਸਕੂਲ ਵੀ ਵਿਦਿਆਰਥੀਆਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਟਰੈਫਿਕ ਨਿਯਮਾਂ ਦੀ ਪਾਲਣਾ ਯਕੀਨੀ ਬਣਾਉਣ। ਇਸ ਦੇ ਨਾਲ-ਨਾਲ ਵਿਦਿਆਰਥੀਆਂ ਨੂੰ ਸਮੇਂ-ਸਮੇਂ 'ਤੇ ਟਰੈਫਿਕ ਨਿਯਮਾਂ ਤੋਂ ਵੀ ਜਾਣੂ ਕਰਵਾਇਆ ਜਾਵੇ।ਉਧਰ ਅੱਜ ਓਵਰ ਸਪੀਡ ਵਾਹਨਾਂ ਸਬੰਧੀ ਜਾਗਰੂਕਤਾ ਫੈਲਾਉਣ ਲਈ ਜ਼ਿਲ੍ਹਾ ਟਰਾਂਸਪੋਰਟ ਅਫ਼ਸਰ ਸ੍ਰੀਮਤੀ ਜੀਵਨਜਗਜੋਤ ਕੌਰ ਵਲੋਂ ਸ਼ਹਿਰ ਦੇ 12 ਅਹਿਮ ਚੌਕਾਂ 'ਤੇ ਬੋਰਡ ਲਗਾਏ ਗਏ। ਜ਼ਿਲ੍ਹਾ ਟਰਾਂਸਪੋਰਟ ਅਫ਼ਸਰ ਨੇ ਦੱਸਿਆ ਕਿ ਜਿਨ੍ਹਾਂ ਚੌਕਾਂ ਵਿੱਚ ਇਹ ਬੋਰਡ ਲਗਾਏ ਗਏ, ਉਨ੍ਹਾਂ ਵਿੱਚ ਚੰਡੀਗੜ੍ਹ ਬਾਈਪਾਸ, ਜਲੰਧਰ ਬਾਈਪਾਸ, ਡੀ.ਸੀ. ਚੌਕ, ਪ੍ਰਭਾਤ ਚੌਕ, ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਚੌਕ, ਬੱਸ ਸਟੈਂਡ ਚੌਕ, ਕਮਾਲਪੁਰ ਚੌਕ, ਸਰਕਾਰੀ ਕਾਲਜ ਚੌਕ, ਭਰਵਾਈਂ ਰੋਡ ਚੌਕ, ਟਾਂਡਾ ਚੌਕ ਅਤੇ ਧੋਬੀ ਘਾਟ ਚੌਕ ਸ਼ਾਮਲ ਸਨ। ਉਨ੍ਹਾਂ ਦੱਸਿਆ ਕਿ ਯੂਨਾਈਟਡ ਨੇਸ਼ਨ ਰੋਡ ਸੇਫ਼ਟੀ ਵੀਕ ਮਨਾਇਆ ਜਾ ਰਿਹਾ ਹੈ, ਜਿਸ ਤਹਿਤ ਓਵਰ ਸਪੀਡ ਵਾਹਨਾਂ ਲਈ ਵਿਸ਼ੇਸ਼ ਜਾਗਰੂਕਤਾ ਫੈਲਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ 12 ਮਈ ਨੂੰ ਸਰਕਾਰੀ ਸਕੂਲ ਖਵਾਸਪੁਰ ਮੰਡੀ ਵਿਖੇ ਇੱਕ ਵਿਸ਼ੇਸ਼ ਸੈਮੀਨਾਰ ਵੀ ਕਰਵਾਇਆ ਜਾ ਰਿਹਾ ਹੈ। ਇਸ ਦੌਰਾਨ ਵਿਦਿਆਰਥੀਆਂ ਦੇ ਓਵਰ ਸਪੀਡ ਸਬੰਧੀ ਪੇਟਿੰਗ ਅਤੇ ਸਲੋਗਨ ਮੁਕਾਬਲੇ ਵੀ ਕਰਵਾਏ ਜਾਣਗੇ। ਉਨ੍ਹਾਂ ਦੱਸਿਆ ਕਿ ਹਰੇਕ ਵਿਅਕਤੀ ਨੂੰ ਟਰੈਫਿਕ ਰੂਲਾਂ ਅਨੁਸਾਰ ਹੀ ਆਪਣੇ ਵਾਹਨ ਚਲਾਉਣੇ ਚਾਹੀਦੇ ਹਨ ਅਤੇ ਉਨ੍ਹਾਂ ਦੀ ਸਪੀਡ ਵੀ ਲਿਮਟ ਵਿੱਚ ਹੀ ਰੱਖਣੀ ਚਾਹੀਦੀ ਹੈ।
No comments:
Post a Comment