ਜ਼ਿਲ੍ਹੇ ਵਿੱਚ ਅੱਤਵਾਦ ਵਿਰੋਧੀ ਦਿਵਸ ਮਨਾਇਆ ਗਿਆ
ਹੁਸ਼ਿਆਰਪੁਰ, 19 ਮਈ: ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਇਕਬਾਲ ਸਿੰਘ ਸੰਧੂ ਦੀ ਅਗਵਾਈ ਵਿੱਚ ਅੱਜ ਮੀਟਿੰਗ ਹਾਲ ਵਿਖੇ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਮੌਜੂਦਗੀ ਵਿੱਚ ਅੱਤਵਾਦ ਵਿਰੋਧੀ ਦਿਵਸ ਮਨਾਇਆ ਗਿਆ। ਵਧੀਕ ਡਿਪਟੀ ਕਮਿਸ਼ਨਰ ਨੇ ਇਸ ਮੌਕੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਅੱਤਵਾਦ ਤੇ ਹਿੰਸਾ ਦਾ ਡੱਟ ਕੇ ਵਿਰੋਧ ਕਰਨ ਦਾ ਪ੍ਰਣ ਕਰਵਾਇਆ। ਉਨ੍ਹਾਂ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਸਹੁੰ ਚੁਕਵਾਈ ਕਿ ਅਸੀਂ ਸਮੂਹ ਭਾਰਤਵਾਸੀ, ਜਿਨ੍ਹਾਂ ਨੂੰ ਅਹਿੰਸਾ ਅਤੇ ਸਹਿਣਸ਼ੀਲਤਾ ਦੀਆਂ ਸ਼ਾਨਦਾਰ ਰਵਾਇਤਾਂ ਵਿੱਚ ਅਟੁੱਟ ਵਿਸ਼ਵਾਸ ਹੈ, ਆਪਣੀ ਪੂਰੀ ਸ਼ਕਤੀ ਨਾਲ ਹਿੰਸਾ ਅਤੇ ਅੱਤਵਾਦ ਦਾ ਡੱਟ ਕੇ ਵਿਰੋਧ ਕਰਦੇ ਹਾਂ।
ਉਨ੍ਹਾਂ ਇਹ ਪ੍ਰਣ ਵੀ ਦਿਵਾਇਆ ਕਿ ਅਸੀਂ ਸਮੂਹ ਮਾਨਵਤਾ ਵਿੱਚ ਸ਼ਾਂਤੀ ਅਤੇ ਸਮਾਜਿਕ ਸਦਭਾਵਨਾ ਨੂੰ ਪ੍ਰਫੁੱਲਤ ਕਰਾਂਗੇ ਅਤੇ ਸਮੁੱਚੇ ਮਨੁੱਖੀ ਭਾਈਚਾਰੇ ਨੂੰ ਇੱਕ ਸਮਾਨ ਸਮਝਾਂਗੇ। ਉਨ੍ਹਾਂ ਇਹ ਪ੍ਰਣ ਵੀ ਦਿਵਾਇਆ ਕਿ ਅਸੀਂ ਅਜਿਹੀਆਂ ਸਮੂਹ ਢਾਹੂ ਤਾਕਤਾਂ ਵਿਰੁੱਧ ਲੜਾਂਗੇ ਜਿਨ੍ਹਾਂ ਤੋਂ ਮਨੁੱਖੀ ਜਾਨਾਂ ਅਤੇ ਕਦਰਾਂ ਕੀਮਤਾਂ ਨੂੰ ਖਤਰਾ ਹੋਵੇ। ਇਸ ਮੌਕੇ ਸਹਾਇਕ ਕਮਿਸ਼ਨਰ (ਜ) ਸ੍ਰੀਮਤੀ ਨਵਨੀਤ ਕੌਰ ਬੱਲ, ਜਿਲ੍ਹਾ ਸਿੱਖਿਆ ਅਫ਼ਸਰ (ਸ) ਦਿਨੇਸ਼ ਕੁਮਾਰ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।

No comments:
Post a Comment