-ਏ.ਡੀ.ਸੀ. ਵਲੋਂ ਜ਼ਿਲ੍ਹਾ ਸੜਕ ਸੁਰੱਖਿਆ ਕਮੇਟੀ ਅਤੇ ਸੰਭਾਵੀਂ ਹੜ੍ਹਾਂ ਸਬੰਧੀ ਅਗੇਤੇ ਪ੍ਰਬੰਧ ਕਰਨ ਲਈ ਮੀਟਿੰਗ
ਹੁਸ਼ਿਆਰਪੁਰ, 18 ਮਈ : ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਇਕਬਾਲ ਸਿੰਘ ਸੰਧੂ ਨੇ ਕਿਹਾ ਕਿ ਜੱਸਾ ਸਿੰਘ ਰਾਮਗੜ੍ਹੀਆ ਚੌਕ ਹੁਸ਼ਿਆਰਪੁਰ ਵਿਖੇ ਸੋਮਵਾਰ ਤੋਂ ਸਵਾਰੀਆਂ ਚੜਾਉਣ ਲਈ ਬੱਸਾਂ ਖੜ੍ਹੀਆਂ ਕਰਨ ਵਾਲੇ ਸਰਕਾਰੀ ਤੇ ਪ੍ਰਾਈਵੇਟ ਬੱਸ ਚਾਲਕਾਂ ਦੇ ਸਖਤੀ ਨਾਲ ਚਲਾਨ ਕੱਟੇ ਜਾਣ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹਾ ਸੜਕ ਸੁਰੱਖਿਆ ਕਮੇਟੀ ਦੀ ਬੈਠਕ ਦੌਰਾਨ ਸਖਤ ਨਿਰਦੇਸ਼ ਦਿੰਦੇ ਹੋਏ ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸ ਸਬੰਧੀ ਪਹਿਲਾਂ ਹੀ ਜ਼ਿਲ੍ਹੇ ਦੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਟਰਾਂਸਪੋਰਟਰਾਂ ਨਾਲ ਬੈਠਕ ਕਰਕੇ ਇਸ ਚੌਕ ਵਿੱਚ ਬੱਸਾਂ ਨਾ ਖੜ੍ਹੀਆ ਕਰਨ ਸਬੰਧੀ ਨਿਰਦੇਸ਼ ਜਾਰੀ ਕਰ ਦਿੱਤੇ ਗਏ ਸਨ। ਉਨ੍ਹਾਂ ਕਿਹਾ ਕਿ ਟਰਾਂਸਪੋਰਟਰਾਂ ਵਲੋਂ ਇਹ ਯਕੀਨੀ ਦੁਆਇਆ ਗਿਆ ਸੀ ਕਿ ਬੱਸ ਚਾਲਕ ਇਸ ਚੌਕ ਵਿੱਚ ਸਵਾਰੀਆਂ ਚੜਾਉਣ ਅਤੇ ਉਤਾਰਨ ਲਈ ਬੱਸਾਂ ਨਹੀਂ ਰੋਕਣਗੇ। ਸ੍ਰੀ ਇਕਬਾਲ ਸਿੰਘ ਸੰਧੂ ਨੇ ਸੜਕ ਦੁਰਘਟਨਾਵਾਂ ਨੂੰ ਰੋਕਣ ਲਈ ਜ਼ਿਲ੍ਹਾ ਟਰਾਂਸਪੋਰਟ ਵਿਭਾਗ ਨੂੰ ਹਦਾਇਤ ਕਰਦਿਆਂ ਕਿਹਾ ਕਿ ਓਵਰ ਸਪੀਡ, ਬਿਨ੍ਹਾਂ ਹੈਲਮਟ, ਬਿਨ੍ਹਾਂ ਲਾਇਸੰਸ ਅਤੇ ਗਲਤ ਡਰਾਈਵਿੰਗ ਕਰਨ ਵਾਲਿਆਂ ਦੇ ਵੀ ਚਲਾਨ ਕੱਟੇ ਜਾਣ। ਉਨ੍ਹਾਂ ਕਿਹਾ ਕਿ ਟਰੈਫਿਕ 'ਚ ਵਿਘਨ ਪਾਉਣ ਵਾਲਿਆਂ ਖਿਲਾਫ਼ ਪੂਰੀ ਸਖਤੀ ਵਰਤੀ ਜਾਵੇ, ਤਾਂ ਜੋ ਟਰੈਫਿਕ ਨਿਯਮਾਂ ਨੂੰ ਜ਼ਿਲ੍ਹੇ ਵਿੱਚ ਸੁਚਾਰੂ ਢੰਗ ਨਾਲ ਲਾਗੂ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਇਹ ਦੇਖਣ ਵਿੱਚ ਆਉਂਦਾ ਹੈ ਕਿ ਜ਼ਿਆਦਾਤਰ ਹਾਦਸੇ ਓਵਰ ਲੋਡਿੰਗ ਅਤੇ ਓਵਰ ਸਪੀਡ ਕਾਰਨ ਹੁੰਦੇ ਹਨ, ਜਿਸ ਨਾਲ ਵਾਹਨ ਚਾਲਕ ਆਪਣੀ ਜਿੰਦਗੀ ਤਾਂ ਖਤਰੇ ਵਿੱਚ ਪਾਉਂਦੇ ਹੀ ਹਨ, ਦੂਜੇ ਦੀ ਮੌਤ ਦਾ ਕਾਰਨ ਵੀ ਬਣ ਜਾਂਦੇ ਹਨ। ਉਨ੍ਹਾਂ ਕਿਹਾ ਕਿ ਸੜਕਾਂ ਉਤੇ ਸੰਭਾਵਿਤ ਦੁਰਘਟਨਾ ਖੇਤਰਾਂ ਦੀ ਵੀ ਪੜਤਾਲ ਕੀਤੀ ਜਾਵੇ, ਤਾਂ ਜੋ ਇਸ ਤਰ੍ਹਾਂ ਦੀਆਂ ਥਾਵਾਂ 'ਤੇ ਸੇਫ਼ਟੀ ਬੋਰਡ ਲਗਾ ਕੇ ਰਾਹਗੀਰਾਂ ਨੂੰ ਸੁਚੇਤ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਵਾਹਨਾਂ 'ਤੇ ਉਚੀ ਆਵਾਜ਼ ਨਾਲ ਚਲਾਏ ਜਾਂਦੇ ਗਾਣਿਆਂ 'ਤੇ ਵੀ ਸਖਤੀ ਵਰਤੀ ਜਾਵੇ। ਉਨ੍ਹਾਂ ਨੇ ਹਿੱਟ ਐਂਡ ਰਨ ਕੇਸਾਂ ਸਬੰਧੀ ਕਾਨੂੰਨੀ ਕਾਰਵਾਈ ਨੂੰ ਵੀ ਜਲਦ ਪੂਰਾ ਕਰਨ ਲਈ ਸਬੰਧਤ ਐਸ.ਡੀ.ਐਮਜ਼ ਨੂੰ ਦਿਸ਼ਾ-ਨਿਰਦੇਸ਼ ਦਿੱਤੇ, ਤਾਂ ਜੋ ਪ੍ਰਭਾਵਿਤ ਵਿਅਕਤੀਆਂ ਨੂੰ ਸਮੇਂ ਸਿਰ ਮੁਆਵਜ਼ਾ ਦੁਆਇਆ ਜਾ ਸਕੇ। ਉਨ੍ਹਾਂ ਨੇ ਟਾਂਡਾ ਵਿਖੇ ਪੇਸ਼ ਆ ਰਹੀ ਟਰੈਫਿਕ ਸਮੱਸਿਆਵਾਂ ਦੇ ਹੱਲ ਲਈ ਵੀ ਕਾਨੂੰਨ ਤੋੜਨ ਵਾਲੇ ਵਾਹਨ ਚਾਲਕਾਂ ਖਿਲਾਫ਼ ਸਖਤ ਕਾਰਵਾਈ ਕਰਨ ਲਈ ਕਿਹਾ। ਉਨ੍ਹਾਂ ਨੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਜਾਰੀ ਕਰਦਿਆਂ ਕਿਹਾ ਕਿ ਉਹ ਸਵੇਰ ਦੀ ਪ੍ਰਾਰਥਨਾ ਸਭਾ ਸਮੇਂ ਵਿਦਿਆਰਥੀਆਂ ਨੂੰ ਟਰੈਫਿਕ ਨਿਯਮਾਂ ਸਬੰਧੀ ਜ਼ਰੂਰ ਜਾਣਕਾਰੀ ਮੁਹੱਈਆ ਕਰਵਾਉਣ, ਤਾਂ ਜੋ ਬੱਚਿਆਂ ਨੂੰ ਟਰੈਫਿਕ ਨਿਯਮਾਂ ਸਬੰਧੀ ਜਾਣਕਾਰੀ ਪ੍ਰਾਪਤ ਹੋ ਸਕੇ। ਉਧਰ ਵਧੀਕ ਡਿਪਟੀ ਕਮਿਸ਼ਨਰ ਨੇ ਸੰਭਾਵੀਂ ਹੜ੍ਹਾਂ ਨਾਲ ਨਜਿੱਠਣ ਲਈ ਅਗੇਤੇ ਪ੍ਰਬੰਧ ਯਕੀਨੀ ਬਣਾਉਣ ਸਬੰਧੀ ਵੱਖ-ਵੱਖ ਵਿਭਾਗਾਂ ਦੇ ਮੁਖੀਆਂ ਨਾਲ ਇਕ ਵੱਖਰੀ ਮੀਟਿੰਗ ਵੀ ਕੀਤੀ। ਉਨ੍ਹਾਂ ਕਿਹਾ ਕਿ ਸੰਭਾਵੀਂ ਹੜ੍ਹਾਂ ਨਾਲ ਨਜਿੱਠਣ ਲਈ ਜਿਥੇ ਫਲੱਡ ਕੰਟਰੋਲ ਰੂਮ ਸਥਾਪਿਤ ਕੀਤੇ ਜਾਣਗੇ, ਉਥੇ ਸਿਹਤ ਸਹੂਲਤਾਂ ਵੀ ਮੁਹੱਈਆ ਕਰਵਾਈਆਂ ਜਾਣਗੀਆਂ, ਇਸ ਲਈ ਸਬੰਧਤ ਮਹਿਕਮੇ ਇਸ ਦੀ ਪੂਰੀ ਤਿਆਰੀ ਕਰ ਲੈਣ। ਉਨ੍ਹਾਂ ਕਿਹਾ ਕਿ ਡਰੇਨਾਂ ਤੇ ਨਾਲਿਆਂ ਦੀ ਸਫ਼ਾਈ ਵੀ ਕਰਵਾਈ ਜਾਵੇ। ਉਨ੍ਹਾਂ ਸਾਰੇ ਵਿਭਾਗਾਂ ਨੂੰ ਆਪੋ-ਆਪਣੀ ਜਿੰਮੇਵਾਰੀ ਤਨਦੇਹੀ ਨਾਲ ਨਿਭਾਉਣ ਲਈ ਵੀ ਕਿਹਾ। ਉਨ੍ਹਾਂ ਕਿਹਾ ਕਿ ਭਾਵੇਂ ਜ਼ਿਲ੍ਹੇ ਵਿੱਚ ਹੜ੍ਹਾਂ ਦਾ ਕੋਈ ਬਹੁਤਾ ਖਤਰਾ ਨਹੀਂ ਹੁੰਦਾ, ਪਰ ਫ਼ਿਰ ਵੀ ਅਹਿਤਿਆਤ ਵਜੋਂ ਅਗੇਤੇ ਪ੍ਰਬੰਧ ਯਕੀਨੀ ਬਣਾ ਲਏ ਜਾਣ। ਇਸ ਮੌਕੇ 'ਤੇ ਐਸ.ਡੀ.ਐਮ. ਹੁਸ਼ਿਆਰਪੁਰ ਸ਼੍ਰੀ ਜਿਤੇਂਦਰ ਜੋਰਵਰ, ਐਸ.ਡੀ.ਐਮ. ਦਸੂਹਾ ਸ੍ਰੀ ਹਿਮਾਂਸ਼ੂ ਅਗਰਵਾਲ, ਐਸ.ਡੀ.ਐਮ. ਮੁਕੇਰੀਆਂ ਸ੍ਰੀਮਤੀ ਕੋਮਲ ਮਿੱਤਲ, ਐਸ.ਡੀ.ਐਮ. ਗੜ੍ਹਸ਼ੰਕਰ ਸ੍ਰੀ ਹਰਦੀਪ ਸਿੰਘ ਧਾਲੀਵਾਲ, ਜ਼ਿਲ੍ਹਾ ਟਰਾਂਸਪੋਰਟ ਅਫ਼ਸਰ ਸ਼੍ਰੀਮਤੀ ਜੀਵਨਜਗਜੋਤ ਕੌਰ, ਜ਼ਿਲ੍ਹਾ ਮਾਲ ਅਫ਼ਸਰ ਸ੍ਰੀ ਅਮਨਪਾਲ ਸਿੰਘ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।

No comments:
Post a Comment