-ਹਲਕਾ ਵਿਧਾਇਕਾਂ ਅਤੇ ਡਿਪਟੀ ਕਮਿਸ਼ਨਰ ਨੇ ਕੀਤਾ ਆਗਾਜ਼
-10 ਰੁਪਏ ਵਿੱਚ ਮਿਲੇਗਾ ਪੌਸ਼ਟਿਕ ਭੋਜਨ
ਹੁਸ਼ਿਆਰਪੁਰ, 17 ਮਈ: ਹੁਸ਼ਿਆਰਪੁਰ ਵਿੱਚ 'ਸਾਂਝਾ ਚੁੱਲ੍ਹਾ' ਖੁੱਲ੍ਹ ਗਿਆ ਹੈ, ਜਿਸ ਦਾ ਉਦਘਾਟਨ ਅੱਜ ਹਲਕਾ ਵਿਧਾਇਕ ਸ੍ਰੀ ਸੁੰਦਰ ਸ਼ਾਮ ਅਰੋੜਾ, ਸ੍ਰੀ ਪਵਨ ਕੁਮਾਰ ਆਦੀਆ, ਡਾ. ਰਾਜ ਕੁਮਾਰ ਅਤੇ ਡਿਪਟੀ ਕਮਿਸ਼ਨਰ ਸ੍ਰੀ ਵਿਪੁਲ ਉਜਵਲ ਵਲੋਂ ਸਾਂਝੇ ਤੌਰ 'ਤੇ ਕੀਤਾ ਗਿਆ। ਰੈਡ ਕਰਾਸ ਬਾਲਵਾਟਿਕਾ (ਮੁਹੱਲਾ ਈਸ਼ ਨਗਰ, ਹੁਸ਼ਿਆਰਪੁਰ) ਵਿਖੇ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਵਲੋਂ ਅੰਨ-ਜਲ ਸੇਵਾ ਟਰੱਸਟ ਦੇ ਸਹਿਯੋਗ ਨਾਲ ਕੀਤੇ ਗਏ ਇਸ ਉਦਮ ਸਦਕਾ ਹੁਣ ਗਰੀਬ, ਬੇਘਰੇ ਅਤੇ ਬੇਸਹਾਰਾ ਵਿਅਕਤੀਆਂ ਨੂੰ 10 ਰੁਪਏ ਵਿੱਚ ਪੌਸ਼ਟਿਕ ਭੋਜਨ ਮਿਲਣਾ ਸ਼ੁਰੂ ਹੋ ਗਿਆ ਹੈ।
'ਸਾਂਝਾ ਚੁੱਲ੍ਹਾ' ਸਕੀਮ ਦਾ ਆਗਾਜ਼ ਕਰਨ ਉਪਰੰਤ ਹਲਕਾ ਵਿਧਾਇਕ ਸ੍ਰੀ ਸੁੰਦਰ ਸ਼ਾਮ ਅਰੋੜਾ, ਸ੍ਰੀ ਪਵਨ ਕੁਮਾਰ ਆਦੀਆ ਅਤੇ ਡਾ. ਰਾਜ ਕੁਮਾਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਗਰੀਬ, ਬੇਘਰੇ ਅਤੇ ਬੇਸਹਾਰਾ ਵਿਅਕਤੀਆਂ ਨੂੰ ਸਸਤਾ ਅਤੇ ਪੌਸ਼ਟਿਕ ਭੋਜਨ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਅਤੇ ਸੂਬੇ ਦੇ ਸਾਰੇ ਜ਼ਿਲ੍ਹਿਆਂ 'ਚ ਸਸਤਾ ਖਾਣਾ ਉਪਲਬੱਧ ਕਰਵਾਉਣ ਲਈ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਉਪਰਾਲਿਆਂ ਸਦਕਾ ਹੀ ਹੁਸ਼ਿਆਰਪੁਰ ਵਿਖੇ 'ਸਾਂਝਾ ਚੁੱਲ੍ਹਾ' ਦੀ ਸ਼ੁਰੂਆਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਅੱਜ ਤੋਂ ਗਰੀਬ, ਬੇਘਰ ਅਤੇ ਬੇਸਹਾਰਾ ਵਿਅਕਤੀ ਕੇਵਲ 10 ਰੁਪਏ ਵਿੱਚ ਪੇਟ ਭਰ ਪੌਸ਼ਟਿਕ ਭੋਜਨ ਕਰ ਸਕਦੇ ਹਨ। ਹਲਕਾ ਵਿਧਾਇਕਾਂ ਨੇ ਕਿਹਾ ਕਿ ਹੁਸ਼ਿਆਰਪੁਰ ਤੋਂ ਇਲਾਵਾ ਜਲਦੀ ਹੀ ਜਿਲ੍ਹੇ ਦੇ ਬਾਕੀ ਹਲਕਿਆਂ ਵਿੱਚ ਅਜਿਹਾ ਉਪਰਾਲਾ ਕੀਤਾ ਜਾਵੇਗਾ, ਤਾਂ ਜੋ ਹਰੇਕ ਗਰੀਬ ਵਿਅਕਤੀ ਸਸਤੇ ਅਤੇ ਪੌਸ਼ਟਿਕ ਖਾਣੇ ਦੀ ਸਹੂਲਤ ਲੈ ਸਕਣ। ਹਲਕਾ ਵਿਧਾਇਕ ਹੁਸ਼ਿਆਰਪੁਰ ਸ੍ਰੀ ਸੁੰਦਰ ਸ਼ਾਮ ਅਰੋੜਾ, ਹਲਕਾ ਵਿਧਾਇਕ ਸ਼ਾਮਚੁਰਾਸੀ ਸ੍ਰੀ ਪਵਨ ਕੁਮਾਰ ਆਦੀਆ ਅਤੇ ਹਲਕਾ ਵਿਧਾਇਕ ਚੱਬੇਵਾਲ ਡਾ. ਰਾਜ ਕੁਮਾਰ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਦੀ ਕਾਂਗਰਸ ਸਰਕਾਰ ਵਲੋਂ ਸੂਬੇ ਦੇ ਕਿਸੇ ਵੀ ਗਰੀਬ ਵਿਅਕਤੀ ਨੂੰ ਭੁੱਖਾ ਨਹੀਂ ਸੌਣ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਤਹੱਈਆ ਹੈ ਕਿ ਹਰ ਗਰੀਬ, ਬੇਘਰੇ ਅਤੇ ਬੇਸਹਾਰਾ ਵਿਅਕਤੀ ਨੂੰ ਪੌਸ਼ਟਿਕ ਪੇਟ ਭਰ ਖਾਣਾ ਘੱਟ ਤੋਂ ਘੱਟ ਪੈਸਿਆਂ ਵਿੱਚ ਮੁਹੱਈਆ ਕਰਵਾਇਆ ਜਾਵੇ।
ਡਿਪਟੀ ਕਮਿਸ਼ਨਰ-ਕਮ-ਚੇਅਰਮੈਨ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਸ੍ਰੀ ਵਿਪੁਲ ਉਜਵਲ ਨੇ ਕਿਹਾ ਕਿ 'ਸਾਂਝਾ ਚੁੱਲ੍ਹਾ' ਦੀ ਸ਼ੁਰੂਆਤ ਕਰਨ ਦਾ ਮੁੱਢਲਾ ਉਦੇਸ਼ ਇਹੋ ਹੈ ਕਿ ਗਰੀਬ ਵਿਅਕਤੀ ਸਸਤਾ ਤੇ ਪੌਸ਼ਟਿਕ ਭੋਜਨ ਲੈ ਸਕਣ। ਉਨ੍ਹਾਂ ਕਿਹਾ ਕਿ ਫਿਲਹਾਲ ਇਥੇ ਦੁਪਿਹਰ ਦਾ ਭੋਜਨ ਉਪਲਬੱਧ ਕੀਤਾ ਜਾਵੇਗਾ ਤੇ ਆਉਂਦੇ ਸਮੇਂ ਵਿੱਚ ਦੋ ਵਕਤ ਭੋਜਨ ਸ਼ੁਰੂ ਕਰਨ ਦੀ ਵੀ ਯੋਜਨਾ ਹੈ। ਉਨ੍ਹਾਂ ਕਿਹਾ ਕਿ ਹਰ ਰੋਜ਼ ਵੱਖਰਾ-ਵੱਖਰਾ ਪੌਸ਼ਟਿਕ ਭੋਜਨ ਮੁਹੱਈਆ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਤਿਆਰ ਕੀਤੇ ਜਾ ਰਹੇ ਇਸ ਭੋਜਨ ਦੀ ਸਿਹਤ ਵਿਭਾਗ ਵਲੋਂ ਸਮੇਂ-ਸਮੇਂ 'ਤੇ ਜਾਂਚ ਵੀ ਕਰਵਾਈ ਜਾਵੇਗੀ, ਤਾਂ ਜੋ ਉਕਤ ਜ਼ਰੂਰਤਮੰਦ ਵਿਅਕਤੀਆਂ ਲਈ ਪੌਸ਼ਟਿਕ ਖਾਣਾ ਯਕੀਨੀ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਖਾਣੇ ਦੀ ਗੁਣਵੱਤਾ ਪੱਖੋਂ ਵੀ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ ਅਤੇ ਇਸ ਖਾਣੇ ਦਾ ਸਮਾਂ 12 ਵਜੇ ਤੋਂ 3 ਵਜੇ ਤੱਕ ਦਾ ਹੋਵੇਗਾ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਹਾਲ ਨੂੰ ਏ.ਸੀ. ਕਰਨ ਦਾ ਉਪਰਾਲਾ ਵੀ ਕੀਤਾ ਜਾਵੇਗਾ। ਉਨ੍ਹਾਂ ਅਪੀਲ ਕਰਦਿਆਂ ਕਿਹਾ ਕਿ ਸਮਾਜ ਸੇਵੀ ਸੰਸਥਾਵਾਂ ਅਤੇ ਸ਼ਹਿਰ ਨਿਵਾਸੀ ਇਸ ਮੁਹਿੰਮ ਵਿੱਚ ਆਪਣਾ ਯੋਗਦਾਨ ਪਾਉਣ ਲਈ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਨਾਲ ਸੰਪਰਕ ਕਰ ਸਕਦੇ ਹਨ, ਤਾਂ ਜੋ ਵੱਧ ਤੋਂ ਵੱਧ ਗਰੀਬ ਵਿਅਕਤੀਆਂ ਦਾ ਪੇਟ ਭਰਿਆ ਜਾ ਸਕੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਗਰੀਬ, ਬੇਘਰੇ ਅਤੇ ਬੇਸਹਾਰਾ ਵਿਅਕਤੀਆਂ ਨੂੰ ਸਸਤਾ ਅਤੇ ਪੌਸ਼ਟਿਕ ਭੋਜਨ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਅਤੇ ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਇਸ ਮੁਹਿੰਮ ਨੂੰ ਹੋਰ ਅੱਗੇ ਤੱਕ ਲਿਜਾਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਇਕਬਾਲ ਸਿੰਘ ਸੰਧੂ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਜਸਵੀਰ ਸਿੰਘ, ਐਸ.ਡੀ.ਐਮ. ਦਸੂਹਾ ਸ੍ਰੀ ਹਿਮਾਂਸ਼ੂ ਅਗਰਵਾਲ, ਐਸ.ਡੀ.ਐਮ. ਮੁਕੇਰੀਆਂ ਸ੍ਰੀਮਤੀ ਕੋਮਲ ਮਿੱਤਲ, ਸਹਾਇਕ ਕਮਿਸ਼ਨਰ (ਜ) ਸ੍ਰੀਮਤੀ ਨਵਨੀਤ ਕੌਰ ਬੱਲ, ਸਕੱਤਰ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਸ੍ਰੀ ਨਰੇਸ਼ ਗੁਪਤਾ, ਅੰਨ-ਜਲ ਸੇਵਾ ਟਰੱਸਟ ਦੇ ਮੁਖੀ ਸ਼ਿਵ ਰਾਮ ਸਰੋਏ ਤੋਂ ਇਲਾਵਾ ਹੋਰ ਵੀ ਸਖਸ਼ੀਅਤਾਂ ਹਾਜ਼ਰ ਸਨ।

No comments:
Post a Comment