ਦਸਵੀਂ ਜਮਾਤ ਵਿੱਚ ਹਾਸਿਲ ਕੀਤੀ ਮੈਰਿਟ
ਤਲਵਾੜਾ , 22 ਮਈ: ਆਪਣੀ ਸ਼ਾਨਦਾਰ ਰਵਾਇਤ ਨੂੰ ਕਾਇਮ ਰੱਖਦਿਆਂ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਸੈਕਟਰ -੩ ਤਲਵਾੜਾ ਨੇ ਦਸਵੀਂ ਦੀ ਮੈਰਿਟ ਸੂਚੀ ਵਿਚ ਨੇਹਾ ਚੌਧਰੀ ਨੇ 629 / 650 ਅੰਕ ਪ੍ਰਾਪਤ ਕਰਕੇ ਪੰਜਾਬ ਵਿਚ 14ਵਾਂ ਰੈਂਕ ਅਤੇ ਜਿਲਾ ਹੁਸ਼ਿਆਰਪੁਰ ਵਿਚ ਚੌਥਾ ਰੈਂਕ ਪ੍ਰਾਪਤ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ। ਪ੍ਰਿੰਸੀਪਲ ਸੁਰੇਸ਼ ਕੁਮਾਰੀ ਨੇ ਨੇਹਾ ਚੌਧਰੀ ਦੀ ਇਸ ਸਫ਼ਲਤਾ ਉੱਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਸਕੂਲ ਦੇ ਸਮੂਹ ਸਟਾਫ਼ ਅਤੇ ਬੱਚੀ ਦੇ ਮਾਤਾ ਪਿਤਾ ਨੂੰ ਵਧਾਈ ਦਿੱਤੀ। । ਇਸ ਮੌਕੇ ਬਿਆਸ ਦੇਵ, ਨਰਦੇਵ ਸਿੰਘ, ਜਤਿੰਦਰ ਕੰਵਰ, ਗੁਰਦੀਪ ਸਿੰਘ ਆਦਿ ਸਮੇਤ ਸਕੂਲ ਦੇ ਸਮੂਹ ਸਟਾਫ਼ ਮੈਂਬਰ ਹਾਜਰ ਸਨ।ਪ੍ਰਿੰ. ਸੁਰੇਸ਼ ਕੁਮਾਰੀ ਦਸਵੀਂ ਵਿਚ ਮੈਰਿਟ ਹਾਸਿਲ ਕਰਨ ਵਾਲੀ ਹੋਣਹਾਰ ਵਿਦਿਆਰਥਣ ਨੇਹਾ ਚੌਧਰੀ ਦਾ ਮੂੰਹ ਮਿੱਠਾ ਕਰਵਾਉਂਦੇ ਹੋਏ, ਨਾਲ ਸਮੂਹ ਸਟਾਫ਼।

ਦਾਤਾਰਪੁਰ ਦੀਆ ਨੇ ਵਿਦਿਆਰਥਣਾਂ ਨੇ ਮੈਰਿਟ ਵਿਚ ਲਹਿਰਾਇਆ ਪਰਚਮ
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਦਸਵੀਂ ਜਮਾਤ ਦੇ ਨਤੀਜੇ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦਾਤਾਰਪੁਰ ਦੀਆਂ ਦੋ ਵਿਦਿਆਰਥਣਾਂ ਨੇ ਕ੍ਰਮਵਾਰ 22 ਅਤੇ 23ਵਾਂ ਰੈਂਕ ਪ੍ਰਾਪਤ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ। ਸਕੂਲ ਮੁਖੀ ਪ੍ਰਿੰ. ਵਿਕਰਮ ਸਿੰਘ ਨੇ ਦੱਸਿਆ ਕਿ ਸਕੂਲ ਦੀ ਵਿਦਿਆਰਥਣ ਅਨੁੰ ਬਾਲਾ ਸਪੁੱਤਰੀ ਰਾਕੇਸ਼ ਕੁਮਾਰ ਵਾਸੀ ਰੱਕੜੀ ਨੇ 621 ਅੰਕ ਪ੍ਰਾਪਤ ਕਰਕੇ ਮੈਰਿਟ ਵਿੱਚ 21ਵਾਂ ਰੈਂਕ ਪ੍ਰਾਪਤ ਕੀਤਾ ਜਦਕਿ ਕਾਮਨੀ ਕੁਮਾਰੀ ਸਪੁੱਤਰੀ ਤੀਰਥ ਰਾਮ ਵਾਸੀ ਰੇਪੁਰ ਹਾਰ ਨੇ 620 ਅੰਕ ਹਾਸਿਲ ਕੀਤੇ। ਉਨ੍ਹਾਂ ਇਸ ਕਾਮਯਾਬੀ ਦਾ ਸਿਹਰਾ ਮਿਹਨਤੀ ਅਧਿਆਪਕਾਂ ਅਤੇ ਮਾਤਾ ਪਿਤਾ ਨੂੰ ਦਿੱਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸਕੂਲ ਦਾ ਸਮੂਹ ਸਟਾਫ਼ ਅਤੇ ਹੋਰ ਪਤਵੰਤੇ ਹਾਜਰ ਸਨ।

No comments:
Post a Comment