ਭਾਰਤੀ ਚੋਣ ਕਮਿਸ਼ਨ ਵੱਲੋਂ ਈ.ਆਰ.ਓ. ਨੈਟ ਪੋਰਟਲ ਲਾਂਚ

-ਅੱਜ ਤੋਂ ਨਵੀਂਆਂ ਵੋਟਾਂ ਬਣਾਉਣ ਲਈ ਚੱਲੇਗੀ ਵਿਸੇਸ਼ ਮੁਹਿੰਮ

-9 ਅਤੇ 23 ਜੁਲਾਈ ਨੂੰ ਪੋਲਿੰਗ ਬੂਥਾਂ 'ਤੇ ਬੈਠਣਗੇ ਬੂਥ ਲੈਵਲ ਅਫ਼ਸਰ

ਹੁਸ਼ਿਆਰਪੁਰ, 30 ਜੂਨ- 18 ਸਾਲ ਜਾਂ ਵੱਧ ਦੀ ਉਮਰ ਦੇ ਵਿਅਕਤੀ ਜੋ ਵੋਟ ਬਣਾਉਣ ਤੋਂ ਖੁੰਝ ਗਏ ਹਨ, ਨੂੰ ਮਤਦਾਤਾ ਸੂਚੀ ਵਿੱਚ ਰਜਿਸਟਰਡ ਕਰਨ ਅਤੇ ਮ੍ਰਿਤਕ ਵੋਟਰਾਂ ਦੇ ਨਾਂ ਵੋਟਰ ਸੂਚੀ ਵਿੱਚੋਂ ਕੱਟਣ ਲਈ 1 ਜੁਲਾਈ ਤੋਂ 31 ਜੁਲਾਈ ਤੱਕ ਸ਼ੁਰੂ ਕੀਤੀ ਜਾ ਰਹੀ ਵਿਸ਼ੇਸ਼ ਮੁਹਿੰਮ ਦੌਰਾਨ ਪ੍ਰਾਪਤ ਹੋਣ ਵਾਲੇ ਸਾਰੇ ਫਾਰਮਾਂ ਦਾ ਨਿਪਟਾਰਾ ਭਾਰਤ ਚੋਣ ਕਮਿਸ਼ਨ ਵਲੋਂ ਤਿਆਰ ਕੀਤੇ ਵੈਬ ਪੋਰਟਲ ਈ.ਆਰ.ਓ. ਨੈਟ ਰਾਹੀਂ ਕੀਤਾ ਜਾਵੇਗਾ।


           ਇਹ ਜਾਣਕਾਰੀ ਅੱਜ ਇੱਥੇ ਏ.ਡੀ.ਸੀ. (ਜ) ਸ੍ਰੀਮਤੀ ਅਨੁਪਮ ਕਲੇਰ ਨੇ ਈ.ਆਰ.ਓ. ਨੈਟ ਦੀ ਲਾਂਚਿੰਗ ਸਬੰਧੀ ਚੋਣ ਕਮਿਸ਼ਨ ਵੱਲੋਂ ਕੀਤੀ ਵੈਬਕਾਸਟਿੰਗ ਮੌਕੇ ਅਧਿਕਾਰੀਆਂ ਅਤੇ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੌਰਾਨ ਦਿੱਤੀ। ਉਨ੍ਹਾਂ ਦੱਸਿਆ ਕਿ ਇਸ ਵੈਬ ਪੋਰਟਲ ਰਾਹੀਂ ਵੋਟਰ ਸੂਚੀਆਂ ਨੂੰ ਤਰੁੱਟੀ ਰਹਿਤ ਕਰਨ, ਨਵੇਂ ਵੋਟਰ ਬਣਾਉਣ ਸਬੰਧੀ ਪ੍ਰਕਿਰਿਆ ਸਰਲ ਹੋ ਜਾਵੇਗੀ ਅਤੇ ਬਿਨੈਕਾਰਾਂ ਨੂੰ ਉਨ੍ਹਾਂ ਵਲੋਂ ਭਰੇ ਗਏ ਫਾਰਮਾਂ ਦੀ ਸਥਿਤੀ ਸਬੰਧੀ ਜਾਣਕਾਰੀ ਮੋਬਾਇਲ 'ਤੇ ਐਸ.ਐਮ.ਐਸ. ਰਾਹੀਂ ਨਾਲ ਦੀ ਨਾਲ ਮਿਲਦੀ ਰਹੇਗੀ। ਇਸ ਮੌਕੇ ਪੋਰਟਲ ਦੀ ਲਾਂਚਿੰਗ ਬਾਰੇ ਭਾਰਤ ਚੋਣ ਕਮਿਸ਼ਨ ਵਲੋਂ ਵੈਬ ਕਾਸਟਿੰਗ ਰਾਹੀਂ ਸਿੱਧਾ ਪ੍ਰਸਾਰਣ ਵੀ ਦਿਖਾਇਆ ਗਿਆ। ਇਸ ਤੋਂ ਇਲਾਵਾ ਜ਼ਿਲ੍ਹੇ ਦੇ 7 ਵਿਧਾਨ ਸਭਾ ਹਲਕਿਆਂ ਦੇ  ਚੋਣਕਾਰ ਰਜਿਸਟਰੇਸ਼ਨ ਅਫ਼ਸਰਾਂ ਅਤੇ ਸਹਾਇਕ ਚੋਣਕਾਰ ਰਜਿਸਟਰੇਸ਼ਨ ਅਫ਼ਸਰਾਂ ਵਲੋਂ ਵੀ ਇਸ ਨੂੰ ਜਾਰੀ ਕਰਨ ਦੇ ਪ੍ਰੋਗਰਾਮ ਨੂੰ ਆਨ ਲਾਈਨ ਵੇਖਿਆ ਗਿਆ।
           ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਈ.ਆਰ.ਓ. ਨੈਟ ਵਿੱਚ ਦੋ ਤਰ੍ਹਾਂ ਨਾਲ ਫ਼ਾਰਮਾਂ ਦੀ ਐਂਟਰੀ ਹੋ ਸਕੇਗੀ। ਇੱਕ ਨੈਸ਼ਨਲ ਵੋਟਰਜ਼ ਸਰਵਿਸ ਪੋਰਟਲ ਰਾਹੀਂ ਆਨਲਾਈਨ ਅਤੇ ਦੂਸਰੀ ਦਸਤੀ ਜਾਂ ਹਾਰਡ ਕਾਪੀ ਦੇ ਰੂਪ ਵਿੱਚ। ਪੋਰਟਲ 'ਤੇ ਬਿਨੈਕਾਰ ਨੂੰ ਆਪਣੇ ਆਨਲਾਈਨ ਫ਼ਾਰਮ ਦੇ ਨਾਲ ਲੋੜੀਂਦੇ ਪ੍ਰਮਾਣਿਕ ਦਸਤਾਵੇਜ਼ ਸਕੈਨ ਕਰਕੇ ਅਟੈਚ ਕਰਨ ਦੀ ਸੁਵਿਧਾ ਵੀ ਦਿੱਤੀ ਗਈ ਹੈ। ਈ.ਆਰ.ਓ. ਨੈਟ ਜੋ ਕਿ ਨੈਸ਼ਨਲ ਵੋਟਰਜ਼ ਸਰਵਿਸ ਪੋਰਟਲ ਨਾਲ ਜੁੜਿਆ ਹੋਇਆ ਹੈ, 'ਤੇ ਭਰੀ ਗਈ ਅਰਜ਼ੀ ਸਬੰਧਤ ਈ.ਆਰ.ਓ. ਕੋਲ ਪੁੱਜ ਜਾਵੇਗੀ ਜੋ ਕਿ ਅੱਗੇ ਪ੍ਰਮਾਣੀਕਰਨ ਲਈ ਬੀ.ਐਲ.ਓ. ਨੂੰ ਭੇਜ ਦਿੱਤੀ ਜਾਵੇਗੀ। ਇਸ ਸਬੰਧੀ ਹਰ ਪੜਾਅ 'ਤੇ ਬਿਨੈਕਾਰ ਨੂੰ ਐਸ.ਐਮ.ਐਸ. ਰਾਹੀਂ ਜਾਂ ਈ ਮੇਲ ਰਾਹੀਂ ਜਾਣਕਾਰੀ ਵੀ ਮਿਲਦੀ ਰਹੇਗੀ। ਉਨ੍ਹਾਂ ਦੱਸਿਆ ਕਿ ਈ.ਆਰ.ਓ. ਨੈੱਟ ਦੀ ਸਭ ਤੋਂ ਵੱਡੀ ਸਹੂਲਤ ਡੁਪਲੀਕੇਸੀ ਨੂੰ ਰੋਕਣ ਦੀ ਵੀ ਹੈ। ਉਨ੍ਹਾਂ ਦੱਸਿਆ ਕਿ ਈ.ਆਰ.ਓ.ਨੈਟ ਵਿਵਸਥਾ ਰਾਹੀਂ ਵੋਟ ਬਣਵਾਉਣ, ਕਟਵਾਉਣ, ਦਾਅਵੇ ਅਤੇ ਇਤਰਾਜ਼ ਤੇ ਚੋਣਾਂ ਨਾਲ ਸਬੰਧਿਤ ਹੋਰ ਕੰਮਾਂ ਲਈ ਫਾਰਮ ਭਾਰਤ ਚੋਣ ਕਮਿਸ਼ਨ ਦੀ ਵੈਬਸਾਈਟ 'ਤੇ ਆਨ ਲਾਈਨ ਹੀ ਭਰੇ ਜਾ ਸਕਣਗੇ ਜਿਸ ਨਾਲ ਨਾ ਸਿਰਫ ਸਮੇਂ ਦੀ ਬਚੱਤ ਹੋਵੇਗੀ ਸਗੋਂ ਮਨੁੱਖੀ ਸਰੋਤਾਂ ਦੀ ਵੀ ਬੱਚਤ ਹੋਵੇਗੀ। ਉਨ੍ਹਾਂ ਦੱਸਿਆ ਕਿ ਵੋਟ ਬਣਾਉਣ ਲਈ 1 ਜੁਲਾਈ ਤੋਂ 31 ਜੁਲਾਈ 2017 ਤੱਕ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਵਿਸ਼ੇਸ਼ ਮੁਹਿੰਮ ਤਹਿਤ ਮਿਤੀ 9 ਜੁਲਾਈ ਅਤੇ 23 ਜੁਲਾਈ ਨੂੰ ਬੂਥ ਲੈਵਲ ਅਫ਼ਸਰ ਸਬੰਧਤ ਪੋਲਿੰਗ ਸਟੇਸ਼ਨਾਂ 'ਤੇ 18 ਸਾਲ ਜਾਂ ਇਸ ਤੋਂ ਵੱਧ ਦੀ ਉਮਰ ਦੇ ਯੋਗ ਵੋਟਰਾਂ ਪਾਸੋਂ ਫਾਰਮ ਪ੍ਰਾਪਤ ਕਰਨਗੇ। ਉਨ੍ਹਾਂ ਨੇ ਰਾਜਸੀ ਪਾਰਟੀਆਂ ਨੂੰ ਇਸ ਵਿਸ਼ੇਸ਼ ਮੁਹਿੰਮ ਰਾਹੀਂ ਵੋਟਰ ਬਣਨ ਤੋਂ ਵਾਂਝੇ ਲੋਕਾਂ ਨੂੰ ਰਜਿਸਟਰਡ ਕਰਵਾਉਣ ਲਈ ਪ੍ਰੇਰਿਤ ਕਰਨ ਦੀ ਅਪੀਲ ਵੀ ਕੀਤੀ। ਉਨ੍ਹਾਂ ਨਾਲ ਹੀ ਇਸ ਸਬੰਧੀ ਮੀਡੀਆ ਨੂੰ ਵੀ ਸਹਿਯੋਗ ਦੇਣ ਦੀ ਅਪੀਲ ਕੀਤੀ, ਤਾਂ ਜੋ ਵੱਧ ਤੋਂ ਵੱਧ ਯੋਗ ਵਿਅਕਤੀ ਵੋਟਰ ਬਣ ਸਕਣ। ਇਸ ਮੌਕੇ ਚੋਣ ਤਹਿਸੀਲਦਾਰ ਸ੍ਰੀ ਕਰਨੈਲ ਸਿੰਘ ਤੋਂ ਇਲਾਵਾ ਹੋਰ ਵੀ ਅਧਿਕਾਰੀ ਸਿਆਸੀ ਪਾਰਟੀਆਂ ਦੇ ਨੁਮਾਇੰਦੇ ਹਾਜ਼ਰ ਸਨ।  

ਅਣ-ਰਜਿਸਟਰਡ ਅਤੇ ਗੈਰ ਲਾਇਸੰਸੀ ਏਜੰਟਾਂ ਤੋਂ ਬਚਣ ਦੀ ਅਪੀਲ

-ਧੋਖਾਧੜੀ ਤੋਂ ਬਚਣ ਲਈ ਰਜਿਸਟਰਡ ਟਰੈਵਲ ਏਜੰਟਾਂ ਨਾਲ ਹੀ ਕੀਤਾ ਜਾਵੇ ਸੰਪਰਕ : ਡੀ.ਸੀ.
-ਜ਼ਿਲ੍ਹੇ ਵਿੱਚ 30 ਟਰੈਵਲ ਏਜੰਟਾਂ ਨੇ ਹੀ ਨਿਯਮਾਂ ਮੁਤਾਬਕ ਕਰਵਾਈ ਰਜਿਸਟਰੇਸ਼ਨ
ਹੁਸ਼ਿਆਰਪੁਰ, 30 ਜੂਨ:  ਵਿਦੇਸ਼ ਭੇਜਣ ਦੇ ਨਾਂ 'ਤੇ ਬਹੁਤ ਸਾਰੇ ਅਣ-ਰਜਿਸਟਰਡ ਅਤੇ ਗੈਰ ਲਾਇਸੰਸੀ ਏਜੰਟ ਲੋਕਾਂ ਨਾਲ ਧੋਖਾਧੜੀ ਕਰਦੇ ਹਨ।
ਇਸ ਨਾਲ ਲੋਕ ਆਪਣੇ ਪੈਸੇ ਤਾਂ ਖਰਾਬ ਕਰਦੇ ਹੀ ਹਨ, ਨਾਲ ਹੀ ਪਾਸਪੋਰਟ ਸਮੇਤ ਅਹਿਮ ਦਸਤਾਵੇਜ਼ ਅਣ-ਰਜਿਸਟਰਡ ਟਰੈਵਲ ਏਜੰਟਾਂ ਦੇ ਹਵਾਲੇ ਕਰਕੇ ਆਪਣਾ ਜੀਵਨ ਵੀ ਖਰਾਬ ਕਰ ਲੈਂਦੇ ਹਨ। ਡਿਪਟੀ ਕਮਿਸ਼ਨਰ ਸ੍ਰੀ ਵਿਪੁਲ ਉਜਵਲ ਨੇ ਜ਼ਿਲ੍ਹਾ ਨਿਵਾਸੀਆਂ ਨੂੰ ਅਜਿਹੇ ਅਣ-ਰਜਿਸਟਰਡ ਅਤੇ ਗੈਰ ਲਾਇਸੰਸੀ ਏਜੰਟਾਂ ਤੋਂ ਬਚਣ ਸਬੰਧੀ ਅਪੀਲ ਕਰਦੇ ਹੋਏ ਕਿਹਾ ਕਿ ਜ਼ਿਲ੍ਹੇ ਵਿੱਚ 30 ਟਰੈਵਲ ਏਜੰਟ ਹੀ ਸਰਕਾਰੀ ਨਿਯਮਾਂ ਮੁਤਾਬਕ ਰਜਿਸਟਰਡ ਹਨ। ਕੋਈ ਵੀ ਏਜੰਟ ਇਨ੍ਹਾਂ ਰਜਿਸਟਰਡ ਕੀਤੇ ਗਏ ਟਰੈਵਲ ਏਜੰਟਾਂ ਤੋਂ ਇਲਾਵਾ ਕਾਨੂੰਨੀ ਤੌਰ 'ਤੇ ਵਿਦੇਸ਼ ਨਹੀਂ ਭੇਜ ਸਕਦਾ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਬੇਦੀ ਇੰਟਰ ਨੈਸ਼ਨਲ ਸਰਵਿਸ ਹੁਸ਼ਿਆਰਪੁਰ, ਵਸ਼ਿਸ਼ਟ ਮੈਨ ਪਾਵਰ ਕੰਸਲਟੈਂਟ ਮੁਕੇਰੀਆਂ, ਪੂਨਮ ਐਸੋਸੀਏਟ ਹੁਸ਼ਿਆਰਪੁਰ, ਰਾਏ ਟਰੇਡ ਐਂਡ ਟੈਸਟ ਸੈਂਟਰ ਹੁਸ਼ਿਆਰਪੁਰ, ਸੁਖਦੇਵ ਇੰਟਰ ਪ੍ਰਾਈਜਜ਼ ਗੜ੍ਹਦੀਵਾਲਾ, ਪਠਾਨੀਆ ਏਅਰ ਟਰੈਵਲਜ਼ ਹੁਸ਼ਿਆਰਪੁਰ, ਲਵਪ੍ਰੀਤ ਟਰੈਵਲ ਏਜੰਸੀ ਟਾਂਡਾ, ਸੁਖਮਣੀ ਐਜੂਕੇਸ਼ਨ ਸਰਵਿਸਜ਼ ਹੁਸ਼ਿਆਰਪੁਰ, ਕੈਨੇਡੀਅਨ ਟਰੈਵਲਜ਼ ਹੁਸ਼ਿਆਰਪੁਰ, ਕੋਂਟੀਨੈਂਟਲ ਟਰੈਵਲ ਸਰਵਿਸਜ਼ ਹੁਸ਼ਿਆਰਪੁਰ, ਪ੍ਰਥਮ ਐਸੋਸੀਏਟਸ ਮੁਕੇਰੀਆਂ, ਫਾਸਟ ਟਰੈਕ ਐਡਵਾਈਜ਼ਰ ਟਾਂਡਾ, ਘੁੰਮਣ ਇੰਟਰ ਪ੍ਰਾਈਜਜ਼ ਦਸੂਹਾ, ਸ਼ਿਵ ਸ਼ਕਤੀ ਏ ਕੇ ਇੰਟਰ ਪ੍ਰਾਈਜ਼ਜ਼ ਹੁਸ਼ਿਆਰਪੁਰ, ਪ੍ਰਿੰਸ ਟੂਰ ਐਂਡ ਟਰੈਵਲ ਹਾਜੀਪੁਰ, ਵੀ/ਜੇ ਟੂਰ ਟਰੈਵਲਜ਼ ਮੁਕੇਰੀਆਂ, ਦੀਪ ਐਂਡ ਟੂਰ ਟਰੈਵਲਜ ਹਾਜੀਪੁਰ, ਰੇਹਲ ਕੰਸਲਟੈਂਟ ਬੁਲੋਵਾਲ, ਸੁਖਮਣ ਇਮੀਗਰੇਸ਼ਨ ਐਂਡ ਐਜੂਕੇਸ਼ਨ ਕੰਸਲਟੈਂਟ ਮੁਕੇਰੀਆਂ, ਓਸੀਨ ਐਜੂਕੇਸ਼ਨ ਸਰਵਿਸ ਬੁਲੋਵਾਲ, ਕਲਾਸਿਕ ਟਰੈਵਲ ਕੰਸਲਟੈਂਟ ਹੁਸ਼ਿਆਰਪੁਰ, ਸਾਹਿਬ ਟਰੇਡ ਐਂਟ ਟੈਸਟ ਸੈਂਟਰ ਦਸੂਹਾ, ਗੁਰੂ ਨਾਨਕ ਟੂਰ ਐਂਡ ਟਰੈਵਲ ਹੁਸ਼ਿਆਰਪੁਰ, ਬ੍ਰਿਟਿਸ਼ ਐਕਸਪਰਟ ਟਾਂਡਾ, ਗੁਲਫ ਟਰੈਵਲਜ਼ ਕੋਟਫਤੂਹੀ, ਇੰਟਰ ਨੈਸ਼ਨਲ ਇਮੀਗਰੇਸ਼ਨ ਸਰਵਿਸ ਹੁਸ਼ਿਆਰਪੁਰ, ਪਾਰਸ ਮੈਨਪਾਵਰ ਸਰਵਿਸ ਹੁਸ਼ਿਆਰਪੁਰ, ਰੇਖੀ ਟਰੇਡ ਟੈਸਟ ਸੈਂਟਰ ਹੁਸ਼ਿਆਰਪੁਰ, ਸੁਪਰੀਮ ਐਜੂਕੇਸ਼ਨ ਸਰਵਿਸ ਹੁਸ਼ਿਆਰਪੁਰ ਅਤੇ ਮਹਿਨ ਟਰੈਵਲ ਹੁਸ਼ਿਆਰਪੁਰ ਵਲੋਂ ਨਿਯਮਾਂ ਮੁਤਾਬਕ ਰਜਿਸਟਰੇਸ਼ਨ ਕਰਵਾਈ ਗਈ ਹੈ।
                       ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਹ ਵੇਖਣ ਵਿੱਚ ਆਉਂਦਾ ਹੈ ਕਿ ਅਣ-ਰਜਿਸਟਰਡ ਅਤੇ ਗੈਰ ਲਾਇਸੰਸੀ ਟਰੈਵਲ ਏਜੰਟ ਲੋਕਾਂ ਨੂੰ ਕੈਨੇਡਾ, ਅਮਰੀਕਾ ਅਤੇ ਹੋਰ ਵਿਦੇਸ਼ਾਂ ਵਿੱਚ ਭੇਜਣ ਲਈ ਧੋਖਾਧੜੀ ਨਾਲ ਮੋਟੀਆਂ ਰਕਮਾਂ ਬਟੋਰ ਲੈਂਦੇ ਹਨ। ਇਸ ਨਾਲ ਵਿਦੇਸ਼ ਜਾਣ ਵਾਲਿਆਂ ਨੂੰ ਆਰਥਿਕ ਅਤੇ ਸਮਾਜਿਕ ਤੌਰ ਤੋਂ ਇਲਾਵਾ ਮਾਨਸਿਕ ਪ੍ਰੇਸ਼ਾਨੀ ਦਾ ਵੀ ਸਾਹਮਣਾ ਕਰਨਾ ਪੈਂਦਾ ਹੈ। ਉਨ੍ਹਾਂ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਵਿਦੇਸ਼ ਜਾਣ ਲਈ ਰਜਿਸਟਰਡ ਕੀਤੇ ਟਰੈਵਲ ਏਜੰਟਾਂ ਨਾਲ ਹੀ ਰਾਬਤਾ ਕਾਇਮ ਕਰਨ।

ਈ.ਆਰ.ਓ. ਨੈਟ ਪੋਰਟਲ ਦੀ ਲਾਂਚਿੰਗ ਅੱਜ

-ਵੋਟਰ ਸੂਚੀਆਂ ਤਰੁੱਟੀ ਰਹਿਤ ਤੇ ਵੋਟਰਾਂ ਦੀ ਸੁਵਿਧਾ ਲਈ ਤਿਆਰ ਕੀਤਾ ਗਿਆ ਹੈ ਪੋਰਟਲ : ਡਿਪਟੀ ਕਮਿਸ਼ਨਰ
-ਕਿਹਾ, ਵਿਸ਼ੇਸ਼ ਮੁਹਿੰਮ ਦੌਰਾਨ ਵੋਟ ਬਣਾਉਣ ਤੋਂ ਰਹਿ ਗਏ ਵਿਅਕਤੀਆਂ ਨੂੰ ਰਜਿਸਟਰਡ ਕਰਨ ਤੋਂ ਇਲਾਵਾ ਮਰੇ ਵੋਟਰਾਂ ਦੇ ਨਾਂ ਵੀ ਵੋਟਰ ਸੂਚੀ 'ਚੋਂ ਕੱਟੇ ਜਾਣਗੇ
ਹੁਸ਼ਿਆਰਪੁਰ, 29 ਜੂਨ: ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣਕਾਰ ਅਫ਼ਸਰ ਸ਼੍ਰੀ ਵਿਪੁਲ ਉਜਵਲ ਨੇ ਦੱਸਿਆ ਕਿ ਜੋ ਵੋਟ ਬਣਾਉਣ ਤੋਂ ਰਹਿ ਗਏ ਵਿਅਕਤੀਆਂ ਨੂੰ ਰਜਿਸਟਰਡ ਕਰਨ ਅਤੇ ਮਰੇ ਵੋਟਰਾਂ ਦੇ ਨਾਂ ਵੋਟਰ ਸੂਚੀ ਵਿੱਚੋਂ ਕੱਟਣ ਲਈ 1 ਜੁਲਾਈ ਤੋਂ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ,
ਉਸ ਦੌਰਾਨ ਪ੍ਰਾਪਤ ਹੋਣ ਵਾਲੇ ਸਾਰੇ ਫਾਰਮਾਂ ਦਾ ਨਿਪਟਾਰਾ ਭਾਰਤ ਚੋਣ ਕਮਿਸ਼ਨ ਵਲੋਂ ਤਿਆਰ ਕੀਤੇ ਵੈਬ ਪੋਰਟਲ ਈ.ਆਰ.ਓ. ਨੈਟ ਰਾਹੀਂ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਈ.ਆਰ.ਓ. ਨੈਟ ਪੋਰਟਲ ਨੂੰ ਕਮਿਸ਼ਨ ਵਲੋਂ 30 ਜੂਨ ਬਾਅਦ ਦੁਪਹਿਰ 3 ਵਜੇ ਲਾਂਚ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਪੋਰਟਲ ਰਾਹੀਂ ਵੋਟਰ ਸੂਚੀਆਂ ਨੂੰ ਤਰੁੱਟੀ ਰਹਿਤ ਕਰਨ ਅਤੇ ਵੋਟਰਾਂ ਦੀ ਸੁਵਿਧਾ ਲਈ ਤਿਆਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਬਿਨੈਕਾਰਾਂ ਨੂੰ ਉਨ੍ਹਾਂ ਵਲੋਂ ਭਰੇ ਗਏ ਫਾਰਮਾਂ ਦੀ ਸਥਿਤੀ ਸਬੰਧੀ ਜਾਣਕਾਰੀ ਮੋਬਾਇਲ 'ਤੇ ਐਸ.ਐਮ.ਐਸ. ਰਾਹੀਂ ਨਾਲ ਦੀ ਨਾਲ ਮਿਲਦੀ ਰਹੇਗੀ। ਉਨ੍ਹਾਂ ਦੱਸਿਆ ਕਿ ਇਸ ਪੋਰਟਲ 'ਤੇ ਇਸ ਦੀ ਲਾਂਚਿੰਗ ਬਾਰੇ ਭਾਰਤ ਚੋਣ ਕਮਿਸ਼ਨ ਵਲੋਂ ਵੈਬ ਕਾਸਟਿੰਗ ਰਾਹੀਂ ਸਿੱਧਾ ਪ੍ਰਸਾਰਣ ਦਿਖਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਸਮੂਹ ਚੋਣਕਾਰ ਰਜਿਸਟਰੇਸ਼ਨ ਅਫ਼ਸਰਾਂ ਦੇ ਦਫ਼ਤਰਾਂ ਵਿੱਚ ਅਤੇ ਜ਼ਿਲ੍ਹਾ ਚੋਣ ਅਫ਼ਸਰ ਦੇ ਦਫ਼ਤਰ ਵਿੱਚ ਇਸ ਦਾ ਸਿੱਧਾ ਪ੍ਰਸਾਰਣ ਦਿਖਾਉਣ ਦਾ ਪ੍ਰਬੰਧ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਜੇਕਰ ਕੋਈ ਰਾਜਨੀਤਿਕ ਨੁਮਾਇੰਦੇ ਇਹ ਪ੍ਰਸਾਰਣ ਦੇਖਣਾ ਚਾਹੁੰਦੇ ਹਨ, ਤਾਂ ਉਹ ਸਬੰਧਤ ਚੋਣਕਾਰ ਰਜਿਸਟਰੇਸ਼ਨ ਅਫ਼ਸਰ ਦੇ ਦਫ਼ਤਰ ਦੇਖ ਸਕਦੇ ਹਨ।
                  ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਵੋਟ ਬਣਾਉਣ ਤੋਂ ਵਾਂਝੇ ਰਹਿ ਗਏ ਨੌਜਵਾਨਾਂ ਦੀ ਵੋਟ ਬਣਾਉਣ ਲਈ 1 ਜੁਲਾਈ ਤੋਂ 31 ਜੁਲਾਈ 2017 ਤੱਕ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇਸ ਸਮੇਂ ਦੌਰਾਨ ਵੋਟਰ ਸੂਚੀ ਵਿੱਚ ਸ਼ਾਮਲ ਹੋਣ ਤੋਂ ਰਹਿ ਗਏ ਯੋਗ ਵਿਅਕਤੀਆਂ ਪਾਸੋਂ ਫਾਰਮ ਪ੍ਰਾਪਤ ਕੀਤੇ ਜਾਣਗੇ, ਇਸ ਲਈ ਯੋਗ ਵਿਅਕਤੀ ਫਾਰਮ ਨੰ: 6 ਭਰ ਕੇ ਸਬੰਧਤ ਚੋਣਕਾਰ ਰਜਿਸਟਰੇਸ਼ਨ ਅਫ਼ਸਰ ਨੂੰ ਜਾਂ ਸਬੰਧਤ ਬੂਥ ਲੈਵਲ ਅਫ਼ਸਰ ਕੋਲ ਜਮ੍ਹਾਂ ਕਰਵਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਇਹ ਫਾਰਮ ਡਾਕ ਦੁਆਰਾ ਜਾਂ ਐਨ.ਵੀ.ਐਸ.ਪੀ. ਪੋਰਟਲ (http://nvsp.in) 'ਤੇ ਜਾਂ ਸੀ.ਐਸ.ਸੀ. ਸੈਂਟਰ 'ਤੇ ਜਾ ਕੇ ਆਨ ਲਾਈਨ ਭਰਿਆ ਜਾ ਸਕਦਾ ਹੈ।
                  ਸ੍ਰੀ ਵਿਪੁਲ ਉਜਵਲ ਨੇ ਦੱਸਿਆ ਕਿ ਚੋਣ ਕਮਿਸ਼ਨ ਵਲੋਂ ਨਿਰਧਾਰਤ ਪ੍ਰੋਗਰਾਮ ਅਨੁਸਾਰ ਵਿਸ਼ੇਸ਼ ਮੁਹਿੰਮ ਦੀਆਂ ਮਿਤੀ 9 ਜੁਲਾਈ ਐਤਵਾਰ ਅਤੇ 23 ਜੁਲਾਈ ਐਤਵਾਰ ਨੂੰ ਬੂਥ ਲੈਵਲ ਅਫ਼ਸਰ ਸਬੰਧਤ ਪੋਲਿੰਗ ਸਟੇਸ਼ਨਾਂ 'ਤੇ 18 ਸਾਲ ਜਾਂ ਇਸ ਤੋਂ ਵੱਧ ਦੀ ਉਮਰ ਦੇ ਯੋਗ ਵੋਟਰਾਂ ਪਾਸੋਂ ਫਾਰਮ ਪ੍ਰਾਪਤ ਕਰਨਗੇ। ਉਨ੍ਹਾਂ ਦੱਸਿਆ ਕਿ ਇਸ ਵਿਸ਼ੇਸ਼ ਮੁਹਿੰਮ ਦੀ ਦੂਜੀ ਗਤੀਵਿਧੀ ਮਰ ਚੁੱਕੇ ਵੋਟਰਾਂ ਦੇ ਨਾਵਾਂ ਨੂੰ ਵੋਟਰ ਸੂਚੀ ਵਿੱਚੋਂ ਹਟਾਉਣਾ ਹੈ। ਉਨ੍ਹਾਂ ਦੱਸਿਆ ਕਿ ਇਸ ਗਤੀਵਿਧੀ ਲਈ ਸਬੰਧਤ ਰਜਿਸਟਰਾਰ ਨਾਲ ਸੰਪਰਕ ਕਰਕੇ ਮਰੇ ਵਿਅਕਤੀਆਂ ਦੀ ਸੂਚੀ ਪ੍ਰਾਪਤ ਕੀਤੀ ਜਾਵੇਗੀ ਅਤੇ ਅਜਿਹੇ ਵੋਟਰਾਂ ਦੇ ਨਾਂ ਵੋਟਰ ਸੂਚੀ ਵਿੱਚੋਂ ਕੱਟ ਦਿੱਤੇ ਜਾਣਗੇ। ਉਨ੍ਹਾਂ ਅਪੀਲ ਕਰਦਿਆਂ ਕਿਹਾ ਕਿ ਜਿਹੜੇ ਵਿਅਕਤੀ ਵੋਟ ਬਣਾਉਣ ਤੋਂ ਰਹਿ ਗਏ ਹਨ, ਉਹ ਵਿੱਢੀ ਜਾ ਰਹੀ ਵਿਸ਼ੇਸ਼ ਮੁਹਿੰਮ ਦੌਰਾਨ ਆਪਣੀ ਵੋਟ ਜ਼ਰੂਰ ਬਣਵਾ ਲੈਣ।  

ਵੋਟ ਬਣਾਉਣ ਤੋਂ ਵਾਂਝੇ ਰਹਿ ਗਏ ਨਾਗਰਿਕਾਂ ਦੀ ਵੋਟ ਬਣਾਉਣ ਲਈ ਵਿਸ਼ੇਸ਼ ਮੁਹਿੰਮ 1 ਜੁਲਾਈ ਤੋਂ : ਡਿਪਟੀ ਕਮਿਸ਼ਨਰ

-ਕਿਹਾ, 9 ਅਤੇ 23 ਜੁਲਾਈ ਨੂੰ ਪੋਲਿੰਗ ਬੂਥਾਂ 'ਤੇ ਲੱਗਣਗੇ ਵਿਸ਼ੇਸ਼ ਕੈਂਪ
ਹੁਸ਼ਿਆਰਪੁਰ, 28 ਜੂਨ: ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣਕਾਰ ਅਫ਼ਸਰ ਸ਼੍ਰੀ ਵਿਪੁਲ ਉਜਵਲ ਨੇ ਦੱਸਿਆ ਕਿ ਵੋਟ ਬਣਾਉਣ ਤੋਂ ਵਾਂਝੇ ਰਹਿ ਗਏ ਨੌਜਵਾਨਾਂ ਦੀ ਵੋਟ ਬਣਾਉਣ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਹੁਣ ਇਹ ਨਾਗਰਿਕ 1 ਜੁਲਾਈ ਤੋਂ ਵੋਟ ਬਣਵਾ ਸਕਦੇ ਹਨ, ਕਿਉਂਕਿ 1 ਜੁਲਾਈ ਤੋਂ 31 ਜੁਲਾਈ 2017 ਤੱਕ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ।
ਉਨ੍ਹਾਂ ਦੱਸਿਆ ਕਿ ਵਿੱਢੀ ਜਾ ਰਹੀ ਇਸ ਵਿਸ਼ੇਸ਼ ਮੁਹਿੰਮ ਵਿੱਚ 18 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਨਾਗਰਿਕ ਜਿਨ੍ਹਾਂ ਨੇ ਅਜੇ ਤੱਕ ਆਪਣੀ ਵੋਟ ਨਹੀਂ ਬਣਾਈ, ਉਹ ਫਾਰਮ ਨੰ: 6 ਭਰ ਸਕਦੇ ਹਨ।  
         ਸ੍ਰੀ ਵਿਪੁਲ ਉਜਵਲ ਨੇ ਦੱਸਿਆ ਕਿ ਫਾਰਮ ਨੰ: 6 ਇਲਾਕੇ ਦੇ ਸਬੰਧਤ ਬੀ.ਐਲ.ਓਜ਼. ਤੋਂ ਪ੍ਰਾਪਤ ਕੀਤੇ ਜਾ ਸਕਦੇ ਹਨ ਜਾਂ ਇਲੈਕਸ਼ਨ ਦੀ ਵੈਬਸਾਈਟ ਐਨ.ਵੀ.ਐਸ.ਪੀ. ਡਾਟਇਨ 'ਤੇ ਵੀ 31 ਜੁਲਾਈ ਤੱਕ ਆਨ-ਲਾਈਨ ਭਰੇ ਜਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਫਾਰਮ ਨੰ: 6 ਭਰਨ ਅਤੇ ਜਮ੍ਹਾਂ ਕਰਵਾਉਣ ਲਈ 9 ਜੁਲਾਈ 2017 (ਐਤਵਾਰ) ਅਤੇ 23 ਜੁਲਾਈ 2017 (ਐਤਵਾਰ) ਨੂੰ ਸਵੇਰੇ 9 ਵਜੇ ਤੋਂ ਸ਼ਾਮ 4 ਵਜੇ ਤੱਕ ਹਰ ਇਕ ਪੋਲਿੰਗ ਬੂਥ 'ਤੇ ਵਿਸ਼ੇਸ਼ ਕੈਂਪ ਵੀ ਲਗਾਏ ਜਾ ਰਹੇ ਹਨ। ਉਨ੍ਹਾਂ ਚੋਣਕਾਰ ਰਜਿਸਟਰੇਸ਼ਨ ਅਫ਼ਸਰਾਂ ਨੂੰ ਹਦਾਇਤ ਕੀਤੀ ਕਿ ਉਹ ਆਪਣੇ-ਆਪਣੇ ਹਲਕੇ ਵਿੱਚ ਇਸ ਮੁਹਿੰਮ ਨੂੰ ਸੁਚਾਰੂ ਢੰਗ ਨਾਲ ਚਲਾਉਣ, ਤਾਂ ਜੋ ਵੱਧ ਤੋਂ ਵੱਧ ਨੌਜਵਾਨਾਂ ਦੀ ਵੋਟ ਬਣ ਸਕੇ। ਉਨ੍ਹਾਂ ਅਪੀਲ ਕਰਦਿਆਂ ਕਿਹਾ ਕਿ ਜਿਹੜੇ ਨੌਜਵਾਨ ਵੋਟ ਬਣਾਉਣ ਤੋਂ ਖੁੰਝ ਗਏ ਹਨ, ਉਹ ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਵਿੱਢੀ ਜਾ ਰਹੀ ਮੁਹਿੰਮ ਦੌਰਾਨ ਪਹਿਲ ਦੇ ਆਧਾਰ 'ਤੇ ਆਪਣੀ ਵੋਟ ਬਣਵਾਉਣ ਨੂੰ ਤਰਜ਼ੀਹ ਦੇਣ। ਉਨ੍ਹਾਂ ਦੱਸਿਆ ਕਿ ਹਰੇਕ ਵਿਅਕਤੀ ਨੂੰ ਆਪਣੀ ਵੋਟ ਬਣਵਾ ਕੇ ਲੋਕਤੰਤਰ ਦਾ ਹਿੱਸਾ ਬਣਨਾ ਚਾਹੀਦਾ ਹੈ।
                  ਉਧਰ ਦੂਜੇ ਪਾਸੇ ਜ਼ਿਲ੍ਹੇ ਦੇ 7 ਵਿਧਾਨ ਸਭਾ ਹਲਕਿਆਂ ਦੇ ਚੋਣਕਾਰ ਰਜਿਸਟਰੇਸ਼ਨ ਅਫ਼ਸਰਾਂ ਨੇ ਦੱਸਿਆ ਕਿ 9 ਅਤੇ 23 ਜੁਲਾਈ ਨੂੰ ਨਿਸ਼ਚਿਤ ਕੀਤੇ ਸਮੇਂ ਦੌਰਾਨ ਪੋਲਿੰਗ ਬੂਥ ਖੁੱਲ੍ਹੇ ਰਹਿਣਗੇ ਅਤੇ ਸਬੰਧਤ ਬੀ.ਐਲ.ਓਜ਼ ਆਪਣੇ-ਆਪਣੇ ਬੂਥ 'ਤੇ ਹਾਜ਼ਰ ਰਹਿਣਗੇ। ਇਸ ਤੋਂ ਇਲਾਵਾ ਆਰ.ਓਜ਼ ਨੇ ਦੱਸਿਆ ਕਿ ਵੋਟ ਬਣਾਉਣ ਤੋਂ ਵਾਂਝੇ ਰਹਿ ਗਏ ਨੌਜਵਾਨਾਂ ਦੀਆਂ ਵੱਧ ਤੋਂ ਵੱਧ ਵੋਟਾਂ ਬਣਾਉਣ ਲਈ ਸਮੂਹ ਸੁਪਰਵਾਈਜ਼ਰਾਂ ਨਾਲ ਮੀਟਿੰਗ ਕਰਕੇ ਅਗਲੇਰੀ ਕਾਰਵਾਈ ਲਈ ਵਿਚਾਰ-ਵਟਾਂਦਰਾ ਵੀ ਕੀਤਾ ਜਾ ਚੁੱਕਾ ਹੈ।

34 ਸਾਲਾਂ ਦੀ ਉਮਰ ਵਿੱਚ 41ਵੀਂ ਵਾਰ ਖੂਨਦਾਨ

ਤਲਵਾੜਾ, 28 ਜੂਨ: ਖੂਨਦਾਨ ਨੂੰ ਆਪਣੀ ਜਿੰਦਗੀ ਦਾ ਅਨਿੱਖੜਵਾਂ ਹਿੱਸਾ ਬਣਾਉਣ ਵਾਲੇ
ਸਵੈ-ਇੱਛਕ ਖੂਨਦਾਤਾ ਬਹਾਦਰ ਸਿੰਘ ਸਿੱਧੂ ਨੇ ਅੱਜ ਆਪਣੇ ਜਨਮਦਿਨ ਮੌਕੇ ਸਿਵਲ ਹਸਪਤਾਲ ਹੁਸ਼ਿਆਰਪੁਰ ਦੇ ਬਲੱਡ ਬੈਂਕ ਵਿਖੇ ਸਪਤਨੀ ਖੂਨਦਾਨ ਕੀਤਾ। ਜ਼ਿਕਰਯੋਗ ਹੈ ਕਿ ਬਹਾਦਰ ਸਿੰਘ ਸਿੱਧ ਨੂ ਸਾਲ 1999 ਤੋਂ ਖੂਨਦਾਨ ਕਰਨਾ ਸ਼ੁਰੂ ਕੀਤਾ ਤੇ ਉਂਸ ਵੇਲੇ ਤੋਂ ਹੀ ਹਰ ਤਿੰਨ ਮਹੀਨੇ ਦੇ ਅੰਤਰਾਲ ਦੇ ਨਿਯਮਤ ਖੂਨਦਾਨ ਕਰ ਰਹੇ ਹਨ। ਉਨ੍ਹਾਂ ਅੱਜ 41ਵੀਂ ਵਾਰ ਖੂਨਦਾਨ ਕੀਤਾ। ਵਿਆਹ ਉਪੰਰਤ ਉਨ੍ਹਾਂ ਦੀ ਪਤਨੀ ਜਤਿੰਦਰ ਕੌਰ ਵੀ ਇਸ ਨੇਕ ਕੰਮ ਵਿੱਚ ਉਨ੍ਹਾਂ ਦਾ ਸਹਿਯੋਗ ਕਰ ਰਹੇ ਹਨ ਤੇ ਅੱਜ ਉਨ੍ਹਾਂ ਨੇ ਵੀ 12ਵੀਂ ਵਾਰ ਖੂਨਦਾਨ ਕੀਤਾ। ਇਸ ਮੌਕੇ ਉਨ੍ਹਾਂ ਦਾ ਬੇਟਾ ਜਨਮੀਤ ਸਿੰਘ ਵੀ ਉਨ੍ਹਾਂ ਦੇ ਨਾਲ ਹਾਜ਼ਰ ਸੀ। ਬਹਾਦਰ ਸਿੰਘ ਸਿੱਧੂ ਨੇ ਦੱਸਿਆ ਕਿ ਖੂਨਦਾਨ ਕਰਨ ਦੀ ਪ੍ਰੇਰਣਾ ਉਨ੍ਹਾਂ ਨੇ ਬਹੁ-ਤਕਨੀਕੀ ਕਾਲਜ ਦੇ ਪ੍ਰੌਫੈਸਰ ਬਹਾਦਰ ਸਿੰਘ ਸਨੇਤ ਤੋਂ ਪ੍ਰਾਪਤ ਕੀਤੀ। ਉਨ੍ਹਾਂ ਯੂਵਾਵਾਂ ਨੂੰ ਅਪੀਲ ਕੀਤੀ ਕਿ ਉਹ ਵੀ ਖੂਨਦਾਨ ਨੂੰ ਆਪਣੀ ਜਿੰਦਗੀ ਦਾ ਹਿੱਸਾ ਬਣਾਉਣ ਤਾਂ ਕਿ ਕਈ ਬੇਸ਼ਕੀਮਤੀ ਜਾਨਾਂ ਨੂੰ ਅਸਮੇਂ ਮੌਤ ਦੇ ਮੂੰਹ ਵਿੱਚ ਜਾਣ ਤੋਂ ਬਚਾਇਆ ਜਾ ਸਕੇ। ਇਸ ਅਵਸਰ ਤੇ ਡਿਪਟੀ ਮੈਡੀਕਲ ਕਮਿਸ਼ਨਰ ਸਿਵਲ ਹਸਪਤਾਲ ਡਾ. ਸਤਪਾਲ ਗੋਜਰਾ ਨੇ ਉਨ੍ਹਾਂ ਨੂੰ ਵਧਾਈ ਦਿੱਤੀ ਤੇ ਮਾਨਵਤਾ ਦੇ ਹਿੱਤ ਵਿੱਚ ਇਸ ਸ਼ਲਾਘਾਯੋਗ ਪ੍ਰਾਪਤੀ ਦੀ ਭਰਪੂਰ ਪ੍ਰਸੰਸਾ ਕੀਤੀ। ਉਨ੍ਹਾਂ ਆਸ ਪ੍ਰਗਟਾਈ ਕਿ ਉਨ੍ਹਾਂ ਤੋਂ ਪ੍ਰੇਰਣਾ ਹਾਸਿਲ ਕਰਨ ਉਪੰਰਤ ਹੋਰ ਯੂਵਾ ਵੀ ਖੂਨਦਾਨ ਦੀ ਲਹਿਰ ਨਾਲ ਜੁੜਨਗੇ ਅਤੇ ਨਸ਼ਿਆਂ ਦੇ ਸੇਵਨ ਦੀ ਪ੍ਰਵਿਰਤੀ ਤੋਂ ਆਪਣੇ ਆਪ ਨੂੰ ਦੂਰ ਰੱਖ ਸਕਣਗੇ। ਇਸ ਅਵਸਰ ਤੇ ਬਲੱਡ ਬੈਂਕ ਦੇ ਇੰਚਾਰਜ ਡਾ. ਅਮਰਜੀਤ ਲਾਲ ਤੇ ਮਾਸ ਮੀਡੀਆ ਅਧਿਕਾਰੀ ਸ਼੍ਰੀਮਤੀ ਸੁਖਵਿੰਦਰ ਕੌਰ ਢਿੱਲੋਂ ਅਤੇ ਬਲੱਡ ਬੈਂਕ ਦਾ ਸਟਾਫ ਮੋਜੂਦ ਸੀ।

ਭਾਰਤ ਵਿਕਾਸ ਪਰਿਸ਼ਦ ਦੇ ਸੰਸਥਾਪਕ ਦਾ ਜਨਮ ਦਿਨ ਮਨਾਇਆ

ਤਲਵਾੜਾ, 28 ਜੂਨ: ਭਾਰਤ ਵਿਕਾਸ ਪਰਿਸ਼ਦ ਦੀ ਤਲਵਾੜਾ ਇਕਾਈ ਵੱਲੋਂ ਪਰਿਸ਼ਦ ਦੇ ਸੰਸਥਾਪਕ ਆਗੂ ਡਾ. ਸੂਰਜ ਪ੍ਰਕਾਸ਼ ਦਾ ਜਨਮ ਦਿਨ ਮਨਾਇਆ ਗਿਆ।
ਇਸ ਮੌਕੇ ਆਰੀਆ ਸਮਾਜ ਮੰਦਰ ਤਲਵਾੜਾ ਵਿਖੇ ਹਵਨ ਯੱਗ ਕਰਵਾਇਆ ਗਿਆ। ਪੰ. ਪਰਮਾਨੰਦ, ਡਾ. ਆਈ. ਕੇ. ਸ਼ਰਮਾ, ਡਾ. ਕੇ. ਕੇ. ਭਾਰਗਵ, ਆਰ. ਐੱਲ. ਸੂਦ ਨੇ ਇਸ ਮੌਕੇ ਹਾਜਰ ਇਕੱਠ ਨੂੰ ਸੰਬੋਧਨ ਕਰਦਿਆਂ ਸੂਰਜ ਪ੍ਰਕਾਸ਼ ਦੀ ਜੀਵਨ ਤੇ ਦਰਸ਼ਨ ਬਾਰੇ ਪ੍ਰਭਾਵਸ਼ਾਲੀ ਢੰਗ ਨਾਲ ਰੌਸ਼ਨੀ ਪਾਈ ਅਤੇ ਕਿਹਾ ਕਿ ਉਨ੍ਹਾਂ ਦੀਆਂ ਸਿੱਖਿਆਵਾਂ ਅੱਜ ਵੀ ਸਮਾਜ ਲਈ ਚਾਨਣ ਮੁਨਾਰਾ ਹਨ। ਹੋਰਨਾਂ ਤੋਂ ਇਲਾਵਾ ਇਸ ਮੌਕੇ ਰੋਹਤਾਸ ਸਿੰਘ ਰਾਣਾ, ਰਾਧੇ ਸ਼ਾਮ ਸ਼ਰਮਾ, ਪਰਵੀਨ ਕੁਲਸ਼੍ਰੇਠ, ਨਰਿੰਦਰ ਠਾਕੁਰ, ਰਮੇਸ਼ ਸੱਭਰਵਾਲ, ਅਸ਼ੋਕ ਸਿੱਕਾ, ਰੋਹਿਤ ਅਵਸਥੀ, ਬ੍ਰਹਮਦੱਤ ਕੌਸ਼ਲ ਆਦਿ ਸਮੇਤ ਕਈ ਹੋਰ ਪਤਵੰਤੇ ਹਾਜਰ ਸਨ। 

ਤਿੰਨ ਸਾਲ ਤੋਂ ਕਿਸਾਨਾਂ ਨੂੰ ਨਹੀਂ ਮਿਲ ਰਿਹਾ ਪਾਣੀ: ਸ਼ੰਭੂ ਭਾਰਤੀ

ਤਲਵਾੜਾ, 28 ਜੂਨ: ਮਾਲੀਆ ਤਾਰਨ ਦੇ ਬਾਵਜੂਦ ਕਿਸਾਨਾਂ ਨੂੰ ਸਿੰਚਾਈ ਲਈ ਪਾਣੀ ਨਾ ਮਿਲਣ ਕਾਰਨ ਪ੍ਰੇਸ਼ਾਨੀ ਪਾਈ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਭਾਰਤੀ ਕਿਸਾਨ
ਸੰਘ ਦੇ ਆਗੂ ਸ਼ੰਭੂ ਨਾਥ ਭਾਰਤੀ ਨੇ ਦੱਸਿਆ ਕਿ ਉਪ-ਮੰਡਲ ਦੇ ਪਿੰਡ ਸੱਥਵਾਂ, ਗਵਾਲ ਚੱਕ ਸੰਗਾਰੂ ਅਤੇ ਫਤਿਹਪੁਰ ਦੇ ਕਿਸਾਨਾਂ ਨੂੰ ਕੰਢੀ ਨਹਿਰ ਦੀ ਆਰ. ਡੀ. ਨੰਬਰ 2370 ਤੋਂ ਪਿਛਲੇ ਤਿੰਨ ਸਾਲਾਂ ਤੋਂ ਸਿੰਚਾਈ ਲਈ ਪਾਣੀ ਨਹੀਂ ਮਿਲ ਰਿਹਾ ਜਦਕਿ ਉਨ੍ਹਾਂ ਵੱਲੋਂ ਪਿੰਡ ਦੇ ਨੰਬਰਦਾਰ ਗੁਰਪ੍ਰਸਾਦ ਕੋਲ ਲਗਾਤਾਰ ਨਹਿਰੀ ਮਾਲੀਆ ਜਮ੍ਹਾਂ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਿੰਚਾਈ ਪ੍ਰਬੰਧਾਂ ਦੀ ਅਣਹੋਂਦ ਕਾਰਨ ਕਿਸਾਨਾਂ ਨੂੰ ਆਰਥਿਕ ਘਾਟਾ ਪੈ ਰਿਹਾ ਹੈ। ਉਨ੍ਹਾਂ ਮੰਗ ਕੀਤੀ ਕਿ ਦੋ ਹਫ਼ਤੇ ਅੰਦਰ ਆਰ. ਡੀ. ਦੇ ਉਕਤ ਮੋਘੇ ਤੋਂ ਪਾਣੀ ਛੱਡਿਆ ਜਾਵੇ। ਨੰਬਰਦਾਰ ਗੁਰਪ੍ਰਸਾਦ ਨੇ ਦੱਸਿਆ ਕਿ ਉਹ ਇਹ ਮਾਮਲਾ ਮਹਿਕਮੇ ਦੇ ਸਬੰਧਤ ਅਧਿਕਾਰੀਆਂ ਦੇ ਧਿਆਨ ਵਿਚ ਲਿਆ ਚੁੱਕਾ ਹੈ। ਇਸ ਸਬੰਧੀ ਵਿਭਾਗ ਦੇ ਸਬੰਧਤ ਅਧਿਕਾਰੀਆਂ ਨਾਲ ਸੰਪਰਕ ਕੀਤਾ ਤਾਂ ਉਨ੍ਹਾਂ ਕਿਹਾ ਕਿ ਇਸ ਸਬੰਧੀ ਮਹਿਕਮੇ ਕੋਲ ਕਿਸੇ ਨੇ ਵੀ ਅਜੇ ਤੱਕ ਕੋਈ ਸ਼ਿਕਾਇਤ ਆਦਿ ਨਹੀਂ ਕੀਤੀ। ਹੋਰਨਾਂ ਤੋਂ ਇਲਾਵਾ ਇਸ ਮੌਕੇ ਸਰਪੰਚ ਪਰਮਜੀਤ ਸਿੰਘ, ਮਹਿੰਦਰ ਸਿੰਘ, ਤ੍ਰਿਪਤਾ ਦੇਵੀ, ਨਿਰਮਲਾ ਦੇਵੀ, ਰਣਜੀਤ ਸਿੰਘ, ਵਿਜੈ ਰਾਣਾ, ਸੁਖਦੇਵ ਸਿੰਘ, ਹੈਪੀ ਗੱਬਰ, ਸਰਜੀਵਨ ਕੁਮਾਰ, ਸੰਦੀਪ, ਰਮੇਸ਼, ਮਦਨ ਸਿੰਘ, ਰਾਮਗੋਪਾਲ ਆਦਿ ਸਮੇਤ ਕਿਸਾਨ ਤੇ ਹੋਰ ਪਤਵੰਤੇ ਹਾਜਰ ਸਨ।

ਨੌਜਵਾਨਾਂ ਨੂੰ ਕਿੱਤਾਮੁਖੀ ਕੋਰਸ ਕਰਵਾ ਕੇ ਵੱਧ ਤੋਂ ਵੱਧ ਰੁਜ਼ਗਾਰ ਮੁਹੱਈਆ ਕਰਵਾਇਆ ਜਾਵੇ : ਵਧੀਕ ਡਿਪਟੀ ਕਮਿਸ਼ਨਰ

-ਮਲਟੀ ਸਕਿੱਲ ਡਿਵੈਲਪਮੈਂਟ ਸੈਂਟਰ ਵਿਖੇ ਏ.ਡੀ.ਸੀ. ਨੇ ਲਿਆ ਸੈਂਟਰਾਂ ਦੀ ਪ੍ਰਗਤੀ ਦਾ ਜਾਇਜ਼ਾ
ਹੁਸ਼ਿਆਰਪੁਰ, 22 ਜੂਨ:ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀਮਤੀ ਅਨੁਪਮ ਕਲੇਰ ਨੇ ਕਿਹਾ ਕਿ ਨੌਜਵਾਨਾਂ ਨੂੰ ਮਲਟੀ ਸਕਿੱਲ ਡਿਵੈਲਪਮੈਂਟ ਸੈਂਟਰਾਂ ਵਿੱਚ ਕਿੱਤਾਮੁਖੀ ਕੋਰਸਾਂ ਦੀ ਵੱਧ ਤੋਂ ਵੱਧ ਟਰੇਨਿੰਗ ਦੇ ਕੇ ਰੁਜ਼ਗਾਰ ਮੁਹੱਈਆ ਕਰਵਾਇਆ ਜਾਵੇ ਅਤੇ  ਜ਼ਿਲ੍ਹੇ ਵਿੱਚ ਖੋਲ੍ਹੇ ਜਾ ਰਹੇ ਬਾਕੀ ਸਕਿੱਲ ਡਿਵੈਲਪਮੈਂਟ ਸੈਂਟਰਾਂ ਨੂੰ ਅਗਲੇ ਹਫ਼ਤੇ ਤੱਕ ਤਿਆਰ ਕਰਕੇ ਟਰੇਨਿੰਗ ਕਲਾਸਾਂ ਸ਼ੁਰੂ ਕੀਤੀਆਂ ਜਾਣ। ਉਹ ਅੱਜ ਮਲਟੀ ਸਕਿੱਲ ਡਿਵੈਲਪਮੈਂਟ ਸੈਂਟਰ ਵਿਖੇ ਸਕਿੱਲ ਡਿਵੈਲਪਮੈਂਟ ਸੈਂਟਰਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਂਦੇ ਹੋਏ ਵੱਖ-ਵੱਖ ਅਧਿਕਾਰੀਆਂ ਨਾਲ ਆਯੋਜਿਤ ਬੈਠਕ ਨੂੰ ਸੰਬੋਧਨ ਕਰ ਰਹੇ ਸਨ।ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਰਾਜ ਵਿੱਚ 5 ਮਲਟੀ ਸਕਿੱਲ ਡਿਵੈਲਪਮੈਂਟ ਸੈਂਟਰ ਲੁਧਿਆਣਾ, ਅੰਮ੍ਰਿਤਸਰ, ਜਲੰਧਰ, ਹੁਸ਼ਿਆਰਪੁਰ ਅਤੇ ਬਠਿੰਡਾ ਵਿਖੇ ਖੋਲ੍ਹੇ ਗਏ ਹਨ। ਇਸ ਤੋਂ ਇਲਾਵਾ ਹੁਸ਼ਿਆਰਪੁਰ ਜਿਲ੍ਹੇ ਵਿੱਚ 13 ਰੂਰਲ ਸੈਂਟਰ ਵੀ ਖੋਲ੍ਹੇ ਗਏ ਹਨ। ਇਨ੍ਹਾਂ ਵਿੱਚੋਂ 5 ਸੈਂਟਰਾਂ ਵਿੱਚ ਕਿੱਤਾਮੁਖੀ ਕੋਰਸ ਕਰਵਾਏ ਜਾ ਰਹੇ ਹਨ ਅਤੇ ਬਾਕੀ ਰਹਿੰਦੇ ਸੈਂਟਰਾਂ ਵਿੱਚ ਤੇਜ਼ੀ ਨਾਲ ਕੰਮ ਪੂਰਾ ਕਰਕੇ ਨੌਜਵਾਨਾਂ ਨੂੰ ਕਿੱਤਾਮੁਖੀ ਕੋਰਸ ਕਰਵਾਏ ਜਾਣਗੇ। ਉਨ੍ਹਾਂ ਕਿਹਾ ਕਿ ਅੱਜ ਦੇ ਸਮੇਂ ਵਿੱਚ ਕਿੱਤਾਮੁਖੀ ਕੋਰਸਾਂ ਦੀ ਵਿਸ਼ੇਸ਼ ਮਹੱਤਤਾ ਹੈ। ਕਿੱਤਾਮੁਖੀ ਕੋਰਸਾਂ ਵਿੱਚ ਸਕਿੱਲ ਹਾਸਲ ਕਰਕੇ ਨਾ ਕੇਵਲ ਨੌਜਵਾਨ ਰੁਜ਼ਗਾਰ ਹਾਸਲ ਕਰ ਸਕਦੇ ਹਨ, ਬਲਕਿ ਆਪਣਾ ਕੰਮ ਸ਼ੁਰੂ ਕਰਕੇ ਵੀ ਆਪਣੇ ਪੈਰ੍ਹਾਂ 'ਤੇ ਖੜ੍ਹੇ ਹੋ ਸਕਦੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਸਕਿੱਲ ਸੈਂਟਰਾਂ ਵਿੱਚ ਨੌਜਵਾਨਾਂ ਦੀ ਯੋਗਤਾ ਅਤੇ ਰੁਚੀ ਨੂੰ ਧਿਆਨ ਵਿੱਚ ਰੱਖ ਕੇ ਕਿੱਤਾਮੁਖੀ ਕੋਰਸ ਕਰਵਾਏ ਜਾਂਦੇ ਹਨ। ਇਸ ਤੋਂ ਇਲਾਵਾ ਇੰਡਸਟਰੀ ਦੀ ਲੋੜ ਅਨੁਸਾਰ ਟਰੇਨਿੰਗ ਮੁਹੱਈਆ ਕਰਵਾ ਕੇ ਨੌਜਵਾਨਾਂ ਨੂੰ ਰੁਜ਼ਗਾਰ ਵੀ ਮੁਹੱਇਆ ਕਰਵਾਇਆ ਜਾਂਦਾ ਹੈ। ਉਨ੍ਹਾਂ ਨੇ ਅਧਿਕਾਰੀਆਂ ਨੂੰ ਦਿਸ਼ਾ-ਨਿਰਦੇਸ਼ ਦਿੰਦਿਆਂ ਕਿਹਾ ਕਿ ਉਹ ਵੱਧ ਤੋਂ ਵੱਧ ਕੈਂਪ ਲਗਾ ਕੇ ਇਨ੍ਹਾਂ ਸਕਿੱਲ ਸੈਂਟਰਾਂ ਵਿੱਚ ਚੱਲ ਰਹੇ ਕੋਰਸਾਂ ਸਬੰਧੀ ਨੌਜਵਾਨਾਂ ਨੂੰ ਜਾਗਰੂਕ ਕਰਨ, ਤਾਂ ਜੋ ਵੱਧ ਤੋਂ ਵੱਧ ਨੌਜਵਾਨ ਇਨ੍ਹਾਂ ਸਕਿੱਲ ਸੈਂਟਰਾਂ ਰਾਹੀਂ ਕਿੱਤਾਮੁਖੀ ਕੋਰਸ ਅਪਨਾ ਕੇ ਰੁਜ਼ਗਾਰ ਹਾਸਲ ਕਰ ਸਕਣ।ਇਸ ਦੌਰਾਨ ਸਕਿੱਲ ਡਿਵੈਲਪਮੈਂਟ ਅਫ਼ਸਰ ਨੇਹਾ ਮਹਾਜਨ ਨੇ ਵੀ ਜ਼ਿਲ੍ਹਾ ਪੱਧਰ 'ਤੇ ਵੱਧ ਤੋਂ ਵੱਧ ਕੈਂਪ ਲਗਾ ਕੇ ਨੌਜਵਾਨਾਂ ਨੂੰ ਪ੍ਰੇਰਿਤ ਕਰਨ ਲਈ ਕਿਹਾ ਅਤੇ ਵਿਦਿਆਰਥੀਆਂ ਨੂੰ ਦਿੱਤੀ ਜਾਂਦੀ ਮੁਫ਼ਤ ਟਰੇਨਿੰਗ ਸਬੰਧੀ ਜਾਣਕਾਰੀ ਮੁਹੱਈਆ ਕਰਵਾਈ। ਇਸ ਮੌਕੇ 'ਤੇ ਐਕਸੀਅਨ ਲੋਕ ਨਿਰਮਾਣ ਵਿਭਾਗ ਸ੍ਰੀ ਰਜਿੰਦਰ ਸਿੰਘ ਗੋਤਰਾ, ਪ੍ਰੋਜੈਕਟ ਹੈਡ ਐਸ. ਕੇ. ਰਤਨ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।

ਵਿਦਿਆਰਥੀ ਸਖਤ ਮਿਹਨਤ ਨਾਲ ਹਰ ਮੰਜ਼ਿਲ ਸਰ ਕਰ ਸਕਦੇ ਹਨ : ਵਿਜੇ ਸਾਂਪਲਾ

-ਕੇਂਦਰੀ ਮੰਤਰੀ ਨੇ ਮੈਰਿਟ ਵਿੱਚ ਆਉਣ ਵਾਲੇ ਵਿਦਿਆਰਥੀ ਕੀਤੇ ਸਨਮਾਨਿਤ
ਹੁਸ਼ਿਆਰਪੁਰ, 27 ਜੂਨ:ਸਮਾਜਿਕ ਨਿਆਂ ਤੇ ਮਹਿਲਾ ਸਸ਼ਕਤੀਕਰਨ ਕੇਂਦਰੀ ਰਾਜ ਮੰਤਰੀ ਸ੍ਰੀ ਵਿਜੇ ਸਾਂਪਲਾ ਨੇ ਕਿਹਾ ਕਿ ਵਿਦਿਆਰਥੀ ਸਖਤ ਮਿਹਨਤ ਕਰਨ, ਕਿਉਂਕਿ ਪੜ੍ਹਾਈ ਦੇ ਖੇਤਰ ਵਿੱਚ ਕੀਤੀ ਗਈ ਸਖਤ ਮਿਹਨਤ ਨਾਲ ਹਰ ਮੰਜ਼ਿਲ ਸਰ ਕੀਤੀ ਜਾ ਸਕਦੀ ਹੈ।ਉਹ ਅੱਜ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਹੁਸ਼ਿਆਰਪੁਰ ਵਿਖੇ ਸਰਕਾਰੀ ਸਕੂਲਾਂ ਦੇ ਦਸਵੀਂ ਅਤੇ ਬਾਹਰਵੀਂ ਕਲਾਸਾਂ ਵਿੱਚੋਂ ਮੈਰਿਟ ਵਿੱਚ ਆਉਣ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਵਿਦਿਆਰਥੀ ਹੀ ਦੇਸ਼ ਦਾ ਭਵਿੱਖ ਹਨ ਅਤੇ ਇਨ੍ਹਾਂ ਵਿੱਚੋਂ ਹੀ ਦੇਸ਼ ਦੀ ਕਮਾਨ ਸੰਭਾਲੀ ਜਾਣੀ ਹੈ।
ਸ੍ਰੀ ਵਿਜੇ ਸਾਂਪਲਾ ਨੇ ਅਧਿਆਪਕਾਂ ਨੂੰ ਅਪੀਲ ਕੀਤੀ ਕਿ ਉਹ ਪੂਰੀ ਮਿਹਨਤ ਨਾਲ ਵਿਦਿਆਰਥੀਆਂ ਨੂੰ ਪੜ੍ਹਾਉਣ ਵਿੱਚ ਯੋਗਦਾਨ ਪਾਉਣ, ਤਾਂ ਜੋ ਇਨ੍ਹਾਂ ਵਿਦਿਆਰਥੀਆਂ ਨੂੰ ਸਹੀ ਦਿਸ਼ਾ ਮਿਲ ਸਕੇ। ਉਨ੍ਹਾਂ ਮਾਪਿਆਂ ਨੂੰ ਵੀ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਆਪਣੇ ਬੱਚਿਆਂ ਨੂੰ ਪੜ੍ਹਾਈ ਦੇ ਮੌਕੇ ਪ੍ਰਦਾਨ ਕਰਨ। ਉਨ੍ਹਾਂ ਕਿਹਾ ਕਿ ਲੜਕੀਆਂ ਨੂੰ ਵੀ ਲੜਕਿਆਂ ਵਾਂਗ ਪੜ੍ਹਾਈ ਦੇ ਮੌਕੇ ਦਿੱਤੇ ਜਾਣ, ਤਾਂ ਜੋ ਲੜਕੀਆਂ ਸਿੱਧ ਕਰ ਸਕਣ ਕਿ ਮੌਕਾ ਮਿਲਣ 'ਤੇ ਉਹ ਆਪਣੇ ਮਾਪਿਆਂ ਅਤੇ ਦੇਸ਼ ਦਾ ਨਾਂ ਰੌਸ਼ਨ ਕਰ ਸਕਦੀਆਂ ਹਨ। ਉਨ੍ਹਾਂ ਖੁਸ਼ੀ ਪ੍ਰਗਟਾਈ ਕਿ ਮੈਰਿਟ ਵਿੱਚ ਆਉਣ ਵਾਲੇ ਵਿਦਿਆਰਥੀਆਂ ਵਿੱਚ ਲੜਕੀਆਂ ਦੀ ਗਿਣਤੀ ਵੱਧ ਹੈ। ਉਨ੍ਹਾਂ ਸਰਕਾਰੀ ਸਕੂਲਾਂ ਵਿੱਚ ਪੜ੍ਹਨ ਵਾਲੇ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਸਰਕਾਰ ਵਲੋਂ ਸਕਾਲਰਸ਼ਿਪ ਅਤੇ ਹੋਰ ਸਕੀਮਾਂ ਦਾ ਲਾਹਾ ਜ਼ਰੂਰ ਲੈਣ। ਕੇਂਦਰੀ ਰਾਜ ਮੰਤਰੀ ਨੇ ਅੱਜ ਜਿਨ੍ਹਾਂ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ, ਉਨ੍ਹਾਂ ਵਿੱਚ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਤਲਵਾੜਾ ਦੀ ਰਾਧਾ ਰਾਣੀ, ਕਾਜਲ ਤੇ ਪਲਵੀ, ਮਾਹਿਲਪੁਰ ਸਰਕਾਰੀ ਸਕੂਲ ਦੀ ਵਿਦਿਆਰਥਣ ਸਿਮਰਜੀਤ ਕੌਰ, ਸਰਕਾਰੀ ਸਕੂਲ ਕਮਾਹੀ ਦੇਵੀ ਤੋਂ ਨੇਹਾ, ਮੋਨਿਕਾ ਚੌਹਾਨ ਤੇ ਮਾਨਸੀ ਰਾਣਾ, ਚੇਤਨਾ ਕੁਮਾਰੀ ਸਰਕਾਰੀ ਸਕੂਲ ਟਾਂਡਾ, ਜਸਮੀਤ ਕੌਰ ਤੇ ਮਨਪ੍ਰੀਤ ਵਿਰਦੀ ਸਰਕਾਰੀ ਸਕੂਲ ਰੇਲਵੇ ਮੰਡੀ, ਹਰਪ੍ਰੀਤ ਸਿੰਘ ਸਰਕਾਰੀ ਸਕੂਲ ਟਾਂਡਾ ਰਾਮ ਸਹਾਏ ਤੋਂ ਇਲਾਵਾ ਦਸਵੀਂ ਕਲਾਸ ਵਿੱਚੋਂ ਮਨਜੀਤ ਕੌਰ ਸਰਕਾਰੀ ਸਕੂਲ ਘਗਵਾਲ, ਨੇਹਾ, ਤਰਨ ਜੋਸ਼ੀ ਅਤੇ ਸ਼ੇਖਾ ਚੌਧਰੀ ਸਰਕਾਰੀ ਸਕੂਲ ਤਲਵਾੜਾ ਸ਼ਾਮਲ ਸਨ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ੍ਰੀਮਤੀ ਅਨੁਪਮ ਕਲੇਰ, ਐਸ.ਡੀ.ਐਮ. ਦਸੂਹਾ ਸ੍ਰੀ ਹਿਮਾਂਸ਼ੂ ਅਗਰਵਾਲ, ਐਸ.ਡੀ.ਐਮ. ਮੁਕੇਰੀਆਂ ਸ੍ਰੀਮਤੀ ਕੋਮਲ ਮਿੱਤਲ, ਐਸ.ਡੀ.ਐਮ. ਗੜ੍ਹਸ਼ੰਕਰ ਸ੍ਰੀ ਹਰਦੀਪ ਸਿੰਘ ਧਾਲੀਵਾਲ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸ੍ਰੀ ਸਰਬਜੀਤ ਸਿੰਘ ਬੈਂਸ, ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰ:) ਸ੍ਰੀ ਰਾਮਪਾਲ, ਡੀ.ਐਸ.ਪੀ. ਸ੍ਰੀ ਜੰਗ ਬਹਾਦਰ ਸਿੰਘ
ਤੋਂ ਇਲਾਵਾ ਹੋਰ ਵੀ ਅਧਿਕਾਰੀ ਹਾਜ਼ਰ ਸਨ।


ਹੁਸ਼ਿਆਰਪੁਰ, 21 ਜੂਨ 2017ਅੰਤਰਾਸ਼ਟਰੀ ਯੋਗਾ ਦਿਵਸ ਮੌਕੇ ਨਸ਼ਾ ਛੁਡਾਓ ਮੁੜ ਵਸੇਬਾ ਕੇਂਦਰ ਨਿਊ ਫਤਿਹਗੜ ਵਿਖੇ ਜ਼ੇਰੇ ਇਲਾਜ ਨੌਜਵਾਨਾਂ ਲਈ ਯੋਗਾ ਕੈਂਪ ਦਾ ਪ੍ਰਬੰਧ ਕੀਤਾ ਗਿਆ। ਡਿਪਟੀ ਮੈਡੀਕਲ ਕਮਿਸ਼ਨਰ ਸਿਵਲ ਹਸਪਤਾਲ ਹੁਸ਼ਿਆਰਪੁਰ ਡਾ. ਸਤਪਾਲ ਗੋਜਰਾ ਦੀ ਅਗਵਾਈ ਵਿੱਚ ਮਨਾਏ ਗਏ ਇਸ ਦਿਵਸ ਦੌਰਾਨ ਜ਼ਿਲ੍ਹਾ ਯੋਗ ਐਸੋਸੀਏਸ਼ਨ ਹੁਸ਼ਿਆਰਪੁਰ ਤੋਂ ਸਵਾਮੀ ਗਿਆਨਾਨੰਦ ਨੇ ਉਚੇਚੇ ਤੌਰ ਤੇ ਹਾਜ਼ਰੀਨ ਨੂੰ ਯੋਗ ਦੀ ਮਹਤੱਤਾ ਤੋਂ ਜਾਣੂ ਕਰਵਾਇਆ ਅਤੇ ਯੋਗ ਦੀ ਪ੍ਰਕਿਰਿਆਵਾਂ ਕਰਵਾਈਆਂ। ਇਸ ਮੌਕੇ ਸੰਬੋਧਨ ਕਰਦਿਆਂ ਡਾ. ਸਤਪਾਲ ਨੇ ਦੱਸਿਆ ਕਿ ਯੋਗ ਸਰੀਰ, ਮਨ ਅਤੇ ਦਿਮਾਗ ਦੇ ਇਕ ਸਮਾਨ ਸਤੁੰਲਨ ਵਿੱਚ ਸਹਾਈ ਹੁੰਦਾ ਹੈ। ਯੋਗ ਨਾਲ ਕਈ ਸਰੀਰਕ ਅਤੇ ਮਾਨਸਿਕ ਵਿਕਾਰਾਂ ਅਤੇ ਰੋਗਾਂ ਦਾ ਨਿਦਾਨ ਹੁੰਦਾ ਹੈ।
ਉਨ੍ਹਾਂ ਕਿਹਾ ਕਿ 2 ਵਰ੍ਹੇ ਤੋਂ ਹਰ ਸਾਲ 21 ਜੂਨ ਨੂੰ ਅੰਤ੍ਰਰਾਸ਼ਟਰੀ ਯੋਗ ਦਿਵਸ ਦੇ ਤੌਰ ਤੇ ਮਨਾਇਆ ਜਾਂਦਾ ਹੈ। ਭਾਰਤ ਵਿੱਚ ਉਪਜੀ ਯੋਗਾ ਪ੍ਰਕਿਰਿਆ ਅਜਿਹੀ ਸਾਧਨਾ ਹੈ ਜੋ ਮਨੁੱਖ ਦੀ ਲੰਮੀ ਅਤੇ ਖੁਸ਼ਹਾਲ ਜਿੰਦਗੀ ਦਾ ਪ੍ਰਤੀਕ ਹੈ। ਉਨ੍ਹਾਂ ਦੱਸਿਆ ਕਿ ਯੋਗ ਇੱਕ ਅਜਿਹਾ ਸਾਧਨ ਹੈ ਜਿਸ ਨਾਲ ਮਨ ਇਕਾਗਰ ਹੁੰਦਾ ਹੈ ਤੇ ਇਹ ਸਥਿਰ ਅਵਸਥਾ ਉਹ ਹੁੰਦੀ ਹੈ ਜਿਸ ਵਿੱਚ ਵਿਅਕਤੀ ਆਪਣੇ ਆਪ ਨੂੰ ਤਣਾਅਰਹਿਤ ਅਤੇ ਤੰਦਰੁਸਤ ਮਹਿਸੂਸ ਕਰਦਾ ਹੈ। ਉਨ੍ਹਾਂ ਹੋਰ ਦੱਸਿਆ ਕਿ ਹਿੰਦੁਸਤਾਨ ਵਿੱਚ ਯੋਗਾ 5000 ਸਾਲ ਤੋਂ ਵੀ ਵੱਧ ਪੁਰਾਣਾ ਮੰਨਿਆ ਜਾਂਦਾ ਹੈ। ਅੱਜਕਲ ਦੀ ਤੇਜ਼ ਰਫਤਾਰ ਜਿੰਦਗੀ ਵਿੱਚ ਮਨੁੱਖ ਕੁਝ ਸਮਾਂ ਜੇਕਰ ਯੋਗਾ ਲਈ ਕੱਢ ਲਵੇ ਤਾਂ ਬਹੁਤ ਸਾਰੀਆਂ ਬੀਮਾਰੀਆਂ ਜਿਵੇਂ ਤਣਾਅ, ਮੋਟਾਪਾ, ਸ਼ੂਗਰ ਅਤੇ ਬਲੱਡ ਪ੍ਰੈਸ਼ਰ ਨੂੰ ਦੂਰ ਰੱਖ ਸਕਦਾ ਹੈ। ਯੋਗਾ ਨਾਲ ਦਿਮਾਗ ਵਿੱਚ ਅਜਿਹੇ ਰਸਾਇਣਾਂ ਦਾ ਸੰਚਾਰ ਹੁੰਦਾ ਹੈ ਜਿਸ ਨਾਲ ਵਿਅਕਤੀ ਦੀ ਜਿੰਦਗੀ ਅਤੇ ਮਾਨਸਿਕ ਅਵਸਥਾ ਵਿੱਚ ਸਥਿਰਤਾ, ਸਾਕਾਰਾਤਮਕਤਾ ਅਤੇ ਤਾਜ਼ਗੀ ਆਉਂਦੀ ਹੈ। ਇਸ ਲਈ ਹਰੇਕ ਵਿਅਕਤੀ ਨੂੰ ਯੋਗਾ ਨੂੰ ਆਪਣੀ ਜਿੰਦਗੀ ਦਾ ਹਿੱਸਾ ਜ਼ਰੂਰ ਬਣਾਉਣਾ ਚਾਹੀਦਾ ਹੈ।ਇਸ ਮੌਕੇ ਸੀਨੀਅਰ ਮੈਡੀਕਲ ਅਫਸਰ ਸਿਵਲ ਹਸਪਤਾਲ ਹੁਸ਼ਿਆਰਪੁਰ ਡਾ.ਰਣਜੀਤ ਘੋਤੜਾ ਨੇ ਦੱਸਿਆ ਕਿ ਮੁੜ ਵਸੇਬਾ ਕੇਂਦਰ ਵਿੱਚ ਯੋਗਾ ਪ੍ਰਕਿਰਿਆਵਾਂ ਇਲਾਜ ਅਧੀਨ ਮਰੀਜ਼ਾਂ ਲਈ ਬਹੁਤ ਲਾਹੇਵੰਦ ਸਾਬਿਤ ਹੋ ਸਕਦੀਆ ਹਨ। ਉਨ੍ਹਾਂ ਨੌਜਵਾਨਾਂ ਨੂੰ ਕਿਹਾ ਕਿ ਉਹ ਇਸ ਪ੍ਰਕਿਰਿਆ ਦਾ ਅਨੁਸਰਣ ਜ਼ਰੂਰ ਕਰਨ ਅਤੇ ਕੇਂਦਰ ਤੋਂ ਯੋਗੀ ਹੀਂ ਨਹੀਂ ਬਲਕਿ ਕਰਮਯੋਗੀ ਬਣ ਕੇ ਨਿਕਲਣ ਤਾਂ ਕਿ ਉਨ੍ਹਾਂ ਦਾ ਭਵਿੱਖ ਸੁਰੱਖਿਅਤ ਹੋ ਸਕੇ। ਮਾਸ ਮੀਡੀਆ ਅਧਿਕਾਰੀ ਸ਼੍ਰੀਮਤੀ ਸੁਖਵਿੰਦਰ ਕੌਰ ਢਿੱਲੋਂ ਨੇ ਜ਼ੇਰੇ ਇਲਾਜ ਮਰੀਜ਼ਾਂ ਨੂੰ ਕਿਹਾ ਕਿ ਉਨ੍ਹਾਂ ਨੂੰ ਪ੍ਰਣ ਲੈਣਾ ਚਾਹੀਦਾ ਹੈ ਕਿ ਉਹ ਜਿੰਦਗੀ ਵਿੱਚ ਕਦੇ ਨਸ਼ੇ ਵੱਲ ਵਾਪਿਸ ਨਹੀਂ ਮੁੜਨਗੇ, ਸਗੋਂ ਯੋਗ ਅਤੇ ਹੋਰ ਸਵਸਥ ਪ੍ਰਕਿਰਿਆਵਾਂ ਰਾਂਹੀ ਜਿੰਦਗੀ ਨੂੰ ਨਵੀਂ ਸੇਧ ਦੇਣਗੇ। ਇਸ ਮੌਕੇ ਨਸ਼ਾ ਮੁਕਤੀ ਮੁੜ ਵਸੇਵਾਂ ਕੇਂਦਰ ਦੇ ਇੰਚਾਰਜ ਡਾ.ਗੁਰਵਿੰਦਰ ਸਿੰਘ ਨੇ ਕਿਹਾ ਕਿ ਯੋਗਾ ਦਿਵਸ ਤੋਂ ਇਲਾਵਾ ਵੀ ਮੁੜ ਵਸੇਵਾਂ ਕੇਂਦਰ ਦੀਆਂ ਸੇਵਾਵਾਂ ਦਾ ਲਾਭ ਲੈ ਰਹੇ ਲਾਭਪਾਤਰੀਆਂ ਲਈ ਸਮੇਂ-ਸਮੇਂ ਤੇ ਅਜਿਹੀਆਂ ਗਤੀਵਿਧੀਆਂ ਕਰਵਾਈਆਂ ਜਾਂਦੀਆਂ ਹਨ ਜੋ ਉਨ੍ਹਾਂ ਦੇ ਜੀਵਨ ਦੇ ਵਿਕਾਸ ਲਈ ਸਹਾਈ ਹੁੰਦੀਆਂ ਹਨ। ਇਸ ਮੌਕੇ ਜ਼ਿਲ੍ਹਾ ਬੀ.ਸੀ.ਸੀ. ਫਸੀਲੀਟੇਟਰ ਰੀਨਾ ਸੰਧੂ, ਸੁਨੀਲ ਪ੍ਰਿਏ ਤੋਂ ਇਲਾਵਾ ਮੁੜ ਵਸੇਵਾਂ ਕੇਂਦਰ ਤੋਂ ਮੈਨੇਜਰ ਨਿਸ਼ਾ, ਕਾਉਂਸਲਰ ਸੰਦੀਪ, ਸਟਾਫ ਨਰਸ ਗਗਨਦੀਪ ਅਤੇ ਵਾਰਡ ਅਟੈਂਡੇਂਟ ਪਰਸ਼ਾਂਤ, ਰਣਜੀਤ, ਰਜਨੀ ਅਤੇ ਰਚਨਾ ਆਦਿ ਹਾਜ਼ਰ ਸਨ।

ਜਿਲ੍ਹਾ ਮੈਜਿਸਟਰੇਟ ਨੇ ਪ੍ਰੀਖਿਆ ਕੇਂਦਰਾਂ ਦੀ ਹਦੂਦ ਅੰਦਰ ਲਗਾਈ ਪਾਬੰਦੀ

ਹੁਸ਼ਿਆਰਪੁਰ, 27 ਜੂਨ:ਜ਼ਿਲ੍ਹਾ ਮੈਜਿਸਟਰੇਟ ਸ੍ਰੀ ਵਿਪੁਲ ਉਜਵਲ ਨੇ ਫੌਜਦਾਰੀ ਸੰਘਤਾ 1973 (1974 ਦਾ ਐਕਟ ਨੰ: 2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜਿਲ੍ਹਾ ਹੁਸ਼ਿਆਰਪੁਰ ਦੇ ਪ੍ਰੀਖਿਆ ਕੇਂਦਰਾਂ ਦੀ ਹਦੂਦ ਅੰਦਰ 100 ਮੀਟਰ ਦੇ ਘੇਰੇ ਵਿੱਚ ਪੰਜ ਜਾਂ ਇਸ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ 'ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਸਹਿਬਜਾਦਾ ਅਜੀਤ ਸਿੰਘ ਨਗਰ ਵੱਲੋਂ ਮੈਟ੍ਰਿਕ ਸ੍ਰੇਣੀਆਂ ਦੀਆਂ ਅਨੁਪੂਰਕ ਪ੍ਰੀਖਿਆਵਾਂ 6 ਜੁਲਾਈ 2017 ਤੱਕ ਜ਼ਿਲ੍ਹਾ/ਤਹਿਸੀਲ ਪੱਧਰ 'ਤੇਂ ਸਥਾਪਿਤ ਕੀਤੇ ਗਏ ਪ੍ਰੀਖਿਆ ਕੇਂਦਰਾਂ ਵਿੱਚ ਸਵੇਰੇ 11 ਵਜੇ ਤੋਂ ਬਾਅਦ ਦੁਪਹਿਰ 2:15 ਵਜੇ ਤੱਕ ਕਰਵਾਈਆਂ ਜਾ ਰਹੀਆਂ ਹਨ। ਇਹ ਪ੍ਰੀਖਿਆਵਾਂ ਡਾ. ਦਲੇਲ ਸਿੰਘ ਜੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅੱਤੋਵਾਲ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰੇਲਵੇ ਮੰਡੀ ਹੁਸ਼ਿਆਰਪੁਰ, ਸ੍ਰੀਮਤੀ ਪਾਰਵਤੀ ਦੇਵੀ ਆਰਿਆ ਮਹਿਲਾ ਸੀਨੀਅਰ ਸੈਕੰਡਰੀ ਸਕੂਲ, ਸਰਕਾਰੀ ਸੀਨੀਅਰ ਸੈਕੰਡਰੀ (ਲੜਕੇ), ਐਸ ਡੀ ਸੀਨੀਅਰ ਸੈਕੰਡਰੀ ਸਕੂਲ, ਡੀ ਏ ਵੀ ਸੀਨੀਅਰ ਸੈਕੰਡਰੀ ਸਕੂਲ, ਵਿਦਿਆ ਮੰਦਰ ਸੀਨੀਅਰ ਸੈਕੰਡਰੀ ਮਾਡਲ ਸਕੂਲ ਸ਼ਿਮਲਾ ਪਹਾੜੀ ਹੁਸ਼ਿਆਰਪੁਰ, ਐਸ.ਡੀ. ਕਾਲਜੀਏਟ ਪੰਡਿਤ ਅਮ੍ਰਿਤ ਆਨੰਦ ਮੈਮੋ: ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਡੀ.ਏ.ਵੀ. ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਹੁਸ਼ਿਆਰਪੁਰ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੜ੍ਹਸ਼ੰਕਰ, ਡੀ.ਏ.ਵੀ. ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਗੜ੍ਹਸ਼ੰਕਰ, ਬੀ.ਏ.ਐਮ. ਖਾਲਸਾ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਗੜ੍ਹਸ਼ੰਕਰ, ਡੀ.ਏ.ਵੀ. ਸੀਨੀਅਰ ਸੈਕੰਡਰੀ ਸਕੂਲ ਦਸੂਹਾ, ਜੇ.ਸੀ.ਡੀ.ਏ.ਬੀ. ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਦਸੂਹਾ, ਸਰਕਾਰੀ ਸੈਕੰਡਰੀ ਸਕੂਲ ਨਸਰਾਲਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਿੱਪਲਾਂਵਾਲਾ ਹੁਸ਼ਿਆਰਪੁਰ, ਸ੍ਰੀ ਗੁਰੂ ਨਾਨਕ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਮੁਕੇਰੀਆਂ, ਏ.ਐਸ.ਸੀਨੀਅਰ ਸੈਕੰਡਰੀ ਸਕੂਲ ਮੁਕੇਰੀਆਂ, ਟ੍ਰਿਪਲ ਐਮ ਪਬਲਿਕ ਸਕੂਲ, ਐਸ.ਏ.ਬੀ. ਜੈਨ ਡੇ ਬੋਰਡਿੰਗ ਸੀਨੀਅਰ ਸੈਕੰਡਰੀ ਸਕੂਲ ਊਨਾ ਰੋਡ ਹੁਸ਼ਿਆਰਪੁਰ ਵਿਖੇ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਪ੍ਰੀਖਿਆ ਕੇਂਦਰਾਂ ਦੇ ਆਲੇ-ਦੁਆਲੇ 100 ਮੀਟਰ ਦੇ ਘੇਰੇ ਅੰਦਰ ਸੀ ਆਰ ਪੀ ਸੀ ਦੀ ਧਾਰਾ 144 ਲਾਗੂ ਰਹੇਗੀ। ਇਹ ਹੁਕਮ 6 ਜੁਲਾਈ 2017 ਤੱਕ ਲਾਗੂ ਰਹੇਗਾ।

ਤਲਵਾੜਾ ਪੁਲਿਸ ਨੇ ਇਕ ਵਿਅਕਤੀ ਨੂੰ ਨਸ਼ੀਲੇ ਪਦਾਰਥ ਸਮੇਤ ਕੀਤਾ ਕਾਬੂ

ਤਲਵਾੜਾ, 22 ਜੂਨ:  ਪੰਜਾਬ ਸਰਕਾਰ ਵੱਲੋਂ ਨਸ਼ੇ ਦੇ ਖਾਤਮੇ ਲਈ ਚਲਾਈ ਮੁਹਿੰਮ ਨੂੰ ਜਿਲ੍ਹਾ ਪੁਲਿਸ ਮੁਖੀ ਸ. ਹਰਚਰਨ ਸਿੰਘ ਭੁੱਲਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅਤੇ ਥਾਣਾ ਮੁਖੀ ਬਲਵਿੰਦਰ ਸਿੰਘ ਦੀ ਯੋਗ
ਅਗਵਾਈ ਹੇਠ ਹਰਮਿੰਦਰ ਸਿੰਘ ਏ.ਐਸ.ਆਈ. ਨੇ ਦਸਿਆ ਕਿ ਦਤਾਰਪੁਰ ਕੰਢੀ ਨਹਿਰ ਉਪਰ ਗਸ਼ਤ ਦੋਰਾਨ ਇਕ ਵਿਅਕਤੀ ਨੂੰ ਸ਼ੱਕੀ ਹਾਲਤ ਵਿਚ ਦੇਖਿਆ ਅਤੇ ਉਸਤੋਂ ਪੁੱਛਗਿਛ ਕਰਨ ਉਪਰੰਤ ਤਰਸੇਮ ਕੁਮਾਰ ਪਿੰਡ ਰੱਕੜੀ ਪਾਸੋਂ 40 ਗ੍ਰਾਮ ਨਸ਼ੀਲਾ ਪਦਾਰਥ ਬਮਾਰਦ ਹੋਇਆ ਹੈ। ਪੁਲਿਸ ਨੇ ਇਸ ਸਬੰਧੀ ਕੇਸ ਦਰਜ ਕਰ ਲਿਆ ਹੈ। ਇਸ ਮੌਕੇ ਰਵਿੰਦਰ ਸਿੰਘ ਏ.ਐਸ.ਆਈ., ਗੁਰਿੰਦਰਜੀਤ ਸਿੰਘ ਆਦਿ ਹਾਜਰ ਸਨ।
ਨਸ਼ੀਲੇ ਪਦਾਰਥ ਸਮੇਤ ਕਾਬੂ ਕੀਤਾ ਵਿਅਕਤੀ ਪੁਲਿਸ ਪਾਰਟੀ ਨਾਲ।

ਨਸ਼ੇ ਦੇ ਖਾਤਮੇ ਲਈ ਪੰਜਾਬ ਪੁਲਿਸ ਪੂਰੀ ਤਰ੍ਹਾਂ ਨਾਲ ਦ੍ਰਿੜ ਸੰਕਲਪ : ਆਈ.ਜੀ. ਅਰਪਿਤ ਸ਼ੁਕਲਾ

-ਕਿਹਾ, ਨਸ਼ਾ ਤਸਕਰਾਂ ਅਤੇ ਵੇਚਣ ਵਾਲਿਆਂ ਸਬੰਧੀ ਹੈਲਪ ਲਾਈਨ ਨੰ: 7527040001 'ਤੇ ਦਿੱਤੀ ਜਾ ਸਕਦੀ ਹੈ ਜਾਣਕਾਰੀ-ਨਸ਼ੇ ਦੇ ਖਾਤਮੇ ਲਈ ਜੀਰੋ ਟਾਲਰੈਂਸ ਦੀ ਨੀਤੀ 'ਤੇ ਕੀਤਾ ਜਾ ਰਿਹਾ ਹੈ ਕੰਮ : ਡੀ.ਆਈ.ਜੀ. ਜਸਕਰਨ ਸਿੰਘ
-ਘਿਨੌਣੇ ਅਪਰਾਧ ਨੂੰ ਜਨਮ ਦਿੰਦਾ ਹੈ ਨਸ਼ਾ : ਐਸ.ਐਸ.ਪੀ. ਹਰਚਰਨ ਸਿੰਘ ਭੁੱਲਰ
-ਪੁਲਿਸ ਵਿਭਾਗ ਵਲੋਂ ਰਿਆਤ ਬਾਹਰਾ ਇੰਸਟੀਚਿਊਟ ਵਿਖੇ ਅੰਤਰ ਰਾਸ਼ਟਰੀ ਨਸ਼ਾ ਵਿਰੋਧੀ ਦਿਵਸ 'ਤੇ ਕਰਵਾਇਆ ਗਿਆ ਵਿਸ਼ੇਸ਼ ਸੈਮੀਨਾਰ

ਹੁਸ਼ਿਆਰਪੁਰ, 26 ਜੂਨ:  ਨਸ਼ੇ ਦਾ ਖਾਤਮਾ ਕਰਨ ਲਈ ਪੰਜਾਬ ਪੁਲਿਸ ਪੂਰੀ ਤਰ੍ਹਾਂ ਨਾਲ ਦ੍ਰਿੜ ਸੰਕਲਪ ਹੈ। ਨਸ਼ੇ ਨੂੰ ਪੂਰੀ ਤਰ੍ਹਾਂ ਨਾਲ ਠੱਲ੍ਹ ਪਾਉਣ ਲਈ ਨੌਜਵਾਨਾਂ ਦੇ ਨਾਲ-ਨਾਲ ਸਮਾਜ ਦੇ ਸਹਿਯੋਗ ਦੀ ਬੇਹੱਦ ਲੋੜ ਹੈ। ਆਈ.ਜੀ. ਜਲੰਧਰ ਰੇਂਜ ਸ੍ਰੀ ਅਰਪਿਤ ਸ਼ੁਕਲਾ ਨੇ ਅੰਤਰ ਰਾਸ਼ਟਰੀ ਨਸ਼ਾ ਵਿਰੋਧੀ ਦਿਵਸ 'ਤੇ ਪੁਲਿਸ ਵਿਭਾਗ ਵਲੋਂ ਰਿਆਤ ਬਾਹਰਾ ਇੰਸਟੀਚਿਊਟ ਹੁਸ਼ਿਆਰਪੁਰ ਵਿਖੇ ਕਰਵਾਏ ਗਏ ਵਿਸ਼ੇਸ਼ ਸੈਮੀਨਾਰ ਨੂੰ ਸੰਬੋਧਨ ਕਰਦੇ ਹੋਏ ਇਹ ਗੱਲ ਕਹੀ। ਸ੍ਰੀ ਅਰਪਿਤ ਸ਼ੁਕਲਾ ਨੇ ਕਿਹਾ ਕਿ ਪੰਜਾਬ ਵਿੱਚ ਨਸ਼ਾ  ਵੱਧਣ ਦਾ ਮੁੱਖ ਕਾਰਨ ਜਾਗਰੂਕਤ ਦੀ ਕਮੀ ਹੈ। ਬਾਰਡਰ ਸਟੇਟ ਹੋਣ ਕਰਕੇ ਪੰਜਾਬ ਵਿੱਚ ਜ਼ਿਆਦਾ ਨਸ਼ਾ ਅੰਤਰ ਰਾਸ਼ਟਰੀ ਸੀਮਾ ਰਾਹੀਂ ਦਾਖਲ ਹੁੰਦਾ ਹੈ, ਜਿਸ ਦਾ ਮੁੱਖ ਕਾਰਨ ਇਸ ਦੀ ਮੰਗ ਦਾ ਵੱਧ ਹੋਣਾ ਹੈ। ਜੇਕਰ ਨੌਜਵਾਨ ਨਸ਼ੇ ਨੂੰ ਨਾ ਕਰਨਾ ਸਿੱਖ ਜਾਣ ਤਾਂ ਇਸ ਦੀ ਮੰਗ ਆਪਣੇ ਆਪ ਘੱਟ ਹੋ ਜਾਵੇਗੀ ਅਤੇ ਇਕ ਸਮਾਂ ਇਸ ਤਰ੍ਹਾਂ ਦਾ ਆਵੇਗਾ ਕਿ ਮੰਗ ਦੀ ਕਮੀ ਕਾਰਨ ਕੋਈ ਵੀ ਪੰਜਾਬ ਵਿੱਚ ਕੋਈ ਨਸ਼ੇ ਨੂੰ ਸਪਲਾਈ ਨਹੀਂ ਕਰ ਸਕੇਗਾ। ਉਨ੍ਹਾਂ ਕਿਹਾ ਕਿ ਨਸ਼ੇ ਦੇ ਖਾਤਮੇ ਲਈ ਸਮਾਜ ਨੂੰ ਅੱਗੇ ਆਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜਿਥੇ ਕਿਤੇ ਵੀ  ਕੋਈ ਨਸ਼ਾ ਵਿਕਦਾ ਹੈ ਜਾਂ ਕੋਈ ਨਸ਼ਾ ਕਰਦਾ ਹੈ, ਦੀ ਸੂਚਨਾ ਸਬੰਧਤ ਪੁਲਿਸ ਸਟੇਸ਼ਨਾਂ ਵਿੱਚ ਦੇਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਵਲੋਂ ਨਸ਼ੇ ਦੇ ਖਾਤਮੇ ਲਈ ਵੱਡੇ ਪੱਧਰ 'ਤੇ ਕਾਰਵਾਈਆਂ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਇਤਿਹਾਸ ਇਸ ਗੱਲ ਦਾ ਗਵਾਹ ਹੈ ਕਿ ਅੱਤਵਾਦ ਸਮੇਂ ਪੰਜਾਬ ਦੇ ਲੋਕਾਂ ਨੇ ਪੰਜਾਬ ਪੁਲਿਸ ਦਾ ਸਹਿਯੋਗ ਦੇ ਕੇ ਅੱਤਵਾਦ ਨੂੰ ਪੂਰੀ ਤਰ੍ਹਾਂ ਨਾਲ ਖਤਮ ਕੀਤਾ ਸੀ। ਜੇਕਰ ਪੰਜਾਬ ਦਾ ਨੌਜਵਾਨ ਨਸ਼ੇ ਦੇ ਖਾਤਮੇ ਲਈ ਪੰਜਾਬ ਪੁਲਿਸ ਦਾ ਪੂਰਾ ਸਹਿਯੋਗ ਦੇਵੇ ਤਾਂ ਰਾਜ ਵਿੱਚੋਂ ਪੂਰੀ ਤਰ੍ਹਾਂ ਨਾਲ ਨਸ਼ੇ ਦਾ ਖਾਤਮਾ ਹੋ ਸਕਦਾ ਹੈ। ਉਨ੍ਹਾਂ ਨੇ ਕਿਹਾ ਕਿ ਪਿਛਲੇ ਤਿੰਨ ਮਹੀਨਿਆਂ ਦੌਰਾਨ ਹੁਸ਼ਿਆਰਪੁਰ ਜ਼ਿਲ੍ਹੇ ਵਿੱਚ ਵੱਖ-ਵੱਖ ਥਾਣਿਆਂ ਵਿੱਚ ਨਸ਼ਿਆਂ ਦੀ ਤਸਕਰੀ ਸਬੰਧੀ ਪਰਚੇ ਦਰਜ ਕਰਕੇ ਤਸਕਰਾਂ ਨੂੰ ਫੜਿਆ ਗਿਆ ਹੈ। ਇਸ ਦੌਰਾਨ ਉਨ੍ਹਾਂ ਨੇ ਜ਼ਿਲ੍ਹਾ ਪੁਲਿਸ ਵਲੋਂ ਜਾਰੀ ਕੀਤੇ ਗਏ ਹੈਲਪ ਲਾਈਨ ਨੰ: 7527040001 ਸਬੰਧੀ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜੇਕਰ ਕੋਈ ਉਨ੍ਹਾਂ ਦੇ ਆਲੇ-ਦੁਆਲੇ ਕੋਈ ਵੀ ਨਸ਼ਾ ਵੇਚਦਾ ਹੈ, ਤਾਂ ਇਸ ਹੈਲਪ ਲਾਈਨ 'ਤੇ ਬਿਨ੍ਹਾਂ ਕਿਸੇ ਝਿਜਕ 'ਤੇ ਪੁਲਿਸ ਨੂੰ ਸੂਚਨਾ ਦਿੱਤੀ ਜਾ ਸਕਦੀ ਹੈ।
ਸੂਚਨਾ ਦੇਣ ਵਾਲੇ ਦਾ ਨਾਂ ਪੂਰੀ ਤਰ੍ਹਾਂ ਨਾਲ ਗੁਪਤ ਰੱਖਿਆ ਜਾਵੇਗਾ।ਇਸ ਦੌਰਾਨ ਡੀ.ਆਈ.ਜੀ. ਜਲੰਧਰ ਰੇਂਜ ਸ੍ਰੀ ਜਸਕਰਨ ਸਿੰਘ ਨੇ ਵੀ ਨੌਜਵਾਨਾਂ ਨੂੰ ਜਾਗਰੂਕ ਕਰਦੇ ਹੋਏ ਡਰੱਗ ਤਸਕਰੀ ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਨਸ਼ੇ ਦੇ ਖਾਤਮੇ ਲਈ ਪੰਜਾਬ ਪੁਲਿਸ ਵਲੋਂ ਜ਼ੀਰੋ ਟਾਲਰੈਂਸ ਦੀ ਨੀਤੀ ਵਰਤੀ ਜਾ ਰਹੀ ਹੈ ਅਤੇ ਇਸ ਦੇ ਲਈ ਸਮਾਜ ਦੇ ਐਕਟਿਵ ਹੋਣ ਦੇ ਨਾਲ-ਨਾਲ ਨੌਜਵਾਨਾਂ ਦੇ ਸਹਿਯੋਗ ਦੀ ਬੇਹੱਦ ਲੋੜ ਹੈ। ਉਨ੍ਹਾਂ ਨੇ ਨੌਜਵਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਨਸ਼ੇ ਦੇ ਖਿਲਾਫ਼ ਛੇੜੀ ਗਈ ਮੁਹਿੰਮ ਵਿੱਚ ਪੰਜਾਬ ਪੁਲਿਸ ਦਾ ਸਹਿਯੋਗ ਦੇਣ। ਇਸ ਤੋਂ ਬਾਅਦ ਐਸ.ਐਸ.ਪੀ. ਸ੍ਰੀ ਹਰਚਰਨ ਸਿੰਘ ਭੁੱਲਰ ਨੇ ਵੀ ਨੌਜਵਾਨਾਂ ਨੂੰ ਨਸ਼ਾ ਨਾ ਕਰਨ ਸਬੰਧੀ ਪ੍ਰੇਰਿਤ ਕਰਦਿਆਂ ਕਿਹਾ ਕਿ ਨਸ਼ਾ ਘਿਨੌਣੇ ਅਪਰਾਧ ਨੂੰ ਜਨਮ ਦਿੰਦਾ ਹੈ। ਜ਼ੁਰਮ ਦਾ ਮੁੱਖ ਕਾਰਨ ਨਸ਼ਿਆਂ ਦਾ ਆਦੀ ਹੋਣਾ ਹੈ। ਜਦੋਂ ਨਸ਼ੇ ਦੇ ਆਦੀ ਕਿਸੇ ਵਿਅਕਤੀ ਨੂੰ ਨਸ਼ਾ ਨਹੀਂ ਮਿਲਦਾ ਤਾਂ ਉਹ ਕਤਲ ਵਰਗੇ ਘਿਨੌਣੇ ਅਪਰਾਧ ਵੀ ਕਰਨ ਤੋਂ ਨਹੀਂ ਝਿਜਕਦਾ। ਇਸ ਦੇ ਨਾਲ ਪਰਿਵਾਰ ਨੂੰ ਆਰÎਥਿਕ ਮੰਦਹਾਲੀ ਦਾ ਸਾਹਾਮਣਾ ਤਾਂ ਕਰਨਾ ਪੈਂਦਾ ਹੀ ਹੈ, ਨਾਲ ਹੀ ਸਮਾਜ 'ਤੇ ਵੀ ਮਾੜਾ ਅਸਰ ਪੈਂਦਾ ਹੈ। ਉਨ੍ਹਾਂ ਨੇ ਨੌਜਵਾਨਾਂ ਨੂੰ ਨਸ਼ਾ ਨਾ ਕਰਨ ਅਤੇ ਨਸ਼ਿਆਂ ਖਿਲਾਫ਼ ਵਿਸ਼ੇਸ਼ ਮੁਹਿੰਮ ਚਲਾ ਕੇ ਦੂਜਿਆਂ ਨੂੰ ਜਾਗਰੂਕ ਕਰਨ ਦੀ ਅਪੀਲ ਕੀਤੀ। ਇਸ ਦੌਰਾਨ ਰਿਆਤ ਬਾਹਰਾ ਦੇ ਕੈਂਪਸ ਡਾਇਰੈਕਟਰ ਡਾ. ਡੀ.ਐਸ. ਬਾਵਾ, ਜੁਆਇੰਟ ਕੈਂਪਸ ਡਾਇਰੈਕਟਰ ਡਾ.ਚੰਦਰ ਮੋਹਨ, ਡਾਇਰੈਕਟਰ ਐਡਮਿਨ ਕੁਲਦੀਪ ਰਾਣਾ,  ਮੈਡੀਕਲ ਅਫ਼ਸਰ ਪੁਲਿਸ ਵਿਭਾਗ ਡਾ. ਲਖਵੀਰ ਸਿੰਘ, ਡਾ. ਐਸ.ਕੇ.ਨਾਰਦ, ਆਈ.ਵੀ. ਹਸਪਤਾਲ ਤੋਂ ਡਾ.ਸੁਖਜੀਤ ਅਤੇ ਕੁਲਦੀਪ ਰਾਏ ਗੁਪਤਾ ਨੇ ਵੀ ਵੱਖ-ਵੱਖ ਉਦਾਹਰਨਾਂ ਦੇ ਕੇ ਨੌਜਵਾਨਾਂ ਨੂੰ ਨਸ਼ਿਆਂ ਦੇ ਖਾਤਮੇ ਸਬੰਧੀ ਜਾਗਰੂਕ ਕੀਤਾ। ਇਸ ਮੌਕੇ 'ਤੇ ਸਹਾਇਕ ਡਾਇਰੈਕਟਰ ਰਿਆਤ ਬਾਹਰਾ ਸ੍ਰੀ ਰਜਿੰਦਰ ਮੈਡੀ, ਸ੍ਰੀ ਗੁਰਪ੍ਰੀਤ ਸਿੰਘ ਬੇਦੀ, ਡਾ. ਪੰਕਜ ਸ਼ਰਮਾ, ਡਾ. ਸੁਖਮੀਤ ਬੇਦੀ ਸਮੇਤ ਜ਼ਿਲ੍ਹੇ ਦੇ ਸਮੂਹ ਡੀ.ਐਸ.ਪੀਜ਼, ਐਸ.ਐਚ.ਓਜ਼ ਅਤੇ ਕਾਲਜ ਦੇ ਵਿਦਿਆਰਥੀ ਵੀ ਮੌਜੂਦ ਸਨ।

ਸੰਘਰਸ਼ ਕਮੇਟੀ ਅਤੇ ਸੈਂਚਰੀ ਪਲਾਈਵੁੱਡ ਪ੍ਰਬੰਧਕਾਂ ਨੇ ਡਿਪਟੀ ਕਮਿਸ਼ਨਰ ਦਾ ਕੀਤਾ ਧੰਨਵਾਦ

-ਜ਼ਿਲ੍ਹਾ ਪ੍ਰਸ਼ਾਸ਼ਨ ਦੇ ਯਤਨਾਂ ਸਦਕਾ ਹੱਲ ਹੋਇਆ ਸੰਘਰਸ਼ ਕਮੇਟੀ ਅਤੇ ਸੈਂਚਰੀ ਪਲਾਈਵੁੱਡ ਦਾ ਮਾਮਲਾ
ਹੁਸ਼ਿਆਰਪੁਰ, 25 ਜੂਨ: ਪਿਛਲੇ ਕਾਫੀ ਸਮੇਂ ਤੋਂ ਪਿੰਡ ਦੌਲੋਵਾਲ ਵਿਖੇ ਚੱਲ ਰਹੇ ਸੰਘਰਸ਼ ਕਮੇਟੀ ਅਤੇ ਸੈਂਚਰੀ ਪਲਾਈਵੁੱਡ ਦਾ ਮਾਮਲਾ ਜ਼ਿਲ੍ਹਾ ਪ੍ਰਸ਼ਾਸ਼ਨ ਦੇ ਯਤਨਾਂ ਸਕਦਾ ਹੱਲ ਹੋ ਗਿਆ ਹੈ। ਇਸ ਸਬੰਧੀ ਸੈਂਚਰੀ ਪਲਾਈਵੁੱਡ ਪ੍ਰਬੰਧਕਾਂ ਅਤੇ ਸੰਘਰਸ਼ ਕਮੇਟੀ ਨੇ ਐਤਵਾਰ ਨੂੰ ਡਿਪਟੀ ਕਮਿਸ਼ਨਰ ਦੀ ਰਿਹਾਇਸ਼ ਵਿਖੇ ਵਿਸ਼ੇਸ਼ ਮੁਲਾਕਾਤ ਕਰਕੇ ਡਿਪਟੀ ਕਮਿਸ਼ਨਰ ਸ੍ਰੀ ਵਿਪੁਲ ਉਜਵਲ ਦਾ ਧੰਨਵਾਦ ਕੀਤਾ। ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਦੇ ਸਹਿਯੋਗ ਨਾਲ ਪਿਛਲੇ ਦਿਨੀਂ ਸੰਘਰਸ਼ ਕਮੇਟੀ ਅਤੇ ਸੈਂਚਰੀ ਪਲਾਈਵੁੱਡ ਪ੍ਰਬੰਧਕਾਂ ਨੇ ਨਿੱਜੀ ਬੈਠਕ ਕਰਕੇ ਇੱਕ ਦੂਜੇ ਦੀਆਂ ਸਮੱਸਿਆਵਾਂ ਦਾ ਹੱਲ ਕੱਢ ਲਿਆ ਹੈ।
ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਦੀ ਇਹੀ ਕੋਸ਼ਿਸ਼ ਸੀ ਕਿ ਸੰਘਰਸ਼ ਕਮੇਟੀ ਅਤੇ ਸੈਂਚਰੀ ਪਲਾਈਵੁੱਡ ਪ੍ਰਬੰਧਕ ਆਪਸੀ ਮਤਭੇਦਾਂ ਦਾ ਮਿਲ ਬੈਠ ਕੇ ਹੱਲ ਕੱਢਣ। ਜ਼ਿਲ੍ਹਾ ਪ੍ਰਸ਼ਾਸ਼ਨ ਦੇ ਯਤਨਾਂ ਸਦਕਾ ਹੁਣ ਦੋਵੇਂ ਧਿਰਾਂ ਦਾ ਆਪਸੀ ਫੈਸਲਾ ਹੋ ਗਿਆ ਹੈ ਅਤੇ ਸੰਘਰਸ਼ ਕਮੇਟੀ ਨੇ ਜੋ ਆਪਣੀਆਂ 16 ਮੰਗਾਂ ਸੈਂਚਰੀ ਪਲਾਈਵੁੱਡ ਪ੍ਰਬੰਧਕਾਂ ਸਾਹਮਣੇ ਰੱਖੀਆਂ ਹਨ, ਇਸ ਦੀ ਪੂਰੀ ਆਸ ਹੈ ਕਿ ਸੈਂਚਰੀ ਪਲਾਈਵੁੱਡ ਪ੍ਰਬੰਧਕਾਂ ਵਲੋਂ ਸਾਰੀਆਂ ਮੰਗਾਂ 'ਤੇ ਅਮਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਨਿਯਮਾਂ ਮੁਤਾਬਕ ਸਾਰੀਆਂ ਸ਼ਰਤਾਂ ਪੂਰੀਆਂ ਕਰਨ ਸਬੰਧੀ ਵੀ ਸੈਂਚਰੀ ਪਲਾਈਵੁੱਡ ਦੇ ਪ੍ਰਬੰਧਕਾਂ ਵਲੋਂ ਵਿਸ਼ਵਾਸ਼ ਦੁਆਇਆ ਗਿਆ ਹੈ ਅਤੇ ਪਿੰਡ ਵਾਸੀਆਂ ਦੀ ਮੁੱਖ ਮੰਗ ਅਨੁਸਾਰ ਫੈਕਟਰੀ ਪ੍ਰਬੰਧਕਾਂ ਨੇ ਕਿਸੇ ਤਰ੍ਹਾਂ ਦਾ ਕੋਈ ਵੀ ਕੈਮੀਕਲ ਪਲਾਂਟ ਫੈਕਟਰੀ ਵਿੱਚ ਨਾ ਲਗਾਉਣ ਦਾ ਪ੍ਰਣ ਕੀਤਾ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦਾ ਕੰਢੀ ਖੇਤਰ ਦਾ ਇਲਾਕਾ ਐਗਰੋ ਇੰਡਸਟਰੀ ਲਈ ਬਹੁਤ ਵਧੀਆ ਹੈ। ਉਨ੍ਹਾਂ ਕਿਹਾ ਕਿ ਜਦੋਂ ਕੋਈ ਨਵਾਂ ਉਦਯੋਗ ਲਗਦਾ ਹੈ, ਤਾਂ ਥੋੜੀਆਂ ਬਹੁਤੀਆਂ ਸਮੱਸਿਆਵਾਂ ਤਾਂ ਆਉਂਦੀਆਂ ਹੀ ਹਨ। ਸਾਨੂੰ ਸੰਘਰਸ਼ ਦਾ ਰਸਤਾ ਨਾ ਅਪਨਾ ਕੇ ਆਪਸ ਵਿੱਚ ਮਿਲ ਬੈਠ ਕੇ ਹੱਲ ਕੱਢਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਕਿਸੇ ਰਾਜ ਦਾ ਵਿਕਾਸ ਉਦਯੋਗ 'ਤੇ ਨਿਰਭਰ ਕਰਦਾ ਹੈ। ਨਵੇਂ ਉਦਯੋਗ ਲੱਗਣ ਨਾਲ ਨੌਜਵਾਨਾਂ ਨੂੰ ਰੁਜ਼ਗਾਰ ਤਾਂ ਮਿਲਦਾ ਹੀ ਹੈ, ਆਮ ਲੋਕਾਂ ਨੂੰ ਵੀ ਇਸ ਦਾ ਫਾਇਦਾ ਹੁੰਦਾ ਹੈ। ਇਸ ਦੌਰਾਨ ਸੰਘਰਸ਼ ਕਮੇਟੀ ਨੇ ਆਪਣੀਆਂ ਕੁਝ ਹੋਰ ਮੰਗਾਂ ਡਿਪਟੀ ਕਮਿਸ਼ਨਰ ਸਾਹਮਣੇ ਰੱਖੀਆਂ। ਉਨ੍ਹਾਂ ਨੇ ਸੰਘਰਸ਼ ਕਮੇਟੀ ਨੂੰ ਵਿਸ਼ਵਾਸ਼ ਦੁਆਇਆ ਕਿ ਉਨ੍ਹਾਂ ਦੀਆਂ ਸਾਰੀਆਂ ਮੰਗਾਂ 'ਤੇ ਨਿਯਮਾਂ ਮੁਤਾਬਕ ਅਮਲ ਕੀਤਾ ਜਾਵੇਗਾ l  ਇਸ ਮੌਕੇ 'ਤੇ ਤਹਿਸੀਲਦਾਰ ਸ੍ਰੀ ਅਰਵਿੰਦ ਪ੍ਰਕਾਸ਼,  ਸੈਂਚਰੀ ਪਲਾਈਵੁੱਡ ਦੇ ਪ੍ਰਬੰਧਕ ਅਤੇ ਸੰਘਰਸ਼ ਕਮੇਟੀ ਦੇ ਆਗੂ ਵੀ ਮੌਜੂਦ ਸਨ।

ਸੰਘਰਸ਼ ਕਮੇਟੀ ਅਤੇ ਸੈਂਚਰੀ ਪਲਾਈਵੁੱਡ ਪ੍ਰਬੰਧਕਾਂ ਨੇ ਡਿਪਟੀ ਕਮਿਸ਼ਨਰ ਦਾ ਕੀਤਾ ਧੰਨਵਾਦ

-ਜ਼ਿਲ੍ਹਾ ਪ੍ਰਸ਼ਾਸ਼ਨ ਦੇ ਯਤਨਾਂ ਸਦਕਾ ਹੱਲ ਹੋਇਆ ਸੰਘਰਸ਼ ਕਮੇਟੀ ਅਤੇ ਸੈਂਚਰੀ ਪਲਾਈਵੁੱਡ ਦਾ ਮਾਮਲਾ
ਹੁਸ਼ਿਆਰਪੁਰ, 25 ਜੂਨ: ਪਿਛਲੇ ਕਾਫੀ ਸਮੇਂ ਤੋਂ ਪਿੰਡ ਦੌਲੋਵਾਲ ਵਿਖੇ ਚੱਲ ਰਹੇ ਸੰਘਰਸ਼ ਕਮੇਟੀ ਅਤੇ ਸੈਂਚਰੀ ਪਲਾਈਵੁੱਡ ਦਾ ਮਾਮਲਾ ਜ਼ਿਲ੍ਹਾ ਪ੍ਰਸ਼ਾਸ਼ਨ ਦੇ ਯਤਨਾਂ ਸਕਦਾ ਹੱਲ ਹੋ ਗਿਆ ਹੈ। ਇਸ ਸਬੰਧੀ ਸੈਂਚਰੀ ਪਲਾਈਵੁੱਡ ਪ੍ਰਬੰਧਕਾਂ ਅਤੇ ਸੰਘਰਸ਼ ਕਮੇਟੀ ਨੇ ਐਤਵਾਰ ਨੂੰ ਡਿਪਟੀ ਕਮਿਸ਼ਨਰ ਦੀ ਰਿਹਾਇਸ਼ ਵਿਖੇ ਵਿਸ਼ੇਸ਼ ਮੁਲਾਕਾਤ ਕਰਕੇ ਡਿਪਟੀ ਕਮਿਸ਼ਨਰ ਸ੍ਰੀ ਵਿਪੁਲ ਉਜਵਲ ਦਾ ਧੰਨਵਾਦ ਕੀਤਾ। ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਦੇ ਸਹਿਯੋਗ ਨਾਲ ਪਿਛਲੇ ਦਿਨੀਂ ਸੰਘਰਸ਼ ਕਮੇਟੀ ਅਤੇ ਸੈਂਚਰੀ ਪਲਾਈਵੁੱਡ ਪ੍ਰਬੰਧਕਾਂ ਨੇ ਨਿੱਜੀ ਬੈਠਕ ਕਰਕੇ ਇੱਕ ਦੂਜੇ ਦੀਆਂ ਸਮੱਸਿਆਵਾਂ ਦਾ ਹੱਲ ਕੱਢ ਲਿਆ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਦੀ ਇਹੀ ਕੋਸ਼ਿਸ਼ ਸੀ ਕਿ ਸੰਘਰਸ਼ ਕਮੇਟੀ ਅਤੇ ਸੈਂਚਰੀ ਪਲਾਈਵੁੱਡ ਪ੍ਰਬੰਧਕ ਆਪਸੀ ਮਤਭੇਦਾਂ ਦਾ ਮਿਲ ਬੈਠ ਕੇ ਹੱਲ ਕੱਢਣ। ਜ਼ਿਲ੍ਹਾ ਪ੍ਰਸ਼ਾਸ਼ਨ ਦੇ ਯਤਨਾਂ ਸਦਕਾ ਹੁਣ ਦੋਵੇਂ ਧਿਰਾਂ ਦਾ ਆਪਸੀ ਫੈਸਲਾ ਹੋ ਗਿਆ ਹੈ ਅਤੇ ਸੰਘਰਸ਼ ਕਮੇਟੀ ਨੇ ਜੋ ਆਪਣੀਆਂ 16 ਮੰਗਾਂ ਸੈਂਚਰੀ ਪਲਾਈਵੁੱਡ ਪ੍ਰਬੰਧਕਾਂ ਸਾਹਮਣੇ ਰੱਖੀਆਂ ਹਨ, ਇਸ ਦੀ ਪੂਰੀ ਆਸ ਹੈ ਕਿ ਸੈਂਚਰੀ ਪਲਾਈਵੁੱਡ ਪ੍ਰਬੰਧਕਾਂ ਵਲੋਂ ਸਾਰੀਆਂ ਮੰਗਾਂ 'ਤੇ ਅਮਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਨਿਯਮਾਂ ਮੁਤਾਬਕ ਸਾਰੀਆਂ ਸ਼ਰਤਾਂ ਪੂਰੀਆਂ ਕਰਨ ਸਬੰਧੀ ਵੀ ਸੈਂਚਰੀ ਪਲਾਈਵੁੱਡ ਦੇ ਪ੍ਰਬੰਧਕਾਂ ਵਲੋਂ ਵਿਸ਼ਵਾਸ਼ ਦੁਆਇਆ ਗਿਆ ਹੈ ਅਤੇ ਪਿੰਡ ਵਾਸੀਆਂ ਦੀ ਮੁੱਖ ਮੰਗ ਅਨੁਸਾਰ ਫੈਕਟਰੀ ਪ੍ਰਬੰਧਕਾਂ ਨੇ ਕਿਸੇ ਤਰ੍ਹਾਂ ਦਾ ਕੋਈ ਵੀ ਕੈਮੀਕਲ ਪਲਾਂਟ ਫੈਕਟਰੀ ਵਿੱਚ ਨਾ ਲਗਾਉਣ ਦਾ ਪ੍ਰਣ ਕੀਤਾ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦਾ ਕੰਢੀ ਖੇਤਰ ਦਾ ਇਲਾਕਾ ਐਗਰੋ ਇੰਡਸਟਰੀ ਲਈ ਬਹੁਤ ਵਧੀਆ ਹੈ। ਉਨ੍ਹਾਂ ਕਿਹਾ ਕਿ ਜਦੋਂ ਕੋਈ ਨਵਾਂ ਉਦਯੋਗ ਲਗਦਾ ਹੈ, ਤਾਂ ਥੋੜੀਆਂ ਬਹੁਤੀਆਂ ਸਮੱਸਿਆਵਾਂ ਤਾਂ ਆਉਂਦੀਆਂ ਹੀ ਹਨ। ਸਾਨੂੰ ਸੰਘਰਸ਼ ਦਾ ਰਸਤਾ ਨਾ ਅਪਨਾ ਕੇ ਆਪਸ ਵਿੱਚ ਮਿਲ ਬੈਠ ਕੇ ਹੱਲ ਕੱਢਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਕਿਸੇ ਰਾਜ ਦਾ ਵਿਕਾਸ ਉਦਯੋਗ 'ਤੇ ਨਿਰਭਰ ਕਰਦਾ ਹੈ। ਨਵੇਂ ਉਦਯੋਗ ਲੱਗਣ ਨਾਲ ਨੌਜਵਾਨਾਂ ਨੂੰ ਰੁਜ਼ਗਾਰ ਤਾਂ ਮਿਲਦਾ ਹੀ ਹੈ, ਆਮ ਲੋਕਾਂ ਨੂੰ ਵੀ ਇਸ ਦਾ ਫਾਇਦਾ ਹੁੰਦਾ ਹੈ। ਇਸ ਦੌਰਾਨ ਸੰਘਰਸ਼ ਕਮੇਟੀ ਨੇ ਆਪਣੀਆਂ ਕੁਝ ਹੋਰ ਮੰਗਾਂ ਡਿਪਟੀ ਕਮਿਸ਼ਨਰ ਸਾਹਮਣੇ ਰੱਖੀਆਂ। ਉਨ੍ਹਾਂ ਨੇ ਸੰਘਰਸ਼ ਕਮੇਟੀ ਨੂੰ ਵਿਸ਼ਵਾਸ਼ ਦੁਆਇਆ ਕਿ ਉਨ੍ਹਾਂ ਦੀਆਂ ਸਾਰੀਆਂ ਮੰਗਾਂ 'ਤੇ ਨਿਯਮਾਂ ਮੁਤਾਬਕ ਅਮਲ ਕੀਤਾ ਜਾਵੇਗਾ।  ਇਸ ਮੌਕੇ 'ਤੇ ਤਹਿਸੀਲਦਾਰ ਸ੍ਰੀ ਅਰਵਿੰਦ ਪ੍ਰਕਾਸ਼,  ਸੈਂਚਰੀ ਪਲਾਈਵੁੱਡ ਦੇ ਪ੍ਰਬੰਧਕ ਅਤੇ ਸੰਘਰਸ਼ ਕਮੇਟੀ ਦੇ ਆਗੂ ਵੀ ਮੌਜੂਦ ਸਨ।

ਸੈਨਿਕ ਇੰਸਟੀਚਿਊਟ ਆਫ਼ ਮੈਨੇਜਮੈਂਟ ਵਿਖੇ ਮਨਾਇਆ ਯੋਗ ਦਿਵਸ

ਹੁਸ਼ਿਆਰਪੁਰ, 21 ਜੂਨ: ਡਿਪਾਰਟਮੈਂਟ ਆਫ਼ ਡਿਫੈਂਸ ਵੈਲਫੇਅਰ ਵਲੋਂ ਚਲਾਏ ਜਾ ਰਹੇ ਸੈਨਿਕ ਇੰਸਟੀਚਿਊਟ ਆਫ਼ ਮੈਨੇਜਮੈਂਟ ਐਂਡ ਟੈਕਨਾਲੋਜੀ ਵਿਖੇ ਯੋਗਾ ਦਿਵਸ ਮਨਾਇਆ ਗਿਆ।
ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਕਰਨਲ (ਰਿਟਾ:) ਸ੍ਰੀ ਦਲਵਿੰਦਰ ਸਿੰਘ ਨੇ ਸੈਨਿਕ ਇੰਸਟੀਚਿਊਟ ਦੇ ਬੱਚਿਆਂ ਤੇ ਸਟਾਫ਼ ਨੂੰ ਯੋਗ ਦੇ ਮਹੱਤਵ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਅਤੇ ਭਵਿੱਖ ਵਿੱਚ ਇਸ ਨੂੰ ਅਪਨਾਉਣ ਬਾਰੇ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਟੈਕਨੀਕਲ ਯੂਨੀਵਰਸਿਟੀ ਦੇ ਰੈਗੂਲਰ ਕੋਰਸ ਅਧੀਨ ਚੱਲ ਰਹੇ ਕੰਪਿਊਟਰ ਇੰਸਟੀਚਿਊਟ ਰਾਹੀਂ ਵਿਦਿਆਰਥੀਆਂ ਨੂੰ ਬਹੁਤ ਵਧੀਆ ਸਿਖਲਾਈ ਦੇ ਨਾਲ-ਨਾਲ ਹੋਰ ਗਤੀਵਿਧੀਆਂ ਵੀ ਕਰਵਾਈਆਂ ਜਾਂਦੀਆਂ ਹਨ। ਇਸ ਮੌਕੇ 'ਤੇ ਸੁਪਰਡੰਟ ਰਛਪਾਲ ਸਿੰਘ, ਪ੍ਰੋ: ਪ੍ਰਮਿੰਦਰ ਕੌਰ, ਪ੍ਰੋ: ਰੀਤੂ ਤਿਵਾੜੀ, ਪ੍ਰੋ: ਸੁਖਵਿੰਦਰ ਸਿੰਘ, ਪ੍ਰੋ: ਜਸਵੀਰ ਸਿੰਘ, ਚਾਂਦਨੀ ਸ਼ਰਮਾ, ਦੀਪਕ ਮਿਨਹਾਸ ਵੀ ਮੌਜੂਦ ਸਨ।

-ਜ਼ਿਲ੍ਹਾ ਮੈਜਿਸਟਰੇਟ ਨੇ ਦਿੱਤੇ ਵੱਖ-ਵੱਖ ਪਾਬੰਦੀਆਂ ਦੇ ਹੁਕਮ

ਹੁਸ਼ਿਆਰਪੁਰ, 21 ਜੂਨ:ਜ਼ਿਲ੍ਹਾ ਮੈਜਿਸਟਰੇਟ ਵਿਪੁਲ ਉਜਵਲ ਨੇ ਜ਼ਿਲ੍ਹੇ ਵਿੱਚ ਮੌਜੂਦ ਪੁਰਾਤਤਵ ਇਤਿਹਾਸਕ ਸਮਾਰਕਾਂ ਦੀ ਚਾਰਦੀਵਾਰੀ ਦੇ 300 ਮੀਟਰ ਦੇ ਘੇਰੇ ਅੰਦਰ ਪੋਲੀਥੀਨ ਦੀ ਵਰਤੋਂ ਕਰਨ 'ਤੇ ਪਾਬੰਦੀ ਲਗਾਈ ਹੈ।  ਇਹ ਹੁਕਮ 21 ਅਗਸਤ 2017 ਤੱਕ ਲਾਗੂ ਰਹਿਣਗੇ।  ਸ੍ਰੀ ਵਿਪੁਲ ਉਜਵਲ ਨੇ ਧਾਰਾ 144 ਤਹਿਤ ਜ਼ਿਲ੍ਹਾ ਹੁਸ਼ਿਆਰਪੁਰ ਵਿਖੇ ਸੀਮਨ ਦਾ ਅਣ ਅਧਿਕਾਰਤ ਤੌਰ 'ਤੇ ਭੰਡਾਰ ਕਰਨ, ਟਰਾਂਸਪੋਰਟੇਸ਼ਨ ਕਰਨ, ਵਰਤਣ ਜਾਂ ਵੇਚਣ 'ਤੇ ਪਾਬੰਦੀ ਲਗਾ ਦਿੱਤੀ ਹੈ। ਇਹ ਪਾਬੰਦੀ ਪਸ਼ੂ ਪਾਲਣ ਵਿਭਾਗ, ਪੰਜਾਬ ਦੀਆਂ ਸਮੂਹ ਵੈਟਨਰੀ ਸੰਸਥਾਵਾਂ ਸਮੇਤ ਪਸ਼ੂ ਹਸਪਤਾਲ/ ਡਿਸਪੈਂਸਰੀਆਂ ਅਤੇ ਪੋਲੀਕਲੀਨਿਕ, ਪਸ਼ੂ ਪਾਲਣ ਵਿਭਾਗ, ਪੰਜਾਬ ਮਿਲਕਫੈਡ ਅਤੇ ਕਾਲਜ ਆਫ਼ ਵੈਟਨਰੀ ਸਾਇੰਸ, ਗਡਵਾਸੂ ਲੁਧਿਆਣਾ ਵੱਲੋਂ ਚਲਾਏ ਜਾ ਰਹੇ ਆਰਟੀਫੀਸ਼ਲ ਇਨਸੈਮੀਨੇਸ਼ਨ ਸੈਂਟਰ, ਕੋਈ ਹੋਰ ਆਰਟੀਫੀਸ਼ਲ ਇਨਸੈਮੀਨੇਸ਼ਨ ਸੈਂਟਰ ਜੋ ਕਿ ਪਸ਼ੂ ਪਾਲਣ ਵਿਭਾਗ, ਪੰਜਾਬ ਵੱਲੋਂ ਪ੍ਰੋਸੈਸ ਅਤੇ ਸਪਲਾਈ ਜਾਂ ਇੰਪੋਰਟ ਕੀਤੇ ਗਏ ਬੋਵਾਇਨ ਸੀਮਨ ਨੂੰ ਵਰਤ ਰਹੇ ਹਨ, ਪ੍ਰੋਗਰੈਸਿਵ ਡੇਅਰੀ ਫਾਰਮਜ਼ ਐਸੋਸੀਏਸ਼ਨ, ਪੰਜਾਬ ਦੇ ਮੈਂਬਰ ਜਿਨ੍ਹਾਂ ਨੇ ਕੇਵਲ ਆਪਣੇ ਪਸ਼ੁਆਂ ਦੀ ਵਰਤੋਂ ਲਈ ਬੋਵਾਇਨ ਸੀਮਨ ਇੰਪੋਰਟ ਕੀਤਾ ਹੋਵੇ,  ਤੇ ਲਾਗੂ ਨਹੀਂ ਹੋਵੇਗੀ। ਜ਼ਿਲ੍ਹਾ ਮੈਜਿਸਟਰੇਟ ਨੇ ਫੌਜਦਾਰੀ ਜਾਬਤਾ ਸੰਘਤਾ 1973(1974 ਦਾ ਐਕਟ-2) ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹੇ ਦੀ ਹਦੂਦ ਅੰਦਰ ਹਰੇ ਅੰਬ ਦੇ ਬਹੁਤ ਹੀ ਮਹੱਤਵਪੂਰਨ ਦਰਖੱਤਾਂ ਦੀ ਕਟਾਈ 'ਤੇ ਪੂਰਨ ਤੌਰ 'ਤੇ ਪਾਬੰਦੀ ਲਗਾ ਦਿੱਤੀ ਹੈ। ਜੇਕਰ ਉਕਤ ਦਰੱਖਤਾਂ ਨੂੰ ਵਿਸ਼ੇਸ਼ ਹਾਲਾਤ ਵਿੱਚ ਕੱਟਣਾ ਜ਼ਰੂਰੀ ਹੋਵੇ ਤਾਂ ਜੰਗਲਾਤ ਵਿਭਾਗ ਦੀ ਪ੍ਰਵਾਨਗੀ ਨਾਲ ਹੀ ਕੱਟੇ ਜਾਣ। ਇਸ ਮੰਤਵ ਲਈ ਵਣ ਵਿਭਾਗ ਵੱਲੋਂ ਉਹ ਵੀ ਪ੍ਰਕ੍ਰਿਆ ਅਪਨਾਈ ਜਾਵੇਗੀ, ਜਿਹੜੀ ਕਿ ਪੰਜਾਬ ਭੂਮੀ ਸੁਰੱਖਿਆ ਐਕਟ-1900 ਦਫਾ-4 ਅਤੇ 5 ਅਧੀਨ ਬੰਦ ਰਕਬੇ ਵਿੱਚ ਪਰਮਿੱਟ ਦੇਣ ਲਈ ਅਪਣਾਈ ਜਾਂਦੀ ਹੈ।  ਇਹ ਪਾਬੰਦੀ ਇਸ ਕਰਕੇ ਲਗਾਈ ਜਾਂਦੀ ਹੈ ਕਿ ਵੇਖਣ ਵਿੱਚ ਆਇਆ ਹੈ ਕਿ ਕੁਝ ਲੋਕਾਂ ਵੱਲੋਂ ਹਰੇ ਅੰਬ ਦੇ ਦਰੱਖਤਾਂ ਨੂੰ ਬਿਨਾਂ ਵਜ੍ਹਾ ਕੱਟਿਆ ਜਾ ਰਿਹਾ ਹੈ। ਇਨ੍ਹਾਂ ਵੱਡੇ ਦਰੱਖਤਾਂ 'ਤੇ ਜੰਗਲੀ ਜੀਵਾਂ ਅਤੇ ਪੰਛੀਆਂ ਆਦਿ ਦਾ ਰੈਣ-ਬਸੇਰਾ ਹੁੰਦਾ ਹੈ। ਅਜਿਹੇ ਰੁੱਖਾਂ ਦੀ ਕਟਾਈ ਨਾਲ ਜਿਥੇ ਵਾਤਾਵਰਣ 'ਤੇ ਮਾੜਾ ਅਸਰ ਪੈਂਦਾ ਹੈ, ਉਥੇ ਪੰਛੀਆਂ ਦੇ ਕੁਦਰਤੀ ਰੈਣ ਬਸੇਰੇ 'ਤੇ ਵੀ ਪ੍ਰਤੀਕੂਲ ਅਸਰ ਪੈਂਦਾ ਹੈ, ਜਿਸ ਕਰਕੇ ਪੰਛੀਆਂ ਦੀਆਂ ਕਈ ਪ੍ਰਜਾਤੀਆ ਲੁਪਤ ਹੋ ਰਹੀਆਂ ਹਨ। ਇਸ ਲਈ ਹਰੇ ਅੰਬਾਂ ਦੇ ਦਰੱਖਤਾਂ ਦੀ ਕਟਾਈ ਤੇ ਰੋਕ ਲਗਾਈ ਗਈ ਹੈ। ਜ਼ਿਲ੍ਹਾ ਮੈਜਿਸਟਰੇਟ ਸ੍ਰੀ ਵਿਪੁਲ ਉਜਵਲ ਨੇ ਜ਼ਿਲ੍ਹੇ ਦੀ ਹਦੂਦ ਅੰਦਰ ਗੱਡੀਆਂ ਵਿੱਚ ਕਾਲੀ ਫ਼ਿਲਮ ਦੀ ਦੁਰਵਰਤੋਂ ਕਰਨ 'ਤੇ ਪੂਰਨ ਤੌਰ 'ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਉਨ੍ਹਾਂ ਦੱਸਿਆ ਕਿ ਇਹ ਦੇਖਣ ਵਿੱਚ ਆਇਆ ਹੈ ਕਿ ਕੁਝ ਪ੍ਰਭਾਵਸ਼ਾਲੀ ਲੋਕ, ਅਫ਼ਸਰ ਅਤੇ ਉਨ੍ਹਾਂ ਦੇ ਰਿਸ਼ਤੇਦਾਰ ਆਪਣੀਆਂ ਗੱਡੀਆਂ 'ਤੇ ਕਾਲੀ ਫ਼ਿਲਮ ਦੀ ਦੁਰਵਰਤੋਂ ਕਰਦੇ ਹਨ। ਇਸ ਲਈ ਫੌਜਦਾਰੀ ਜ਼ਾਬਤਾ ਸੰਘ 1973 (1974 ਦਾ ਐਕਟ ਨੰ:2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਇਹ ਹੁਕਮ ਜਾਰੀ ਕੀਤੇ ਜਾਂਦੇ ਹਨ। ਇਹ ਤਿੰਨੋਂ ਹੁਕਮ 22 ਅਗਸਤ 2017 ਤੱਕ ਲਾਗੂ ਰਹਿਣਗੇ।

ਕੈਂਸਰ ਹਸਪਤਾਲ ਬਣਨ ਨਾਲ ਕੈਂਸਰ ਰੋਗੀਆਂ ਨੂੰ ਮਿਲੇਗੀ ਰਾਹਤ : ਪਵਨ ਕੁਮਾਰ ਆਦੀਆ

-ਕਿਹਾ, ਮੁੱਖ ਮੰਤਰੀ ਨੇ ਹਰ ਵਰਗ ਦਾ ਰੱਖਿਆ ਖਿਆਲ
ਹੁਸ਼ਿਆਰਪੁਰ, 21 ਜੂਨ:   ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਅਤੇ ਹਲਕਾ ਵਿਧਾਇਕ ਸ਼ਾਮਚੁਰਾਸੀ ਸ੍ਰੀ ਪਵਨ ਕੁਮਾਰ ਆਦੀਆ ਨੇ ਕਿਹਾ ਕਿ ਕਾਂਗਰਸ ਸਰਕਾਰ ਨੇ ਪੰਜਾਬ ਵਿਧਾਨ ਸਭਾ ਸੈਸ਼ਨ ਦੌਰਾਨ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵਲੋਂ ਸਮਾਜ ਦੇ ਹਰੇਕ ਵਰਗ ਨੂੰ ਜੋ ਸਹੂਲਤਾਂ ਦਿੱਤੀਆਂ ਗਈਆਂ ਹਨ, ਉਹ ਕਾਬਲੇ ਤਾਰੀਫ਼ ਹੈ। ਉਨ੍ਹਾਂ ਕਿਹਾ ਕਿ ਬਜ਼ਟ ਵਿੱਚ ਕੈਂਸਰ ਹਸਪਤਾਲ ਬਣਾਉਣ ਲਈ 50 ਕਰੋੜ ਰੁਪਏ ਦੀ ਰਾਸ਼ੀ ਜਾਰੀ ਕਰਨ ਦੀ ਘੋਸ਼ਣਾ ਦੇ ਨਾਲ ਕੈਂਸਰ ਪੀੜਤ ਮਰੀਜਾਂ ਨੂੰ ਰਾਹਤ ਮਿਲੇਗੀ। ਉਨ੍ਹਾਂ ਕਿਹਾ ਕਿ ਇਸ ਦੇ ਨਾਲ ਕੈਂਸਰ ਦੇ ਮਰੀਜ਼ ਆਪਣੇ ਜ਼ਿਲ੍ਹੇ ਵਿੱਚ ਹੀ ਬੀਮਾਰੀ ਦਾ ਇਲਾਜ ਕਰਵਾ ਸਕਣਗੇ।
ਉਨ੍ਹਾਂ ਨੂੰ ਦੂਜੇ ਜ਼ਿਲ੍ਹਿਆਂ ਵਿੱਚ ਇਲਾਜ ਕਰਾਉਣ ਲਈ ਭਟਕਣਾ ਨਹੀਂ ਪਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਸਰਕਾਰੀ ਕਾਲਜਾਂ ਦੀ ਦਿੱਖ ਬਦਲਣ ਲਈ ਵੀ 10 ਕਰੋੜ ਰੁਪਏ ਜਾਰੀ ਕਰਨ ਦੀ ਘੋਸ਼ਣਾ ਕੀਤੀ ਹੈ, ਜਿਸ ਨਾਲ ਸਰਕਾਰੀ ਕਾਲਜ ਹੁਸ਼ਿਆਰਪੁਰ ਨੂੰ ਵੀ ਲਾਭ ਮਿਲੇਗਾ। ਉਨ੍ਹਾਂ ਕਿਹਾ ਕਿ ਛੋਟੇ ਅਤੇ ਦਰਮਿਆਨੇ ਕਿਸਾਨਾਂ (ਪੰਜ ਏਕੜ ਤੱਕ) ਲਈ ਦੋ ਲੱਖ ਰੁਪਏ ਤੱਕ ਦਾ ਸਮੁੱਚਾ ਫਸਲੀ ਕਰਜ਼ਾ ਮੁਆਫ ਕਰਨਾ ਵੀ ਸਰਾਹਨਾਯੋਗ ਕਦਮ ਹੈ।  ਇਸ ਦੇ ਨਾਲ ਕੁੱਲ 10.25 ਲੱਖ ਕਿਸਾਨਾਂ ਨੂੰ ਲਾਭ ਹੋਵੇਗਾ ਜਿਨ੍ਹਾਂ ਵਿੱਚ ਪੰਜ ਏਕੜ ਤੱਕ ਵਾਲੇ 8.75 ਲੱਖ ਕਿਸਾਨ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਖੁਦਕੁਸ਼ੀ ਨਾਲ ਪੀੜਤ ਪਰਿਵਾਰਾਂ ਦੀ ਅਕੈਸ-ਗ੍ਰੇਸ਼ੀਆ ਰਾਸ਼ੀ ਵੀ ਮੌਜੂਦਾ ਤਿੰਨ ਲੱਖ ਤੋਂ ਵਧਾ ਕੇ ਪੰਜ ਲੱਖ ਕਰਨ ਦਾ ਸਰਕਾਰ ਦਾ ਵਧੀਆ ਫੈਸਲਾ ਹੈ। ਇਸ ਤੋਂ ਇਲਾਵਾ  ਮੁੱਖ ਮੰਤਰੀ ਵਲੋਂ ਇੰਡਸਟਰੀ ਨੂੰ 5 ਰੁਪਏ ਪ੍ਰਤੀ ਯੂਨਿਟ ਬਿਜਲੀ ਦੇਣਾ ਵੀ ਸ਼ਲਾਘਾਯੋਗ ਕਦਮ ਹੈ। ਉਨ੍ਹਾਂ ਕਿਹਾ ਕਿ ਇਸ ਦੇ ਨਾਲ ਸਨਅੱਤ ਅਤੇ ਵਪਾਰਕ ਖੇਤਰ ਨੂੰ ਵੱਡਾ ਫਾਇਦਾ ਮਿਲੇਗਾ। ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਵਲੋਂ ਅਨੁਸੂਚਿਤ ਜਾਤਾਂ ਲਈ 50 ਹਜ਼ਾਰ ਰੁਪਏ ਤੱਕ ਦੇ ਕਰਜੇ ਮੁਆਫ਼ ਕਰਨ ਸਬੰਧੀ ਵੀ ਕਦਮ ਚੁੱਕੇ ਜਾ ਰਹੇ ਹਨ। ਇਸ ਤੋਂ ਇਲਾਵਾ ਰਾਜ ਦੀਆਂ ਸਾਰੀਆਂ ਟਰੱਕ ਯੂਨੀਅਨਾਂ ਭੰਗ ਕਰਨ ਦਾ ਫੈਸਲਾ ਵੀ ਆਪਣੇ-ਆਪ ਵਿੱਚ ਅਗਾਂਹਵਧੂ ਫੈਸਲਾ ਹੈ। ਉਨ੍ਹਾਂ ਕਿਹਾ ਕਿ ਲੜਕੀਆਂ ਨੂੰ ਨਰਸਰੀ ਤੋਂ ਲੈ ਕੇ ਪੀ.ਐਚ.ਡੀ. ਤੱਕ ਮੁਫ਼ਤ ਸਿੱਖਿਆ ਮੁਹੱਈਆ ਕਰਾਉਣ ਨਾਲ ਲੜਕੀਆਂ ਨੂੰ ਅੱਗੇ ਵੱਧਣ ਦੇ ਮੌਕੇ ਮਿਲਣਗੇ।

ਪੁਸਤਕ ਸੱਭਿਆਚਾਰ ਸਮੇਂ ਦੀ ਲੋੜ: ਡਾ. ਮੰਡ

ਅੰਮ੍ਰਿਤ ਕਵੀ ਦਰਬਾਰ ਵਿੱਚ ਲੱਗੀ ਰਚਨਾਵਾਂ ਦੀ ਛਹਿਬਰ
ਤਲਵਾੜਾ, 22 ਜੂਨ: ਪੰਜਾਬੀ ਸਾਹਿਤ ਅਤੇ ਕਲਾ ਮੰਚ (ਰਜਿ:) ਤਲਵਾੜਾ ਵੱਲੋਂ ਅੰਮ੍ਰਿਤ ਕਵੀ ਦਰਬਾਰ ਕਰਵਾਇਆ ਗਿਆ। ਇਸ ਮੌਕੇ ਹਾਜਰ ਸਾਹਿਤ ਪ੍ਰੇਮੀਆਂ ਨੂੰ ਸੰਬੋਧਨ ਕਰਦਿਆਂ ਉੱਘੇ ਨਿਬੰਧਕਾਰ ਅਤੇ ਮੰਚ ਦੇ ਪ੍ਰਧਾਨ ਡਾ. ਸੁਰਿੰਦਰ ਮੰਡ ਨੇ ਕਿਹਾ ਕਿ ਪੰਜਾਬੀਆਂ ਵਿੱਚ ਚੰਗੀਆਂ ਪੁਸਤਕਾਂ ਪੜ੍ਹਨ ਅਤੇ ਸੰਗ੍ਰਹਿ ਕਰਨ ਦਾ ਰੁਝਾਨ ਵੇਖਣ ਨੂੰ ਮਿਲ ਰਿਹਾ ਹੈ ਜੋ ਵਧੀਆ ਭਵਿੱਖ ਦਾ ਸੰਕੇਤ ਹੈ। ਉਨ੍ਹਾਂ ਕਿਹਾ ਕਿ ਘਰਾਂ ਵਿੱਚ ਪੁਸਤਕ ਸੱਭਿਆਚਾਰ ਦਾ ਪ੍ਰਫੁੱਲਿਤ ਹੋਣਾ ਸਮੇਂ ਦੀ ਲੋੜ ਹੈ। ਇਸ ਮੌਕੇ ਉਨ੍ਹਾਂ ਮੰਚ ਦੇ ਸਕੱਤਰ ਸਮਰਜੀਤ ਸਿੰਘ ਸ਼ਮੀ ਨੂੰ ਬੇਟੀ ਅੰਮ੍ਰਿਤ ਕੌਰ ਦੀ ਆਮਦ ਤੇ ਵਧਾਈ ਦਿੱਤੀ ਅਤੇ ਕਵੀ ਦਰਬਾਰ ਨੰਨ੍ਹੀ ਪਰੀ ਦੇ ਨਾਮ ਸਮਰਪਿਤ ਕੀਤਾ।
ਜਿਕਰਯੋਗ ਹੈ ਕਿ ਇਸ ਕਵੀ ਦਰਬਾਰ ਦਾ ਸਿੱਧਾ ਪ੍ਰਸਾਰਣ ਦੋਆਬਾ ਰੇਡੀਓ ਵੱਲੋਂ ਕੀਤਾ ਗਿਆ। ਰਚਨਾਵਾਂ ਦੇ ਦੌਰ ਵਿੱਚ ਮੰਚ ਦੇ ਸਰਪ੍ਰਸਤ ਜਨਾਬ ਨਰੇਸ਼ ਗੁਮਨਾਮ ਵੱਲੋਂ ਲਾਜਵਾਬ ਉਰਦੂ ਗ਼ਜ਼ਲਾਂ ਪੇਸ਼ ਕੀਤੀਆਂ ਗਈਆਂ। ਰਾਜਿੰਦਰ ਮਹਿਤਾ ਨੇ ਅਜੋਕੇ ਸਮਾਜਿਕ ਸਰੋਕਾਰਾਂ ਦੀ ਨਬਜ਼ ਦੇ ਹੱਥ ਧਰਿਆ। ਅਨੁਰਾਧਾ ਕਾਫ਼ਿਰ ਵੱਲੋਂ ਅੰਮ੍ਰਿਤ ਲਈ ਵਿਸ਼ੇਸ਼ ਰਚਨਾ 'ਧੀ 'ਪੜ੍ਹੀ ਗਈ। ਜਸਵੀਰ ਕੌਰ ਜੱਸ ਨੇ ਬਚਪਨ ਦੀਆਂ ਯਾਦਾਂ ਦਾ ਤਰਾਨਾ ਛੇੜਿਆ। ਹੈਰੀ ਰੰਧਾਵਾ ਨੇ ਕੋਮਲ ਭਾਵੀ ਰਚਨਾਵਾਂ ਸਾਂਝੀਆਂ ਕੀਤੀਆਂ। ਹਰਸ਼ਵਿੰਦਰ ਕੌਰ ਨੇ ਮਾਨਵੀ ਸਰੋਕਾਰਾਂ ਦੀ ਗੱਲ ਛੋਹੀ ਜਦਕਿ ਦੀਪਕ ਹਾਜੀਪੁਰੀਆ ਨੇ ਸਮਾਜਿਕ ਨਿਘਾਰ ਨੂੰ ਵੰਗਾਰ ਪਾਉਂਦੀਆਂ ਜੋਸ਼ੀਲੀਆਂ ਰਚਨਾਵਾਂ ਪੇਸ਼ ਕਰਕੇ ਖ਼ੂਬ ਸਮਾਂ ਬੰਨ੍ਹਿਆ। ਮੰਚ ਸੰਚਾਲਨ ਸਮਰਜੀਤ ਸਿੰਘ ਸ਼ਮੀ ਵੱਲੋਂ ਕੀਤਾ ਗਿਆ। ਇਸ ਮੌਕੇ ਦੋਆਬਾ ਰੇਡੀਓ ਦੀ ਟੀਮ ਤੋਂ ਇਲਾਵਾ ਸੁਰਿੰਦਰ ਸਿੰਘ ਤਲਵਾੜਾ, ਚਰਨਜੀਤ ਕੌਰ ਚਰਨ, ਮਨਦੀਪ ਕੌਰ, ਡਿੰਪਲ ਮੁਕੇਰੀਆਂ, ਸਤਪਾਲ ਸਿੰਘ ਜਲਾਲਾ, ਜੀ. ਐੱਸ. ਭੰਮਰਾ, ਪ੍ਰਿਅੰਕਾ ਸ਼ਰਮਾ, ਜਸਮੀਨ ਕੌਰ, ਮਨਮੀਤ, ਬਾਵਾ ਸਲੈਚ, ਸੁਰਿੰਦਰ ਸੋਨੀ, ਇਸ਼ਮਿਤ ਸਿੰਘ, ਭੂਪੀ ਤਲਵਾੜਾ, ਸੁਖਵਿੰਦਰ ਕੌਰ, ਸਵਰਨ ਸ਼ਰਮਾ ਆਦਿ ਸਮੇਤ ਵੱਡੀ ਗਿਣਤੀ ਵਿਚ ਸਾਹਿਤ ਪ੍ਰੇਮੀ ਹਾਜਰ ਸਨ।
ਤਲਵਾੜਾ ਵਿਖੇ ਕਵੀ ਦਰਬਾਰ ਵਿਚ ਹਾਜਰ ਸ਼ਾਇਰ ਅਤੇ ਸਾਹਿਤ ਪ੍ਰੇਮੀ।

ਟਰੈਫਿਕ ਨਿਯਮਾਂ ਦੀ ਪਾਲਣਾ ਨਾ ਕਰਨ ਵਾਲੇ 6090 ਵਾਹਨ ਚਾਲਕਾਂ ਦੇ ਕੱਟੇ ਚਲਾਨ : ਡੀ ਸੀ

-ਟਰੈਫਿਕ ਨਿਯਮ ਤੋੜਨ ਵਾਲਿਆਂ ਦੇ ਖਿਲਾਫ਼ ਸਖਤੀ ਨਾਲ ਕਾਰਵਾਈ ਕਰਨ ਸਬੰਧੀ ਦਿੱਤੇ ਦਿਸ਼ਾ-ਨਿਰਦੇਸ਼
-ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹਾ ਸੜਕ ਸੁਰੱਖਿਆ ਕਮੇਟੀ ਦੀ ਹੋਈ ਬੈਠਕ

ਹੁਸ਼ਿਆਰਪੁਰ, 14 ਜੂਨ:  ਜ਼ਿਲ੍ਹੇ ਵਿੱਚ ਟਰੈਫਿਕ ਨਿਯਮਾਂ ਦੀ ਨਾ ਪਾਲਣਾ ਕਰਨ ਵਾਲੇ ਵਾਹਨ ਚਾਲਕਾਂ ਦੇ 6090 ਚਲਾਨ ਕੱਟੇ ਗਏ ਹਨ। ਜੇਕਰ ਵਾਹਨ ਚਾਲਕ ਟਰੈਫਿਕ ਨਿਯਮਾਂ ਦੀ ਪਾਲਣ ਨਹੀਂ ਕਰਦੇ ਤਾਂ ਉਨ੍ਹਾਂ ਦੇ ਸਖਤੀ ਨਾਲ ਚਲਾਨ ਕੱਟੇ ਜਾਣ।  ਡਿਪਟੀ ਕਮਿਸ਼ਨਰ ਸ੍ਰੀ ਵਿਪੁਲ ਉਜਵਲ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹਾ ਸੜਕ ਸੁਰੱਖਿਆ ਸਬੰਧੀ ਗਠਿਤ ਕੀਤੀ ਗਈ ਕਮੇਟੀ ਦੀ ਬੈਠਕ ਨੂੰ ਸੰਬੋਧਨ ਕਰਦੇ ਹੋਏ ਇਹ ਗੱਲ ਕਹੀ। ਸ੍ਰੀ ਵਿਪੁਲ ਉਜਵਲ ਨੇ ਕਿਹਾ ਕਿ ਟਰੈਫਿਕ ਨਿਯਮਾਂ ਦੀ ਪਾਲਣਾ ਕਰਨਾ ਯਕੀਨੀ ਬਣਾਇਆ ਜਾਵੇ। ਇਹ ਵੇਖਣ ਵਿੱਚ ਆਇਆ ਹੈ ਕਿ ਜ਼ਿਆਦਾਤਰ ਸੜਕ ਦੁਰਘਟਨਾਵਾਂ ਟਰੈਫਿਕ ਨਿਯਮਾਂ ਦੀ ਪਾਲਣਾ ਨਾ ਕਰਨ ਕਰਕੇ ਹੁੰਦੀਆਂ ਹਨ।
ਇਸ ਲਈ ਸਾਰੇ ਵਾਹਨ ਚਾਲਕਾਂ ਨੂੰ ਟਰੈਫਿਕ ਨਿਯਮਾਂ ਦੀ ਪਾਲਣਾ ਕਰਨੀ ਚਾਹੀਦੀ ਹੈ। ਉਨ੍ਹਾਂ ਨੇ ਅਧਿਕਾਰੀਆਂ ਨੂੰ ਦਿਸ਼ਾ-ਨਿਰਦੇਸ਼ ਦਿੰਦੇ ਹੋਏ ਕਿਹਾ ਕਿ ਜੱਸਾ ਸਿੰਘ ਰਾਮਗੜ੍ਹੀਆ ਚੌਕ ਹੁਸ਼ਿਆਰਪੁਰ ਵਿਖੇ ਸਵਾਰੀਆਂ ਚੜਾਉਣ ਲਈ ਬੱਸਾਂ ਨੂੰ ਨਾ ਖੜ੍ਹੀਆਂ ਕਰਨਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਨੇ ਸਬੰਧਤ ਐਸ.ਡੀ.ਐਮਜ਼ ਨੂੰ ਦਿਸ਼ਾ-ਨਿਰਦੇਸ਼ ਦਿੰਦੇ ਹੋਏ ਕਿਹਾ ਕਿ ਉਹ ਆਪਣੇ ਖੇਤਰ ਵਿੱਚ ਪੈਂਦੇ ਹਿਟ ਐਂਡ ਰਨ ਕੇਸਾਂ ਨਾਲ ਸਬੰਧਤ ਰਿਪੋਰਟ ਜਲਦੀ ਭੇਜਣ। ਉਨ੍ਹਾਂ ਨੇ ਜ਼ਿਲ੍ਹੇ ਵਿੱਚ ਹਰਿਆਣਾ, ਗੜ੍ਹਦੀਵਾਲਾ, ਮਾਹਿਲਪੁਰ, ਚੱਬੇਵਾਲ, ਗੜ੍ਹਸ਼ੰਕਰ ਅਤੇ ਦਸੂਹਾ ਸਮੇਤ ਸਾਰੇ ਬੱਸ ਸਟੈਂਡ ਦੇ ਬਾਹਰ ਬਿਨ੍ਹਾਂ ਸਟੋਪੇਜ ਦੇ ਖੜੀਆਂ ਹੋਣ ਵਾਲੀਆਂ ਬੱਸਾਂ ਦੀ ਸੰਖਿਆ ਦੱਸਣ ਲਈ ਵੀ ਪੰਜਾਬ ਰੋਡਵਜ਼ ਵਿਭਾਗ ਨੂੰ ਦਿਸ਼ਾ-ਨਿਰਦੇਸ਼ ਦਿੱਤੇ। ਉਨ੍ਹਾਂ ਨੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦੇ ਹੋਏ ਕਿਹਾ ਕਿ ਉਹ ਜਿਲ੍ਹੇ ਦੇ ਸਾਰੇ ਸਕੂਲਾਂ ਦੇ ਪ੍ਰਿੰਸੀਪਲਾਂ ਨੂੰ ਹਰ ਮਹੀਨੇ ਆਪਣੇ- ਆਪਣੇ ਸਕੂਲਾਂ ਵਿੱਚ ਲੇਖ ਅਤੇ ਡਰਾਇੰਗ ਮੁਕਾਬਲਿਆਂ ਰਾਹੀਂ ਸੈਮੀਨਾਰ ਕਰਵਾ ਕੇ ਬੱਚਿਆਂ ਨੂੰ ਸੜਕ ਸੁਰੱਖਿਆ ਦੇ ਨਿਯਮਾਂ ਪ੍ਰਤੀ ਜਾਗਰੂਕ ਕਰਨ। ਉਨ੍ਹਾਂ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਟਰੱਕ ਯੂਨੀਅਨਾਂ, ਟਰੱਕ ਡਰਾਈਵਰਾਂ ਅਤੇ ਬੱਸ ਚਾਲਕਾਂ ਦਾ ਕੰਪਲੀਟ ਹੈਲਥ ਚੈਕਅਪ ਕਰਨ ਲਈ ਕਿਹਾ ਅਤੇ ਨਸ਼ਾ ਕਰਕੇ ਵਾਹਨ ਚਲਾਉਣ ਵਾਲਿਆਂ ਦੇ ਖਿਲਾਫ਼ ਕਾਰਵਾਈ ਕਰਨ ਸਬੰਧੀ ਵੀ ਨਿਰਦੇਸ਼ ਦਿੱਤੇ।
  ਇਸ ਮੌਕੇ 'ਤੇ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਜਸਵੀਰ ਸਿੰਘ, ਐਸ.ਡੀ.ਐਮ. ਹੁਸ਼ਿਆਰਪੁਰ ਸ਼੍ਰੀ ਜਿਤੇਂਦਰ ਜੋਰਵਰ, ਐਸ.ਡੀ.ਐਮ. ਦਸੂਹਾ ਸ੍ਰੀ ਹਿਮਾਂਸ਼ੂ ਅਗਰਵਾਲ, ਐਸ.ਡੀ.ਐਮ. ਮੁਕੇਰੀਆਂ ਸ੍ਰੀਮਤੀ ਕੋਮਲ ਮਿੱਤਲ, ਐਸ.ਡੀ.ਐਮ. ਗੜ੍ਹਸ਼ੰਕਰ ਸ੍ਰੀ ਹਰਦੀਪ ਸਿੰਘ ਧਾਲੀਵਾਲ, ਜ਼ਿਲ੍ਹਾ ਟਰਾਂਸਪੋਰਟ ਅਫ਼ਸਰ ਸ਼੍ਰੀਮਤੀ ਜੀਵਨਜਗਜੋਤ ਕੌਰ, ਕਮੇਟੀ ਮੈਂਬਰ ਸ੍ਰੀ ਅਸ਼ਵਨੀ ਕਪੂਰ, ਡਾ. ਵਿਭਾ ਗੁਪਤਾ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।

ਜ਼ਿਲ੍ਹਾ ਮੈਜਿਸਟਰੇਟ ਵਲੋਂ ਪਾਬੰਦੀ ਦਾ ਹੁਕਮ ਜਾਰੀ

ਹੁਸ਼ਿਆਰਪੁਰ, 19 ਜੂਨ:ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਸ੍ਰੀ ਵਿਪੁਲ ਉਜਵਲ ਨੇ ਧਾਰਾ 144 ਸੀ.ਆਰ.ਪੀ.ਸੀ. ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਅਤੇ 18-ਐਮੂਨੀਸ਼ਨ ਡਿਪੂ, ਉਚੀ ਬਸੀ ਦੀ ਬਾਹਰਲੀ ਚਾਰਦੀਵਾਰੀ ਦੇ ਇਕ ਹਜ਼ਾਰ ਯਾਰਡ (914 ਮੀਟਰ) ਗਜ਼ ਦੇ ਘੇਰੇ ਅੰਦਰ ਆਮ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਉਸਾਰੀ (ਸਿਵਾਈ ਸਰਕਾਰੀ ਉਸਾਰੀ) ਕਰਨ 'ਤੇ ਪੂਰਨ ਤੌਰ 'ਤੇ ਰੋਕ ਲਗਾ ਦਿੱਤੀ ਹੈ। ਇਹ ਹੁਕਮ 16 ਅਗਸਤ 2017 ਤੱਕ ਸਖਤੀ ਨਾਲ ਲਾਗੂ ਰਹੇਗਾ।

ਆਤਮਿਕ ਸ਼ਾਂਤੀ ਲਈ ਯੋਗ ਅਤਿ ਜ਼ਰੂਰੀ : ਡਿਪਟੀ ਕਮਿਸ਼ਨਰ

ਪੁਲਿਸ ਗਰਾਉਂਡ ਵਿਖੇ ਮਨਾਇਆ ਗਿਆ ਰਾਜ ਪੱਧਰੀ ਅੰਤਰ ਰਾਸ਼ਟਰੀ ਯੋਗ ਦਿਵਸ
ਹੁਸ਼ਿਆਰਪੁਰ, 21 ਜੂਨ: ਨਹਿਰੂ ਯੁਵਾ ਕੇਂਦਰ ਸੰਗਠਨ, ਯੂਥ ਮਾਮਲੇ ਅਤੇ ਖੇਡ ਮੰਤਰਾਲਿਆ  ਭਾਰਤ ਸਰਕਾਰ ਵਲੋਂ ਜ਼ਿਲ੍ਹਾ ਪ੍ਰਸ਼ਾਸ਼ਨ ਦੇ ਸਹਿਯੋਗ ਨਾਲ ਪੁਲਿਸ ਲਾਇਨਜ ਵਿਖੇ ਰਾਜ ਪੱਧਰੀ ਅੰਤਰ ਰਾਸ਼ਟਰੀ ਯੋਗ ਦਿਵਸ ਦਾ ਆਯੋਜਨ ਕੀਤਾ ਗਿਆ। ਯੋਗ ਦਿਵਸ ਦਾ ਆਗਾਜ਼ ਡਿਪਟੀ ਕਮਿਸ਼ਨਰ ਸ੍ਰੀ ਵਿਪੁਲ ਉਜਵਲ ਨੇ ਸ਼ਮ੍ਹਾ ਰੌਸ਼ਨ ਕਰਕੇ ਕੀਤਾ। ਆਪਣੇ ਸੰਬੋਧਨ ਵਿੱਚ ਡਿਪਟੀ ਕਮਿਸ਼ਨਰ ਵਿਪੁਲ ਉਜਵਲ ਨੇ ਕਿਹਾ ਕਿ ਯੋਗ ਇੱਕ ਐਸੀ ਕਲਾ ਹੈ ਜਿਸ ਨੂੰ ਹਰ ਇੱਕ ਮਨੁੱਖ ਨੂੰ ਆਪਣੇ ਜੀਵਨ ਵਿੱਚ ਅਪਨਾਉਣਾ ਚਾਹੀਦਾ ਹੈ। ਸਾਨੂੰ ਮਾਹਿਰਾਂ ਦੀ ਸਲਾਹ ਅਨੁਸਾਰ ਨਿਰੰਤਰ ਯੋਗ ਰਾਹੀਂ ਅਭਿਆਸ ਕਰਨਾ ਚਾਹੀਦਾ ਹੈ। ਇਸ ਦੇ ਨਾਲ ਆਤਮਿਕ ਸ਼ਾਂਤੀ ਤਾਂ ਮਿਲਦੀ ਹੀ ਹੈ, ਸਰੀਰ ਵੀ ਨਾ-ਮੁਰਾਦ ਬੀਮਾਰੀਆਂ ਦੀ ਚਪੇਟ ਵਿੱਚ ਆਉਣ ਤੋਂ ਬਚਿਆ ਰਹਿੰਦਾ ਹੈ।
ਉਨ੍ਹਾਂ ਕਿਹਾ ਕਿ  ਅੱਜ ਦੇ ਰਾਜ ਪੱਧਰੀ ਸਮਾਗਮ ਵਿੱਚ ਵੱਖ-ਵੱਖ ਜ਼ਿਲ੍ਹਿਆਂ ਜਲੰਧਰ, ਰੂਪਨਗਰ, ਸ਼ਹੀਦ ਭਗਤ ਸਿੰਘ ਨਗਰ, ਕਪੂਰਥਲਾ, ਪਠਾਨਕੋਟ ਦੇ ਨੌਜਵਾਨਾਂ ਵਲੋਂ ਭਾਗ ਲਿਆ ਗਿਆ ਹੈ। ਜਦਕਿ ਨਹਿਰੂ ਯੁਵਾ ਕੇਂਦਰ ਦੀ ਹੁਸ਼ਿਆਰਪੁਰ ਇਕਾਈ ਵਲੋਂ ਕਈ ਸੰਸਥਾਵਾਂ ਸ਼ਹੀਦ ਭਗਤ ਸਿੰਘ ਕ੍ਰਾਂਤੀਕਾਰੀ ਸੁਸਾਇਟੀ, ਆਰਟ ਆਫ ਲਿਵਿੰਗ ਸ੍ਰੀ ਸ੍ਰੀ ਗਿਆਨ ਵਿਕਾਸ ਕੇਂਦਰ, ਐਨ.ਸੀ.ਸੀ., ਸਪੋਰਟਸ, ਪੰਜਾਬ ਪੁਲਿਸ ਦੇ ਜਵਾਨਾਂ ਅਤੇ ਜ਼ਿਲ੍ਹਾ ਸਿੱਖਿਆ ਵਿਭਾਗ ਵਲੋਂ ਵਲੰਟੀਅਰਜ਼ ਨੇ ਭਾਗ ਲਿਆ ਹੈ। ਇਸ ਦੌਰਾਨ ਜਿਲ੍ਹਾ ਯੂਥ ਕੁਆਰਡੀਨੇਟਰ ਨਹਿਰੂ ਯੂਵਾ ਕੇਂਦਰ ਸ੍ਰੀ ਸੈਮਸਨ ਮਸੀਹ ਨੇ ਕਿਹਾ ਕਿ ਜੀਵਨ ਵਿੱਚ ਯੋਗ ਨੂੰ ਅਪਨਾਉਣਾ ਅਤਿ ਜ਼ਰੂਰੀ ਹੈ। ਇਸ ਨਾਲ ਸਰੀਰ ਤੇ ਮਨ ਦੋਵੇਂ ਤੰਦਰੂਸਤ ਰਹਿੰਦੇ ਹਨ। ਉਨ੍ਹਾਂ ਦੱਸਿਆ ਕਿ ਅੱਜ ਯੋਗ ਦਿਵਸ 'ਤੇ 12ਵੀਂ ਪੰਜਾਬ ਬਟਾਲੀਅਨ ਐਨ.ਸੀ.ਸੀ. ਕੈਡਿਟਾਂ ਵਲੋਂ ਕਮਾਂਡਿੰਗ ਅਫ਼ਸਰ ਕਰਨਲ ਜੇ.ਐਸ. ਸੋਹੀ ਦੀ ਅਗਵਾਈ ਵਿੱਚ ਅੰਤਰ ਰਾਸ਼ਟਰੀ ਯੋਗ ਦਿਵਸ ਸਮਾਗਮ ਵਿੱਚ ਵੀ ਭਾਗ ਲਿਆ ਗਿਆ ਹੈ। ਬਟਾਲੀਅਨ ਦੀ ਟਰੁੱਪ ਨੰ: 58 ਡੀ.ਏ.ਵੀ. ਸੀਨੀਅਰ ਸੈਕੰਡਰੀ ਸਕੂਲ ਹੁਸ਼ਿਆਰਪੁਰ ਦੇ ਕੈਡਿਟਾਂ ਨੇ ਡਾ. ਸੰਜੀਵ ਕੁਮਾਰ ਬਖਸ਼ੀ ਦੀ ਅਗਵਾਈ ਵਿੱਚ  ਭਾਗ ਲਿਆ। ਇਸ ਤੋਂ ਇਲਾਵਾ ਯੋਗ ਦਿਵਸ ਵਿੱਚ ਐਸ.ਡੀ.ਸੀਨੀਅਰ ਸੈਕੰਡਰੀ ਸਕੂਲ, ਸਰਕਾਰੀ ਕਾਲਜ ਹੁਸ਼ਿਆਰਪੁਰ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਦੇ ਵਿਦਿਆਰਥੀਆਂ ਨੇ  ਵੀ ਸ਼ਿਰਕਤ ਕੀਤੀ। ਇਸ ਮੌਕੇ 'ਤੇ ਸਟੇਟ ਡਾਇਰੈਕਟਰ ਸ੍ਰੀ ਐਸ.ਐਨ. ਸ਼ਰਮਾ, ਜ਼ਿਲ੍ਹਾ ਯੂਨਾਨੀ ਤੇ ਆਯੂਰਵੈਦਿਕ ਅਫ਼ਸਰ ਡਾ. ਭੁਪਿੰਦਰ ਕੌਰ, ਸ੍ਰੀ ਅਵਿਨਾਸ਼ ਭੰਡਾਰੀ, ਡਾ. ਅਮ੍ਰਿਤਪਾਲ ਸਿੰਘ, ਨੈਸ਼ਨਲ ਯੂਥ ਅਵਾਰਡੀ ਸ੍ਰੀ ਪ੍ਰਮੋਦ ਸ਼ਰਮਾ ਸਮੇਤ ਵੱਖ-ਵੱਖ ਯੂਥ ਕਲੱਬਾਂ, ਸਕੂਲਾਂ ਅਤੇ ਕਾਲਜਾਂ ਦੇ ਪ੍ਰਤੀਨਿਧੀ ਤੇ ਵਿਦਿਆਰਥੀ ਵੀ ਮੌਜੂਦ ਸਨ।

ਐਨ.ਵੀ ਐਸ.ਪੀ.ਪੋਰਟਲ 'ਤੇ ਆਨ ਲਾਈਨ ਬਣਵਾਈ ਜਾ ਸਕਦੀ ਹੈ ਵੋਟ: ਡਿਪਟੀ ਕਮਿਸ਼ਨਰ

-ਵੋਟਰਾਂ ਨੂੰ ਰਜਿਸਟਰ ਕਰਨ ਲਈ 1 ਤੋਂ 31 ਜੁਲਾਈ ਤੱਕ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ
-ਜ਼ਿਲ੍ਹੇ ਦੇ ਸਮੂਹ ਯੋਗ ਵੋਟਰਾਂ ਨੂੰ ਕੀਤੀ ਵੋਟ ਬਣਵਾਉਣ ਦੀ ਅਪੀਲ

ਹੁਸ਼ਿਆਰਪੁਰ, 21 ਜੂਨ: ਕੋਈ ਵੀ ਯੋਗ ਵੋਟਰ ਭਾਰਤ ਚੋਣ ਕਮਿਸ਼ਨ ਵਲੋਂ ਬਣਾਏ ਗਏ ਐਨ.ਵੀ.ਐਸ. ਪੀ. ਪੋਰਟਲ 'ਤੇ ਜਾ ਕੇ  ਵੋਟਰ ਬਣਾਉਣ ਲਈ ਫਾਰਮ ਨੰ: 6 ਭਰ ਕੇ ਆਪਣੀ ਵੋਟ ਆਨ ਲਾਈਨ ਬਣਵਾ ਸਕਦਾ ਹੈ। ਜਿਹੜੇ ਯੋਗ ਵੋਟਰਾਂ ਨੇ ਆਪਣੀ ਵੋਟ ਨਹੀਂ ਬਣਾਈ ਹੈ, ਉਨ੍ਹਾਂ ਲਈ 1 ਤੋਂ 31 ਜੁਲਾਈ ਤੱਕ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਜ਼ਿਲ੍ਹਾ ਚੋਣਕਾਰ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਵਿਪੁਲ ਉਜਵਲ ਨੇ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਯੋਗ ਵੋਟਰਾਂ ਨੂੰ ਰਜਿਸਟਰ ਕਰਨ ਲਈ ਚਲਾਈ ਜਾਣ ਵਾਲੀ ਵਿਸ਼ੇਸ਼ ਮੁਹਿੰਮ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਬੈਠਕ ਨੂੰ ਸੰਬੋਧਨ ਕਰਦੇ ਹੋਏ ਇਹ ਗੱਲ ਕਹੀ। ਉਨ੍ਹਾਂ ਕਿਹਾ ਕਿ ਇਸ ਵਿਸ਼ੇਸ਼ ਮੁਹਿੰਮ ਦੌਰਾਨ ਵੋਟਰ ਸੂਚੀ ਵਿੱਚ ਸ਼ਾਮਲ ਹੋਣ ਤੋਂ ਰਹਿ ਗਏ ਯੋਗ ਵਿਅਕਤੀਆਂ ਪਾਸੋਂ ਫਾਰਮ ਪ੍ਰਾਪਤ ਕੀਤੇ ਜਾਣਗੇ। ਕੋਈ ਵੀ ਯੋਗ ਵਿਅਕਤੀ ਆਪਣਾ ਨਾਮ ਵੋਟਰ ਸੂਚੀ ਵਿੱਚ ਸ਼ਾਮਲ ਕਰਾਉਣ ਲਈ ਫਾਰਮ ਨੰ: 6 ਭਰ ਕੇ ਸਬੰਧਤ ਚੋਣਕਾਰ ਰਜਿਸਟਰੇਸ਼ਨ ਅਫ਼ਸਰ ਅਤੇ ਬੂਥ ਲੈਵਲ ਅਫ਼ਸਰ ਨੂੰ ਵੀ ਦੇ ਸਕਦਾ ਹੈ। ਇਸ ਤੋਂ ਇਲਾਵਾ ਡਾਕ ਦੁਆਰਾ ਅਤੇ ਸੀ.ਐਸ.ਸੀ ਰਾਹੀਂ ਆਨ ਲਾਈਨ ਫਾਰਮ ਵੀ ਭਰਿਆ ਜਾਂ ਭੇਜਿਆ ਜਾ ਸਕਦਾ ਹੈ। 
ਡਿਪਟੀ ਕਮਿਸ਼ਨਰ ਨੇ ਕਾਲਜਾਂ ਦੇ ਮੁੱਖੀਆਂ ਨੂੰ ਵੀ ਦਿਸ਼ਾ-ਨਿਰਦੇਸ਼ ਦਿੰਦੇ ਹੋਏ ਕਿਹਾ ਕਿ ਕਾਲਜਾਂ ਵਿੱਚ ਨਵੇਂ ਦਾਖਲੇ ਸਮੇਂ ਵੀ 18 ਸਾਲ ਦੀ ਉਮਰ ਪੂਰੀ ਕਰ ਚੁੱਕੇ ਨੌਜਵਾਨਾਂ ਤੋਂ ਫਾਰਮ ਨੰ: 6 ਭਰ ਕੇ ਵੋਟ ਬਣਵਾਈ ਜਾ ਸਕਦੀ ਹੈ। ਇਸ ਦੇ ਲਈ ਨੌਜਵਾਨਾਂ ਨੂੰ ਵਿਸ਼ੇਸ਼ ਤੌਰ 'ਤੇ ਜਾਗਰੂਕ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਡਰਾਈਵਿੰਗ ਆਟੋਮੇਟਿਡ ਸੈਂਟਰਾਂ ਵਿੱਚ ਵੀ ਲਾਇਸੰਸ ਬਣਾਉਣ ਲਈ ਆਉਣ ਵਾਲੇ ਯੋਗ ਵੋਟਰਾਂ ਦੇ ਫਾਰਮ ਭਰ ਕੇ ਵੋਟ ਬਣਵਾਈ ਜਾ ਸਕਦੀ ਹੈ। ਇਸ ਤੋਂ ਇਲਾਵਾ ਸੇਵਾ ਕੇਂਦਰਾਂ ਵਿੱਚ ਵੀ ਵੋਟਰਾਂ ਨੂੰ ਵੋਟ ਪਾਉਣ ਲਈ ਪ੍ਰੇਰਿਤ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਜਿਨ੍ਹਾਂ ਵੋਟਰਾਂ ਦੀ ਮੌਤ ਹੋ ਚੁੱਕੀ ਹੈ, ਉਨ੍ਹਾਂ ਦੀਆਂ ਵੋਟਾਂ ਦੀ ਸ਼ਨਾਖਤ ਕਰਕੇ ਜਨਮ ਅਤੇ ਮੌਤ ਦਾ ਰਿਕਾਰਡ ਰੱਖਣ ਵਾਲੇ ਰਜਿਟਰਾਰ ਨਾਲ ਸੰਪਰਕ ਕਰਕੇ ਵੋਟਰ ਸੂਚੀ ਵਿੱਚੋਂ ਨਾਮ ਕੱਟੇ ਜਾਣ।

ਪੀ.ਆਰ.ਟੀ.ਸੀ. ਜਹਾਨਖੇਲਾਂ ਵਿਖੇ ਮਨਾਇਆ ਯੋਗ ਦਿਵਸ

ਹੁਸ਼ਿਆਰਪੁਰ, 21 ਜੂਨ:  ਪੀ.ਆਰ.ਟੀ.ਸੀ. ਜਹਾਨਖੇਲਾਂ ਦੇ ਕਮਾਂਡੈਂਟ ਸ੍ਰ: ਭੁਪਿੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਹੇਠ ਅੰਤਰ ਰਾਸ਼ਟਰੀ ਯੋਗ ਦਿਵਸ ਮਨਾਇਆ ਗਿਆ।  ਡੀ.ਐਸ.ਪੀ. ਸ੍ਰੀ ਹਰਜੀਤ ਸਿੰਘ ਦੀ ਅਗਵਾਈ ਹੇਠ ਮਨਾਏ ਗਏ ਯੋਗ ਦਿਵਸ ਵਿੱਚ ਕੇਂਦਰ ਦੇ ਸਮੂਹ ਸਿਖਿਆਰਥੀਆਂ ਅਤੇ ਸਟਾਫ  ਨੇ ਭਾਗ ਲਿਆ।
ਇਸ ਦੌਰਾਨ ਕਮਾਂਡੈਂਟ ਸ੍ਰ: ਭੁਪਿੰਦਰ ਸਿੰਘ ਨੇ ਕਿਹਾ ਕਿ ਰੋਜ਼ਮਰਾ ਦੀ ਜ਼ਿੰਦਗੀ ਵਿੱਚ ਸਿਹਤਮੰਦ ਰਹਿਣ ਲਈ ਯੋਗ ਬਹੁਤ ਜ਼ਰੂਰੀ ਹੈ। ਇੱਕ ਤੰਦਰੁਸਤ ਸਰੀਰ ਰਹਿਣ ਨਾਲ ਹੀ ਉਤਮ ਡਿਊਟੀ ਕੀਤੀ ਜਾ ਸਕਦੀ ਹੈ। ਉਨ੍ਹਾਂ ਨੇ ਸਮੂਹ ਸਿਖਿਆਰਥੀਆਂ ਅਤੇ ਸਟਾਫ਼ ਮੈਂਬਰਾਂ ਨੂੰ ਆਪਣੇ ਜੀਵਨ ਵਿੱਚ ਯੋਗ ਅਪਨਾਉਣ ਦੀ ਅਪੀਲ ਕੀਤੀ। ਇਸ ਮੌਕੇ 'ਤੇ ਪੀ.ਆਰ.ਟੀ.ਸੀ. ਜਹਾਨਖੇਲਾਂ ਦੇ ਕਰੀਬ 2000 ਸਿਖਿਆਰਥੀਆਂ ਤੋਂ ਇਲਾਵਾ ਸਟਾਫ਼ ਮੈਂਬਰ ਵੀ ਮੌਜੂਦ ਸਨ।

ਗਊਧਨ ਨੂੰ ਅਵਾਰਾ ਛੱਡਣ ਵਾਲਿਆਂ 'ਤੇ ਹੋਵੇਗੀ ਸਖਤ ਕਾਰਵਾਈ : ਪੰਜਾਬ ਗਊ ਸੇਵਾ ਕਮਿਸ਼ਨ

-ਜਖ਼ਮੀ ਗਊ ਧਨ ਨੂੰ ਹਸਪਤਾਲ ਲਿਜਾਣ ਲਈ ਹੁਸ਼ਿਆਰਪੁਰ ਨੂੰ ਜਲਦ ਮਿਲੇਗਾ ਵਿਸ਼ੇਸ਼ ਵਾਹਨ : ਕੀਮਤੀ ਭਗਤ
-ਡਿਪਟੀ ਕਮਿਸ਼ਨਰ ਨੇ ਕੈਟਲ ਪਾਊਂਡ ਫਲਾਹੀ 'ਚ ਹਰੇ ਚਾਰੇ ਦੀ ਸਮੱਸਿਆ ਦਾ ਕੀਤਾ ਤੁਰੰਤ ਨਿਬੇੜਾ
-ਕਿਹਾ, ਗਊ ਧਨ ਦੀ ਸੰਭਾਲ ਲਈ ਸਮਾਜਿਕ ਅਤੇ ਧਾਰਮਿਕ ਸੰਸਥਾਵਾਂ ਅੱਗੇ ਆਉਣ

ਹੁਸ਼ਿਆਰਪੁਰ, 19 ਜੂਨ: ਪੰਜਾਬ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਸ੍ਰੀ ਕੀਮਤੀ ਭਗਤ ਨੇ ਕਿਹਾ ਕਿ ਗਊਧਨ ਨੂੰ ਅਵਾਰਾ ਛੱਡਣ ਵਾਲੇ ਵਿਅਕਤੀਆਂ ਖਿਲਾਫ਼ ਸਖਤ ਕਾਰਵਾਈ ਕੀਤੀ ਜਾਵੇਗੀ। ਉਹ ਅੱਜ ਹੁਸ਼ਿਆਰਪੁਰ ਵਿਖੇ ਗਊ ਧਨ ਦੀ ਸੰਭਾਲ ਲਈ ਬਣੇ ਕੈਟਲ ਪਾਊਂਡ ਸਬੰਧੀ ਮੀਟਿੰਗ ਕਰ ਰਹੇ ਸਨ। ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਵਿਪੁਲ ਉਜਵਲ ਵੀ ਵਿਸ਼ੇਸ਼ ਤੌਰ 'ਤੇ ਸ਼ਾਮਲ ਸਨ। ਮੀਟਿੰਗ ਦੌਰਾਨ ਸ੍ਰੀ ਕੀਮਤੀ ਭਗਤ ਨੇ ਮਿਉਂਪਸਲ ਕਾਰਪੋਰੇਸ਼ਨ ਨੂੰ ਕਿਹਾ ਕਿ ਗਊ ਧਨ ਨੂੰ ਅਵਾਰਾ ਛੱਡਣ ਵਾਲੇ ਵਿਅਕਤੀਆਂ ਖਿਲਾਫ਼ ਸਖਤ ਕਾਰਵਾਈ ਆਰੰਭੀ ਜਾਵੇ। ਉਨ੍ਹਾਂ ਕਿਹਾ ਕਿ ਅਜਿਹੇ ਲੋਕਾਂ ਵਲੋਂ ਛੱਡੇ ਗਏ ਗਊ ਧਨ ਕਰਕੇ ਜਿਥੇ ਦੁਰਘਟਨਾਵਾਂ ਵਾਪਰਦੀਆਂ ਹਨ, ਉਥੇ ਕਿਸਾਨਾਂ ਦੀਆਂ ਫ਼ਸਲਾਂ ਦਾ ਵੀ ਨੁਕਸਾਨ ਹੋ ਰਿਹਾ ਹੈ।ਪੰਜਾਬ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਨੇ ਕਿਹਾ ਕਿ ਪੰਜਾਬ ਵਿੱਚ ਬੇਸਹਾਰਾ ਗਊ ਧਨ ਦੀ ਗਿਣਤੀ ਕਰੀਬ 1 ਲੱਖ 10 ਹਜ਼ਾਰ ਹੈ ਅਤੇ ਪਿਛਲੇ 3 ਸਾਲਾਂ ਵਿੱਚ ਸੜਕ ਦੁਰਘਟਨਾਵਾਂ ਦੌਰਾਨ ਕਰੀਬ 300 ਕੀਮਤੀ ਜਾਨਾਂ ਵੀ ਬੇਸਹਾਰਾ ਗਊਧਨ ਕਾਰਨ ਗਈਆਂ ਹਨ। ਉਨ੍ਹਾਂ ਕਿਹਾ ਕਿ ਬੇਸਹਾਰਾ ਗਊ ਧਨ ਦੀ ਸਾਂਭ-ਸੰਭਾਲ ਲਈ ਹੀ ਸੂਬੇ ਵਿੱਚ ਕੈਟਲ ਪਾਊਂਡ (ਗਊਸ਼ਾਲਾਵਾਂ) ਬਣਾਏ ਗਏ ਹਨ।
ਉਨ੍ਹਾਂ ਕਿਹਾ ਕਿ ਹਰੇਕ ਕੈਟਲ ਪਾਊਂਡ ਵਿੱਚ 6 ਸ਼ੈਡ ਬਣਾਏ ਜਾਣਗੇ ਅਤੇ ਗਊਧਨ ਨੂੰ ਚਾਰੇ ਤੋਂ ਇਲਾਵਾ ਮੈਡੀਕਲ ਸਹੂਲਤਾਂ ਵੀ ਉਪਲਬੱਧ ਹੋਣਗੀਆਂ। ਉਨ੍ਹਾਂ ਕਿਹਾ ਕਿ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਕਿਹਾ ਹੈ ਕਿ ਪੰਜਾਬ ਸਰਕਾਰ ਗਊਧਨ ਦੀ ਰੱਖਿਆ ਲਈ ਵਚਨਬੱਧ ਹੈ ਅਤੇ ਗਊਧਨ ਦੀ ਰੱਖਿਆ ਲਈ ਯਤਨ ਕੀਤੇ ਜਾਣਗੇ। ਸ੍ਰੀ ਕੀਮਤੀ ਭਗਤ ਨੇ ਸਬੰਧਤ ਵਿਭਾਗ ਨੂੰ ਹਦਾਇਤ ਕਰਦਿਆਂ ਕਿਹਾ ਕਿ ਪਿੰਡ ਫਲਾਹੀ ਦੇ ਕੈਟਲ ਪਾਊਂਡ ਦਾ ਅਧੂਰਾ ਕੰਮ ਜਲਦੀ ਨੇਪਰੇ ਚਾੜ੍ਹਿਆ ਜਾਵੇ। ਉਨ੍ਹਾਂ ਕਿਹਾ ਕਿ ਜਲਦੀ ਹੀ ਮਿਉਂਸਪਲ ਕਾਰਪੋਰੇਸ਼ਨ ਹੁਸ਼ਿਆਰਪੁਰ ਨੂੰ ਇਕ ਵਿਸ਼ੇਸ਼ ਵਾਹਨ ਦਿੱਤਾ ਜਾਵੇਗਾ, ਤਾਂ ਜੋ ਜਖਮੀ ਗਊ ਧਨ ਨੂੰ ਹਸਪਤਾਲ ਪਹੁੰਚਾ ਕੇ ਉਸ ਦਾ ਇਲਾਜ ਕਰਵਾਇਆ ਜਾ ਸਕੇ। ਉਨ੍ਹਾਂ ਡੇਅਰੀਆਂ ਦੇ ਪ੍ਰਬੰਧਕਾਂ ਨੂੰ ਵੀ ਸਖ਼ਤ ਹਦਾਇਤ ਕੀਤੀ ਕਿ ਉਹ ਗਊ ਧਨ ਨੂੰ ਬਾਹਰ ਨਾ ਛੱਡਣ ਅਤੇ ਜੇਕਰ ਕੋਈ ਅਜਿਹਾ ਕਰਦਾ ਸਾਹਮਣੇ ਆਇਆ, ਤਾਂ ਉਸ ਖਿਲਾਫ਼ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਵੱਧ ਤੋਂ ਵੱਧ ਗਊ ਸੰਸਥਾਵਾਂ ਅੱਗੇ ਆਉਣ, ਤਾਂ ਜੋ ਗਊ ਧਨ ਦੀ ਰੱਖਿਆ ਕੀਤੀ ਜਾ ਸਕੇ। ਉਨ੍ਹਾਂ ਜ਼ਿਲ੍ਹੇ ਦੇ ਪਸ਼ੂ ਪਾਲਣ ਵਿਭਾਗ ਨੂੰ ਹਦਾਇਤ ਕੀਤੀ ਕਿ ਗਊ ਧਨ ਦੇ ਇਲਾਜ ਲਈ ਸੁਚਾਰੂ ਪ੍ਰਬੰਧ ਕੀਤੇ ਜਾਣ। ਉਨ੍ਹਾਂ ਕਿਹਾ ਕਿ ਪੰਜਾਬ ਗਊ ਸੇਵਾ ਕਮਿਸ਼ਨ ਵਲੋਂ ਗਊਧਨ ਦੀ ਰੱਖਿਆ ਲਈ ਜੀਅ ਤੋੜ ਯਤਨ ਕੀਤੇ ਜਾ ਰਹੇ ਹਨ। ਡਿਪਟੀ ਕਮਿਸ਼ਨਰ ਸ੍ਰੀ ਵਿਪੁਲ ਉਜਵਲ ਨੇ ਕਿਹਾ ਕਿ ਪਿੰਡ ਫਲਾਹੀ ਵਿਖੇ ਬਣੇ ਕੈਟਲ ਪਾਊਂਡ ਵਿੱਚ ਗਊ ਧਨ ਦੀ ਸੰਭਾਲ ਲਈ ਯੋਗ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਨਾਲ ਹੀ ਸਮਾਜਿਕ ਅਤੇ ਧਾਰਮਿਕ ਸੰਸਥਾਵਾਂ ਨੂੰ ਗਊ ਧਨ ਦੀ ਸੰਭਾਲ ਲਈ ਅੱਗੇ ਆਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਸਾਂਝੇ ਉਦਮ ਕਰਕੇ ਹੀ ਗਊ ਧਨ ਦੀ ਰੱਖਿਆ ਕੀਤੀ ਜਾ ਸਕਦੀ ਹੈ, ਇਸ ਲਈ ਸਮਾਜਿਕ ਅਤੇ ਧਾਰਮਿਕ ਸੰਸਥਾਵਾਂ ਵੱਧ ਤੋਂ ਵੱਧ ਆਪਣਾ ਯੋਗਦਾਨ ਪਾਉਣ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਗਊ ਰੱਖਿਆ ਲਈ ਅੱਗੇ ਆਉਣ ਵਾਲੀਆਂ ਅਜਿਹੀਆਂ ਸੰਸਥਾਵਾਂ ਨੂੰ ਪੂਰਾ ਸਹਿਯੋਗ ਦੇ ਕੇ ਫੈਸਲੀਟੇਟਰ ਦੀ ਭੂਮਿਕਾ ਨਿਭਾਈ ਜਾਵੇਗੀ। ਉਨ੍ਹਾਂ ਕਿਹਾ ਕਿ ਗਊਧਨ ਨੂੰ ਅਵਾਰਾ ਛੱਡਣ ਵਾਲਿਆਂ ਖਿਲਾਫ਼ ਸਖਤ ਕਾਰਵਾਈ ਸ਼ੁਰੂ ਕਰ ਦਿੱਤੀ ਜਾਵੇਗੀ।ਡਿਪਟੀ ਕਮਿਸ਼ਨਰ ਨੇ ਕੈਟਲ ਪਾਊਂਡ ਫਲਾਹੀ 'ਚ ਹਰੇ ਚਾਰੇ ਦੀ ਸਮੱਸਿਆ ਦਾ ਕੀਤਾ ਤੁਰੰਤ ਨਿਬੇੜਾ-ਮੀਟਿੰਗ ਦੌਰਾਨ ਜਦੋਂ ਨਈ ਸੋਚ ਵੈਲਫੇਅਰ ਸੁਸਾਇਟੀ ਦੇ ਸੰਸਥਾਪਕ ਸ੍ਰੀ ਅਸ਼ਵਨੀ ਜੈਨ ਵਲੋਂ ਕੈਟਲ ਪਾਊਂਡ ਫਲਾਹੀ ਵਿੱਚ ਹਰੇ ਚਾਰੇ ਦੀ ਸਮੱਸਿਆ ਵੱਲ ਧਿਆਨ ਦਿਵਾਇਆ ਗਿਆ, ਤਾਂ ਡਿਪਟੀ ਕਮਿਸ਼ਨਰ ਸ੍ਰੀ ਵਿਪੁਲ ਉਜਵਲ ਨੇ ਇਸ ਸਮੱਸਿਆ ਦਾ ਤੁਰੰਤ ਨਿਬੇੜਾ ਕਰਦਿਆਂ ਕਿਹਾ ਕਿ ਕੈਟਲ ਪਾਊਂਡ ਵਿੱਚ ਤੁਰੰਤ ਹਰਾ ਚਾਰਾ ਮੁਹੱਈਆ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਗਊ ਧਨ ਲਈ ਤੂੜੀ ਦਾ ਪਹਿਲਾਂ ਹੀ ਪ੍ਰਬੰਧ ਕੀਤਾ ਜਾ ਚੁੱਕਾ ਹੈ ਅਤੇ ਕੈਟਲ ਪਾਊਂਡ ਵਿੱਚ ਗਊ ਧਨ ਨੂੰ ਭੁੱਖਾ ਨਹੀਂ ਮਰਨ ਦਿੱਤਾ ਜਾਵੇਗਾ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ)-ਕਮ-ਕਮਿਸ਼ਨਰ ਮਿਉਂਸਪਲ ਕਾਰਪੋਰੇਸ਼ਨ ਸ੍ਰੀ ਜਸਵੀਰ ਸਿੰਘ, ਐਸ.ਡੀ.ਐਮ. ਹੁਸ਼ਿਆਰਪੁਰ ਸ੍ਰੀ ਜਿਤੇਂਦਰ ਜੋਰਵਰ, ਡਿਪਟੀ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਡਾ. ਹਰਮੇਸ਼ ਕੁਮਾਰ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸ੍ਰੀ ਸਰਬਜੀਤ ਸਿੰਘ ਬੈਂਸ, ਡੀ.ਐਸ.ਪੀ. ਸ੍ਰੀ ਗੁਰਜੀਤ ਪਾਲ ਸਿੰਘ, ਪੰਜਾਬ ਗਊ ਸੇਵਾ ਕਮਿਸ਼ਨ ਦੇ ਮੈਂਬਰ ਡਾ. ਬਿੰਦੂਸਰ ਸ਼ੁਕਲਾ, ਵੈਟਰਨਰੀ ਡਾਕਟਰ ਡਾ. ਮਨਮੋਹਨ ਸਿੰਘ ਦਰਦੀ ਤੋਂ ਇਲਾਵਾ ਪ੍ਰਾਈਵੇਟ ਗਊਸ਼ਾਲਾਵਾਂ ਦੇ ਨੁਮਾਇੰਦੇ ਹਾਜ਼ਰ ਸਨ।

ਹੋਣਹਾਰ ਵਿਦਿਆਰਥੀਆਂ ਲਈ ਤਕਨੀਕੀ ਸਿੱਖਿਆ ਹਾਸਲ ਕਰਨਾ ਹੋਇਆ ਸੌਖਾ

-ਪੰਜਾਬ ਸਰਕਾਰ ਵਲੋਂ ਸ਼ੁਰੂ 'ਮੁੱਖ ਮੰਤਰੀ ਵਜੀਫ਼ਾ ਯੋਜਨਾ' ਤਹਿਤ ਮਿਲੇਗੀ ਸਸਤੀ ਤੇ ਮਿਆਰੀ ਤਕਨੀਕੀ ਸਿੱਖਿਆ
-ਵਿਦਿਆਰਥੀ ਵੱਧ ਤੋਂ ਵੱਧ 'ਮੁੱਖ ਮੰਤਰੀ ਵਜੀਫ਼ਾ ਯੋਜਨਾ' ਦਾ ਲਾਹਾ ਲੈਣ : ਡਿਪਟੀ ਕਮਿਸ਼ਨਰ
-ਕਿਹਾ, ਨੌਜਵਾਨਾਂ ਨੂੰ ਪੈਰਾਂ ਸਿਰ ਖੜ੍ਹੇ ਕਰਨ 'ਚ ਕਾਰਗਰ ਸਾਬਿਤ ਹੋਵੇਗੀ ਯੋਜਨਾ
-90 ਫੀਸਦੀ ਅੰਕ ਹਾਸਲ ਕਰਨ ਵਾਲੇ ਵਿਦਿਆਰਥੀਆਂ ਦੀ ਹੋਵੇਗੀ ਪੂਰੀ ਫੀਸ ਮਾਫ

ਹੁਸ਼ਿਆਰਪੁਰ, 20 ਜੂਨ:ਹੋਣਹਾਰ ਵਿਦਿਆਰਥੀਆਂ ਲਈ ਤਕਨੀਕੀ ਸਿੱਖਿਆ ਹਾਸਲ ਕਰਨਾ ਬਹੁਤ ਹੀ ਸੌਖਾ ਹੋ ਗਿਆ ਹੈ, ਕਿਉਂਕਿ ਪੰਜਾਬ ਸਰਕਾਰ ਵਲੋਂ 'ਮੁੱਖ ਮੰਤਰੀ ਵਜ਼ੀਫਾ ਯੋਜਨਾ' ਦੀ ਸ਼ੁਰੂਆਤ ਕਰ ਦਿੱਤੀ ਗਈ ਹੈ। ਇਸ ਯੋਜਨਾ ਤਹਿਤ 10ਵੀਂ ਕਲਾਸ ਵਿਚੋਂ ਪ੍ਰਾਪਤ ਅੰਕ ਪ੍ਰਤੀਸ਼ਤਤਾ ਅਨੁਸਾਰ ਫੀਸ ਮਾਫ ਕੀਤੀ ਜਾਵੇਗੀ। ਬੇਰੁਜ਼ਗਾਰੀ ਨੂੰ ਠੱਲ੍ਹ ਪਾਉਣ ਵਾਲੇ ਸਰਕਾਰ ਦੇ ਇਸ ਕਦਮ ਦੀ ਚੁਫੇਰਿਓਂ ਸ਼ਲਾਘਾ ਹੋ ਰਹੀ ਹੈ। ਇਸ ਯੋਜਨਾ ਨਾਲ ਜਿੱਥੇ ਤਕਨੀਕੀ ਸਿੱਖਿਆ ਨੂੰ ਬੜਾਵਾ ਮਿਲੇਗਾ, ਉਥੇ ਵਿਦਿਆਰਥੀ ਵੱਧ ਤੋਂ ਵੱਧ ਸਵੈ-ਰੁਜ਼ਗਾਰ ਹਾਸਲ ਕਰ ਸਕਣਗੇ।ਡਿਪਟੀ ਕਮਿਸ਼ਨਰ ਸ਼੍ਰੀ ਵਿਪੁਲ ਉਜਵਲ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ 'ਮੁੱਖ ਮੰਤਰੀ ਵਜ਼ੀਫਾ ਯੋਜਨਾ' ਦਾ ਵਿਦਿਆਰਥੀਆਂ ਨੂੰ ਵੱਡੇ ਪੱਧਰ 'ਤੇ ਫਾਇਦਾ ਹੋਵੇਗਾ ਅਤੇ ਹੁਸ਼ਿਆਰ ਤੇ ਲੋੜਵੰਦ ਵਿਦਿਆਰਥੀ ਤਕਨੀਕੀ ਸਿੱਖਿਆ ਹਾਸਲ ਕਰਕੇ ਸਵੈ-ਰੁਜ਼ਗਾਰ ਦੇ ਕਾਬਿਲ ਬਣ ਸਕਣਗੇ। ਉਨ੍ਹਾਂ ਦੱਸਿਆ ਕਿ ਇਹ ਯੋਜਨਾ ਤਾਂ ਹੀ ਕਾਰਗਰ ਸਾਬਿਤ ਹੋ ਸਕਦੀ ਹੈ, ਜੇਕਰ ਵਿਦਿਆਰਥੀ ਤਕਨੀਕੀ ਸਿੱਖਿਆ ਹਾਸਲ ਕਰਨ ਅਤੇ ਸਵੈ-ਰੁਜ਼ਗਾਰ ਅਪਣਾਉਣ।
ਉਨ੍ਹਾਂ ਜ਼ਿਲ੍ਹੇ ਦੇ ਵਿਦਿਆਰਥੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਵੱਧ ਤੋਂ ਵੱਧ ਇਸ ਯੋਜਨਾ ਦਾ ਲਾਹਾ ਲੈ ਕੇ ਆਪਣੇ ਪੈਰਾਂ ਸਿਰ ਖੜ੍ਹੇ ਹੋਣ। ਉਨ੍ਹਾਂ ਦੱਸਿਆ ਕਿ ਪੰਜਾਬ ਦੇ ਨੌਜਵਾਨਾਂ ਦੀ 10ਵੀਂ ਜਮਾਤ ਵਿਚ ਪ੍ਰਾਪਤ ਕੀਤੇ ਅੰਕ ਪ੍ਰਤੀਸ਼ਤਤਾ ਅਨੁਸਾਰ ਫੀਸ ਮਾਫ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ 60 ਤੋਂ 70 ਫੀਸਦੀ ਅੰਕਾਂ ਵਾਲੇ ਵਿਦਿਆਰਥੀਆਂ ਦੀ 70 ਫੀਸਦੀ ਫੀਸ ਮਾਫ ਹੋਵੇਗੀ, 70 ਤੋਂ 80 ਫੀਸਦੀ ਵਾਲਿਆਂ ਦੀ 80 ਫੀਸਦੀ, 80 ਤੋਂ 90 ਫੀਸਦੀ ਵਾਲਿਆਂ ਦੀ 90 ਫੀਸਦੀ ਅਤੇ 90 ਤੋਂ 100 ਫੀਸਦੀ ਅੰਕ ਹਾਸਲ ਕਰਨ ਵਾਲਿਆਂ ਦੀ ਪੂਰੀ ਫੀਸ ਮਾਫ ਹੋਵੇਗੀ। ਉਨ੍ਹਾਂ ਦੱਸਿਆ ਕਿ ਇਸ ਯੋਜਨਾ ਦਾ ਲਾਭ ਸੂਬੇ ਦੇ ਸਾਰੇ ਸਰਕਾਰੀ ਪੋਲੀਟੈਕਨੀਕ, ਇੰਜੀਨੀਅਰਿੰਗ, ਮਹਾਰਾਜਾ ਰਣਜੀਤ ਸਿੰਘ ਯੂਨੀਵਰਸਿਟੀ ਅਤੇ ਪੀ.ਟੀ.ਯੂ ਦੇ ਵਿਦਿਆਰਥੀਆਂ ਨੂੰ ਮਿਲੇਗਾ।ਸ਼੍ਰੀ ਵਿਪੁਲ ਉਜਵਲ ਨੇ ਦੱਸਿਆ ਕਿ ਪੰਜਾਬ ਰਾਜ ਦੇ ਵਸਨੀਕ ਹੋਣਹਾਰ ਵਿਦਿਆਰਥੀ ਹੀ ਇਸ ਸਕੀਮ ਦਾ ਲਾਭ ਪ੍ਰਾਪਤ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਗਰੀਬ ਅਤੇ ਲੋੜਵੰਦ ਹੋਣਹਾਰ ਵਿਦਿਆਰਥੀਆਂ ਨੂੰ ਮਿਆਰੀ ਅਤੇ ਸਸਤੀ ਤਕਨੀਕੀ ਸਿੱਖਿਆ ਮੁਹੱਈਆ ਕਰਵਾਉਣ ਲਈ ਇਹ ਉਪਰਾਲਾ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸਮਾਜ ਦੇ ਸਾਰੇ ਵਰਗਾਂ ਦੇ ਉਨ੍ਹਾਂ ਹੋਣਹਾਰ ਵਿਦਿਆਰਥੀਆਂ ਦੀ ਮੁਕੰਮਲ ਟਿਊਸ਼ਨ ਫੀਸ ਮਾਫ ਹੋਵੇਗੀ, ਜਿਨ੍ਹਾਂ ਨੇ ਦਸਵੀਂ ਜਮਾਤ ਵਿਚੋਂ 90 ਫੀਸਦੀ ਜਾਂ ਉਸ ਤੋਂ ਵਧੇਰੇ ਅੰਕ ਹਾਸਲ ਕੀਤੇ ਹੋਣ। ਉਨ੍ਹਾਂ ਦੱਸਿਆ ਕਿ ਇਹ ਯੋਜਨਾ ਆਰਥਿਕ ਪੱਖੋਂ ਕਮਜ਼ੋਰ ਵਰਗਾਂ ਦੇ ਹੋਣਹਾਰ ਵਿਦਿਆਰਥੀਆਂ ਦੀ ਪਹੁੰਚ ਵਿੱਚ ਲਿਆਉਣ ਲਈ ਇਕ ਮੀਲ ਪੱਥਰ ਸਾਬਿਤ ਹੋਵੇਗੀ। ਉਨ੍ਹਾਂ ਜ਼ਿਲ੍ਹੇ ਦੀਆਂ ਸਰਕਾਰੀ ਤਕਨੀਕੀ ਸੰਸਥਾਵਾਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਉਹ 'ਮੁੱਖ ਮੰਤਰੀ ਵਜ਼ੀਫਾ ਯੋਜਨਾ' ਨੂੰ ਸੁਚਾਰੂ ਢੰਗ ਨਾਲ ਲਾਗੂ ਕਰਨ, ਤਾਂ ਜੋ ਵੱਧ ਤੋਂ ਵੱਧ ਵਿਦਿਆਰਥੀ ਇਸ ਯੋਜਨਾ ਤਹਿਤ ਤਕਨੀਕੀ ਸਿੱਖਿਆ ਹਾਸਲ ਕਰ ਸਕਣ। ਉਧਰ ਇਸ ਸਬੰਧੀ ਸਰਕਾਰੀ ਪੋਲੀਟੈਕਨਿਕ ਕਾਲਜ ਹੁਸ਼ਿਆਰਪੁਰ ਦੀ ਪ੍ਰਿੰਸੀਪਲ ਸ਼੍ਰੀਮਤੀ ਰਚਨਾ ਕੌਰ ਨੇ ਕਿਹਾ ਕਿ ਕਾਲਜ ਵਿੱਚ ਐਡਮਿਸ਼ਨ ਗਾਈਡੈਂਸ ਸੈਲ ਸਥਾਪਿਤ ਕਰ ਦਿੱਤਾ ਗਿਆ ਹੈ, ਤਾਂ ਜੋ ਉਕਤ ਸਕੀਮ ਸਬੰਧੀ ਵਿਦਿਆਰਥੀਆਂ ਦੇ ਮਾਪਿਆਂ ਨੂੰ ਜਾਗਰੂਕ ਕੀਤਾ ਜਾ ਸਕੇ।

ਜ਼ਿਲ੍ਹਾ ਮੈਜਿਸਟਰੇਟ ਵਲੋਂ ਪਾਬੰਦੀ ਦਾ ਹੁਕਮ ਜਾਰੀ

ਹੁਸ਼ਿਆਰਪੁਰ, 19 ਜੂਨ:  ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਸ੍ਰੀ ਵਿਪੁਲ ਉਜਵਲ ਨੇ ਧਾਰਾ 144 ਸੀ.ਆਰ.ਪੀ.ਸੀ. ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਅਤੇ 18-ਐਮੂਨੀਸ਼ਨ ਡਿਪੂ, ਉਚੀ ਬਸੀ ਦੀ ਬਾਹਰਲੀ ਚਾਰਦੀਵਾਰੀ ਦੇ ਇਕ ਹਜ਼ਾਰ ਯਾਰਡ (914 ਮੀਟਰ) ਗਜ਼ ਦੇ ਘੇਰੇ ਅੰਦਰ ਆਮ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਉਸਾਰੀ (ਸਿਵਾਈ ਸਰਕਾਰੀ ਉਸਾਰੀ) ਕਰਨ 'ਤੇ ਪੂਰਨ ਤੌਰ 'ਤੇ ਰੋਕ ਲਗਾ ਦਿੱਤੀ ਹੈ। ਇਹ ਹੁਕਮ 16 ਅਗਸਤ 2017 ਤੱਕ ਸਖਤੀ ਨਾਲ ਲਾਗੂ ਰਹੇਗਾ।

ਡੇਗੂੰ ਅਤੇ ਚਿਕਨਗੁਨੀਆ ਦੇ ਲਾਰਵਾ ਦੀ ਜਾਂਚ ਲਈ ਛਾਪੇਮਾਰੀ

ਹੁਸ਼ਿਆਰਪੁਰ, 19 ਜੂਨ 2017:ਸਿਹਤ ਵਿਭਾਗ ਹੁਸ਼ਿਆਰਪੁਰ ਵੱਲੋਂ ਮਿਉਂਸਿਪਲ ਕਾਰਪੋਰੇਸ਼ਨ ਦੇ ਸਹਿਯੋਗ ਨਾਲ ਭਵਾਨੀ ਨਗਰ, ਮੁਹੱਲਾ ਚਿੰਤਪੂਰਨੀ ਰੋਡ ਵਿਖੇ ਸਥਿਤ ਘਰਾਂ ਅਤੇ ਦੁਕਾਨਾਂ ਵਿੱਚ ਡੇਗੂੰ ਅਤੇ ਚਿਕਨਗੁਨੀਆ ਦੇ ਲਾਰਵਾ ਦੀ ਜਾਂਚ ਲਈ ਛਾਪੇਮਾਰੀ ਕੀਤੀ ਗਈ। ਇਸ ਦੌਰਾਨ ਲਾਰਵਾ ਪਾਏ ਜਾਣ ਵਾਲੇ ਵੱਖ-ਵੱਖ ਸਥਾਨਾਂ ਤੇ 4 ਚਲਾਨ ਕੱਟੇ ਗਏ ਅਤੇ 2000 ਰੁਪਏ ਜੁਰਮਾਨਾ ਵਸੂਲ ਕੀਤਾ ਗਿਆ।
ਇਸੇ ਲਾਰਵਾ ਤੋਂ ਡੇਗੂੰ ਅਤੇ ਚਿਕਨਗੁਨੀਆਂ ਦਾ ਮੱਛਰ ਜਨਮ ਲੈਂਦਾ ਹੈ। ਜੇਕਰ ਸਮੇਂ ਸਿਰ ਇਸਦਾ ਇਲਾਜ ਨਾਂ ਹੋਵੇ ਤਾਂ ਇਹ ਜਾਨਲੇਵਾ ਵੀ ਹੋ ਸਕਦਾ ਹੈ। ਬਰਸਾਤੀ ਮੌਸਮ ਵਿੱਚ ਸਾਫ, ਖੁੱਲਾ ਅਤੇ ਖੜਾ ਪਾਣੀ ਇਹ ਤਿੰਨ ਹਾਲਾਤ ਅਜਿਹੇ ਹਨ ਜਿਸ ਨਾਲ ਇਹ ਲਾਰਵਾ ਪੈਦਾ ਹੋ ਸਕਦਾ ਹੈ। ਜੇਕਰ ਡੇਗੂੰ ਅਤੇ ਚਿਕਨਗੁਨੀਆ ਦੇ ਕੇਸਾਂ ਤੇ ਕਾਬੂ ਪਾਉਣਾ ਹੈ ਤਾਂ ਉਸ ਲਈ ਇਹ ਲਾਜ਼ਮੀ ਹੈ ਕਿ ਉਨ੍ਹਾਂ ਸਾਰੇ ਹਾਲਾਤਾਂ ਤੇ ਕਾਬੂ ਪਾਇਆ ਜਾਵੇ ਜੋ ਇਸ ਮੱਛਰ ਦੇ ਲਾਰਵਾ ਦਾ ਕਾਰਣ ਬਣਦਾ ਹੈ। ਇਸ ਲਈ ਘਰਾਂ ਅਤੇ ਆਸ-ਪਾਸ ਚੌਗਿਰਦੇ ਵਿੱਚ ਕਿਤੇ ਵੀ ਪਾਣੀ ਖੜਾ ਨਾਂ ਹੋਣ ਦਿੱਤਾ ਜਾਵੇ। ਘਰਾਂ ਦੀਆਂ ਛੱਤਾਂ ਤੇ ਪਏ ਟੁੱਟੇ ਬਰਤਨਾਂ, ਡੱਰਮਾਂ, ਆਲੇ-ਦੁਆਲੇ ਦੇ ਟੋਇਆਂ ਵਿੱਚ ਬਰਸਾਤੀ ਪਾਣੀ ਨਾਂ ਖੜਾ ਹੋਵੇ। ਇਸ ਤੋਂ ਇਲਾਵਾ ਘਰਾਂ ਦੀਆਂ ਫਰਿਜ਼ਾਂ ਦੀ ਟਰੇਆਂ ਅਤੇ ਕੂਲਰਾਂ ਨੂੰ ਹਫਤੇ ਵਿੱਚ ਇੱਕ ਵਾਰ ਚੰਗੀ ਤਰ੍ਹਾਂ ਧੋ ਕੇ ਸਾਫ ਕਰ ਲੈਣਾ ਚਾਹੀਦਾ ਹੈ। ਇਸ ਮੌਕੇ ਮਿਉਂਸਿਪਲ ਕਾਰਪੋਰੇਸ਼ਨ ਤੋਂ ਸੁਰਿੰਦਰ ਸਿੰਘ ਨੇ ਦੱਸਿਆ ਕਿ ਭੱਵਿਖ ਵਿੱਚ ਵੀ ਅਜਿਹੀਆਂ ਅਣਗਹਿਲੀਆਂ ਪਾਏ ਜਾਣ ਤੇ ਅਤੇ ਲਾਰਵਾ ਪਾਏ ਜਾਣ ਤੇ ਚਲਾਨ ਕੱਟੇ ਜਾਣਗੇ। ਇਸ ਮੌਕੇ ਸਿਹਤ ਵਿਭਾਗ ਦੀ ਐਂਟੀ ਲਾਰਵਾ ਸਕੀਮ ਤੋਂ ਤਰਸੇਮ ਲਾਲ, ਬਸੰਤ ਕੁਮਾਰ ਅਤੇ  ਵਿਸ਼ਾਲ ਪੂਰੀ ਆਦਿ ਹਾਜ਼ਰ ਸਨ।

ਸ਼ਹੀਦ ਬਖਤਾਵਰ ਸਿੰਘ ਦੀ ਪਤਨੀ ਨੂੰ ਦਿੱਤੀ ਜਾਵੇਗੀ ਸਰਕਾਰੀ ਨੌਕਰੀ : ਤਜਿੰਦਰ ਸਿੰਘ ਸ਼ੇਰਗਿੱਲ

-ਮੁੱਖ ਮੰਤਰੀ ਪੰਜਾਬ ਦੇ ਸੀਨੀਅਰ ਸਲਾਹਕਾਰ ਲੈਫ: ਜਨਰਲ ਨੇ ਪਰਿਵਾਰ ਨੂੰ ਸੌਂਪੇ ਐਕਸ ਗਰੇਸ਼ੀਆ ਗਰਾਂਟ ਤਹਿਤ 5 ਲੱਖ ਰੁਪਏ ਦੇ ਚੈਕ
-ਕਸਬਾ ਹਾਜੀਪੁਰ ਵਿਖੇ ਪਰਿਵਾਰਕ ਮੈਂਬਰਾਂ ਨਾਲ ਕੀਤਾ ਦੁੱਖ ਸਾਂਝਾ
-ਪਲਾਟ ਲਈ 5 ਲੱਖ ਅਤੇ ਮਾਤਾ-ਪਿਤਾ ਨੂੰ ਵੱਖਰੇ ਤੌਰ 'ਤੇ 2 ਲੱਖ ਰੁਪਏ ਜਲਦ ਦੇਣ ਦੀ ਕੀਤੀ ਘੋਸ਼ਣਾ

ਹੁਸ਼ਿਆਰਪੁਰ, 18 ਜੂਨ: ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੇ ਸੀਨੀਅਰ ਸਲਾਹਕਾਰ ਲੈਫ: ਜਨਰਲ (ਰਿਟਾ:) ਸ੍ਰੀ ਤਜਿੰਦਰ ਸਿੰਘ ਸ਼ੇਰਗਿੱਲ ਨੇ ਪਾਕਿਸਤਾਨ ਵਲੋਂ ਕੀਤੀ ਗਈ ਗੋਲਾਬਾਰੀ ਦੌਰਾਨ ਨੌਸ਼ਹਿਰਾ ਸੈਕਟਰ ਵਿਖੇ ਡਿਊਟੀ 'ਤੇ ਤਾਇਨਾਤ ਸ਼ਹੀਦ ਹੋਏ 8 ਸਿੱਖ ਲਾਈ ਰੈਜੀਮੈਂਟ ਦੇ ਨਾਇਕ ਸ਼ਹੀਦ ਬਖਤਾਵਰ ਸਿੰਘ ਦੇ ਪਰਿਵਾਰ ਨੂੰ ਪੰਜਾਬ ਸਰਕਾਰ ਵਲੋਂ ਐਕਸ ਗਰੇਸ਼ੀਆ ਤਹਿਤ 5 ਲੱਖ ਰੁਪਏ ਦੀ ਰਾਸ਼ੀ ਦੇ ਚੈਕ ਦਿੱਤੇ। ਉਨ੍ਹਾਂ ਨੇ ਸ਼ਹੀਦ ਦੀ ਧਰਮਪਤਨੀ ਸ੍ਰੀਮਤੀ ਜਸਵੀਰ ਕੌਰ ਨੂੰ ਸਰਕਾਰੀ ਨੌਕਰੀ ਦੇਣ ਦੀ ਘੋਸ਼ਣਾ ਵੀ ਕੀਤੀ। ਇਸ ਤੋਂ ਪਹਿਲਾਂ ਉਨ੍ਹਾਂ ਨੇ ਕਸਬਾ ਹਾਜੀਪੁਰ ਵਿਖੇ ਸ਼ਹੀਦ ਦੇ ਘਰ ਪਹੁੰਚ ਕੇ ਪਰਿਵਾਰਕ ਮੈਂਬਰਾਂ ਨਾਲ ਦੁੱਖ ਸਾਂਝਾ ਕੀਤਾ।
ਇਸ ਦੌਰਾਨ ਉਨ੍ਹਾਂ ਦੇ ਨਾਲ ਹਲਕਾ ਵਿਧਾਇਕ ਮੁਕੇਰੀਆਂ ਸ੍ਰੀ ਰਜਨੀਸ਼ ਕੁਮਾਰ ਬੱਬੀ ਅਤੇ ਡਿਪਟੀ ਕਮਿਸ਼ਨਰ ਸ੍ਰੀ ਵਿਪੁਲ ਉਜਵਲ ਵੀ ਮੌਜੂਦ ਸਨ।  ਮੁੱਖ ਮੰਤਰੀ ਪੰਜਾਬ ਦੇ ਸੀਨੀਅਰ ਸਲਾਹਕਾਰ ਲੈਫ: ਜਨਰਲ (ਰਿਟਾ:) ਸ੍ਰੀ ਤਜਿੰਦਰ ਸਿੰਘ ਸ਼ੇਰਗਿੱਲ ਨੇ ਪਰਿਵਾਰਕ ਮੈਂਬਰਾਂ ਨਾਲ ਦੁੱਖ ਸਾਂਝਾ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਸ਼ਹੀਦ ਬਖਤਾਵਰ ਸਿੰਘ ਦੇ ਪਰਿਵਾਰ ਨਾਲ ਖੜ੍ਹੀ ਹੈ ਅਤੇ ਪਰਿਵਾਰ ਨੂੰ ਕਿਸੇ ਤਰ੍ਹਾਂ ਦੀ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਅੱਜ ਐੈਕਸ ਗਰੇਸ਼ੀਆਂ ਗਰਾਂਟ ਤਹਿਤ ਸ਼ਹੀਦ ਦੇ ਮਾਤਾ ਪਿਤਾ ਨੂੰ 2.50 ਲੱਖ ਰੁਪਏ ਅਤੇ ਪਤਨੀ ਤੇ ਬੱਚਿਆਂ ਨੂੰ ਵੀ 2.50 ਲੱਖ ਰੁਪਏ ਸਮੇਤ ਕੁੱਲ ਪਰਿਵਾਰ ਨੂੰ 5 ਲੱਖ ਰੁਪਏ ਦੀ ਰਾਸ਼ੀ ਦੇ ਚੈਕ ਸੌਂਪੇ ਗਏ ਹਨ। ਉਨ੍ਹਾਂ ਕਿਹਾ ਕਿ ਸ਼ਹੀਦ ਦੇ ਪਰਿਵਾਰ ਨੂੰ ਪਲਾਟ ਲਈ 5 ਲੱਖ ਰੁਪਏ ਦੀ ਰਾਸ਼ੀ ਤੋਂ ਇਲਾਵਾ ਮਾਤਾ ਪਿਤਾ ਨੂੰ 2 ਲੱਖ ਰੁਪਏ ਦੀ ਰਾਸ਼ੀ ਵੱਖਰੇ ਤੌਰ 'ਤੇ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸ਼ਹੀਦ ਦੀ ਪਤਨੀ ਨੂੰ ਵੀ ਯੋਗਤਾ ਅਨੁਸਾਰ ਸਰਕਾਰੀ ਨੌਕਰੀ ਜਲਦ ਮੁਹੱਈਆ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਸ਼ਹੀਦ ਦੇ ਪਰਿਵਾਰ ਦੀ ਜ਼ਿਮੇਵਾਰੀ ਹੁਣ ਪੰਜਾਬ ਸਰਕਾਰ ਦੀ ਹੈ ਅਤੇ ਸਰਕਾਰ ਵਲੋਂ ਸ਼ਹੀਦ ਦੇ ਪਰਿਵਾਰ ਨੂੰ ਹਰ ਤਰ੍ਹਾਂ ਦੀ ਸਹਾਇਤਾ ਮੁਹੱਈਆ ਕਰਵਾਈ ਜਾਵੇਗੀ। ਇਸ ਦੌਰਾਨ ਹਲਕਾ ਵਿਧਾਇਕ ਮੁਕੇਰੀਆਂ ਸ੍ਰੀ ਰਜਨੀਸ਼ ਕੁਮਾਰ ਬੱਬੀ ਨੇ ਵੀ ਸ਼ਹੀਦ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਜ਼ਿਕਰਯੋਗ ਹੈ ਕਿ ਪਿਛਲੇ ਦਿਨੀ ਪਾਕਿਸਤਾਨ ਵਲੋਂ ਕੀਤੀ ਗਈ ਗੋਲਾਬਾਰੀ ਦੌਰਾਨ ਨੌਸ਼ਹਿਰਾ ਸੈਕਟਰ ਵਿਖੇ ਤਾਇਨਾਤ ਬਖਤਾਵਰ ਸਿੰਘ ਸ਼ਹੀਦ ਹੋ ਗਏ ਸਨ। ਉਹ ਆਪਣੇ ਪਿੱਛੇ ਪਤਨੀ ਅਤੇ ਤਿੰਨ ਬੱਚਿਆਂ (ਦੋ ਬੇਟੇ ਤੇ ਇਕ ਬੇਟੀ) ਤੋਂ ਇਲਾਵਾ ਮਾਤਾ-ਪਿਤਾ, ਦੋ ਭਰਾ ਅਤੇ ਇਕ ਭੈਣ ਛੱਡ ਗਏ ਹਨ। ਸ਼ਹੀਦ ਦੇ ਪਿਤਾ ਅਤੇ ਭਰਾ ਵੀ ਸਾਬਕਾ ਸੈਨਿਕ ਸਨ। ਇਸ ਦੌਰਾਨ ਡਿਪਟੀ ਕਮਿਸ਼ਨਰ ਸ੍ਰੀ ਵਿਪੁਲ ਉਜਵਲ ਨੇ ਕਿਹਾ ਕਿ ਸ਼ਹੀਦ ਦੇ ਬੱਚਿਆਂ ਨੂੰ ਜੈਮਸ ਕੈਂਬ੍ਰਿਜ  ਸਕੂਲ ਵਿੱਚ ਬਿਲਕੁੱਲ ਮੁਫ਼ਤ ਸਿੱਖਿਆ ਮੁਹੱਈਆ ਕਰਵਾਈ ਜਾਵੇਗੀ। ਇਸ ਤੋਂ ਇਲਾਵਾ ਸ਼ਹੀਦ ਦੇ ਨਾਂ 'ਤੇ ਯਾਦਗਾਰੀ ਗੇਟ ਬਣਾਉਣ ਲਈ ਵੀ ਕਾਰਵਾਈ ਆਰੰਭੀ ਜਾਵੇਗੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਜਸਵੀਰ ਸਿੰਘ, ਐਸ.ਡੀ.ਐਮ. ਮੁਕੇਰੀਆਂ ਸ੍ਰੀਮਤੀ ਕੋਮਲ ਮਿੱਤਲ, ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਕਰਨਲ ਦਲਵਿੰਦਰ ਸਿੰਘ ਸਮੇਤ ਇਲਾਕਾ ਨਿਵਾਸੀ ਵੀ ਮੌਜੂਦ ਸਨ।

ਸੀਨੀਅਰ ਸਿਟੀਜ਼ਨ ਲਈ ਲਗਾਏ ਕੈਂਪ ਦੇ ਪਹਿਲੇ ਦਿਨ 100 ਬਜ਼ੁਰਗਾਂ ਦੀ ਹੋਈ ਜਾਂਚ : ਡੀ ਸੀ

ਸ੍ਰੀ ਗੁਰੂ ਤੇਗ ਬਹਾਦਰ ਖਾਲਸਾ ਕਾਲਜ ਦਸੂਹਾ ਵਿਖੇ ਅੱਜ ਲਗਾਇਆ ਜਾਵੇਗਾ ਦੂਜਾ ਕੈਂਪ
ਦਸੂਹਾ, ਮੁਕੇਰੀਆਂ, ਤਲਵਾੜਾ, ਹਾਜੀਪੁਰ ਅਤੇ ਟਾਂਡਾ ਬਲਾਕ ਦੇ ਨਿਵਾਸੀਆਂ ਨੂੰ ਕੀਤੀ ਵੱਧ ਤੋਂ ਵੱਧ ਲਾਹਾ ਲੈਣ ਦੀ ਅਪੀਲ

ਹੁਸ਼ਿਆਰਪੁਰ, 15 ਜੂਨ:ਸਮਾਜਿਕ ਨਿਆਂ ਅਤੇ ਮਹਿਲਾ ਸਸ਼ਕਤੀਕਰਨ ਵਿਭਾਗ, ਭਾਰਤ ਸਰਕਾਰ ਦੀ ਅਗਵਾਈ ਵਿੱਚ ਅਲਿਮਕੋ ਕੰਪਨੀ (1L9M3O) ਵਲੋਂ ਡੀ.ਏ.ਵੀ. ਕਾਲਜ ਹੁਸ਼ਿਆਰਪੁਰ ਵਿਖੇ 60 ਸਾਲ ਦੀ ਉਮਰ ਤੋਂ ਵੱਧ ਸੀਨੀਅਰ ਸਿਟੀਜ਼ਨ ਨੂੰ ਬਨਾਵਟੀ ਅੰਗ ਮੁਹੱਈਆ ਕਰਵਾਉਣ ਲਈ ਕੈਂਪ ਦੇ ਪਹਿਲੇ ਦਿਨ 100 ਬਜ਼ੁਰਗਾਂ ਦੀ ਜਾਂਚ ਕੀਤੀ ਗਈ ਹੈ। ਵਿਭਾਗ ਦੀ ਅਗਵਾਈ ਵਿੱਚ ਦੂਜਾ ਕੈਂਪ ਅੱਜ 16 ਜੂਨ ਨੂੰ  ਸ੍ਰੀ ਗੁਰੂ ਤੇਗ ਬਹਾਦਰ ਖਾਲਸਾ ਕਾਲਜ (ਲੜਕੀਆਂ) ਦਸੂਹਾ ਵਿਖੇ ਲਗਾਇਆ ਜਾ ਰਿਹਾ ਹੈ, ਜਿਥੇ ਬਨਾਵਟੀ ਅੰਗਾਂ ਲਈ ਯੋਗ ਲਾਭਪਾਤਰੀਆਂ ਦੀ ਸ਼ਨਾਖਤ ਕੀਤੀ ਜਾਵੇਗੀ। ਕੈਂਪ ਦਾ ਉਦਘਾਟਨ ਕਰਨ ਉਪਰੰਤ ਡਿਪਟੀ ਕਮਿਸ਼ਨਰ ਸ੍ਰੀ ਵਿਪੁਲ ਉਜਵਲ ਨੇ ਦੱਸਿਆ ਕਿ ਇਨ੍ਹਾਂ ਦੋਨਾਂ ਕੈਂਪਾਂ ਵਿੱਚ ਲਾਭਪਾਤਰੀਆਂ ਦੀ ਸ਼ਨਾਖਤ ਕਰਕੇ ਬਾਅਦ ਵਿੱਚ ਇਕ ਦਿਨ ਨਿਸ਼ਚਿਤ ਕਰਕੇ ਸਾਰੇ ਯੋਗ ਲਾਭਪਾਤਰੀਆਂ ਨੂੰ ਲੋੜੀਂਦੇ ਬਨਾਵਟੀ ਅੰਗ ਵੰਡੇ ਜਾਣਗੇ।
ਉਨ੍ਹਾਂ ਦੱਸਿਆ ਕਿ ਇਹ ਬਨਾਵਟੀ ਅੰਗ ਆਰਟੀਫੀਸ਼ੀਅਲ ਲਿੰਬਜ਼ ਮੈਨੁਫੈਕਚਰਿੰਗ ਕਾਰਪੋਰੇਸ਼ਨ ਆਫ ਇੰਡੀਆ (ਅਲਿਮਕੋ), ਜੋ ਕਿ ਭਾਰਤ ਸਰਕਾਰ ਦੀ ਕੰਪਨੀ ਹੈ, ਵਲੋਂ ਤਿਆਰ ਕੀਤੇ ਜਾ ਰਹੇ ਹਨਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕੈਂਪ ਵਿੱਚ ਆਏ ਲਾਭਪਾਤਰੀਆਂ ਦਾ ਮਾਹਿਰ ਡਾਕਟਰਾਂ ਵਲੋਂ ਚੈਕਅਪ ਕੀਤਾ ਜਾਵੇਗਾ ਅਤੇ ਚੁਣੇ ਗਏ ਯੋਗ ਲਾਭਪਾਤਰੀਆਂ ਨੂੰ ਵੀਲ੍ਹਚੇਅਰ, ਕੰਨਾਂ ਦੀਆਂ ਸੁਣਨ ਵਾਲੀਆਂ ਮਸ਼ੀਨਾਂ, ਅੱਖਾਂ ਦੇ ਡਿਵਾਇਸ, ਲੱਤਾਂ, ਦੰਦ, ਵਾਕਰ, ਸਟਿਕ ਅਤੇ ਬਾਹਵਾਂ ਦੇ ਬਨਾਵਟੀ ਅੰਗ ਦਿੱਤੇ ਜਾਣਗੇ। ਉਨ੍ਹਾਂ ਦੱਸਿਆ ਕਿ ਸਮਾਜਿਕ ਨਿਆਂ ਅਤੇ ਮਹਿਲਾ ਸਸ਼ਕਤੀਕਰਨ ਮੰਤਰਾਲਾ, ਭਾਰਤ ਸਰਕਾਰ ਵਲੋਂ ਅਜਿਹੇ ਕੈਂਪ ਲਗਾਏ ਜਾ ਰਹੇ ਹਨ, ਤਾਂ ਜੋ ਲੋੜਵੰਦਾਂ ਨੂੰ ਮੁਫਤ ਸਹਾਇਤਾ ਮੁਹੱਈਆ ਕਰਵਾਈ ਜਾ ਸਕੇ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਕੈਂਪ ਵਿੱਚ ਆਧਾਰ ਕਾਰਡ ਬਣਾਉਣ ਦੀ ਸੁਵਿਧਾ ਵੀ ਮੁਹੱਈਆ ਕਰਵਾਈ ਜਾਵੇਗੀ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਹ ਕੈਂਪ ਕੇਵਲ 60 ਸਾਲ ਤੋਂ ਵੱਧ ਉਮਰ ਦੇ ਸੀਨੀਅਰ ਸਿਟੀਜ਼ਨਾਂ ਲਈ ਲਗਾਏ ਜਾ ਰਹੇ ਹਨ। ਕੋਈ ਵੀ ਬਜ਼ੁਰਗ ਜਿਸ ਦੀ ਉਮਰ 60 ਸਾਲ ਤੋਂ ਉਪਰ ਹੈ, ਉਹ ਇਸ ਕੈਂਪ ਵਿੱਚ ਆ ਕੇ ਮਾਹਿਰ ਡਾਕਟਰਾਂ ਵਲੋਂ ਚੈਕਅਪ ਕਰਵਾ ਸਕਦਾ ਹੈ। ਡਾਕਟਰਾਂ ਦੀ ਸਲਾਹ ਅਨੁਸਾਰ ਜੋ ਵੀ ਲਾਭਪਾਤਰੀ ਯੋਗ ਪਾਇਆ ਜਾਂਦਾ ਹੈ, ਉਸ ਨੂੰ ਬਨਾਵਟੀ ਅੰਗ ਲਗਾਏ ਜਾਣਗੇ। ਉਨ੍ਹਾਂ ਦੱਸਿਆ ਕਿ ਕੈਂਪ ਵਿੱਚ ਆਧਾਰ ਕਾਰਡ, ਵੋਟਰ ਕਾਰਡ, ਰਾਸ਼ਨ ਕਾਰਡ, ਬੁਢਾਪਾ ਪੈਨਸ਼ਨ ਸਬੰਧੀ ਕਾਰਡ ਦੀ ਫੋਟੋ ਕਾਪੀ ਨਾਲ ਲੈ ਕੇ ਆਉਣ ਨੂੰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਨੇ ਦਸੂਹਾ, ਮੁਕੇਰੀਆਂ, ਤਲਵਾੜਾ, ਹਾਜੀਪੁਰ ਅਤੇ ਟਾਂਡਾ ਬਲਾਕ ਦੇ ਸਾਰੇ ਸੀਨੀਅਰ ਸਿਟੀਜ਼ਨ ਨੂੰ ਇਸ ਕੈਂਪ ਦਾ ਵੱਧ ਤੋਂ ਵੱਧ ਲਾਹਾ ਲੈਣ ਦੀ ਅਪੀਲ ਕੀਤੀ।ਇਸ ਮੌਕੇ 'ਤੇ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਜਸਵੀਰ ਸਿੰਘ, ਐਸ.ਡੀ.ਐਮ. ਹੁਸ਼ਿਆਰਪੁਰ ਜਿਤੇਂਦਰ ਜੋਰਵਰ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਜਗਦੀਸ਼ ਮਿਤਰ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਸ੍ਰੀ ਕੁਲਦੀਪ ਸਿੰਘ, ਸੀ.ਡੀ.ਪੀ.ਓ. ਸਮੇਤ ਮਾਹਿਰ ਡਾਕਟਰਾਂ ਦੀ ਟੀਮ ਵੀ ਮੌਜੂਦ ਸੀ।

ਭੀਖ ਮੰਗਣ ਵਾਲੇ ਬੱਚਿਆਂ ਦੀ ਯੋਜਨਾਬੱਧ ਤਰੀਕੇ ਨਾਲ ਕੀਤੀ ਜਾਵੇ ਸ਼ਨਾਖਤ : ਏ ਡੀ ਸੀ

ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਬਾਲ ਭਿਖਸ਼ਾ ਦੀ ਰੋਕਥਾਮ ਸਬੰਧੀ ਹੋਈ ਵਿਸ਼ੇਸ਼ ਬੈਠਕ
ਹੁਸ਼ਿਆਰਪੁਰ, 13 ਜੂਨ: ਬਾਲ ਭਿਖਸ਼ਾ ਦੀ ਰੋਕਥਾਮ ਲਈ ਯੋਜਨਾਬੱਧ ਤਰੀਕੇ ਨਾਲ ਭੀਖ ਮੰਗਣ ਵਾਲੇ ਬੱਚਿਆਂ ਦੀ ਸ਼ਨਾਖਤ ਕੀਤੀ ਜਾਵੇ ਅਤੇ ਬੱਚਿਆਂ ਦੇ  ਮਾਤਾ ਪਿਤਾ ਨੂੰ ਜਾਗਰੂਕ ਕਰਕੇ ਬੱਚਿਆਂ ਤੋਂ ਭੀਖ ਨਾ ਮੰਗਵਾਉਣ ਸਬੰਧੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ। ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀਮਤੀ ਅਨੁਪਮ ਕਲੇਰ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਬਾਲ ਭਿਖਸ਼ਾ ਦੀ ਰੋਕਥਾਮ ਸਬੰਧੀ ਬੁਲਾਈ ਗਈ ਵਿਸ਼ੇਸ਼ ਬੈਠਕ ਨੂੰ ਸੰਬੋਧਨ ਕਰਦੇ ਹੋਏ ਇਹ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਇਹ ਦੇਖਣ ਵਿੱਚ ਆਇਆ ਹੈ ਕਿ ਛੋਟੇ ਛੋਟੇ ਬੱਚੇ ਬੱਸ ਸਟੈਂਡ ਦੇ ਆਲੇ ਦੁਆਲੇ, ਬਾਜਾਰਾਂ ਅਤੇ ਸੜਕਾਂ ਵਿੱਚ ਭੀਖ ਮੰਗਦੇ ਹਨ, ਜੋ ਕਿ ਪੂਰੀ ਤਰ੍ਹਾਂ ਨਾਲ ਗੈਰ ਕਾਨੂੰਨੀ ਹੈ।
ਉਨ੍ਹਾਂ ਕਿਹਾ ਕਿ ਇਸ ਨੂੰ ਰੋਕਣ ਲਈ ਇਕ ਯੋਜਨਾਬੱਧ ਤਰੀਕੇ ਨਾਲ ਕੰਮ ਕੀਤਾ ਜਾਵੇ ਅਤੇ ਸਭ ਤੋਂ ਪਹਿਲਾਂ ਭੀਖ ਮੰਗਣ ਵਾਲੇ ਬੱਚਿਆਂ ਦੀ ਸ਼ਨਾਖਤ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਬੱਚਿਆਂ ਦੀ ਸ਼ਨਾਖਤ ਕਰਨ ਤੋਂ ਬਾਅਦ ਐਨ.ਜੀ.ਓ. ਦੀ ਸਹਾਇਤਾ ਨਾਲ ਬੱਚਿਆਂ ਅਤੇ ਮਾਤਾ ਪਿਤਾ ਨਾਲ ਕੌਂਸਲਿੰਗ ਕਰਕੇ ਭੀਖ ਮੰਗਣ ਦੇ ਕਾਰਨਾਂ ਦਾ ਪਤਾ ਲਗਾਇਆ ਜਾਵੇ। ਉਨ੍ਹਾਂ ਕਿਹਾ ਕਿ ਬੱਚਿਆਂ ਦੇ ਮਾਤਾ ਪਿਤਾ ਨੂੰ ਛੋਟੇ ਛੋਟੇ ਰੋਜ਼ਗਾਰ ਦੇ ਸਾਧਨ ਮੁਹੱਈਆ ਕਰਵਾ ਕੇ ਉਨ੍ਹਾਂ ਦਾ ਜੀਵਨ ਪੱਧਰ ਉਚਾ ਚੁਕਿਆ ਜਾ ਸਕਦਾ ਹੈ, ਤਾਂ ਕਿ ਉਹ ਆਪਣੇ ਬੱਚਿਆਂ ਕੋਲੋਂ ਭੀਖ ਨਾ ਮੰਗਵਾਉਣ। ਉਨ੍ਹਾਂ ਕਿਹਾ ਕਿ ਭੀਖ ਮੰਗਣ ਵਾਲੇ ਬੱਚਿਆਂ ਨੂੰ ਵੀ ਜਾਗਰੂਕ ਕਰਕੇ ਸਿੱਖਿਆ ਹਾਸਲ ਕਰਨ ਲਈ ਸਰਕਾਰੀ ਸਕੂਲਾਂ ਵਿੱਚ ਭੇਜਿਆ ਜਾਵੇ। ਉਨ੍ਹਾਂ ਅਧਿਕਾਰੀਆਂ ਨੂੰ ਦਿਸ਼ਾ ਨਿਰਦੇਸ਼ ਦਿੰਦਿਆਂ ਕਿਹਾ ਕਿ ਬਾਲ ਭਿਖਸ਼ਾ ਦੀ ਰੋਕਥਾਮ ਲਈ ਉਹ ਖੁਦ ਬੱਚਿਆਂ ਦੇ ਮਾਤਾ ਪਿਤਾ ਨਾਲ ਕੌਂਸਲਿੰਗ ਕਰਨ ਅਤੇ ਬੱਚਿਆਂ ਦੇ ਮਾਤਾ ਪਿਤਾ ਨੂੰ ਛੋਟੇ ਛੋਟੇ ਧੰਦਿਆਂ ਕੈਂਡਲ ਮੇਕਿੰਗ ਅਤੇ ਰੱਸੀ ਬਣਾਉਣਾ ਵਰਗੇ ਕਿੱਤਿਆਂ ਵਿੱਚ ਟਰੇਂਡ ਕਰਕੇ ਰੋਜ਼ਗਾਰ ਮੁਹੱਈਆ ਕਰਵਾਉਣ। ਇਸ ਦੌਰਾਨ ਵੱਖ ਵੱਖ ਅਧਿਕਾਰੀਆਂ ਵਲੋਂ ਬਾਲ ਭਿਖਸ਼ਾ ਦੀ ਰੋਕਥਾਮ ਸਬੰਧੀ ਆਪਣੇ ਸੁਝਾਅ ਵੀ ਦਿੱਤੇ ਗਏ। ਇਸ ਮੌਕੇ 'ਤੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਸ੍ਰੀ ਕੁਲਦੀਪ ਸਿੰਘ, ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀ:) ਸ੍ਰੀ ਬਲਬੀਰ ਸਿੰਘ, ਜ਼ਿਲ੍ਹਾ ਵੈਟਨਰੀ ਅਫ਼ਸਰ ਡਾ. ਮਨਮੋਹਨ ਸਿੰਘ ਦਰਦੀ, ਜ਼ਿਲ੍ਹਾ ਮੈਡੀਕਲ ਅਫ਼ਸਰ ਹੈਲਥ ਡਾ. ਸੁਨੀਲ ਅਹੀਰ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਸ੍ਰੀ ਜਗਦੀਸ਼ ਮਿਤਰ, ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਸ੍ਰੀਮਤੀ ਹਰਪ੍ਰੀਤ ਕੌਰ, ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਸ੍ਰੀ ਪ੍ਰੀਤ ਕੋਹਲੀ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।

ਮਨੁੱਖੀ ਸਾਂਝ ਪੈਦਾ ਕਰ ਰਹੀ ਹੈ 'ਸਾਂਝੀ ਰਸੋਈ'

-ਕਰੀਬ 20 ਪਰਿਵਾਰਾਂ ਨੇ ਆਪਣੇ ਜਾਂ ਆਪਣੇ ਪਰਿਵਾਰਕ ਮੈਂਬਰਾਂ ਦੇ ਜਨਮ ਦਿਨ 'ਸਾਂਝੀ ਰਸੋਈ' 'ਚ ਮਨਾਉਣ ਲਈ ਕਰਵਾਈ ਬੁਕਿੰਗ
- ਡਿਪਟੀ ਕਮਿਸ਼ਨਰ ਨੇ ਕੀਤੀ ਦਾਨੀ ਸੱਜਣਾਂ ਨੂੰ ਵੱਧ ਤੋਂ ਵੱਧ ਸਹਿਯੋਗ ਦੇਣ ਦੀ ਅਪੀਲ

ਹੁਸ਼ਿਆਰਪੁਰ, 12 ਜੂਨ:  ਸਥਾਨਕ ਸ਼ਹਿਰ ਵਿੱਚ ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਗਰੀਬ, ਬੇਘਰੇ ਅਤੇ ਬੇਸਹਾਰਾ ਵਿਅਕਤੀਆਂ ਲਈ ਖੋਲ੍ਹੀ ਗਈ 'ਸਾਂਝੀ ਰਸੋਈ' ਮਨੁੱਖੀ ਸਾਂਝ ਪੈਦਾ ਕਰਨ ਵਿੱਚ ਅਹਿਮ ਭੂਮਿਕਾ ਨਿਭਾਅ ਰਹੀ ਹੈ। ਦਾਨੀ ਸੱਜਣਾ ਵਲੋਂ ਜਿਥੇ ਆਪਣੇ ਜਾਂ ਆਪਣੇ ਪਰਿਵਾਰ ਦੇ ਵਿਸ਼ੇਸ਼ ਦਿਨ 'ਸਾਂਝੀ ਰਸੋਈ' ਵਿੱਚ ਮਨਾਉਣ ਨੂੰ ਪਹਿਲ ਦਿੱਤੀ ਜਾ ਰਹੀ ਹੈ, ਉਥੇ ਗੁਰੂ ਸਾਹਿਬਾਨ ਦੇ ਜਨਮ ਦਿਨ ਵੀ 'ਸਾਂਝੀ ਰਸੋਈ' ਵਿੱਚ ਮਨਾਉਣ ਦੀ ਪਹਿਲ ਕਦਮੀ ਕੀਤੀ ਜਾ ਰਹੀ ਹੈ।  ਡਿਪਟੀ ਕਮਿਸ਼ਨਰ-ਕਮ-ਚੇਅਰਮੈਨ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਸ੍ਰੀ ਵਿਪੁਲ ਉਜਵਲ ਨੇ ਦੱਸਿਆ ਕਿ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਵਲੋਂ ਚਲਾਈ ਜਾ ਰਹੀ 'ਸਾਂਝੀ ਰਸੋਈ' ਲਈ ਸ਼ਹਿਰ ਨਿਵਾਸੀਆਂ, ਸਮਾਜ ਸੇਵਕਾਂ ਅਤੇ ਦਾਨੀ ਸੱਜਣਾ ਵਲੋਂ ਭਾਰੀ ਸਹਿਯੋਗ ਦਿੱਤਾ ਜਾ ਰਿਹਾ ਹੈ।
ਉਨ੍ਹਾਂ ਦੱਸਿਆ ਕਿ ਕਰੀਬ 20 ਪਰਿਵਾਰਾਂ ਨੇ ਆਪਣੇ ਜਾਂ ਆਪਣੇ ਪਰਿਵਾਰਕ ਮੈਂਬਰਾਂ ਦੇ ਜਨਮ ਦਿਨ 'ਸਾਂਝੀ ਰਸੋਈ' ਵਿੱਚ ਮਨਾਉਣ ਲਈ ਵਿਸ਼ੇਸ਼ ਦਿਨ ਬੁੱਕ ਕੀਤੇ ਹਨ। ਇਸ ਤੋਂ ਇਲਾਵਾ ਕਈ ਜੋੜਿਆਂ ਨੇ ਆਪਣੀ ਵਿਆਹ ਦੀ ਵਰ੍ਹੇਗੰਢ ਮਨਾਉਣ ਲਈ ਵੀ ਬੁਕਿੰਗ ਕਰਵਾਈ ਹੈ, ਜਦਕਿ ਕਈ ਪਰਿਵਾਰਾਂ ਨੇ ਬਰਸੀ ਸਮਾਗਮ 'ਸਾਂਝੀ ਰਸੋਈ' ਵਿੱਚ ਮਨਾਉਣ ਲਈ ਵਿਸ਼ੇਸ਼ ਦਿਨ ਬੁੱਕ ਕੀਤੇ ਹਨ।ਸ੍ਰੀ ਵਿਪੁਲ ਉਜਵਲ ਨੇ ਦੱਸਿਆ ਕਿ 4 ਨਵੰਬਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਜਨਮ ਦਿਨ 'ਸਾਂਝੀ ਰਸੋਈ' ਵਿੱਚ ਮਨਾਉਣ ਲਈ ਪਹਿਲਾਂ ਹੀ ਦਾਨੀ ਸੱਜਣ ਸ੍ਰੀ ਆਗਿਆ ਪਾਲ ਸਿੰਘ ਪ੍ਰਧਾਨ ਸਰਬੱਤ ਦਾ ਭਲਾ ਹੁਸ਼ਿਆਰਪੁਰ ਵਲੋਂ ਬੁਕਿੰਗ ਕਰਵਾ ਦਿੱਤੀ ਗਈ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 'ਸਾਂਝੀ ਰਸੋਈ' ਵਿੱਚ ਮਹਿਜ 10 ਰੁਪਏ ਵਿੱਚ ਸਾਰੇ ਜ਼ਰੂਰਤਮੰਦਾਂ ਨੂੰ ਭਰ ਪੇਟ ਖਾਣਾ ਮੁਹੱਈਆ ਕਰਵਾਇਆ ਜਾਂਦਾ ਹੈ। ਇਸ ਨੂੰ ਸਫ਼ਲ ਬਣਾਉਣ ਲਈ ਸ਼ਹਿਰਵਾਸੀਆਂ ਅਤੇ ਦਾਨੀ ਸੱਜਣਾ ਦੇ ਸਹਿਯੋਗ ਦੀ ਬੇਹੱਦ ਲੋੜ ਹੈ। ਉਨ੍ਹਾਂ ਅਪੀਲ ਕਰਦੇ ਹੋਏ ਕਿਹਾ ਕਿ ਆਪਣੇ ਪਰਿਵਾਰਕ ਮੈਂਬਰਾਂ ਦੇ ਜਨਮ ਦਿਨ, ਵਿਆਹ ਦੀ ਵਰ੍ਹੇਗੰਢ ਅਤੇ ਹੋਰ ਪਰਿਵਾਰਕ ਸਮਾਗਮ 'ਸਾਂਝੀ ਰਸੋਈ' ਵਿੱਚ ਮਨਾਉਣ ਅਤੇ ਦਿਲ ਖੋਲ੍ਹ ਕੇ ਦਾਨ ਕਰਨ। ਉਨ੍ਹਾਂ ਕਿਹਾ ਕਿ ਜਿਹੜੇ ਪਰਿਵਾਰ 'ਸਾਂਝੀ ਰਸੋਈ' ਵਿੱਚ ਜਨਮ ਦਿਨ ਮਨਾਉਣਗੇ, ਉਨ੍ਹਾਂ ਲਈ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਵਲੋਂ ਜਨਮ ਦਿਨ ਦਾ ਕੇਕ ਮੁਹੱਈਆ ਕਰਵਾਇਆ ਜਾਵੇਗਾ ਅਤੇ 'ਸਾਂਝੀ ਰਸੋਈ' ਦੇ ਬਾਹਰ ਡਿਸਪਲੇਅ ਬੋਰਡ 'ਤੇ ਨਾਮ ਵੀ ਲਿਖਿਆ ਜਾਵੇਗਾ।ਜ਼ਿਕਰਯੋਗ ਹੈ ਕਿ ਡਿਪਟੀ ਕਮਿਸ਼ਨਰ ਸ੍ਰੀ ਵਿਪੁਲ ਉਜਵਲ ਵਲੋਂ ਆਪਣਾ ਤੇ ਆਪਣੀ ਬੇਟੀ ਦਾ ਜਨਮ ਦਿਨ ਵੀ 'ਸਾਂਝੀ ਰਸੋਈ' ਵਿੱਚ ਮਨਾਇਆ ਗਿਆ ਸੀ। ਇਸ ਤੋਂ ਇਲਾਵਾ ਉਨ੍ਹਾਂ 5100 ਰੁਪਏ ਦੀ ਰਾਸ਼ੀ 'ਸਾਂਝੀ ਰਸੋਈ' ਨੂੰ ਦਾਨ ਵਜੋਂ ਵੀ ਦਿੱਤੀ ਸੀ।

ਸ਼ੇਰੇ ਪੰਜਾਬ ਸੇਵਾ ਸੁਸਾਇਟੀ ਵੱਲੋਂ ਲਗਾਇਆ ਦਸਤਾਰ ਸਿਖਲਾਈ ਕੈਂਪ ਸਮਾਪਤ

ਤਲਵਾੜਾ, 11 ਜੂਨ:  ਤਲਵਾੜਾ ਵਿਖੇ ਸ਼ੇਰੇ ਪੰਜਾਬ ਸੇਵਾ ਸੁਸਾਇਟੀ ਵੱਲੋਂ ਲਗਾਏ ਗਏ ਦਸਤਾਰ ਸਿਖਲਾਈ ਕੈਂਪ ਸਮਾਪਤਹ ਹੋਈ। ਸੁਸਾਇਟੀ ਦੇ ਪ੍ਰਧਾਨ ਅਰਵਿੰਦਰਪਾਲ ਸਿੰਘ ਪਾਂਧਾ ਨੇ ਦਸਿਆ ਕਿ ਇਸ ਕੈਂਪ ਵਿਚ 30 ਤੋਂ ਵੱਧ ਬੱਚਿਆਂ ਨੇ ਬਹੁਤ ਹੀ ਉਤਸ਼ਾਹ ਨਾਲ ਭਾਗ ਲਿਆ।
ਇਨਾਂ ਸਾਰੇ ਬੱਚਿਆਂ ਨੂੰ ਤਰਨਦੀਪ ਸਿੰਘ ਖਾਲਸਾ ਅਤੇ ਗੁਰਪ੍ਰੀਤ ਸਿੰਘ ਪਾਂਧਾ ਨੇ ਸਿਖਲਾਈ ਦਿੱਤੀ ਅਤੇ ਇਸ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ। ਸਿਖਲਾਈ ਲੈਣ ਵਾਲੇ ਬੱਚਿਆਂ ਨੂੰ ਸਰਟੀਫਿਕੇਟ ਦਿੱਤੇ ਗਏ। ਸੁਸਾਇਟੀ ਵੱਲੋਂ ਇਸ ਮੌਕੇ ਆਏ ਹੋਏ ਮਹਿਮਾਨਾ ਦਾ ਧੰਨਵਾਦ ਕੀਤਾ ਗਿਆ। ਇਸ ਕੈਂਪ ਵਿਚ ਉਘੇ ਸਮਾਜ ਸੇਵਕ ਗੁਰਪ੍ਰੀਤ ਸਿੰਘ ਪੌਂਟੀ, ਦਵਿੰਦਰਪਾਲ ਸਿੰਘ ਸੇਠੀ, ਸੌਂਫੀ ਸਿੰਘ, ਸਰਬਜੀਤ ਸਿੰਘ, ਪਵਨ ਕੁਮਾਰ ਹੈਪੀ, ਇਸ਼ਪ੍ਰੀਤ ਸਿੰਘ ਅਤੇ ਬਲਜੀਤ ਸਿੰਘ ਆਦਿ ਸ਼ਾਮਲ ਹੋਏ।
ਤਲਵਾੜਾ ਵਿਖੇ ਸ਼ੇਰੇ ਪੰਜਾਬ ਸੇਵਾ ਸੁਸਾਇਟੀ ਵੱਲੋਂ ਲਗਾਏ ਗਏ ਦਸਤਾਰ ਸਿਖਲਾਈ ਕੈਂਪ ਦੇ ਸਮਾਪਤੀ ਸਮਾਰੋਹ ਦਾ ਦ੍ਰਿਸ਼।

ਤਲਵਾੜਾ ਵਿੱਚ ਕੂੜਾ-ਕਰਕਟ ਬਣਿਆ ਸਿਰਦਰਦੀ

ਤਲਵਾੜਾ, 11 ਜੂਨ: ਭਾਖੜਾ ਬਿਆਸ ਪ੍ਰਬੰਧਕੀ ਬੋਰਡ ਅਤੇ ਨਗਰ ਪੰਚਾਇਤ ਤਲਵਾੜਾ ਵੱਲੋਂ ਤਲਵਾੜਾ ਕਲੌਨੀ ਤੇ ਹੋਰ ਰਿਹਾਇਸ਼ੀ ਖੇਤਰਾਂ ਨੂੰ ਸਾਫ਼ ਸੁਥਰਾ ਰੱਖਣ ਲਈ ਕੀਤੇ ਪ੍ਰਬੰਧ ਨਾਕਸ ਹੁੰਦੇ ਜਾਪਦੇ ਹਨ। ਸੂਤਰਾਂ ਮੁਤਾਬਕ ਟਾਉਨਸ਼ਿਪ ਕਲੌਨੀ ਵਿਚ ਹਾਲਾਤ ਵਧੇਰੇ ਚਿੰਤਾਜਨਕ ਹਨ। ਸਮਾਜ ਸੇਵੀ ਤੇ ਸ਼ਾਇਰਾ ਜਸਵੀਰ ਜੱਸ ਅਨੁਸਾਰ ਜਿਆਦਾਤਰ ਕੂੜਾਦਾਨ ਬੀ. ਬੀ. ਐਮ. ਬੀ. ਅਤੇ ਨਗਰ ਪੰਚਾਇਤ ਦੀ ਘੁੰਮਣਮੇਰੀ ਦੀ ਭੇਟ ਚੜਂ ਰਹੇ ਹਨ ਜਿਸ ਕਾਰਨ 'ਸਫ਼ਾਈ ਪ੍ਰਬੰਧ ਕੌਣ ਕਰੇ? ਇਹ ਵੱਡਾ ਸਵਾਲ ਬਣ ਜਾਂਦਾ ਹੈ।
ਸੈਕਟਰ-3 ਵਿੱਚ ਵਾਰਡ ਨੰਬਰ 14 ਵਿੱਚ ਆਰੀਆ ਸਮਾਜ ਮੰਦਿਰ ਅਤੇ ਹਾਈਡਲ ਕਲੌਨੀ ਨੂੰ ਜੋੜਦੇ ਇੱਕ ਗੇਟ ਦੇ ਵਿਚਕਾਰ ਨਗਰ ਪੰਚਾਇਤ ਵੱਲੋਂ ਵੱਡਾ ਕੂੜਾਦਾਨ ਰੱਖ ਕੇ ਫਿਰ ਇਸ ਵੱਲ ਮੁੜ ਕੇ ਨਹੀਂ ਵੇਖਿਆ ਗਿਆ ਅਤੇ ਬੀ. ਬੀ. ਐਮ. ਬੀ. ਵੱਲੋਂ 'ਇਹ ਸਾਡੇ ਅਧਿਕਾਰ ਖੇਤਰ ਵਿੱਚ ਨਹੀਂ' ਆਖ ਕੇ ਪੱਲਾ ਝਾੜ ਦਿੱਤਾ ਜਾਂਦਾ ਹੈ। ਪੰਚਾਇਤ ਵੱਲੋਂ ਨਿਯਮਿਤ ਤੌਰ ਤੇ ਇਸ ਦੀ ਕਦੇ ਵੀ ਸਾਫ਼ ਸਫਾਈ ਨਹੀਂ ਕੀਤੀ ਗਈ ਅਤੇ ਇਸ ਦੀ ਖਸਤਾ ਹਾਲਤ ਸਦਕਾ ਇਸ ਨੂੰ ਹਟਾਇਆ ਵੀ ਨਹੀਂ ਰਿਹਾ। ਉਨ੍ਹਾਂ ਕਿਹਾ ਕਿ ਇੱਥੋਂ ਲੰਘਣ ਵਾਲੇ ਲੋਕਾਂ ਲਈ ਇਹ ਕੂੜਾਦਾਨ ਵੱਡੀ ਸਿਰਦਰਦੀ ਬਣ ਚੁੱਕਾ ਹੈ। ਇਸੇ ਤਰਾਂ ਸੈਕਟਰ-1, ਸੈਕਟਰ-2 ਅਤੇ ਹੋਰਨਾਂ ਥਾਵਾਂ ਤੇ ਵੀ ਸਫ਼ਾਈ ਪੱਖੋਂ ਹਾਲਾਤ ਸਾਜ਼ਗਾਰ ਨਹੀਂ। ਉਨ੍ਹਾਂ ਮੰਗ ਕੀਤੀ ਕਿ ਲੋਕਾਂ ਦੀ ਸਿਹਤ ਅਤੇ ਸਵੱਛਤਾ ਨੂੰ ਮੁੱਖ ਰੱਖਦੇ ਹੋਏ ਬੀ. ਬੀ. ਐੱਮ. ਬੀ. ਅਤੇ ਨਗਰ ਪੰਚਾਇਤ ਨੂੰ ਤੁਰੰਤ ਲੁੜੀਂਦੀ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ।
ਤਲਵਾੜਾ ਵਿੱਚ ਸਾਫ਼-ਸਫ਼ਾਈ ਦੇ ਨਾਕਸ ਪ੍ਰਬੰਧਾਂ ਬਾਰੇ ਜਾਣਕਾਰੀ ਦਿੰਦੇ ਹੋਏ ਸ਼ਾਇਰਾ ਜਸਵੀਰ ਜੱਸ।

Labels

10+2 Reuslt (1) 2012 (41) 2014 (35) 2017 (36) Act 144 (47) Akali Dal (33) Amarjit Singh Sahi MLA (15) Anandpur Sahib (1) Anti Tobacoo day (1) Army (3) Army Institute of Management & Technology (1) Army tranning (1) Arun Dogra (4) Avinash Rai Khanna (1) awareness (7) B. Ed. Front (6) baba lal dyal ji (1) badal (7) Barrage (1) BBMB (30) BJP (26) BLO (1) blood donation (1) Book (1) BSF (2) BSP (1) Bus (1) cabel tv (1) Camp (1) Canal (1) Cancer (1) Capt. Amrinder Singh (5) CBSE Board (1) Chandigarh (1) Checking (2) cheema (1) chief minister (1) child labour (1) civil hospital (1) CM (1) complaints (1) Congress (18) control room (1) Court (2) cow safety planning (1) Crime (1) crops (1) D.I.G Jaskaran Singh (1) Dairy Development Board (3) Daljit Singh Cheema (2) Dasuya (35) datarpur (3) datesheet (1) dc (4) dc vipul ujval (24) DC Vipul Ujwal (32) Dengue & chikungunya (1) deputy commissioner vipul ujwal (1) development deptt. (1) dhugga (2) Digital (1) Dist. Admn. (173) District Language Officer Raman Kumar (1) doaba radio (1) Dogra (5) donation (1) drugs (3) DTO (6) education (30) education seminar (7) Elections (158) employement (5) employment (15) environment (10) ETT Union (4) EVMs (3) Exams (1) exams 2010 (2) Exhibition (1) Farmer (1) festival (2) flood control (3) Food Safety Act (1) forest (3) G.S.T (1) GADVASU (1) garhdiwala (3) garshankar (5) GCT (17) Govt Model High School Talwara (33) GPC (2) green india (2) gst (2) GTU (9) Gurpurab (1) Guru (2) health (11) Help desk (1) Himachal (1) Hola (1) hoshiarpur (132) iDay (1) IIT (1) Independence Day (1) India (1) india election results (3) india elections (4) ips (1) ITI (5) juvenile home (1) kabbadi (2) kandhi (2) kavi darbar (5) Lagal Aid Clinic (1) Learn Urdu (1) legal (11) Legal Aid Clinic (2) liquor (1) Loan (2) lok adalat (3) Mahant Ram Parkash Das (1) mahilpur (3) Mahinder Kaur Josh (1) malaria (1) Mandir (1) mc (4) MCU Punjab (2) Mela (1) merit (1) Micky (2) mining (3) MLA (2) MLA Sundar Sham arora (2) Mohalla (1) Mukerian (4) Multi skill development (1) nagar panchayat (15) Nandan (1) NCC (1) News Updates (52) nss (1) panchayat (1) Panchayat Elections (1) panchayat samiti (1) parade (1) Passing out (1) Police (10) polio drops (3) Politics (7) Pong Dam (3) Pooja sharma (1) Post service (1) PPP (3) press (3) PSEB (8) PSSF (3) PSTET (1) Pt. Kishori Lal (1) Punjab (31) punjab lok sabha winners (1) punjab radio live (1) Punjab School Education Board (6) punjabi sahit (23) PWD (2) Rajnish Babbi (3) Rajwal School Result (1) ramesh dogra (4) Ramgharia (1) Ravidas (2) Recruitment (3) Red Cross (12) red cross society (2) Republic Day (3) Result (2) Results (3) Retirement (1) Road Safety (1) Rock Garden (1) Roopnagar (11) Ropar (2) Rozgar (1) Rural Mission (1) s.c.commision (1) Sacha Sauda (2) Sadhu Singh Dharmsot (1) Sahi (12) sanjha chullah (6) Sant Balbir Singh (1) save girls (1) save trees (1) save water (1) sbi (2) Sc Commission (2) School (8) SDM Jatinder Jorwal (1) self employment (1) seminar (1) Senate (1) services (3) Sewa Singh Sekhwan (1) sgpc (2) Shah Nehar (5) Shakir (2) shamchurasi (1) shivsena (1) sidhu (19) skill development centre (1) smarpan (2) Sohan Singh Thandal (4) sports (8) staff club (2) Stenographer training (1) Sukhjit Kaur Sahi (6) Summer camp (2) Sunder Sham Arora (4) svm (5) swachh (5) Swachh Bharat (2) swimming (2) Swine Flu (1) talwara (210) Talwara Police (1) Talwara Schools (74) tax (2) TET (1) thandal (4) Tikshan Sood (6) Toy Bank (1) traffic rules (4) Training (2) Training camp (2) Traning Camp (1) Transport (2) travel agency (1) unions (2) University (1) Vet University (5) Vigilance (1) Vijay Sampla (8) Vipul Ujwal (1) voter (5) waiver (1) water (1) Water is Life (1) world kabbadi cup (2) yoga (3) yoga day (3) youth (2) zila parishad (2) ਸਰਬੱਤ ਦਾ ਭਲਾ (1) ਸ਼ਾਕਰ (2) ਸੇਖਵਾਂ (1) ਕਵੀ ਦਰਬਾਰ (5) ਚੋਣਾਂ (15) ਟਰੈਫਿਕ ਨਿਯਮ (1) ਡੀ.ਸੀ ਵਿਪੁਲ ਉਜਵਲ (2) ਤਲਵਾੜਾ (26) ਤੀਕਸ਼ਨ ਸੂਦ (8) ਪੰਚਾਇਤ (13) ਪੰਜਾਬ (9) ਬਾਦਲ (29) ਮਹਿੰਦਰ ਕੌਰ ਜੋਸ਼ (4) ਮਜੀਠੀਆ (1)