-ਹਲਕਾ ਵਿਧਾਇਕਾਂ ਅਤੇ ਡਿਪਟੀ ਕਮਿਸ਼ਨਰ ਨੇ ਮੈਰਿਟ 'ਚ ਆਉਣ ਵਾਲੇ ਵਿਦਿਆਰਥੀਆਂ ਦੀ ਕੀਤੀ ਹੌਸਲਾ ਅਫਜ਼ਾਈ
ਹੁਸ਼ਿਆਰਪੁਰ, 5 ਜੂਨ: ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਦਸਵੀਂ ਅਤੇ ਬਾਹਰਵੀਂ ਜਮਾਤ ਵਿੱਚੋਂ ਮੈਰਿਟ ਵਿੱਚ ਆਉਣ ਵਾਲੇ ਜ਼ਿਲ੍ਹੇ ਦੇ ਕਰੀਬ 45 ਹੋਣਹਾਰ ਵਿਦਿਆਰਥੀਆਂ ਨੂੰ ਸਨਮਾਨਿਤ ਕਰਨ ਲਈ ਡੀ.ਏ.ਵੀ. ਬੀ.ਐਡ ਕਾਲਜ ਵਿਖੇ ਸਨਮਾਨ ਸਮਾਰੋਹ ਕਰਵਾਇਆ ਗਿਆ। ਸਮਾਗਮ ਵਿੱਚ ਹਲਕਾ ਵਿਧਾਇਕ ਸ਼ਾਮਚੁਰਾਸੀ ਸ੍ਰੀ ਪਵਨ ਕੁਮਾਰ ਆਦੀਆ, ਹਲਕਾ ਵਿਧਾਇਕ ਚੱਬੇਵਾਲ ਡਾ. ਰਾਜ ਕੁਮਾਰ ਅਤੇ ਡਿਪਟੀ ਕਮਿਸ਼ਨਰ ਸ੍ਰੀ ਵਿਪੁਲ ਉਜਵਲ ਨੇ ਹੋਣਹਾਰ ਵਿਦਿਆਰਥੀਆਂ ਨੂੰ ਯਾਦਗਾਰੀ ਚਿੰਨ੍ਹ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ। ਆਪਣੇ ਸੰਬੋਧਨ ਵਿੱਚ ਹਲਕਾ ਵਿਧਾਇਕ ਸ਼੍ਰੀ ਪਵਨ ਕੁਮਾਰ ਆਦੀਆ ਨੇ ਕਿਹਾ ਕਿ ਵਿਦਿਆਰਥੀਆਂ ਵਲੋਂ ਹਾਸਲ ਕੀਤੀ ਗਈ ਇਹ ਕਾਮਯਾਬੀ ਇਸ ਗੱਲ ਦਾ ਸਬੂਤ ਹੈ ਕਿ ਸਖਤ ਮਿਹਨਤ ਕਰਕੇ ਹੀ ਸਫ਼ਲਤਾ ਹਾਸਲ ਕੀਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਸਾਨੂੰ ਆਪਣੇ ਟੀਚੇ ਨੂੰ ਹਾਸਲ ਕਰਨ ਲਈ ਪੂਰੀ ਮਿਹਨਤ ਨਾਲ ਅੱਗੇ ਵਧਣਾ ਚਾਹੀਦਾ ਹੈ। ਸਫ਼ਲਤਾ ਦਾ ਰਾਜ ਕੇਵਲ ਮਿਹਨਤ ਹੀ ਹੈ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਉਹ ਸਖਤ ਮਿਹਨਤ ਕਰਕੇ ਆਪਣੇ ਟੀਚੇ ਹਾਸਲ ਕਰਨ ਅਤੇ ਸਿੱਖਿਆ ਦੇ ਖੇਤਰ ਵਿੱਚ ਹੋਰ ਵੀ ਮੱਲ੍ਹਾਂ ਮਾਰ ਕੇ ਕਾਮਯਾਬੀ ਹਾਸਲ ਕਰਨ। ਹਲਕਾ ਵਿਧਾਇਕ ਡਾ. ਰਾਜ ਕੁਮਾਰ ਨੇ ਕਿਹਾ ਕਿ ਸਮਾਂ ਬਹੁਤ ਬਲਵਾਨ ਹੈ ਅਤੇ ਵਿਦਿਆਰਥੀ ਜੀਵਨ ਵਿੱਚ ਤਾਂ ਸਮੇਂ ਦਾ ਵਿਸ਼ੇਸ਼ ਮਹੱਤਵ ਹੁੰਦਾ ਹੈ। ਸਾਨੂੰ ਆਪਣੇ ਟੀਚੇ ਹਾਸਲ ਕਰਨ ਲਈ ਸਮੇਂ ਦਾ ਸਦਉਪਯੋਗ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਕਿਤਾਬੀ ਗਿਆਨ ਤੋਂ ਇਲਾਵਾ ਸਾਨੂੰ ਜਿੰਦਗੀ ਦੇ ਅਸਲ ਮਕਸਦ ਨੂੰ ਵੀ ਸਮਝਣਾ ਚਾਹੀਦਾ ਹੈ। ਮਾਨਵਤਾ ਦੀ ਸੇਵਾ ਅਤੇ ਜ਼ਰੂਰਤਮੰਦਾਂ ਦੀ ਭਲਾਈ ਲਈ ਵੀ ਸਾਨੂੰ ਹਮੇਸ਼ਾਂ ਯਤਨ ਕਰਦੇ ਰਹਿਣਾ ਚਾਹੀਦਾ ਹੈ। ਇਸ ਦੌਰਾਨ ਡਿਪਟੀ ਕਮਿਸ਼ਨਰ ਸ੍ਰੀ ਵਿਪੁਲ ਉਜਵਲ ਨੇ ਮੈਰਿਟ ਵਿੱਚ ਆਉਣ ਵਾਲੇ ਵਿਦਿਆਰਥੀਆਂ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਉਹ ਇਸੇ ਲਗਨ ਦੇ ਨਾਲ ਆਪਣੀ ਪੜ੍ਹਾਈ ਜਾਰੀ ਰੱਖਣ। ਵਿਦਿਆਰਥੀਆਂ ਨੂੰ ਇਸ ਕਾਮਯਾਬੀ 'ਤੇ ਸੰਤੁਸ਼ਟ ਹੋ ਕੇ ਨਹੀਂ ਬੈਠਣਾ ਚਾਹੀਦਾ, ਕਿਉਂਕਿ ਆਉਣ ਵਾਲੇ ਸਮੇਂ ਵਿੱਚ ਆਪਣੇ ਟੀਚੇ ਹਾਸਲ ਕਰਨ ਲਈ ਕੜੀ ਮਿਹਨਤ ਕਰਨੀ ਹੋਵੇਗੀ। ਉਨ੍ਹਾਂ ਕਿਹਾ ਕਿ ਇਸ ਸਫ਼ਲਤਾ ਵਿੱਚ ਵਿਦਿਆਰਥੀਆਂ ਦੇ ਮਾਤਾ, ਪਿਤਾ ਅਤੇ ਅਧਿਆਪਕਾਂ ਦਾ ਵੀ ਵਿਸ਼ੇਸ਼ ਯੋਗਦਾਨ ਹੈ। ਉਨ੍ਹਾਂ ਵਿਦਿਆਰਥੀਆਂ ਦੀ ਹੌਸਲਾ ਅਫਜ਼ਾਈ ਕਰਦੇ ਹੋਏ ਕਿਹਾ ਕਿ ਉਨ੍ਹਾਂ ਨੇ ਆਪਣੇ ਮਾਤਾ-ਪਿਤਾ, ਅਧਿਆਪਕਾਂ ਦੇ ਨਾਲ-ਨਾਲ ਪੂਰੇ ਜ਼ਿਲ੍ਹੇ ਦਾ ਨਾਂਅ ਰੌਸ਼ਨ ਕੀਤਾ ਹੈ। ਉਨ੍ਹਾਂ ਕਿਹਾ ਕਿ ਕਾਮਯਾਬੀ ਮਿਲਣ ਤੋਂ ਬਾਅਦ ਅਗਲੀ ਮੰਜ਼ਿਲ ਲਈ ਸਖਤ ਮਿਹਨਤ ਕਰਨੀ ਸ਼ੁਰੂ ਕਰ ਦੇਣੀ ਚਾਹੀਦੀ ਹੈ। ਉਨ੍ਹਾਂ ਉਜਵਲ ਭਵਿੱਖ ਦੀ ਕਾਮਨਾ ਕਰਦਿਆਂ ਮੈਰਿਟ ਵਿਚ ਆਏ ਵਿਦਿਆਰਥੀਆਂ ਨੂੰ ਆਪਣੇ ਅਗਲੇ ਟੀਚੇ ਵਿਚ ਜੁੱਟ ਜਾਣ ਲਈ ਪ੍ਰੇਰਿਤ ਵੀ ਕੀਤਾ। ਜ਼ਿਲ੍ਹਾ ਸਿੱਖਿਆ ਅਫਸਰ (ਸ) ਸ੍ਰੀ ਰਾਮ ਪਾਲ, ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀ:) ਸ੍ਰੀ ਬਲਬੀਰ ਸਿੰਘ, ਪ੍ਰਿੰਸੀਪਲ ਅਮਨਦੀਪ ਸ਼ਰਮਾ, ਜ਼ਿਲ੍ਹਾ ਗਾਇਡੈਂਸ ਕੌਂਸਲਰ ਸ੍ਰੀ ਕ੍ਰਿਸ਼ਨ ਗੋਪਾਲ, ਡਾ. ਸੰਜੀਵ ਬਖਸ਼ੀ, ਸ਼੍ਰੀ ਤਰਨਜੀਤ ਸਿੰਘ, ਸ਼੍ਰੀ ਮਦਨ ਲਾਲ ਸ਼ਰਮਾ, ਸ਼੍ਰੀ ਹਰਵਿੰਦਰ ਸਿੰਘ, ਸ਼੍ਰੀ ਰਜਨੀਸ਼ ਗੁਲਿਆਨੀ, ਸ਼੍ਰੀ ਮਨੋਜ ਕਪੂਰ ਸਮੇਤ ਭਾਰੀ ਸੰਖਿਆ ਵਿਦਿਆਰਥੀ ਅਤੇ ਅਧਿਆਪਕ ਮੌਜੂਦ ਸਨ।

No comments:
Post a Comment