ਸ੍ਰੀ ਗੁਰੂ ਤੇਗ ਬਹਾਦਰ ਖਾਲਸਾ ਕਾਲਜ ਦਸੂਹਾ ਵਿਖੇ ਅੱਜ ਲਗਾਇਆ ਜਾਵੇਗਾ ਦੂਜਾ ਕੈਂਪ
ਦਸੂਹਾ, ਮੁਕੇਰੀਆਂ, ਤਲਵਾੜਾ, ਹਾਜੀਪੁਰ ਅਤੇ ਟਾਂਡਾ ਬਲਾਕ ਦੇ ਨਿਵਾਸੀਆਂ ਨੂੰ ਕੀਤੀ ਵੱਧ ਤੋਂ ਵੱਧ ਲਾਹਾ ਲੈਣ ਦੀ ਅਪੀਲ
ਹੁਸ਼ਿਆਰਪੁਰ, 15 ਜੂਨ:ਸਮਾਜਿਕ ਨਿਆਂ ਅਤੇ ਮਹਿਲਾ ਸਸ਼ਕਤੀਕਰਨ ਵਿਭਾਗ, ਭਾਰਤ ਸਰਕਾਰ ਦੀ ਅਗਵਾਈ ਵਿੱਚ ਅਲਿਮਕੋ ਕੰਪਨੀ (1L9M3O) ਵਲੋਂ ਡੀ.ਏ.ਵੀ. ਕਾਲਜ ਹੁਸ਼ਿਆਰਪੁਰ ਵਿਖੇ 60 ਸਾਲ ਦੀ ਉਮਰ ਤੋਂ ਵੱਧ ਸੀਨੀਅਰ ਸਿਟੀਜ਼ਨ ਨੂੰ ਬਨਾਵਟੀ ਅੰਗ ਮੁਹੱਈਆ ਕਰਵਾਉਣ ਲਈ ਕੈਂਪ ਦੇ ਪਹਿਲੇ ਦਿਨ 100 ਬਜ਼ੁਰਗਾਂ ਦੀ ਜਾਂਚ ਕੀਤੀ ਗਈ ਹੈ। ਵਿਭਾਗ ਦੀ ਅਗਵਾਈ ਵਿੱਚ ਦੂਜਾ ਕੈਂਪ ਅੱਜ 16 ਜੂਨ ਨੂੰ ਸ੍ਰੀ ਗੁਰੂ ਤੇਗ ਬਹਾਦਰ ਖਾਲਸਾ ਕਾਲਜ (ਲੜਕੀਆਂ) ਦਸੂਹਾ ਵਿਖੇ ਲਗਾਇਆ ਜਾ ਰਿਹਾ ਹੈ, ਜਿਥੇ ਬਨਾਵਟੀ ਅੰਗਾਂ ਲਈ ਯੋਗ ਲਾਭਪਾਤਰੀਆਂ ਦੀ ਸ਼ਨਾਖਤ ਕੀਤੀ ਜਾਵੇਗੀ। ਕੈਂਪ ਦਾ ਉਦਘਾਟਨ ਕਰਨ ਉਪਰੰਤ ਡਿਪਟੀ ਕਮਿਸ਼ਨਰ ਸ੍ਰੀ ਵਿਪੁਲ ਉਜਵਲ ਨੇ ਦੱਸਿਆ ਕਿ ਇਨ੍ਹਾਂ ਦੋਨਾਂ ਕੈਂਪਾਂ ਵਿੱਚ ਲਾਭਪਾਤਰੀਆਂ ਦੀ ਸ਼ਨਾਖਤ ਕਰਕੇ ਬਾਅਦ ਵਿੱਚ ਇਕ ਦਿਨ ਨਿਸ਼ਚਿਤ ਕਰਕੇ ਸਾਰੇ ਯੋਗ ਲਾਭਪਾਤਰੀਆਂ ਨੂੰ ਲੋੜੀਂਦੇ ਬਨਾਵਟੀ ਅੰਗ ਵੰਡੇ ਜਾਣਗੇ।
ਉਨ੍ਹਾਂ ਦੱਸਿਆ ਕਿ ਇਹ ਬਨਾਵਟੀ ਅੰਗ ਆਰਟੀਫੀਸ਼ੀਅਲ ਲਿੰਬਜ਼ ਮੈਨੁਫੈਕਚਰਿੰਗ ਕਾਰਪੋਰੇਸ਼ਨ ਆਫ ਇੰਡੀਆ (ਅਲਿਮਕੋ), ਜੋ ਕਿ ਭਾਰਤ ਸਰਕਾਰ ਦੀ ਕੰਪਨੀ ਹੈ, ਵਲੋਂ ਤਿਆਰ ਕੀਤੇ ਜਾ ਰਹੇ ਹਨਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕੈਂਪ ਵਿੱਚ ਆਏ ਲਾਭਪਾਤਰੀਆਂ ਦਾ ਮਾਹਿਰ ਡਾਕਟਰਾਂ ਵਲੋਂ ਚੈਕਅਪ ਕੀਤਾ ਜਾਵੇਗਾ ਅਤੇ ਚੁਣੇ ਗਏ ਯੋਗ ਲਾਭਪਾਤਰੀਆਂ ਨੂੰ ਵੀਲ੍ਹਚੇਅਰ, ਕੰਨਾਂ ਦੀਆਂ ਸੁਣਨ ਵਾਲੀਆਂ ਮਸ਼ੀਨਾਂ, ਅੱਖਾਂ ਦੇ ਡਿਵਾਇਸ, ਲੱਤਾਂ, ਦੰਦ, ਵਾਕਰ, ਸਟਿਕ ਅਤੇ ਬਾਹਵਾਂ ਦੇ ਬਨਾਵਟੀ ਅੰਗ ਦਿੱਤੇ ਜਾਣਗੇ। ਉਨ੍ਹਾਂ ਦੱਸਿਆ ਕਿ ਸਮਾਜਿਕ ਨਿਆਂ ਅਤੇ ਮਹਿਲਾ ਸਸ਼ਕਤੀਕਰਨ ਮੰਤਰਾਲਾ, ਭਾਰਤ ਸਰਕਾਰ ਵਲੋਂ ਅਜਿਹੇ ਕੈਂਪ ਲਗਾਏ ਜਾ ਰਹੇ ਹਨ, ਤਾਂ ਜੋ ਲੋੜਵੰਦਾਂ ਨੂੰ ਮੁਫਤ ਸਹਾਇਤਾ ਮੁਹੱਈਆ ਕਰਵਾਈ ਜਾ ਸਕੇ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਕੈਂਪ ਵਿੱਚ ਆਧਾਰ ਕਾਰਡ ਬਣਾਉਣ ਦੀ ਸੁਵਿਧਾ ਵੀ ਮੁਹੱਈਆ ਕਰਵਾਈ ਜਾਵੇਗੀ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਹ ਕੈਂਪ ਕੇਵਲ 60 ਸਾਲ ਤੋਂ ਵੱਧ ਉਮਰ ਦੇ ਸੀਨੀਅਰ ਸਿਟੀਜ਼ਨਾਂ ਲਈ ਲਗਾਏ ਜਾ ਰਹੇ ਹਨ। ਕੋਈ ਵੀ ਬਜ਼ੁਰਗ ਜਿਸ ਦੀ ਉਮਰ 60 ਸਾਲ ਤੋਂ ਉਪਰ ਹੈ, ਉਹ ਇਸ ਕੈਂਪ ਵਿੱਚ ਆ ਕੇ ਮਾਹਿਰ ਡਾਕਟਰਾਂ ਵਲੋਂ ਚੈਕਅਪ ਕਰਵਾ ਸਕਦਾ ਹੈ। ਡਾਕਟਰਾਂ ਦੀ ਸਲਾਹ ਅਨੁਸਾਰ ਜੋ ਵੀ ਲਾਭਪਾਤਰੀ ਯੋਗ ਪਾਇਆ ਜਾਂਦਾ ਹੈ, ਉਸ ਨੂੰ ਬਨਾਵਟੀ ਅੰਗ ਲਗਾਏ ਜਾਣਗੇ। ਉਨ੍ਹਾਂ ਦੱਸਿਆ ਕਿ ਕੈਂਪ ਵਿੱਚ ਆਧਾਰ ਕਾਰਡ, ਵੋਟਰ ਕਾਰਡ, ਰਾਸ਼ਨ ਕਾਰਡ, ਬੁਢਾਪਾ ਪੈਨਸ਼ਨ ਸਬੰਧੀ ਕਾਰਡ ਦੀ ਫੋਟੋ ਕਾਪੀ ਨਾਲ ਲੈ ਕੇ ਆਉਣ ਨੂੰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਨੇ ਦਸੂਹਾ, ਮੁਕੇਰੀਆਂ, ਤਲਵਾੜਾ, ਹਾਜੀਪੁਰ ਅਤੇ ਟਾਂਡਾ ਬਲਾਕ ਦੇ ਸਾਰੇ ਸੀਨੀਅਰ ਸਿਟੀਜ਼ਨ ਨੂੰ ਇਸ ਕੈਂਪ ਦਾ ਵੱਧ ਤੋਂ ਵੱਧ ਲਾਹਾ ਲੈਣ ਦੀ ਅਪੀਲ ਕੀਤੀ।ਇਸ ਮੌਕੇ 'ਤੇ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਜਸਵੀਰ ਸਿੰਘ, ਐਸ.ਡੀ.ਐਮ. ਹੁਸ਼ਿਆਰਪੁਰ ਜਿਤੇਂਦਰ ਜੋਰਵਰ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਜਗਦੀਸ਼ ਮਿਤਰ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਸ੍ਰੀ ਕੁਲਦੀਪ ਸਿੰਘ, ਸੀ.ਡੀ.ਪੀ.ਓ. ਸਮੇਤ ਮਾਹਿਰ ਡਾਕਟਰਾਂ ਦੀ ਟੀਮ ਵੀ ਮੌਜੂਦ ਸੀ।

No comments:
Post a Comment