-ਟਰੈਫਿਕ ਨਿਯਮ ਤੋੜਨ ਵਾਲਿਆਂ ਦੇ ਖਿਲਾਫ਼ ਸਖਤੀ ਨਾਲ ਕਾਰਵਾਈ ਕਰਨ ਸਬੰਧੀ ਦਿੱਤੇ ਦਿਸ਼ਾ-ਨਿਰਦੇਸ਼
-ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹਾ ਸੜਕ ਸੁਰੱਖਿਆ ਕਮੇਟੀ ਦੀ ਹੋਈ ਬੈਠਕ
ਹੁਸ਼ਿਆਰਪੁਰ, 14 ਜੂਨ: ਜ਼ਿਲ੍ਹੇ ਵਿੱਚ ਟਰੈਫਿਕ ਨਿਯਮਾਂ ਦੀ ਨਾ ਪਾਲਣਾ ਕਰਨ ਵਾਲੇ ਵਾਹਨ ਚਾਲਕਾਂ ਦੇ 6090 ਚਲਾਨ ਕੱਟੇ ਗਏ ਹਨ। ਜੇਕਰ ਵਾਹਨ ਚਾਲਕ ਟਰੈਫਿਕ ਨਿਯਮਾਂ ਦੀ ਪਾਲਣ ਨਹੀਂ ਕਰਦੇ ਤਾਂ ਉਨ੍ਹਾਂ ਦੇ ਸਖਤੀ ਨਾਲ ਚਲਾਨ ਕੱਟੇ ਜਾਣ। ਡਿਪਟੀ ਕਮਿਸ਼ਨਰ ਸ੍ਰੀ ਵਿਪੁਲ ਉਜਵਲ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹਾ ਸੜਕ ਸੁਰੱਖਿਆ ਸਬੰਧੀ ਗਠਿਤ ਕੀਤੀ ਗਈ ਕਮੇਟੀ ਦੀ ਬੈਠਕ ਨੂੰ ਸੰਬੋਧਨ ਕਰਦੇ ਹੋਏ ਇਹ ਗੱਲ ਕਹੀ। ਸ੍ਰੀ ਵਿਪੁਲ ਉਜਵਲ ਨੇ ਕਿਹਾ ਕਿ ਟਰੈਫਿਕ ਨਿਯਮਾਂ ਦੀ ਪਾਲਣਾ ਕਰਨਾ ਯਕੀਨੀ ਬਣਾਇਆ ਜਾਵੇ। ਇਹ ਵੇਖਣ ਵਿੱਚ ਆਇਆ ਹੈ ਕਿ ਜ਼ਿਆਦਾਤਰ ਸੜਕ ਦੁਰਘਟਨਾਵਾਂ ਟਰੈਫਿਕ ਨਿਯਮਾਂ ਦੀ ਪਾਲਣਾ ਨਾ ਕਰਨ ਕਰਕੇ ਹੁੰਦੀਆਂ ਹਨ।
ਇਸ ਲਈ ਸਾਰੇ ਵਾਹਨ ਚਾਲਕਾਂ ਨੂੰ ਟਰੈਫਿਕ ਨਿਯਮਾਂ ਦੀ ਪਾਲਣਾ ਕਰਨੀ ਚਾਹੀਦੀ ਹੈ। ਉਨ੍ਹਾਂ ਨੇ ਅਧਿਕਾਰੀਆਂ ਨੂੰ ਦਿਸ਼ਾ-ਨਿਰਦੇਸ਼ ਦਿੰਦੇ ਹੋਏ ਕਿਹਾ ਕਿ ਜੱਸਾ ਸਿੰਘ ਰਾਮਗੜ੍ਹੀਆ ਚੌਕ ਹੁਸ਼ਿਆਰਪੁਰ ਵਿਖੇ ਸਵਾਰੀਆਂ ਚੜਾਉਣ ਲਈ ਬੱਸਾਂ ਨੂੰ ਨਾ ਖੜ੍ਹੀਆਂ ਕਰਨਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਨੇ ਸਬੰਧਤ ਐਸ.ਡੀ.ਐਮਜ਼ ਨੂੰ ਦਿਸ਼ਾ-ਨਿਰਦੇਸ਼ ਦਿੰਦੇ ਹੋਏ ਕਿਹਾ ਕਿ ਉਹ ਆਪਣੇ ਖੇਤਰ ਵਿੱਚ ਪੈਂਦੇ ਹਿਟ ਐਂਡ ਰਨ ਕੇਸਾਂ ਨਾਲ ਸਬੰਧਤ ਰਿਪੋਰਟ ਜਲਦੀ ਭੇਜਣ। ਉਨ੍ਹਾਂ ਨੇ ਜ਼ਿਲ੍ਹੇ ਵਿੱਚ ਹਰਿਆਣਾ, ਗੜ੍ਹਦੀਵਾਲਾ, ਮਾਹਿਲਪੁਰ, ਚੱਬੇਵਾਲ, ਗੜ੍ਹਸ਼ੰਕਰ ਅਤੇ ਦਸੂਹਾ ਸਮੇਤ ਸਾਰੇ ਬੱਸ ਸਟੈਂਡ ਦੇ ਬਾਹਰ ਬਿਨ੍ਹਾਂ ਸਟੋਪੇਜ ਦੇ ਖੜੀਆਂ ਹੋਣ ਵਾਲੀਆਂ ਬੱਸਾਂ ਦੀ ਸੰਖਿਆ ਦੱਸਣ ਲਈ ਵੀ ਪੰਜਾਬ ਰੋਡਵਜ਼ ਵਿਭਾਗ ਨੂੰ ਦਿਸ਼ਾ-ਨਿਰਦੇਸ਼ ਦਿੱਤੇ। ਉਨ੍ਹਾਂ ਨੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦੇ ਹੋਏ ਕਿਹਾ ਕਿ ਉਹ ਜਿਲ੍ਹੇ ਦੇ ਸਾਰੇ ਸਕੂਲਾਂ ਦੇ ਪ੍ਰਿੰਸੀਪਲਾਂ ਨੂੰ ਹਰ ਮਹੀਨੇ ਆਪਣੇ- ਆਪਣੇ ਸਕੂਲਾਂ ਵਿੱਚ ਲੇਖ ਅਤੇ ਡਰਾਇੰਗ ਮੁਕਾਬਲਿਆਂ ਰਾਹੀਂ ਸੈਮੀਨਾਰ ਕਰਵਾ ਕੇ ਬੱਚਿਆਂ ਨੂੰ ਸੜਕ ਸੁਰੱਖਿਆ ਦੇ ਨਿਯਮਾਂ ਪ੍ਰਤੀ ਜਾਗਰੂਕ ਕਰਨ। ਉਨ੍ਹਾਂ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਟਰੱਕ ਯੂਨੀਅਨਾਂ, ਟਰੱਕ ਡਰਾਈਵਰਾਂ ਅਤੇ ਬੱਸ ਚਾਲਕਾਂ ਦਾ ਕੰਪਲੀਟ ਹੈਲਥ ਚੈਕਅਪ ਕਰਨ ਲਈ ਕਿਹਾ ਅਤੇ ਨਸ਼ਾ ਕਰਕੇ ਵਾਹਨ ਚਲਾਉਣ ਵਾਲਿਆਂ ਦੇ ਖਿਲਾਫ਼ ਕਾਰਵਾਈ ਕਰਨ ਸਬੰਧੀ ਵੀ ਨਿਰਦੇਸ਼ ਦਿੱਤੇ।
ਇਸ ਮੌਕੇ 'ਤੇ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਜਸਵੀਰ ਸਿੰਘ, ਐਸ.ਡੀ.ਐਮ. ਹੁਸ਼ਿਆਰਪੁਰ ਸ਼੍ਰੀ ਜਿਤੇਂਦਰ ਜੋਰਵਰ, ਐਸ.ਡੀ.ਐਮ. ਦਸੂਹਾ ਸ੍ਰੀ ਹਿਮਾਂਸ਼ੂ ਅਗਰਵਾਲ, ਐਸ.ਡੀ.ਐਮ. ਮੁਕੇਰੀਆਂ ਸ੍ਰੀਮਤੀ ਕੋਮਲ ਮਿੱਤਲ, ਐਸ.ਡੀ.ਐਮ. ਗੜ੍ਹਸ਼ੰਕਰ ਸ੍ਰੀ ਹਰਦੀਪ ਸਿੰਘ ਧਾਲੀਵਾਲ, ਜ਼ਿਲ੍ਹਾ ਟਰਾਂਸਪੋਰਟ ਅਫ਼ਸਰ ਸ਼੍ਰੀਮਤੀ ਜੀਵਨਜਗਜੋਤ ਕੌਰ, ਕਮੇਟੀ ਮੈਂਬਰ ਸ੍ਰੀ ਅਸ਼ਵਨੀ ਕਪੂਰ, ਡਾ. ਵਿਭਾ ਗੁਪਤਾ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।

No comments:
Post a Comment