ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਬਾਲ ਭਿਖਸ਼ਾ ਦੀ ਰੋਕਥਾਮ ਸਬੰਧੀ ਹੋਈ ਵਿਸ਼ੇਸ਼ ਬੈਠਕ
ਹੁਸ਼ਿਆਰਪੁਰ, 13 ਜੂਨ: ਬਾਲ ਭਿਖਸ਼ਾ ਦੀ ਰੋਕਥਾਮ ਲਈ ਯੋਜਨਾਬੱਧ ਤਰੀਕੇ ਨਾਲ ਭੀਖ ਮੰਗਣ ਵਾਲੇ ਬੱਚਿਆਂ ਦੀ ਸ਼ਨਾਖਤ ਕੀਤੀ ਜਾਵੇ ਅਤੇ ਬੱਚਿਆਂ ਦੇ ਮਾਤਾ ਪਿਤਾ ਨੂੰ ਜਾਗਰੂਕ ਕਰਕੇ ਬੱਚਿਆਂ ਤੋਂ ਭੀਖ ਨਾ ਮੰਗਵਾਉਣ ਸਬੰਧੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ। ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀਮਤੀ ਅਨੁਪਮ ਕਲੇਰ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਬਾਲ ਭਿਖਸ਼ਾ ਦੀ ਰੋਕਥਾਮ ਸਬੰਧੀ ਬੁਲਾਈ ਗਈ ਵਿਸ਼ੇਸ਼ ਬੈਠਕ ਨੂੰ ਸੰਬੋਧਨ ਕਰਦੇ ਹੋਏ ਇਹ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਇਹ ਦੇਖਣ ਵਿੱਚ ਆਇਆ ਹੈ ਕਿ ਛੋਟੇ ਛੋਟੇ ਬੱਚੇ ਬੱਸ ਸਟੈਂਡ ਦੇ ਆਲੇ ਦੁਆਲੇ, ਬਾਜਾਰਾਂ ਅਤੇ ਸੜਕਾਂ ਵਿੱਚ ਭੀਖ ਮੰਗਦੇ ਹਨ, ਜੋ ਕਿ ਪੂਰੀ ਤਰ੍ਹਾਂ ਨਾਲ ਗੈਰ ਕਾਨੂੰਨੀ ਹੈ।
ਉਨ੍ਹਾਂ ਕਿਹਾ ਕਿ ਇਸ ਨੂੰ ਰੋਕਣ ਲਈ ਇਕ ਯੋਜਨਾਬੱਧ ਤਰੀਕੇ ਨਾਲ ਕੰਮ ਕੀਤਾ ਜਾਵੇ ਅਤੇ ਸਭ ਤੋਂ ਪਹਿਲਾਂ ਭੀਖ ਮੰਗਣ ਵਾਲੇ ਬੱਚਿਆਂ ਦੀ ਸ਼ਨਾਖਤ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਬੱਚਿਆਂ ਦੀ ਸ਼ਨਾਖਤ ਕਰਨ ਤੋਂ ਬਾਅਦ ਐਨ.ਜੀ.ਓ. ਦੀ ਸਹਾਇਤਾ ਨਾਲ ਬੱਚਿਆਂ ਅਤੇ ਮਾਤਾ ਪਿਤਾ ਨਾਲ ਕੌਂਸਲਿੰਗ ਕਰਕੇ ਭੀਖ ਮੰਗਣ ਦੇ ਕਾਰਨਾਂ ਦਾ ਪਤਾ ਲਗਾਇਆ ਜਾਵੇ। ਉਨ੍ਹਾਂ ਕਿਹਾ ਕਿ ਬੱਚਿਆਂ ਦੇ ਮਾਤਾ ਪਿਤਾ ਨੂੰ ਛੋਟੇ ਛੋਟੇ ਰੋਜ਼ਗਾਰ ਦੇ ਸਾਧਨ ਮੁਹੱਈਆ ਕਰਵਾ ਕੇ ਉਨ੍ਹਾਂ ਦਾ ਜੀਵਨ ਪੱਧਰ ਉਚਾ ਚੁਕਿਆ ਜਾ ਸਕਦਾ ਹੈ, ਤਾਂ ਕਿ ਉਹ ਆਪਣੇ ਬੱਚਿਆਂ ਕੋਲੋਂ ਭੀਖ ਨਾ ਮੰਗਵਾਉਣ। ਉਨ੍ਹਾਂ ਕਿਹਾ ਕਿ ਭੀਖ ਮੰਗਣ ਵਾਲੇ ਬੱਚਿਆਂ ਨੂੰ ਵੀ ਜਾਗਰੂਕ ਕਰਕੇ ਸਿੱਖਿਆ ਹਾਸਲ ਕਰਨ ਲਈ ਸਰਕਾਰੀ ਸਕੂਲਾਂ ਵਿੱਚ ਭੇਜਿਆ ਜਾਵੇ। ਉਨ੍ਹਾਂ ਅਧਿਕਾਰੀਆਂ ਨੂੰ ਦਿਸ਼ਾ ਨਿਰਦੇਸ਼ ਦਿੰਦਿਆਂ ਕਿਹਾ ਕਿ ਬਾਲ ਭਿਖਸ਼ਾ ਦੀ ਰੋਕਥਾਮ ਲਈ ਉਹ ਖੁਦ ਬੱਚਿਆਂ ਦੇ ਮਾਤਾ ਪਿਤਾ ਨਾਲ ਕੌਂਸਲਿੰਗ ਕਰਨ ਅਤੇ ਬੱਚਿਆਂ ਦੇ ਮਾਤਾ ਪਿਤਾ ਨੂੰ ਛੋਟੇ ਛੋਟੇ ਧੰਦਿਆਂ ਕੈਂਡਲ ਮੇਕਿੰਗ ਅਤੇ ਰੱਸੀ ਬਣਾਉਣਾ ਵਰਗੇ ਕਿੱਤਿਆਂ ਵਿੱਚ ਟਰੇਂਡ ਕਰਕੇ ਰੋਜ਼ਗਾਰ ਮੁਹੱਈਆ ਕਰਵਾਉਣ। ਇਸ ਦੌਰਾਨ ਵੱਖ ਵੱਖ ਅਧਿਕਾਰੀਆਂ ਵਲੋਂ ਬਾਲ ਭਿਖਸ਼ਾ ਦੀ ਰੋਕਥਾਮ ਸਬੰਧੀ ਆਪਣੇ ਸੁਝਾਅ ਵੀ ਦਿੱਤੇ ਗਏ। ਇਸ ਮੌਕੇ 'ਤੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਸ੍ਰੀ ਕੁਲਦੀਪ ਸਿੰਘ, ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀ:) ਸ੍ਰੀ ਬਲਬੀਰ ਸਿੰਘ, ਜ਼ਿਲ੍ਹਾ ਵੈਟਨਰੀ ਅਫ਼ਸਰ ਡਾ. ਮਨਮੋਹਨ ਸਿੰਘ ਦਰਦੀ, ਜ਼ਿਲ੍ਹਾ ਮੈਡੀਕਲ ਅਫ਼ਸਰ ਹੈਲਥ ਡਾ. ਸੁਨੀਲ ਅਹੀਰ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਸ੍ਰੀ ਜਗਦੀਸ਼ ਮਿਤਰ, ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਸ੍ਰੀਮਤੀ ਹਰਪ੍ਰੀਤ ਕੌਰ, ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਸ੍ਰੀ ਪ੍ਰੀਤ ਕੋਹਲੀ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।

No comments:
Post a Comment