-ਮੁੱਖ ਮੰਤਰੀ ਪੰਜਾਬ ਦੇ ਸੀਨੀਅਰ ਸਲਾਹਕਾਰ ਲੈਫ: ਜਨਰਲ ਨੇ ਪਰਿਵਾਰ ਨੂੰ ਸੌਂਪੇ ਐਕਸ ਗਰੇਸ਼ੀਆ ਗਰਾਂਟ ਤਹਿਤ 5 ਲੱਖ ਰੁਪਏ ਦੇ ਚੈਕ
-ਕਸਬਾ ਹਾਜੀਪੁਰ ਵਿਖੇ ਪਰਿਵਾਰਕ ਮੈਂਬਰਾਂ ਨਾਲ ਕੀਤਾ ਦੁੱਖ ਸਾਂਝਾ
-ਪਲਾਟ ਲਈ 5 ਲੱਖ ਅਤੇ ਮਾਤਾ-ਪਿਤਾ ਨੂੰ ਵੱਖਰੇ ਤੌਰ 'ਤੇ 2 ਲੱਖ ਰੁਪਏ ਜਲਦ ਦੇਣ ਦੀ ਕੀਤੀ ਘੋਸ਼ਣਾ
ਹੁਸ਼ਿਆਰਪੁਰ, 18 ਜੂਨ: ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੇ ਸੀਨੀਅਰ ਸਲਾਹਕਾਰ ਲੈਫ: ਜਨਰਲ (ਰਿਟਾ:) ਸ੍ਰੀ ਤਜਿੰਦਰ ਸਿੰਘ ਸ਼ੇਰਗਿੱਲ ਨੇ ਪਾਕਿਸਤਾਨ ਵਲੋਂ ਕੀਤੀ ਗਈ ਗੋਲਾਬਾਰੀ ਦੌਰਾਨ ਨੌਸ਼ਹਿਰਾ ਸੈਕਟਰ ਵਿਖੇ ਡਿਊਟੀ 'ਤੇ ਤਾਇਨਾਤ ਸ਼ਹੀਦ ਹੋਏ 8 ਸਿੱਖ ਲਾਈ ਰੈਜੀਮੈਂਟ ਦੇ ਨਾਇਕ ਸ਼ਹੀਦ ਬਖਤਾਵਰ ਸਿੰਘ ਦੇ ਪਰਿਵਾਰ ਨੂੰ ਪੰਜਾਬ ਸਰਕਾਰ ਵਲੋਂ ਐਕਸ ਗਰੇਸ਼ੀਆ ਤਹਿਤ 5 ਲੱਖ ਰੁਪਏ ਦੀ ਰਾਸ਼ੀ ਦੇ ਚੈਕ ਦਿੱਤੇ। ਉਨ੍ਹਾਂ ਨੇ ਸ਼ਹੀਦ ਦੀ ਧਰਮਪਤਨੀ ਸ੍ਰੀਮਤੀ ਜਸਵੀਰ ਕੌਰ ਨੂੰ ਸਰਕਾਰੀ ਨੌਕਰੀ ਦੇਣ ਦੀ ਘੋਸ਼ਣਾ ਵੀ ਕੀਤੀ। ਇਸ ਤੋਂ ਪਹਿਲਾਂ ਉਨ੍ਹਾਂ ਨੇ ਕਸਬਾ ਹਾਜੀਪੁਰ ਵਿਖੇ ਸ਼ਹੀਦ ਦੇ ਘਰ ਪਹੁੰਚ ਕੇ ਪਰਿਵਾਰਕ ਮੈਂਬਰਾਂ ਨਾਲ ਦੁੱਖ ਸਾਂਝਾ ਕੀਤਾ।
ਇਸ ਦੌਰਾਨ ਉਨ੍ਹਾਂ ਦੇ ਨਾਲ ਹਲਕਾ ਵਿਧਾਇਕ ਮੁਕੇਰੀਆਂ ਸ੍ਰੀ ਰਜਨੀਸ਼ ਕੁਮਾਰ ਬੱਬੀ ਅਤੇ ਡਿਪਟੀ ਕਮਿਸ਼ਨਰ ਸ੍ਰੀ ਵਿਪੁਲ ਉਜਵਲ ਵੀ ਮੌਜੂਦ ਸਨ। ਮੁੱਖ ਮੰਤਰੀ ਪੰਜਾਬ ਦੇ ਸੀਨੀਅਰ ਸਲਾਹਕਾਰ ਲੈਫ: ਜਨਰਲ (ਰਿਟਾ:) ਸ੍ਰੀ ਤਜਿੰਦਰ ਸਿੰਘ ਸ਼ੇਰਗਿੱਲ ਨੇ ਪਰਿਵਾਰਕ ਮੈਂਬਰਾਂ ਨਾਲ ਦੁੱਖ ਸਾਂਝਾ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਸ਼ਹੀਦ ਬਖਤਾਵਰ ਸਿੰਘ ਦੇ ਪਰਿਵਾਰ ਨਾਲ ਖੜ੍ਹੀ ਹੈ ਅਤੇ ਪਰਿਵਾਰ ਨੂੰ ਕਿਸੇ ਤਰ੍ਹਾਂ ਦੀ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਅੱਜ ਐੈਕਸ ਗਰੇਸ਼ੀਆਂ ਗਰਾਂਟ ਤਹਿਤ ਸ਼ਹੀਦ ਦੇ ਮਾਤਾ ਪਿਤਾ ਨੂੰ 2.50 ਲੱਖ ਰੁਪਏ ਅਤੇ ਪਤਨੀ ਤੇ ਬੱਚਿਆਂ ਨੂੰ ਵੀ 2.50 ਲੱਖ ਰੁਪਏ ਸਮੇਤ ਕੁੱਲ ਪਰਿਵਾਰ ਨੂੰ 5 ਲੱਖ ਰੁਪਏ ਦੀ ਰਾਸ਼ੀ ਦੇ ਚੈਕ ਸੌਂਪੇ ਗਏ ਹਨ। ਉਨ੍ਹਾਂ ਕਿਹਾ ਕਿ ਸ਼ਹੀਦ ਦੇ ਪਰਿਵਾਰ ਨੂੰ ਪਲਾਟ ਲਈ 5 ਲੱਖ ਰੁਪਏ ਦੀ ਰਾਸ਼ੀ ਤੋਂ ਇਲਾਵਾ ਮਾਤਾ ਪਿਤਾ ਨੂੰ 2 ਲੱਖ ਰੁਪਏ ਦੀ ਰਾਸ਼ੀ ਵੱਖਰੇ ਤੌਰ 'ਤੇ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸ਼ਹੀਦ ਦੀ ਪਤਨੀ ਨੂੰ ਵੀ ਯੋਗਤਾ ਅਨੁਸਾਰ ਸਰਕਾਰੀ ਨੌਕਰੀ ਜਲਦ ਮੁਹੱਈਆ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਸ਼ਹੀਦ ਦੇ ਪਰਿਵਾਰ ਦੀ ਜ਼ਿਮੇਵਾਰੀ ਹੁਣ ਪੰਜਾਬ ਸਰਕਾਰ ਦੀ ਹੈ ਅਤੇ ਸਰਕਾਰ ਵਲੋਂ ਸ਼ਹੀਦ ਦੇ ਪਰਿਵਾਰ ਨੂੰ ਹਰ ਤਰ੍ਹਾਂ ਦੀ ਸਹਾਇਤਾ ਮੁਹੱਈਆ ਕਰਵਾਈ ਜਾਵੇਗੀ। ਇਸ ਦੌਰਾਨ ਹਲਕਾ ਵਿਧਾਇਕ ਮੁਕੇਰੀਆਂ ਸ੍ਰੀ ਰਜਨੀਸ਼ ਕੁਮਾਰ ਬੱਬੀ ਨੇ ਵੀ ਸ਼ਹੀਦ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਜ਼ਿਕਰਯੋਗ ਹੈ ਕਿ ਪਿਛਲੇ ਦਿਨੀ ਪਾਕਿਸਤਾਨ ਵਲੋਂ ਕੀਤੀ ਗਈ ਗੋਲਾਬਾਰੀ ਦੌਰਾਨ ਨੌਸ਼ਹਿਰਾ ਸੈਕਟਰ ਵਿਖੇ ਤਾਇਨਾਤ ਬਖਤਾਵਰ ਸਿੰਘ ਸ਼ਹੀਦ ਹੋ ਗਏ ਸਨ। ਉਹ ਆਪਣੇ ਪਿੱਛੇ ਪਤਨੀ ਅਤੇ ਤਿੰਨ ਬੱਚਿਆਂ (ਦੋ ਬੇਟੇ ਤੇ ਇਕ ਬੇਟੀ) ਤੋਂ ਇਲਾਵਾ ਮਾਤਾ-ਪਿਤਾ, ਦੋ ਭਰਾ ਅਤੇ ਇਕ ਭੈਣ ਛੱਡ ਗਏ ਹਨ। ਸ਼ਹੀਦ ਦੇ ਪਿਤਾ ਅਤੇ ਭਰਾ ਵੀ ਸਾਬਕਾ ਸੈਨਿਕ ਸਨ। ਇਸ ਦੌਰਾਨ ਡਿਪਟੀ ਕਮਿਸ਼ਨਰ ਸ੍ਰੀ ਵਿਪੁਲ ਉਜਵਲ ਨੇ ਕਿਹਾ ਕਿ ਸ਼ਹੀਦ ਦੇ ਬੱਚਿਆਂ ਨੂੰ ਜੈਮਸ ਕੈਂਬ੍ਰਿਜ ਸਕੂਲ ਵਿੱਚ ਬਿਲਕੁੱਲ ਮੁਫ਼ਤ ਸਿੱਖਿਆ ਮੁਹੱਈਆ ਕਰਵਾਈ ਜਾਵੇਗੀ। ਇਸ ਤੋਂ ਇਲਾਵਾ ਸ਼ਹੀਦ ਦੇ ਨਾਂ 'ਤੇ ਯਾਦਗਾਰੀ ਗੇਟ ਬਣਾਉਣ ਲਈ ਵੀ ਕਾਰਵਾਈ ਆਰੰਭੀ ਜਾਵੇਗੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਜਸਵੀਰ ਸਿੰਘ, ਐਸ.ਡੀ.ਐਮ. ਮੁਕੇਰੀਆਂ ਸ੍ਰੀਮਤੀ ਕੋਮਲ ਮਿੱਤਲ, ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਕਰਨਲ ਦਲਵਿੰਦਰ ਸਿੰਘ ਸਮੇਤ ਇਲਾਕਾ ਨਿਵਾਸੀ ਵੀ ਮੌਜੂਦ ਸਨ।

No comments:
Post a Comment