ਹੁਸ਼ਿਆਰਪੁਰ, 21 ਜੂਨ: ਪੀ.ਆਰ.ਟੀ.ਸੀ. ਜਹਾਨਖੇਲਾਂ ਦੇ ਕਮਾਂਡੈਂਟ ਸ੍ਰ: ਭੁਪਿੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਹੇਠ ਅੰਤਰ ਰਾਸ਼ਟਰੀ ਯੋਗ ਦਿਵਸ ਮਨਾਇਆ ਗਿਆ। ਡੀ.ਐਸ.ਪੀ. ਸ੍ਰੀ ਹਰਜੀਤ ਸਿੰਘ ਦੀ ਅਗਵਾਈ ਹੇਠ ਮਨਾਏ ਗਏ ਯੋਗ ਦਿਵਸ ਵਿੱਚ ਕੇਂਦਰ ਦੇ ਸਮੂਹ ਸਿਖਿਆਰਥੀਆਂ ਅਤੇ ਸਟਾਫ ਨੇ ਭਾਗ ਲਿਆ।
ਇਸ ਦੌਰਾਨ ਕਮਾਂਡੈਂਟ ਸ੍ਰ: ਭੁਪਿੰਦਰ ਸਿੰਘ ਨੇ ਕਿਹਾ ਕਿ ਰੋਜ਼ਮਰਾ ਦੀ ਜ਼ਿੰਦਗੀ ਵਿੱਚ ਸਿਹਤਮੰਦ ਰਹਿਣ ਲਈ ਯੋਗ ਬਹੁਤ ਜ਼ਰੂਰੀ ਹੈ। ਇੱਕ ਤੰਦਰੁਸਤ ਸਰੀਰ ਰਹਿਣ ਨਾਲ ਹੀ ਉਤਮ ਡਿਊਟੀ ਕੀਤੀ ਜਾ ਸਕਦੀ ਹੈ। ਉਨ੍ਹਾਂ ਨੇ ਸਮੂਹ ਸਿਖਿਆਰਥੀਆਂ ਅਤੇ ਸਟਾਫ਼ ਮੈਂਬਰਾਂ ਨੂੰ ਆਪਣੇ ਜੀਵਨ ਵਿੱਚ ਯੋਗ ਅਪਨਾਉਣ ਦੀ ਅਪੀਲ ਕੀਤੀ। ਇਸ ਮੌਕੇ 'ਤੇ ਪੀ.ਆਰ.ਟੀ.ਸੀ. ਜਹਾਨਖੇਲਾਂ ਦੇ ਕਰੀਬ 2000 ਸਿਖਿਆਰਥੀਆਂ ਤੋਂ ਇਲਾਵਾ ਸਟਾਫ਼ ਮੈਂਬਰ ਵੀ ਮੌਜੂਦ ਸਨ।

No comments:
Post a Comment