-ਸਰਕਾਰੀ ਰੇਟਾਂ 'ਤੇ ਡਾਇਲਸਿਸ ਹੋਣ ਨਾਲ ਲੋੜਵੰਦ ਮਰੀਜ਼ਾਂ ਨੂੰ ਹੋਵੇਗਾ ਫਾਇਦਾ
- ਜ਼ਰੂਰਤਮੰਦਾਂ ਦੀ ਸਹਾਇਤਾ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ: ਡਿਪਟੀ ਕਮਿਸ਼ਨਰ
ਹੁਸ਼ਿਆਰਪੁਰ, 1 ਜੂਨ:ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਵਲੋਂ ਸਰਬੱਤ ਦਾ ਭਲਾ ਟਰੱਸਟ ਦੇ ਸਹਿਯੋਗ ਨਾਲ ਨਾਰਦ ਹਸਪਤਾਲ ਹੁਸ਼ਿਆਰਪੁਰ ਵਿਖੇ ਕਿਡਨੀ ਫੇਲ੍ਹ ਗਰੀਬ ਮਰੀਜ਼ਾਂ ਦੀ ਸਹਾਇਤਾ ਲਈ ਇਕ ਡਾਇਲਸਿਸ ਮਸ਼ੀਨ ਸਥਾਪਿਤ ਕੀਤੀ ਗਈ ਹੈ। ਇਸ ਮਸ਼ੀਨ ਵਲੋਂ ਦਿੱਤੀ ਜਾਣ ਵਾਲੀ ਸੁਵਿਧਾ ਦਾ ਉਦਘਾਟਨ ਡਿਪਟੀ ਕਮਿਸ਼ਨਰ-ਕਮ-ਚੇਅਰਮੈਨ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਸ੍ਰੀ ਵਿਪੁਲ ਉਜਵਲ ਅਤੇ ਪ੍ਰਧਾਨ ਸਰਬੱਤ ਦਾ ਭਲਾ ਟਰੱਸਟ ਡਾ. ਐਸ.ਪੀ. ਸਿੰਘ ਓਬਰਾਏ ਵਲੋਂ ਕੀਤਾ ਗਿਆ।
ਇਸ ਮੌਕੇ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਸ੍ਰੀ ਵਿਪੁਲ ਉਜਵਲ ਨੇ ਕਿਹਾ ਕਿ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਵਲੋਂ ਕਿਡਨੀ ਫੇਲ੍ਹ ਗਰੀਬ ਮਰੀਜ਼ਾਂ ਨੂੰ ਮੁਫ਼ਤ ਡਾਇਲਸਿਸ ਦੀ ਸਹਾਇਤਾ ਮੁਹੱਈਆ ਕਰਵਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਅਜਿਹੇ ਮਰੀਜਾਂ ਦੀ ਗਿਣਤੀ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ, ਜਿਸ ਨੂੰ ਮੁੱਖ ਰੱਖਦੇ ਹੋਏ ਜ਼ਿਲ੍ਹਾ ਰੈਡ ਕਰਾਸ ਵਲੋਂ ਸਰਬੱਤ ਦਾ ਭਲਾ ਟਰੱਸਟ ਦੇ ਸਹਿਯੋਗ ਨਾਲ ਨਾਰਦ ਹਸਪਤਾਲ ਵਿਖੇ ਵੀ ਡਾਇਲਸਿਸ ਮਸ਼ੀਨ ਸਥਾਪਿਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਰੈਡ ਕਰਾਸ ਦੁਆਰਾ ਰੈਫ਼ਰ ਕੀਤੇ ਜਾ ਰਹੇ ਕੇਸਾਂ ਦੇ ਡਾਇਲਸਿਸ ਕੇਵਲ ਸਰਕਾਰੀ ਰੇਟਾਂ 'ਤੇ ਕੀਤੇ ਜਾ ਰਹੇ ਹਨ। ਸ੍ਰੀ ਵਿਪੁਲ ਉਜਵਲ ਨੇ ਕਿਹਾ ਕਿ ਰੈਡ ਕਰਾਸ ਵਲੋਂ ਗਰੀਬ, ਬੀਮਾਰਾਂ ਅਤੇ ਲੋੜਵੰਦਾਂ ਦੀ ਸਹਾਇਤਾ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਡਾਇਲਸਿਸ ਮਸ਼ੀਨ ਲਈ ਸਹਿਯੋਗ ਦੇਣ ਬਦਲੇ ਸਰਬੱਤ ਦਾ ਭਲਾ ਟਰੱਸਟ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਟਰੱਸਟ ਵਲੋਂ ਕੀਤੇ ਇਸ ਉਦਮ ਨਾਲ ਕਿਡਨੀ ਫੇਲ੍ਹ ਮਰੀਜ਼ਾਂ ਨੂੰ ਰਾਹਤ ਮਿਲੇਗੀ। ਉਨ੍ਹਾਂ ਕਿਹਾ ਕਿ ਜ਼ਰੂਰਤਮੰਦਾਂ ਦੀ ਮੱਦਦ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ ਅਤੇ ਲਗਾਤਾਰ ਸਮਾਜ ਭਲਾਈ ਦੇ ਕੰਮਾਂ ਨੂੰ ਤਰਜ਼ੀਹ ਦੇਣ ਲਈ ਯਤਨ ਕੀਤੇ ਜਾਣਗੇ। ਪ੍ਰਧਾਨ ਸਰਬੱਤ ਦਾ ਭਲਾ ਟਰੱਸਟ ਡਾ. ਐਸ.ਪੀ. ਸਿੰਘ ਓਬਰਾਏ ਨੇ ਸੰਬੋਧਨ ਕਰਦਿਆਂ ਇਕ ਹੋਰ ਡਾਇਲਸਿਸ ਮਸ਼ੀਨ ਅਤੇ ਇਕ ਹੈਪੇਟਾਈਟਸ ਮਸ਼ੀਨ ਨਾਰਦ ਹਸਪਤਾਲ ਵਿਖੇ ਸਥਾਪਿਤ ਕਰਨ ਅਤੇ ਜ਼ਿਲ੍ਹੇ ਦੇ ਹਰੇਕ ਇਲਾਕੇ ਦੇ 15 ਕਿਲੋਮੀਟਰ ਦਾਇਰੇ ਅੰਦਰ-ਅੰਦਰ ਡਾਇਲਸਿਸ ਮਸ਼ੀਨਾਂ ਸਥਾਪਿਤ ਕਰਵਾਉਣ ਦਾ ਐਲਾਨ ਕੀਤਾ। ਉਨ੍ਹਾਂ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਵਲੋਂ ਕੀਤੇ ਜਾ ਰਹੇ ਸਮਾਜ ਭਲਾਈ ਦੇ ਕੰਮਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਵੀ ਉਹ ਰੈਡ ਕਰਾਸ ਨੂੰ ਸਹਿਯੋਗ ਦਿੰਦੇ ਰਹਿਣਗੇ। ਇਸ ਮੌਕੇ ਡਾ. ਐਸ.ਕੇ. ਨਾਰਦ, ਸਕੱਤਰ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਸ੍ਰੀ ਨਰੇਸ਼ ਗੁਪਤਾ, ਡਾਇਰੈਕਟਰ ਸਰਬੱਤ ਦਾ ਭਲਾ ਟਰੱਸਟ ਸ੍ਰੀ ਡੀ.ਐਸ. ਗਿੱਲ, ਸ੍ਰੀ ਅਮਰਜੀਤ ਸਿੰਘ, ਸ੍ਰੀ ਆਗਿਆ ਪਾਲ ਸਿੰਘ ਤੋਂ ਇਲਾਵਾ ਹੋਰ ਵੀ ਸਖਸ਼ੀਅਤਾਂ ਹਾਜ਼ਰ ਸਨ।

No comments:
Post a Comment