-ਕੋਰਸਾਂ ਵਿੱਚ ਦਾਖਲਾ ਲੈਣ ਲਈ 15 ਜੂਨ ਤੱਕ ਨਾਮ ਰਜਿਸਟਰਡ ਕਰਵਾਉਣ ਉਮੀਦਵਾਰ
ਹੁਸ਼ਿਆਰਪੁਰ, 6 ਜੂਨ: ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਕਰਨਲ ਦਲਵਿੰਦਰ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਦੀ ਭਲਾਈ ਸਕੀਮ (ਡੀ ਐਸ ਡਬਲਯੂ 2) ਤਹਿਤ ਸੈਨਿਕ ਇੰਸਟੀਚਿਊਟ ਆਫ਼ ਮੈਨੇਜਮੈਂਟ ਐਂਡ ਟੈਕਨਾਲੋਜੀ ਜੋ ਕਿ ਡਿਪਾਰਟਮੈਂਟ ਆਫ਼ ਡਿਫੈਂਸ ਵੈਲਫੇਅਰ ਵਲੋਂ ਚਲਾਇਆ ਜਾ ਰਿਹਾ ਹੈ, ਕੰਪਿਊਟਰ ਵਿਗਿਆਨ ਦਾ ਇਕ ਆਲਾ ਦਰਜੇ ਦਾ ਅਦਾਰਾ ਬਣ ਕੇ ਉਭਰਿਆ ਹੈ। ਇਸ ਇੰਸਟੀਚਿਊਟ ਵਿੱਚ ਚੱਲ ਰਹੇ ਵੱਖ ਵੱਖ ਕੋਰਸਾਂ ਵਿੱਚ ਦਾਖਲਾ ਲੈਣ ਲਈ ਚਾਹਵਾਨ ਉਮੀਦਵਾਰ ਆਪਣੇ ਅਸਲ ਵਿਦਿਅਕ ਯੋਗਤਾ ਸਰਟੀਫਿਕੇਟ, ਉਮਰ ਦਾ ਸਬੂਤ, ਐਸ.ਸੀ.,ਐਸ.ਟੀ ਦਾ ਸਰਟੀਫਿਕੇਟ, ਰਿਹਾਇਸ਼ੀ ਸਬੂਤ ਅਤੇ ਸਾਬਕਾ ਸੈਨਿਕ ਦੀ ਆਸ਼ਰਿਤ ਹੋਣ ਦੀ ਸੂਰਤ ਵਿੱਚ ਡਿਸਚਾਰਜ ਬੁੱਕ ਜਾਂ ਰਿਲੇਸ਼ਨਸ਼ਿਪ ਦਾ ਸਰਟੀਫਿਕੇਟ ਦੀ ਕਾਪੀ ਲੈ ਕੇ 15 ਜੂਨ ਤੱਕ ਆਪਣਾ ਨਾਂ ਰਜਿਸਟਰਡ ਕਰਵਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਵਧੇਰੇ ਜਾਣਕਾਰੀ ਲਈ ਫੋਨ ਨੰ: 94786 18790 ਅਤੇ 01882 246812 'ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਟੈਕਨੀਕਲ ਯੂਨੀਵਰਸਿਟੀ ਦੇ ਰੈਗੂਲਰ ਕੋਰਸ ਅਧੀਨ ਚਲ ਰਹੇ ਕੰਪਿਊਟਰ ਇੰਸਟੀਚਿਊਟ ਰਾਹੀਂ ਵਿਦਿਆਰਥੀਆਂ ਨੂੰ ਬਹੁਤ ਵਧੀਆ ਸਿਖਲਾਈ ਦਿੱਤੀ ਜਾਂਦੀ ਹੈ। ਇਸ ਅਦਾਰੇ ਵਿੱਚ ਐਮ.ਐਸ.ਸੀ. (ਆਈ ਟੀ.) ਅਤੇ ਪੀ ਜੀ ਡੀ ਸੀ ਏ ਕੋਰਸ ਲਈ ਘੱਟ ਤੋਂ ਘੱਟ ਯੋਗਤਾ ਗਰੈਜੂਏਸ਼ਨ ਜਦਕਿ ਬੀ.ਐਸ.ਸੀ. (ਆਈ.ਟੀ.) ਕੋਰਸ ਲਈ ਯੋਗਤਾ ਬਾਹਰਵੀਂ ਪਾਸ ਰੱਖੀ ਗਈ ਹੈ। ਇਨ੍ਹਾਂ ਕਲਾਸਾਂ ਲਈ ਸਾਬਕਾ ਸੈਨਿਕਾਂ ਦੇ ਆਸ਼ਰਤਾਂ ਤੋਂ ਇਲਾਵਾ ਸਿਵਲੀਅਨ ਬੱਚਿਆਂ ਨੂੰ ਵੀ ਨਾਮਾਤਰ ਫੀਸ 'ਤੇ ਸਿਖਲਾਈ ਦਿੱਤੀ ਜਾਂਦੀ ਹੈ। ਇਨ੍ਹਾਂ ਕਲਾਸਾਂ ਵਿੱਚ ਸਾਬਕਾ ਸੈਨਿਕਾਂ, ਉਨ੍ਹਾਂ ਦੇ ਬੱਚਿਆਂ, ਵਿਧਵਾਵਾਂ ਅਤੇ ਸਿਵਲ ਦੇ ਗਰੀਬ ਪ੍ਰੀਵਾਰਾਂ ਤੋਂ ਕੋਈ ਟਿਊਸ਼ਨ ਫੀਸ ਨਹੀਂ ਲਈ ਜਾਂਦੀ, ਬਲਕਿ ਕੁਝ ਪ੍ਰਬੰਧਕੀ ਖਰਚੇ ਹੀ ਲਏ ਜਾਂਦੇ ਹਨ। ਇਨ੍ਹਾਂ ਕੋਰਸਾਂ ਵਿੱਚ ਦੂਜੇ ਵਰਗਾਂ ਦੇ ਬੱਚੇ ਵੀ ਦਾਖਲਾ ਲੈ ਸਕਦੇ ਹਨ। ਉਨ੍ਹਾਂ ਦੱਸਿਆ ਕਿ ਦਾਖਲੇ ਲਈ ਉਮੀਦਵਾਰ ਆਪਣੇ ਅਸਲ ਸਰਟੀਫਿਕੇਟ ਲੈ ਕੇ ਸੋਮਵਾਰ ਤੋਂ ਸ਼ਨੀਵਾਰ ਤੱਕ ਸਵੇਰੇ 10 ਵਜੇ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਪਹੁੰਚ ਕਰ ਸਕਦੇ ਹਨ। ਪ੍ਰੋਸਪੈਕਟ ਇੰਸਟੀਚਿਊਟ ਵਿੱਚ ਉਪਲਬੱਧ ਹੋਵੇਗਾ। ਉਨ੍ਹਾਂ ਦੱਸਿਆ ਕਿ ਪੜ੍ਹਾਈ ਦੇ ਨਾਲ ਨਾਲ ਬੱਚਿਆਂ ਨੂੰ ਉਚ ਦਰਜੇ ਦੇ ਸ਼ਹਿਰੀ ਬਣਨ ਲਈ ਸਿਖਲਾਈ ਵੀ ਦਿੱਤੀ ਜਾਂਦੀ ਹੈ। ਇਸ ਵਿੱਚ ਵਿਚਾਰ ਵਟਾਂਦਰਾ ਅਤੇ ਪ੍ਰੈਜੀਟੇਸ਼ਨ ਦੇਣ ਸਬੰਧੀ ਤਕਨੀਕੀ ਜਾਣਕਾਰੀ ਦਿੱਤੀ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਕਮਜ਼ੋਰ ਵਿਦਿਆਰਥੀਆਂ ਵਾਸਤੇ ਸਪੈਸ਼ਲ ਕਲਾਸਾਂ ਵੀ ਲਗਾਈਆਂ ਜਾਂਦੀਆਂ ਹਨ। ਅੱਜ ਦੇ ਕੰਪਿਊਟਰ ਯੁੱਗ ਵਿੱਚ ਇੰਗਲਿਸ਼ ਦੀ ਮਹੱਤਤਾ ਨੂੰ ਦੇਖਦੇ ਹੋਏ ਇੰਗਲਿਸ਼ ਸਿਖਾਉਣ ਦੀਆਂ ਸਪੈਸ਼ਲ ਕਲਾਸਾਂ ਵੀ ਲਗਾਈਆਂ ਜਾਂਦੀਆਂ ਹਨ। ਦੂਰ ਦੁਰਾਡੇ ਤੋਂ ਆਉਣ ਵਾਲੇ ਬੱਚਿਆਂ ਲਈ ਬੱਸ ਪਾਸ ਸੁਵਿਧਾ ਵੀ ਉਪਲਬਧ ਹੈ।

No comments:
Post a Comment