-ਮਲਟੀ ਸਕਿੱਲ ਡਿਵੈਲਪਮੈਂਟ ਸੈਂਟਰ ਵਿਖੇ ਏ.ਡੀ.ਸੀ. ਨੇ ਲਿਆ ਸੈਂਟਰਾਂ ਦੀ ਪ੍ਰਗਤੀ ਦਾ ਜਾਇਜ਼ਾ
ਹੁਸ਼ਿਆਰਪੁਰ, 22 ਜੂਨ:ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀਮਤੀ ਅਨੁਪਮ ਕਲੇਰ ਨੇ ਕਿਹਾ ਕਿ ਨੌਜਵਾਨਾਂ ਨੂੰ ਮਲਟੀ ਸਕਿੱਲ ਡਿਵੈਲਪਮੈਂਟ ਸੈਂਟਰਾਂ ਵਿੱਚ ਕਿੱਤਾਮੁਖੀ ਕੋਰਸਾਂ ਦੀ ਵੱਧ ਤੋਂ ਵੱਧ ਟਰੇਨਿੰਗ ਦੇ ਕੇ ਰੁਜ਼ਗਾਰ ਮੁਹੱਈਆ ਕਰਵਾਇਆ ਜਾਵੇ ਅਤੇ ਜ਼ਿਲ੍ਹੇ ਵਿੱਚ ਖੋਲ੍ਹੇ ਜਾ ਰਹੇ ਬਾਕੀ ਸਕਿੱਲ ਡਿਵੈਲਪਮੈਂਟ ਸੈਂਟਰਾਂ ਨੂੰ ਅਗਲੇ ਹਫ਼ਤੇ ਤੱਕ ਤਿਆਰ ਕਰਕੇ ਟਰੇਨਿੰਗ ਕਲਾਸਾਂ ਸ਼ੁਰੂ ਕੀਤੀਆਂ ਜਾਣ। ਉਹ ਅੱਜ ਮਲਟੀ ਸਕਿੱਲ ਡਿਵੈਲਪਮੈਂਟ ਸੈਂਟਰ ਵਿਖੇ ਸਕਿੱਲ ਡਿਵੈਲਪਮੈਂਟ ਸੈਂਟਰਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਂਦੇ ਹੋਏ ਵੱਖ-ਵੱਖ ਅਧਿਕਾਰੀਆਂ ਨਾਲ ਆਯੋਜਿਤ ਬੈਠਕ ਨੂੰ ਸੰਬੋਧਨ ਕਰ ਰਹੇ ਸਨ।ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਰਾਜ ਵਿੱਚ 5 ਮਲਟੀ ਸਕਿੱਲ ਡਿਵੈਲਪਮੈਂਟ ਸੈਂਟਰ ਲੁਧਿਆਣਾ, ਅੰਮ੍ਰਿਤਸਰ, ਜਲੰਧਰ, ਹੁਸ਼ਿਆਰਪੁਰ ਅਤੇ ਬਠਿੰਡਾ ਵਿਖੇ ਖੋਲ੍ਹੇ ਗਏ ਹਨ। ਇਸ ਤੋਂ ਇਲਾਵਾ ਹੁਸ਼ਿਆਰਪੁਰ ਜਿਲ੍ਹੇ ਵਿੱਚ 13 ਰੂਰਲ ਸੈਂਟਰ ਵੀ ਖੋਲ੍ਹੇ ਗਏ ਹਨ। ਇਨ੍ਹਾਂ ਵਿੱਚੋਂ 5 ਸੈਂਟਰਾਂ ਵਿੱਚ ਕਿੱਤਾਮੁਖੀ ਕੋਰਸ ਕਰਵਾਏ ਜਾ ਰਹੇ ਹਨ ਅਤੇ ਬਾਕੀ ਰਹਿੰਦੇ ਸੈਂਟਰਾਂ ਵਿੱਚ ਤੇਜ਼ੀ ਨਾਲ ਕੰਮ ਪੂਰਾ ਕਰਕੇ ਨੌਜਵਾਨਾਂ ਨੂੰ ਕਿੱਤਾਮੁਖੀ ਕੋਰਸ ਕਰਵਾਏ ਜਾਣਗੇ। ਉਨ੍ਹਾਂ ਕਿਹਾ ਕਿ ਅੱਜ ਦੇ ਸਮੇਂ ਵਿੱਚ ਕਿੱਤਾਮੁਖੀ ਕੋਰਸਾਂ ਦੀ ਵਿਸ਼ੇਸ਼ ਮਹੱਤਤਾ ਹੈ। ਕਿੱਤਾਮੁਖੀ ਕੋਰਸਾਂ ਵਿੱਚ ਸਕਿੱਲ ਹਾਸਲ ਕਰਕੇ ਨਾ ਕੇਵਲ ਨੌਜਵਾਨ ਰੁਜ਼ਗਾਰ ਹਾਸਲ ਕਰ ਸਕਦੇ ਹਨ, ਬਲਕਿ ਆਪਣਾ ਕੰਮ ਸ਼ੁਰੂ ਕਰਕੇ ਵੀ ਆਪਣੇ ਪੈਰ੍ਹਾਂ 'ਤੇ ਖੜ੍ਹੇ ਹੋ ਸਕਦੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਸਕਿੱਲ ਸੈਂਟਰਾਂ ਵਿੱਚ ਨੌਜਵਾਨਾਂ ਦੀ ਯੋਗਤਾ ਅਤੇ ਰੁਚੀ ਨੂੰ ਧਿਆਨ ਵਿੱਚ ਰੱਖ ਕੇ ਕਿੱਤਾਮੁਖੀ ਕੋਰਸ ਕਰਵਾਏ ਜਾਂਦੇ ਹਨ। ਇਸ ਤੋਂ ਇਲਾਵਾ ਇੰਡਸਟਰੀ ਦੀ ਲੋੜ ਅਨੁਸਾਰ ਟਰੇਨਿੰਗ ਮੁਹੱਈਆ ਕਰਵਾ ਕੇ ਨੌਜਵਾਨਾਂ ਨੂੰ ਰੁਜ਼ਗਾਰ ਵੀ ਮੁਹੱਇਆ ਕਰਵਾਇਆ ਜਾਂਦਾ ਹੈ। ਉਨ੍ਹਾਂ ਨੇ ਅਧਿਕਾਰੀਆਂ ਨੂੰ ਦਿਸ਼ਾ-ਨਿਰਦੇਸ਼ ਦਿੰਦਿਆਂ ਕਿਹਾ ਕਿ ਉਹ ਵੱਧ ਤੋਂ ਵੱਧ ਕੈਂਪ ਲਗਾ ਕੇ ਇਨ੍ਹਾਂ ਸਕਿੱਲ ਸੈਂਟਰਾਂ ਵਿੱਚ ਚੱਲ ਰਹੇ ਕੋਰਸਾਂ ਸਬੰਧੀ ਨੌਜਵਾਨਾਂ ਨੂੰ ਜਾਗਰੂਕ ਕਰਨ, ਤਾਂ ਜੋ ਵੱਧ ਤੋਂ ਵੱਧ ਨੌਜਵਾਨ ਇਨ੍ਹਾਂ ਸਕਿੱਲ ਸੈਂਟਰਾਂ ਰਾਹੀਂ ਕਿੱਤਾਮੁਖੀ ਕੋਰਸ ਅਪਨਾ ਕੇ ਰੁਜ਼ਗਾਰ ਹਾਸਲ ਕਰ ਸਕਣ।ਇਸ ਦੌਰਾਨ ਸਕਿੱਲ ਡਿਵੈਲਪਮੈਂਟ ਅਫ਼ਸਰ ਨੇਹਾ ਮਹਾਜਨ ਨੇ ਵੀ ਜ਼ਿਲ੍ਹਾ ਪੱਧਰ 'ਤੇ ਵੱਧ ਤੋਂ ਵੱਧ ਕੈਂਪ ਲਗਾ ਕੇ ਨੌਜਵਾਨਾਂ ਨੂੰ ਪ੍ਰੇਰਿਤ ਕਰਨ ਲਈ ਕਿਹਾ ਅਤੇ ਵਿਦਿਆਰਥੀਆਂ ਨੂੰ ਦਿੱਤੀ ਜਾਂਦੀ ਮੁਫ਼ਤ ਟਰੇਨਿੰਗ ਸਬੰਧੀ ਜਾਣਕਾਰੀ ਮੁਹੱਈਆ ਕਰਵਾਈ। ਇਸ ਮੌਕੇ 'ਤੇ ਐਕਸੀਅਨ ਲੋਕ ਨਿਰਮਾਣ ਵਿਭਾਗ ਸ੍ਰੀ ਰਜਿੰਦਰ ਸਿੰਘ ਗੋਤਰਾ, ਪ੍ਰੋਜੈਕਟ ਹੈਡ ਐਸ. ਕੇ. ਰਤਨ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।

No comments:
Post a Comment