-ਵੋਟਰਾਂ ਨੂੰ ਰਜਿਸਟਰ ਕਰਨ ਲਈ 1 ਤੋਂ 31 ਜੁਲਾਈ ਤੱਕ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ
-ਜ਼ਿਲ੍ਹੇ ਦੇ ਸਮੂਹ ਯੋਗ ਵੋਟਰਾਂ ਨੂੰ ਕੀਤੀ ਵੋਟ ਬਣਵਾਉਣ ਦੀ ਅਪੀਲ
ਹੁਸ਼ਿਆਰਪੁਰ, 21 ਜੂਨ: ਕੋਈ ਵੀ ਯੋਗ ਵੋਟਰ ਭਾਰਤ ਚੋਣ ਕਮਿਸ਼ਨ ਵਲੋਂ ਬਣਾਏ ਗਏ ਐਨ.ਵੀ.ਐਸ. ਪੀ. ਪੋਰਟਲ 'ਤੇ ਜਾ ਕੇ ਵੋਟਰ ਬਣਾਉਣ ਲਈ ਫਾਰਮ ਨੰ: 6 ਭਰ ਕੇ ਆਪਣੀ ਵੋਟ ਆਨ ਲਾਈਨ ਬਣਵਾ ਸਕਦਾ ਹੈ। ਜਿਹੜੇ ਯੋਗ ਵੋਟਰਾਂ ਨੇ ਆਪਣੀ ਵੋਟ ਨਹੀਂ ਬਣਾਈ ਹੈ, ਉਨ੍ਹਾਂ ਲਈ 1 ਤੋਂ 31 ਜੁਲਾਈ ਤੱਕ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਜ਼ਿਲ੍ਹਾ ਚੋਣਕਾਰ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਵਿਪੁਲ ਉਜਵਲ ਨੇ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਯੋਗ ਵੋਟਰਾਂ ਨੂੰ ਰਜਿਸਟਰ ਕਰਨ ਲਈ ਚਲਾਈ ਜਾਣ ਵਾਲੀ ਵਿਸ਼ੇਸ਼ ਮੁਹਿੰਮ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਬੈਠਕ ਨੂੰ ਸੰਬੋਧਨ ਕਰਦੇ ਹੋਏ ਇਹ ਗੱਲ ਕਹੀ। ਉਨ੍ਹਾਂ ਕਿਹਾ ਕਿ ਇਸ ਵਿਸ਼ੇਸ਼ ਮੁਹਿੰਮ ਦੌਰਾਨ ਵੋਟਰ ਸੂਚੀ ਵਿੱਚ ਸ਼ਾਮਲ ਹੋਣ ਤੋਂ ਰਹਿ ਗਏ ਯੋਗ ਵਿਅਕਤੀਆਂ ਪਾਸੋਂ ਫਾਰਮ ਪ੍ਰਾਪਤ ਕੀਤੇ ਜਾਣਗੇ। ਕੋਈ ਵੀ ਯੋਗ ਵਿਅਕਤੀ ਆਪਣਾ ਨਾਮ ਵੋਟਰ ਸੂਚੀ ਵਿੱਚ ਸ਼ਾਮਲ ਕਰਾਉਣ ਲਈ ਫਾਰਮ ਨੰ: 6 ਭਰ ਕੇ ਸਬੰਧਤ ਚੋਣਕਾਰ ਰਜਿਸਟਰੇਸ਼ਨ ਅਫ਼ਸਰ ਅਤੇ ਬੂਥ ਲੈਵਲ ਅਫ਼ਸਰ ਨੂੰ ਵੀ ਦੇ ਸਕਦਾ ਹੈ। ਇਸ ਤੋਂ ਇਲਾਵਾ ਡਾਕ ਦੁਆਰਾ ਅਤੇ ਸੀ.ਐਸ.ਸੀ ਰਾਹੀਂ ਆਨ ਲਾਈਨ ਫਾਰਮ ਵੀ ਭਰਿਆ ਜਾਂ ਭੇਜਿਆ ਜਾ ਸਕਦਾ ਹੈ।
ਡਿਪਟੀ ਕਮਿਸ਼ਨਰ ਨੇ ਕਾਲਜਾਂ ਦੇ ਮੁੱਖੀਆਂ ਨੂੰ ਵੀ ਦਿਸ਼ਾ-ਨਿਰਦੇਸ਼ ਦਿੰਦੇ ਹੋਏ ਕਿਹਾ ਕਿ ਕਾਲਜਾਂ ਵਿੱਚ ਨਵੇਂ ਦਾਖਲੇ ਸਮੇਂ ਵੀ 18 ਸਾਲ ਦੀ ਉਮਰ ਪੂਰੀ ਕਰ ਚੁੱਕੇ ਨੌਜਵਾਨਾਂ ਤੋਂ ਫਾਰਮ ਨੰ: 6 ਭਰ ਕੇ ਵੋਟ ਬਣਵਾਈ ਜਾ ਸਕਦੀ ਹੈ। ਇਸ ਦੇ ਲਈ ਨੌਜਵਾਨਾਂ ਨੂੰ ਵਿਸ਼ੇਸ਼ ਤੌਰ 'ਤੇ ਜਾਗਰੂਕ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਡਰਾਈਵਿੰਗ ਆਟੋਮੇਟਿਡ ਸੈਂਟਰਾਂ ਵਿੱਚ ਵੀ ਲਾਇਸੰਸ ਬਣਾਉਣ ਲਈ ਆਉਣ ਵਾਲੇ ਯੋਗ ਵੋਟਰਾਂ ਦੇ ਫਾਰਮ ਭਰ ਕੇ ਵੋਟ ਬਣਵਾਈ ਜਾ ਸਕਦੀ ਹੈ। ਇਸ ਤੋਂ ਇਲਾਵਾ ਸੇਵਾ ਕੇਂਦਰਾਂ ਵਿੱਚ ਵੀ ਵੋਟਰਾਂ ਨੂੰ ਵੋਟ ਪਾਉਣ ਲਈ ਪ੍ਰੇਰਿਤ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਜਿਨ੍ਹਾਂ ਵੋਟਰਾਂ ਦੀ ਮੌਤ ਹੋ ਚੁੱਕੀ ਹੈ, ਉਨ੍ਹਾਂ ਦੀਆਂ ਵੋਟਾਂ ਦੀ ਸ਼ਨਾਖਤ ਕਰਕੇ ਜਨਮ ਅਤੇ ਮੌਤ ਦਾ ਰਿਕਾਰਡ ਰੱਖਣ ਵਾਲੇ ਰਜਿਟਰਾਰ ਨਾਲ ਸੰਪਰਕ ਕਰਕੇ ਵੋਟਰ ਸੂਚੀ ਵਿੱਚੋਂ ਨਾਮ ਕੱਟੇ ਜਾਣ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਦੌਰਾਨ 9 ਅਤੇ 23 ਜੁਲਾਈ (ਐਤਵਾਰ) ਨੂੰ ਬੂਥ ਲੈਵਲ ਅਫ਼ਸਰ ਸਬੰਧਤ ਪੋਲਿੰਗ ਸਟੇਸ਼ਨਾਂ 'ਤੇ ਹਾਜ਼ਰ ਰਹਿ ਕੇ ਯੋਗ ਵੋਟਰਾਂ ਪਾਸੋਂ ਫਾਰਮ ਪ੍ਰਾਪਤ ਕਰਨਗੇ। ਉਨ੍ਹਾਂ ਨੇ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਨੂੰ ਵੀ ਨਿਰਦੇਸ਼ ਦਿੰਦੇ ਹੋਏ ਕਿਹਾ ਕਿ ਉਨ੍ਹਾਂ ਦੇ ਸਕੂਲਾਂ ਵਿੱਚ ਪੜ੍ਹਦੇ 18 ਸਾਲ ਦੀ ਉਮਰ ਵਾਲੇ ਨੌਜਵਾਨਾਂ ਦੀਆਂ ਵੋਟਾਂ ਬਣਾਉਣ ਲਈ ਪੋਸਟਰ ਮੇਕਿੰਗ, ਭਾਸ਼ਣ ਮੁਕਾਬਲੇ, ਲੇਖ ਮੁਕਾਬਲੇ ਕਰਵਾ ਕੇ ਜਾਗਰੂਕ ਕੀਤਾ ਜਾਵੇ। ਉਨ੍ਹਾਂ ਨੇ ਜ਼ਿਲ੍ਹੇ ਦੇ ਸਮੂਹ ਵੋਟਰਾਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਜਿਨ੍ਹਾਂ ਨੇ ਅਜੇ ਤੱਕ ਆਪਣੀ ਵੋਟ ਨਹੀਂ ਬਣਵਾਈ ਹੈ, ਉਹ ਇਸ ਵਿਸ਼ੇਸ਼ ਮੁਹਿੰਮ ਦੌਰਾਨ ਆਪਣੀ ਵੋਟ ਜ਼ਰੂਰ ਬਣਵਾਉਣ।ਇਸ ਮੌਕੇ 'ਤੇ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਜਸਵੀਰ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਅਨੁਪਮ ਕਲੇਰ, ਐਸ.ਡੀ.ਐਮ. ਹੁਸ਼ਿਆਰਪੁਰ ਸ੍ਰੀ ਜਿਤੇਂਦਰ ਜੋਰਵਰ, ਐਸ.ਡੀ.ਐਮ. ਦਸੂਹਾ ਹਿਮਾਂਸ਼ੂ ਅਗਰਵਾਲ, ਐਸ.ਡੀ.ਐਮ. ਸ੍ਰੀਮਤੀ ਕੋਮਲ ਮਿੱਤਲ, ਐਸ.ਡੀ.ਐਮ. ਗੜ੍ਹਸ਼ੰਕਰ ਸ੍ਰੀ ਹਰਦੀਪ ਸਿੰਘ ਧਾਲੀਵਾਲ, ਜ਼ਿਲ੍ਹਾ ਟਰਾਂਸਪੋਰਟ ਅਫ਼ਸਰ ਸ੍ਰੀਮਤੀ ਜੀਵਨਜਗਜੋਤ ਕੌਰ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸ੍ਰੀ ਸਰਬਜੀਤ ਸਿੰਘ ਬੈਂਸ, ਤਹਿਸੀਲਦਾਰ (ਚੋਣਾਂ) ਸ੍ਰੀ ਕਰਨੈਲ ਸਿੰਘ ਸਮੇਤ ਵੱਖ-ਵੱਖ ਵਿਭਾਗਾਂ ਦੇ ਸਬੰਧਤ ਅਧਿਕਾਰੀ ਵੀ ਮੌਜੂਦ ਸਨ।

No comments:
Post a Comment