ਪੁਲਿਸ ਗਰਾਉਂਡ ਵਿਖੇ ਮਨਾਇਆ ਗਿਆ ਰਾਜ ਪੱਧਰੀ ਅੰਤਰ ਰਾਸ਼ਟਰੀ ਯੋਗ ਦਿਵਸ
ਹੁਸ਼ਿਆਰਪੁਰ, 21 ਜੂਨ: ਨਹਿਰੂ ਯੁਵਾ ਕੇਂਦਰ ਸੰਗਠਨ, ਯੂਥ ਮਾਮਲੇ ਅਤੇ ਖੇਡ ਮੰਤਰਾਲਿਆ ਭਾਰਤ ਸਰਕਾਰ ਵਲੋਂ ਜ਼ਿਲ੍ਹਾ ਪ੍ਰਸ਼ਾਸ਼ਨ ਦੇ ਸਹਿਯੋਗ ਨਾਲ ਪੁਲਿਸ ਲਾਇਨਜ ਵਿਖੇ ਰਾਜ ਪੱਧਰੀ ਅੰਤਰ ਰਾਸ਼ਟਰੀ ਯੋਗ ਦਿਵਸ ਦਾ ਆਯੋਜਨ ਕੀਤਾ ਗਿਆ। ਯੋਗ ਦਿਵਸ ਦਾ ਆਗਾਜ਼ ਡਿਪਟੀ ਕਮਿਸ਼ਨਰ ਸ੍ਰੀ ਵਿਪੁਲ ਉਜਵਲ ਨੇ ਸ਼ਮ੍ਹਾ ਰੌਸ਼ਨ ਕਰਕੇ ਕੀਤਾ। ਆਪਣੇ ਸੰਬੋਧਨ ਵਿੱਚ ਡਿਪਟੀ ਕਮਿਸ਼ਨਰ ਵਿਪੁਲ ਉਜਵਲ ਨੇ ਕਿਹਾ ਕਿ ਯੋਗ ਇੱਕ ਐਸੀ ਕਲਾ ਹੈ ਜਿਸ ਨੂੰ ਹਰ ਇੱਕ ਮਨੁੱਖ ਨੂੰ ਆਪਣੇ ਜੀਵਨ ਵਿੱਚ ਅਪਨਾਉਣਾ ਚਾਹੀਦਾ ਹੈ। ਸਾਨੂੰ ਮਾਹਿਰਾਂ ਦੀ ਸਲਾਹ ਅਨੁਸਾਰ ਨਿਰੰਤਰ ਯੋਗ ਰਾਹੀਂ ਅਭਿਆਸ ਕਰਨਾ ਚਾਹੀਦਾ ਹੈ। ਇਸ ਦੇ ਨਾਲ ਆਤਮਿਕ ਸ਼ਾਂਤੀ ਤਾਂ ਮਿਲਦੀ ਹੀ ਹੈ, ਸਰੀਰ ਵੀ ਨਾ-ਮੁਰਾਦ ਬੀਮਾਰੀਆਂ ਦੀ ਚਪੇਟ ਵਿੱਚ ਆਉਣ ਤੋਂ ਬਚਿਆ ਰਹਿੰਦਾ ਹੈ।
ਉਨ੍ਹਾਂ ਕਿਹਾ ਕਿ ਅੱਜ ਦੇ ਰਾਜ ਪੱਧਰੀ ਸਮਾਗਮ ਵਿੱਚ ਵੱਖ-ਵੱਖ ਜ਼ਿਲ੍ਹਿਆਂ ਜਲੰਧਰ, ਰੂਪਨਗਰ, ਸ਼ਹੀਦ ਭਗਤ ਸਿੰਘ ਨਗਰ, ਕਪੂਰਥਲਾ, ਪਠਾਨਕੋਟ ਦੇ ਨੌਜਵਾਨਾਂ ਵਲੋਂ ਭਾਗ ਲਿਆ ਗਿਆ ਹੈ। ਜਦਕਿ ਨਹਿਰੂ ਯੁਵਾ ਕੇਂਦਰ ਦੀ ਹੁਸ਼ਿਆਰਪੁਰ ਇਕਾਈ ਵਲੋਂ ਕਈ ਸੰਸਥਾਵਾਂ ਸ਼ਹੀਦ ਭਗਤ ਸਿੰਘ ਕ੍ਰਾਂਤੀਕਾਰੀ ਸੁਸਾਇਟੀ, ਆਰਟ ਆਫ ਲਿਵਿੰਗ ਸ੍ਰੀ ਸ੍ਰੀ ਗਿਆਨ ਵਿਕਾਸ ਕੇਂਦਰ, ਐਨ.ਸੀ.ਸੀ., ਸਪੋਰਟਸ, ਪੰਜਾਬ ਪੁਲਿਸ ਦੇ ਜਵਾਨਾਂ ਅਤੇ ਜ਼ਿਲ੍ਹਾ ਸਿੱਖਿਆ ਵਿਭਾਗ ਵਲੋਂ ਵਲੰਟੀਅਰਜ਼ ਨੇ ਭਾਗ ਲਿਆ ਹੈ। ਇਸ ਦੌਰਾਨ ਜਿਲ੍ਹਾ ਯੂਥ ਕੁਆਰਡੀਨੇਟਰ ਨਹਿਰੂ ਯੂਵਾ ਕੇਂਦਰ ਸ੍ਰੀ ਸੈਮਸਨ ਮਸੀਹ ਨੇ ਕਿਹਾ ਕਿ ਜੀਵਨ ਵਿੱਚ ਯੋਗ ਨੂੰ ਅਪਨਾਉਣਾ ਅਤਿ ਜ਼ਰੂਰੀ ਹੈ। ਇਸ ਨਾਲ ਸਰੀਰ ਤੇ ਮਨ ਦੋਵੇਂ ਤੰਦਰੂਸਤ ਰਹਿੰਦੇ ਹਨ। ਉਨ੍ਹਾਂ ਦੱਸਿਆ ਕਿ ਅੱਜ ਯੋਗ ਦਿਵਸ 'ਤੇ 12ਵੀਂ ਪੰਜਾਬ ਬਟਾਲੀਅਨ ਐਨ.ਸੀ.ਸੀ. ਕੈਡਿਟਾਂ ਵਲੋਂ ਕਮਾਂਡਿੰਗ ਅਫ਼ਸਰ ਕਰਨਲ ਜੇ.ਐਸ. ਸੋਹੀ ਦੀ ਅਗਵਾਈ ਵਿੱਚ ਅੰਤਰ ਰਾਸ਼ਟਰੀ ਯੋਗ ਦਿਵਸ ਸਮਾਗਮ ਵਿੱਚ ਵੀ ਭਾਗ ਲਿਆ ਗਿਆ ਹੈ। ਬਟਾਲੀਅਨ ਦੀ ਟਰੁੱਪ ਨੰ: 58 ਡੀ.ਏ.ਵੀ. ਸੀਨੀਅਰ ਸੈਕੰਡਰੀ ਸਕੂਲ ਹੁਸ਼ਿਆਰਪੁਰ ਦੇ ਕੈਡਿਟਾਂ ਨੇ ਡਾ. ਸੰਜੀਵ ਕੁਮਾਰ ਬਖਸ਼ੀ ਦੀ ਅਗਵਾਈ ਵਿੱਚ ਭਾਗ ਲਿਆ। ਇਸ ਤੋਂ ਇਲਾਵਾ ਯੋਗ ਦਿਵਸ ਵਿੱਚ ਐਸ.ਡੀ.ਸੀਨੀਅਰ ਸੈਕੰਡਰੀ ਸਕੂਲ, ਸਰਕਾਰੀ ਕਾਲਜ ਹੁਸ਼ਿਆਰਪੁਰ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਦੇ ਵਿਦਿਆਰਥੀਆਂ ਨੇ ਵੀ ਸ਼ਿਰਕਤ ਕੀਤੀ। ਇਸ ਮੌਕੇ 'ਤੇ ਸਟੇਟ ਡਾਇਰੈਕਟਰ ਸ੍ਰੀ ਐਸ.ਐਨ. ਸ਼ਰਮਾ, ਜ਼ਿਲ੍ਹਾ ਯੂਨਾਨੀ ਤੇ ਆਯੂਰਵੈਦਿਕ ਅਫ਼ਸਰ ਡਾ. ਭੁਪਿੰਦਰ ਕੌਰ, ਸ੍ਰੀ ਅਵਿਨਾਸ਼ ਭੰਡਾਰੀ, ਡਾ. ਅਮ੍ਰਿਤਪਾਲ ਸਿੰਘ, ਨੈਸ਼ਨਲ ਯੂਥ ਅਵਾਰਡੀ ਸ੍ਰੀ ਪ੍ਰਮੋਦ ਸ਼ਰਮਾ ਸਮੇਤ ਵੱਖ-ਵੱਖ ਯੂਥ ਕਲੱਬਾਂ, ਸਕੂਲਾਂ ਅਤੇ ਕਾਲਜਾਂ ਦੇ ਪ੍ਰਤੀਨਿਧੀ ਤੇ ਵਿਦਿਆਰਥੀ ਵੀ ਮੌਜੂਦ ਸਨ।

No comments:
Post a Comment