-ਜਖ਼ਮੀ ਗਊ ਧਨ ਨੂੰ ਹਸਪਤਾਲ ਲਿਜਾਣ ਲਈ ਹੁਸ਼ਿਆਰਪੁਰ ਨੂੰ ਜਲਦ ਮਿਲੇਗਾ ਵਿਸ਼ੇਸ਼ ਵਾਹਨ : ਕੀਮਤੀ ਭਗਤ
-ਡਿਪਟੀ ਕਮਿਸ਼ਨਰ ਨੇ ਕੈਟਲ ਪਾਊਂਡ ਫਲਾਹੀ 'ਚ ਹਰੇ ਚਾਰੇ ਦੀ ਸਮੱਸਿਆ ਦਾ ਕੀਤਾ ਤੁਰੰਤ ਨਿਬੇੜਾ
-ਕਿਹਾ, ਗਊ ਧਨ ਦੀ ਸੰਭਾਲ ਲਈ ਸਮਾਜਿਕ ਅਤੇ ਧਾਰਮਿਕ ਸੰਸਥਾਵਾਂ ਅੱਗੇ ਆਉਣ
ਹੁਸ਼ਿਆਰਪੁਰ, 19 ਜੂਨ: ਪੰਜਾਬ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਸ੍ਰੀ ਕੀਮਤੀ ਭਗਤ ਨੇ ਕਿਹਾ ਕਿ ਗਊਧਨ ਨੂੰ ਅਵਾਰਾ ਛੱਡਣ ਵਾਲੇ ਵਿਅਕਤੀਆਂ ਖਿਲਾਫ਼ ਸਖਤ ਕਾਰਵਾਈ ਕੀਤੀ ਜਾਵੇਗੀ। ਉਹ ਅੱਜ ਹੁਸ਼ਿਆਰਪੁਰ ਵਿਖੇ ਗਊ ਧਨ ਦੀ ਸੰਭਾਲ ਲਈ ਬਣੇ ਕੈਟਲ ਪਾਊਂਡ ਸਬੰਧੀ ਮੀਟਿੰਗ ਕਰ ਰਹੇ ਸਨ। ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਵਿਪੁਲ ਉਜਵਲ ਵੀ ਵਿਸ਼ੇਸ਼ ਤੌਰ 'ਤੇ ਸ਼ਾਮਲ ਸਨ। ਮੀਟਿੰਗ ਦੌਰਾਨ ਸ੍ਰੀ ਕੀਮਤੀ ਭਗਤ ਨੇ ਮਿਉਂਪਸਲ ਕਾਰਪੋਰੇਸ਼ਨ ਨੂੰ ਕਿਹਾ ਕਿ ਗਊ ਧਨ ਨੂੰ ਅਵਾਰਾ ਛੱਡਣ ਵਾਲੇ ਵਿਅਕਤੀਆਂ ਖਿਲਾਫ਼ ਸਖਤ ਕਾਰਵਾਈ ਆਰੰਭੀ ਜਾਵੇ। ਉਨ੍ਹਾਂ ਕਿਹਾ ਕਿ ਅਜਿਹੇ ਲੋਕਾਂ ਵਲੋਂ ਛੱਡੇ ਗਏ ਗਊ ਧਨ ਕਰਕੇ ਜਿਥੇ ਦੁਰਘਟਨਾਵਾਂ ਵਾਪਰਦੀਆਂ ਹਨ, ਉਥੇ ਕਿਸਾਨਾਂ ਦੀਆਂ ਫ਼ਸਲਾਂ ਦਾ ਵੀ ਨੁਕਸਾਨ ਹੋ ਰਿਹਾ ਹੈ।ਪੰਜਾਬ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਨੇ ਕਿਹਾ ਕਿ ਪੰਜਾਬ ਵਿੱਚ ਬੇਸਹਾਰਾ ਗਊ ਧਨ ਦੀ ਗਿਣਤੀ ਕਰੀਬ 1 ਲੱਖ 10 ਹਜ਼ਾਰ ਹੈ ਅਤੇ ਪਿਛਲੇ 3 ਸਾਲਾਂ ਵਿੱਚ ਸੜਕ ਦੁਰਘਟਨਾਵਾਂ ਦੌਰਾਨ ਕਰੀਬ 300 ਕੀਮਤੀ ਜਾਨਾਂ ਵੀ ਬੇਸਹਾਰਾ ਗਊਧਨ ਕਾਰਨ ਗਈਆਂ ਹਨ। ਉਨ੍ਹਾਂ ਕਿਹਾ ਕਿ ਬੇਸਹਾਰਾ ਗਊ ਧਨ ਦੀ ਸਾਂਭ-ਸੰਭਾਲ ਲਈ ਹੀ ਸੂਬੇ ਵਿੱਚ ਕੈਟਲ ਪਾਊਂਡ (ਗਊਸ਼ਾਲਾਵਾਂ) ਬਣਾਏ ਗਏ ਹਨ।
ਉਨ੍ਹਾਂ ਕਿਹਾ ਕਿ ਹਰੇਕ ਕੈਟਲ ਪਾਊਂਡ ਵਿੱਚ 6 ਸ਼ੈਡ ਬਣਾਏ ਜਾਣਗੇ ਅਤੇ ਗਊਧਨ ਨੂੰ ਚਾਰੇ ਤੋਂ ਇਲਾਵਾ ਮੈਡੀਕਲ ਸਹੂਲਤਾਂ ਵੀ ਉਪਲਬੱਧ ਹੋਣਗੀਆਂ। ਉਨ੍ਹਾਂ ਕਿਹਾ ਕਿ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਕਿਹਾ ਹੈ ਕਿ ਪੰਜਾਬ ਸਰਕਾਰ ਗਊਧਨ ਦੀ ਰੱਖਿਆ ਲਈ ਵਚਨਬੱਧ ਹੈ ਅਤੇ ਗਊਧਨ ਦੀ ਰੱਖਿਆ ਲਈ ਯਤਨ ਕੀਤੇ ਜਾਣਗੇ। ਸ੍ਰੀ ਕੀਮਤੀ ਭਗਤ ਨੇ ਸਬੰਧਤ ਵਿਭਾਗ ਨੂੰ ਹਦਾਇਤ ਕਰਦਿਆਂ ਕਿਹਾ ਕਿ ਪਿੰਡ ਫਲਾਹੀ ਦੇ ਕੈਟਲ ਪਾਊਂਡ ਦਾ ਅਧੂਰਾ ਕੰਮ ਜਲਦੀ ਨੇਪਰੇ ਚਾੜ੍ਹਿਆ ਜਾਵੇ। ਉਨ੍ਹਾਂ ਕਿਹਾ ਕਿ ਜਲਦੀ ਹੀ ਮਿਉਂਸਪਲ ਕਾਰਪੋਰੇਸ਼ਨ ਹੁਸ਼ਿਆਰਪੁਰ ਨੂੰ ਇਕ ਵਿਸ਼ੇਸ਼ ਵਾਹਨ ਦਿੱਤਾ ਜਾਵੇਗਾ, ਤਾਂ ਜੋ ਜਖਮੀ ਗਊ ਧਨ ਨੂੰ ਹਸਪਤਾਲ ਪਹੁੰਚਾ ਕੇ ਉਸ ਦਾ ਇਲਾਜ ਕਰਵਾਇਆ ਜਾ ਸਕੇ। ਉਨ੍ਹਾਂ ਡੇਅਰੀਆਂ ਦੇ ਪ੍ਰਬੰਧਕਾਂ ਨੂੰ ਵੀ ਸਖ਼ਤ ਹਦਾਇਤ ਕੀਤੀ ਕਿ ਉਹ ਗਊ ਧਨ ਨੂੰ ਬਾਹਰ ਨਾ ਛੱਡਣ ਅਤੇ ਜੇਕਰ ਕੋਈ ਅਜਿਹਾ ਕਰਦਾ ਸਾਹਮਣੇ ਆਇਆ, ਤਾਂ ਉਸ ਖਿਲਾਫ਼ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਵੱਧ ਤੋਂ ਵੱਧ ਗਊ ਸੰਸਥਾਵਾਂ ਅੱਗੇ ਆਉਣ, ਤਾਂ ਜੋ ਗਊ ਧਨ ਦੀ ਰੱਖਿਆ ਕੀਤੀ ਜਾ ਸਕੇ। ਉਨ੍ਹਾਂ ਜ਼ਿਲ੍ਹੇ ਦੇ ਪਸ਼ੂ ਪਾਲਣ ਵਿਭਾਗ ਨੂੰ ਹਦਾਇਤ ਕੀਤੀ ਕਿ ਗਊ ਧਨ ਦੇ ਇਲਾਜ ਲਈ ਸੁਚਾਰੂ ਪ੍ਰਬੰਧ ਕੀਤੇ ਜਾਣ। ਉਨ੍ਹਾਂ ਕਿਹਾ ਕਿ ਪੰਜਾਬ ਗਊ ਸੇਵਾ ਕਮਿਸ਼ਨ ਵਲੋਂ ਗਊਧਨ ਦੀ ਰੱਖਿਆ ਲਈ ਜੀਅ ਤੋੜ ਯਤਨ ਕੀਤੇ ਜਾ ਰਹੇ ਹਨ। ਡਿਪਟੀ ਕਮਿਸ਼ਨਰ ਸ੍ਰੀ ਵਿਪੁਲ ਉਜਵਲ ਨੇ ਕਿਹਾ ਕਿ ਪਿੰਡ ਫਲਾਹੀ ਵਿਖੇ ਬਣੇ ਕੈਟਲ ਪਾਊਂਡ ਵਿੱਚ ਗਊ ਧਨ ਦੀ ਸੰਭਾਲ ਲਈ ਯੋਗ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਨਾਲ ਹੀ ਸਮਾਜਿਕ ਅਤੇ ਧਾਰਮਿਕ ਸੰਸਥਾਵਾਂ ਨੂੰ ਗਊ ਧਨ ਦੀ ਸੰਭਾਲ ਲਈ ਅੱਗੇ ਆਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਸਾਂਝੇ ਉਦਮ ਕਰਕੇ ਹੀ ਗਊ ਧਨ ਦੀ ਰੱਖਿਆ ਕੀਤੀ ਜਾ ਸਕਦੀ ਹੈ, ਇਸ ਲਈ ਸਮਾਜਿਕ ਅਤੇ ਧਾਰਮਿਕ ਸੰਸਥਾਵਾਂ ਵੱਧ ਤੋਂ ਵੱਧ ਆਪਣਾ ਯੋਗਦਾਨ ਪਾਉਣ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਗਊ ਰੱਖਿਆ ਲਈ ਅੱਗੇ ਆਉਣ ਵਾਲੀਆਂ ਅਜਿਹੀਆਂ ਸੰਸਥਾਵਾਂ ਨੂੰ ਪੂਰਾ ਸਹਿਯੋਗ ਦੇ ਕੇ ਫੈਸਲੀਟੇਟਰ ਦੀ ਭੂਮਿਕਾ ਨਿਭਾਈ ਜਾਵੇਗੀ। ਉਨ੍ਹਾਂ ਕਿਹਾ ਕਿ ਗਊਧਨ ਨੂੰ ਅਵਾਰਾ ਛੱਡਣ ਵਾਲਿਆਂ ਖਿਲਾਫ਼ ਸਖਤ ਕਾਰਵਾਈ ਸ਼ੁਰੂ ਕਰ ਦਿੱਤੀ ਜਾਵੇਗੀ।ਡਿਪਟੀ ਕਮਿਸ਼ਨਰ ਨੇ ਕੈਟਲ ਪਾਊਂਡ ਫਲਾਹੀ 'ਚ ਹਰੇ ਚਾਰੇ ਦੀ ਸਮੱਸਿਆ ਦਾ ਕੀਤਾ ਤੁਰੰਤ ਨਿਬੇੜਾ-ਮੀਟਿੰਗ ਦੌਰਾਨ ਜਦੋਂ ਨਈ ਸੋਚ ਵੈਲਫੇਅਰ ਸੁਸਾਇਟੀ ਦੇ ਸੰਸਥਾਪਕ ਸ੍ਰੀ ਅਸ਼ਵਨੀ ਜੈਨ ਵਲੋਂ ਕੈਟਲ ਪਾਊਂਡ ਫਲਾਹੀ ਵਿੱਚ ਹਰੇ ਚਾਰੇ ਦੀ ਸਮੱਸਿਆ ਵੱਲ ਧਿਆਨ ਦਿਵਾਇਆ ਗਿਆ, ਤਾਂ ਡਿਪਟੀ ਕਮਿਸ਼ਨਰ ਸ੍ਰੀ ਵਿਪੁਲ ਉਜਵਲ ਨੇ ਇਸ ਸਮੱਸਿਆ ਦਾ ਤੁਰੰਤ ਨਿਬੇੜਾ ਕਰਦਿਆਂ ਕਿਹਾ ਕਿ ਕੈਟਲ ਪਾਊਂਡ ਵਿੱਚ ਤੁਰੰਤ ਹਰਾ ਚਾਰਾ ਮੁਹੱਈਆ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਗਊ ਧਨ ਲਈ ਤੂੜੀ ਦਾ ਪਹਿਲਾਂ ਹੀ ਪ੍ਰਬੰਧ ਕੀਤਾ ਜਾ ਚੁੱਕਾ ਹੈ ਅਤੇ ਕੈਟਲ ਪਾਊਂਡ ਵਿੱਚ ਗਊ ਧਨ ਨੂੰ ਭੁੱਖਾ ਨਹੀਂ ਮਰਨ ਦਿੱਤਾ ਜਾਵੇਗਾ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ)-ਕਮ-ਕਮਿਸ਼ਨਰ ਮਿਉਂਸਪਲ ਕਾਰਪੋਰੇਸ਼ਨ ਸ੍ਰੀ ਜਸਵੀਰ ਸਿੰਘ, ਐਸ.ਡੀ.ਐਮ. ਹੁਸ਼ਿਆਰਪੁਰ ਸ੍ਰੀ ਜਿਤੇਂਦਰ ਜੋਰਵਰ, ਡਿਪਟੀ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਡਾ. ਹਰਮੇਸ਼ ਕੁਮਾਰ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸ੍ਰੀ ਸਰਬਜੀਤ ਸਿੰਘ ਬੈਂਸ, ਡੀ.ਐਸ.ਪੀ. ਸ੍ਰੀ ਗੁਰਜੀਤ ਪਾਲ ਸਿੰਘ, ਪੰਜਾਬ ਗਊ ਸੇਵਾ ਕਮਿਸ਼ਨ ਦੇ ਮੈਂਬਰ ਡਾ. ਬਿੰਦੂਸਰ ਸ਼ੁਕਲਾ, ਵੈਟਰਨਰੀ ਡਾਕਟਰ ਡਾ. ਮਨਮੋਹਨ ਸਿੰਘ ਦਰਦੀ ਤੋਂ ਇਲਾਵਾ ਪ੍ਰਾਈਵੇਟ ਗਊਸ਼ਾਲਾਵਾਂ ਦੇ ਨੁਮਾਇੰਦੇ ਹਾਜ਼ਰ ਸਨ।

No comments:
Post a Comment