-ਕਿਹਾ, ਮੁੱਖ ਮੰਤਰੀ ਨੇ ਹਰ ਵਰਗ ਦਾ ਰੱਖਿਆ ਖਿਆਲ
ਹੁਸ਼ਿਆਰਪੁਰ, 21 ਜੂਨ: ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਅਤੇ ਹਲਕਾ ਵਿਧਾਇਕ ਸ਼ਾਮਚੁਰਾਸੀ ਸ੍ਰੀ ਪਵਨ ਕੁਮਾਰ ਆਦੀਆ ਨੇ ਕਿਹਾ ਕਿ ਕਾਂਗਰਸ ਸਰਕਾਰ ਨੇ ਪੰਜਾਬ ਵਿਧਾਨ ਸਭਾ ਸੈਸ਼ਨ ਦੌਰਾਨ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵਲੋਂ ਸਮਾਜ ਦੇ ਹਰੇਕ ਵਰਗ ਨੂੰ ਜੋ ਸਹੂਲਤਾਂ ਦਿੱਤੀਆਂ ਗਈਆਂ ਹਨ, ਉਹ ਕਾਬਲੇ ਤਾਰੀਫ਼ ਹੈ। ਉਨ੍ਹਾਂ ਕਿਹਾ ਕਿ ਬਜ਼ਟ ਵਿੱਚ ਕੈਂਸਰ ਹਸਪਤਾਲ ਬਣਾਉਣ ਲਈ 50 ਕਰੋੜ ਰੁਪਏ ਦੀ ਰਾਸ਼ੀ ਜਾਰੀ ਕਰਨ ਦੀ ਘੋਸ਼ਣਾ ਦੇ ਨਾਲ ਕੈਂਸਰ ਪੀੜਤ ਮਰੀਜਾਂ ਨੂੰ ਰਾਹਤ ਮਿਲੇਗੀ। ਉਨ੍ਹਾਂ ਕਿਹਾ ਕਿ ਇਸ ਦੇ ਨਾਲ ਕੈਂਸਰ ਦੇ ਮਰੀਜ਼ ਆਪਣੇ ਜ਼ਿਲ੍ਹੇ ਵਿੱਚ ਹੀ ਬੀਮਾਰੀ ਦਾ ਇਲਾਜ ਕਰਵਾ ਸਕਣਗੇ।
ਉਨ੍ਹਾਂ ਨੂੰ ਦੂਜੇ ਜ਼ਿਲ੍ਹਿਆਂ ਵਿੱਚ ਇਲਾਜ ਕਰਾਉਣ ਲਈ ਭਟਕਣਾ ਨਹੀਂ ਪਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਸਰਕਾਰੀ ਕਾਲਜਾਂ ਦੀ ਦਿੱਖ ਬਦਲਣ ਲਈ ਵੀ 10 ਕਰੋੜ ਰੁਪਏ ਜਾਰੀ ਕਰਨ ਦੀ ਘੋਸ਼ਣਾ ਕੀਤੀ ਹੈ, ਜਿਸ ਨਾਲ ਸਰਕਾਰੀ ਕਾਲਜ ਹੁਸ਼ਿਆਰਪੁਰ ਨੂੰ ਵੀ ਲਾਭ ਮਿਲੇਗਾ। ਉਨ੍ਹਾਂ ਕਿਹਾ ਕਿ ਛੋਟੇ ਅਤੇ ਦਰਮਿਆਨੇ ਕਿਸਾਨਾਂ (ਪੰਜ ਏਕੜ ਤੱਕ) ਲਈ ਦੋ ਲੱਖ ਰੁਪਏ ਤੱਕ ਦਾ ਸਮੁੱਚਾ ਫਸਲੀ ਕਰਜ਼ਾ ਮੁਆਫ ਕਰਨਾ ਵੀ ਸਰਾਹਨਾਯੋਗ ਕਦਮ ਹੈ। ਇਸ ਦੇ ਨਾਲ ਕੁੱਲ 10.25 ਲੱਖ ਕਿਸਾਨਾਂ ਨੂੰ ਲਾਭ ਹੋਵੇਗਾ ਜਿਨ੍ਹਾਂ ਵਿੱਚ ਪੰਜ ਏਕੜ ਤੱਕ ਵਾਲੇ 8.75 ਲੱਖ ਕਿਸਾਨ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਖੁਦਕੁਸ਼ੀ ਨਾਲ ਪੀੜਤ ਪਰਿਵਾਰਾਂ ਦੀ ਅਕੈਸ-ਗ੍ਰੇਸ਼ੀਆ ਰਾਸ਼ੀ ਵੀ ਮੌਜੂਦਾ ਤਿੰਨ ਲੱਖ ਤੋਂ ਵਧਾ ਕੇ ਪੰਜ ਲੱਖ ਕਰਨ ਦਾ ਸਰਕਾਰ ਦਾ ਵਧੀਆ ਫੈਸਲਾ ਹੈ। ਇਸ ਤੋਂ ਇਲਾਵਾ ਮੁੱਖ ਮੰਤਰੀ ਵਲੋਂ ਇੰਡਸਟਰੀ ਨੂੰ 5 ਰੁਪਏ ਪ੍ਰਤੀ ਯੂਨਿਟ ਬਿਜਲੀ ਦੇਣਾ ਵੀ ਸ਼ਲਾਘਾਯੋਗ ਕਦਮ ਹੈ। ਉਨ੍ਹਾਂ ਕਿਹਾ ਕਿ ਇਸ ਦੇ ਨਾਲ ਸਨਅੱਤ ਅਤੇ ਵਪਾਰਕ ਖੇਤਰ ਨੂੰ ਵੱਡਾ ਫਾਇਦਾ ਮਿਲੇਗਾ। ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਵਲੋਂ ਅਨੁਸੂਚਿਤ ਜਾਤਾਂ ਲਈ 50 ਹਜ਼ਾਰ ਰੁਪਏ ਤੱਕ ਦੇ ਕਰਜੇ ਮੁਆਫ਼ ਕਰਨ ਸਬੰਧੀ ਵੀ ਕਦਮ ਚੁੱਕੇ ਜਾ ਰਹੇ ਹਨ। ਇਸ ਤੋਂ ਇਲਾਵਾ ਰਾਜ ਦੀਆਂ ਸਾਰੀਆਂ ਟਰੱਕ ਯੂਨੀਅਨਾਂ ਭੰਗ ਕਰਨ ਦਾ ਫੈਸਲਾ ਵੀ ਆਪਣੇ-ਆਪ ਵਿੱਚ ਅਗਾਂਹਵਧੂ ਫੈਸਲਾ ਹੈ। ਉਨ੍ਹਾਂ ਕਿਹਾ ਕਿ ਲੜਕੀਆਂ ਨੂੰ ਨਰਸਰੀ ਤੋਂ ਲੈ ਕੇ ਪੀ.ਐਚ.ਡੀ. ਤੱਕ ਮੁਫ਼ਤ ਸਿੱਖਿਆ ਮੁਹੱਈਆ ਕਰਾਉਣ ਨਾਲ ਲੜਕੀਆਂ ਨੂੰ ਅੱਗੇ ਵੱਧਣ ਦੇ ਮੌਕੇ ਮਿਲਣਗੇ।

No comments:
Post a Comment