ਹੁਸ਼ਿਆਰਪੁਰ , 1 ਜੂਨ:ਅੱਜ ਹੁਸ਼ਿਆਰਪੁਰ ਟ੍ਰਿਬਿਊਨਲ ਵਿਖੇ ਸੀਨੀਅਰ ਸਿਟੀਜਨਜ਼ ਸਬੰਧੀ ਐਨ.ਏ.ਐਲ.ਐਸ.ਏ. ਸਕੀਮ-2016 ਅਧੀਨ ਲੀਗਲ ਸਰਵਿਸਜ਼ ਕਲੀਨਿਕ ਦਾ ਉਦਘਾਟਨ ਸੀ.ਜੇ.ਐਮ.-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀ ਰਵੀ ਗੁਲਾਟੀ ਵਲੋਂ ਕੀਤਾ ਗਿਆ। ਇਸ ਮੌਕੇ ਐਸ.ਡੀ.ਐਮ. ਹੁਸ਼ਿਆਰਪੁਰ ਸ੍ਰੀ ਜਿਤੇਂਦਰ ਜੋਰਵਰ ਵੀ ਉਨ੍ਹਾਂ ਦੇ ਨਾਲ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ।
ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀ ਰਵੀ ਗੁਲਾਟੀ ਨੇ ਇਸ ਮੌਕੇ ਕਿਹਾ ਕਿ ਮਾਨਯੋਗ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀ ਸੁਨੀਲ ਕੁਮਾਰ ਅਰੋੜਾ ਦੀ ਅਗਵਾਈ ਵਿੱਚ ਲੀਗਲ ਸਰਵਿਸਜ਼ ਕਲੀਨਿਕ ਖੋਲ੍ਹਿਆ ਗਿਆ ਹੈ, ਜਿਸ ਨਾਲ ਸੀਨੀਅਰ ਸਿਟੀਜਨਜ਼ ਨੂੰ ਕਾਫ਼ੀ ਫਾਇਦਾ ਹੋਵੇਗਾ। ਉਨ੍ਹਾਂ ਕਿਹਾ ਕਿ ਲੀਗਲ ਸਰਵਿਸਜ਼ ਕਲੀਨਿਕ ਵਿੱਚ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦਫ਼ਤਰ ਵਲੋਂ ਸ੍ਰੀਮਤੀ ਆਰਤੀ ਸ਼ਰਮਾ ਪੈਨਲ ਐਡਵੋਕੇਟ ਅਤੇ ਸ੍ਰੀਮਤੀ ਆਰਤੀ ਰਾਣੀ ਪੀ.ਐਲ.ਵੀ. ਦੀ ਡਿਊਟੀ ਲਗਾਈ ਗਈ ਹੈ, ਜੋ ਮਹੀਨੇ ਦੇ ਹਰੇਕ ਮੰਗਲਵਾਰ ਅਤੇ ਵੀਰਵਾਰ ਨੂੰ ਸਵੇਰੇ 10 ਵਜੇ ਤੋਂ ਸ਼ਾਮ 5 ਵਜੇ ਤੱਕ ਡਿਊਟੀ ਨਿਭਾਉਣਗੇ। ਉਨ੍ਹਾਂ ਕਿਹਾ ਕਿ ਇਹ ਡਿਊਟੀ ਦੌਰਾਨ ਲੀਗਲ ਸਰਵਿਸਜ਼ ਕਲੀਨਿਕ ਵਿੱਚ ਆਉਣ ਵਾਲੇ ਸੀਨੀਅਰ ਸਿਟੀਜਨਜ਼ ਨੂੰ ਉਨ੍ਹਾਂ ਦੇ ਕੇਸਾਂ ਸਬੰਧੀ ਮੁਫ਼ਤ ਕਾਨੂੰਨੀ ਸੇਵਾਵਾਂ ਅਤੇ ਅਥਾਰਟੀ ਵਲੋਂ ਚਲਾਈਆਂ ਗਈਆਂ ਸਕੀਮਾਂ ਬਾਰੇ ਕਾਨੂੰਨੀ ਜਾਣਕਾਰੀ ਮੁਹੱਈਆ ਕਰਵਾਉਣਗੇ। ਇਸ ਮੌਕੇ ਪੀ.ਐਲ.ਵੀ. ਸ੍ਰੀ ਕਸਤੂਰੀ ਲਾਲ ਤੋਂ ਇਲਾਵਾ ਹੋਰ ਵੀ ਸਖਸ਼ੀਅਤਾਂ ਹਾਜ਼ਰ ਸਨ।

No comments:
Post a Comment