ਸੰਘਰਸ਼ ਕਮੇਟੀ ਅਤੇ ਫੈਕਟਰੀ ਪ੍ਰਬੰਧਕਾਂ ਨਾਲ ਕੀਤੀ ਗੱਲਬਾਤ
ਕੈਮੀਕਲ ਪਲਾਂਟ ਦੀ ਮਨਜ਼ੂਰੀ ਸਬੰਧੀ ਅਰਜੀ ਵਾਪਸ ਲਵੇਗੀ ਫੈਕਟਰੀ
ਹੁਸ਼ਿਆਰਪੁਰ, 8 ਜੂਨ:
ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਅਤੇ ਜ਼ਿਲ੍ਹਾ ਪ੍ਰਸ਼ਾਸ਼ਨ ਨੇ ਅੱਜ ਪਿੰਡ ਦੌਲੋਵਾਲ ਵਿਖੇ
ਸੈਂਚਰੀ ਪਲਾਈਵੁੱਡ ਫੈਕਟਰੀ ਦਾ ਦੌਰਾ ਕਰਦਿਆਂ ਜਿਥੇ ਸੰਘਰਸ਼ ਕਮੇਟੀ ਦੀਆਂ ਸਮੱਸਿਆਵਾਂ ਸੁਣੀਆਂ, ਉਥੇ ਫੈਕਟਰੀ ਪ੍ਰਬੰਧਕਾਂਨਾਲ ਇਨ੍ਹਾਂ ਸਮੱਸਿਆਵਾਂ ਦੇ ਤੁਰੰਤ ਹੱਲ ਲਈ ਗੱਲਬਾਤ ਵੀ ਕੀਤੀ। ਇਸ ਮੌਕੇ ਉਨ੍ਹਾਂ ਦੇ ਨਾਲ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਜਸਵੀਰ ਸਿਘ ਵੀ ਹਾਜ਼ਰ ਸਨ।ਗੱਲਬਾਤ ਦੌਰਾਨ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਫੈਕਟਰੀ ਪ੍ਰਬੰਧਕਾਂ ਨੂੰ ਫੈਕਟਰੀ ਵਿੱਚ ਕੈਮੀਕਲ ਪਲਾਂਟ ਨਾ ਲਗਾਉਣ ਲਈ ਕਿਹਾ ਅਤੇ ਨਾਲ ਹੀ ਇਸ ਸਬੰਧੀ ਪ੍ਰਦੂਸ਼ਣ ਕੰਟਰੋਲ ਬੋਰਡ ਨੂੰ ਮਨਜ਼ੂਰੀ ਲਈ ਦਿੱਤੀ ਗਈ ਅਰਜ਼ੀ ਵੀਵਾਪਸ ਲੈਣ ਲਈ ਕਿਹਾ।
ਇਸ 'ਤੇ ਫੈਕਟਰੀ ਪ੍ਰਬੰਧਕਾਂ ਨੇ ਕਿਹਾ ਕਿ ਉਹ ਕਿਸੇ ਵੀ ਕੀਮਤ 'ਤੇ ਕੈਮੀਕਲ ਪਲਾਂਟ ਨਹੀਂ ਲਗਾਉਣਗੇ ਅਤੇ ਉਨ੍ਹਾਂ ਭਰੋਸਾ ਦਿੱਤਾ ਕਿ ਉਹ ਮਨਜ਼ੂਰੀ ਸਬੰਧੀ ਅਰਜ਼ੀ ਵੀ ਵਾਪਸ ਲੈ ਲੈਣਗੇ। ਫੈਕਟਰੀ ਪ੍ਰਬੰਧਕਾਂ ਨੇ ਇਹ ਵੀ ਕਿਹਾ ਕਿ ਉਹ ਵਾਤਾਵਰਣ ਨੂੰ ਸ਼ੁੱਧ ਰੱਖਣ ਲਈ ਭਾਰੀ ਮਾਤਰਾ ਵਿੱਚ ਪੌਦੇ ਲਗਾਉਣਗੇ, ਇਸ ਤੋਂ ਇਲਾਵਾ ਸਮਾਜ ਭਲਾਈ ਦੇ ਕੰਮਾਂ ਅਤੇ ਸਥਾਨਕ ਵਿਅਕਤੀਆਂ ਨੂੰ ਪਹਿਲ ਦੇ ਆਧਾਰ 'ਤੇ ਰੁਜ਼ਗਾਰ ਮੁਹੱਈਆ ਵੀ ਕਰਵਾਉਣਗੇ। ਇਸ ਤੋਂ ਪਹਿਲਾਂ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਸੰਘਰਸ਼ ਕਮੇਟੀ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਵਾਤਾਵਰਣ ਨੂੰ ਕਿਸੇ ਵੀ ਕੀਮਤ 'ਤੇ ਪ੍ਰਦੂਸ਼ਿਤ ਨਹੀਂ ਹੋਣ ਦਿੱਤਾ ਜਾਵੇਗਾ, ਇਸ ਲਈ ਫੈਕਟਰੀ ਪ੍ਰਬੰਧਕ ਪ੍ਰਦੂਸ਼ਣ ਕੰਟਰੋਲ ਬੋਰਡ ਦੀਆਂ ਹਦਾਇਤਾਂ ਦੀ ਇਨਬਿਨ ਪਾਲਣਾ ਕਰਨੀ ਯਕੀਨੀ ਬਣਾਉਣ। ਉਨ੍ਹਾ ਕਿਹਾ ਕਿ ਉਹ ਵਾਤਾਵਰਣ ਦੀ ਸ਼ੁੱਧਤਾ ਲਈ ਸੰਘਰਸ਼ ਕਮੇਟੀ ਦੇ ਨਾਲ ਹਨ। ਉਨ੍ਹਾਂ ਕਿਹਾ ਕਿ ਇਸ ਮਸਲੇ ਦਾ ਹੱਲ ਸ਼ਾਂਤਮਈ ਤਰੀਕੇ ਨਾਲ ਕੱਢਿਆ ਜਾਵੇਗਾ ਅਤੇ ਉਦਯੋਗਾਂ ਨੂੰ ਆਪਣੀ ਜਿੰਮੇਵਾਰੀ ਸਮਝਦੇ ਹੋਏ ਪ੍ਰਦੂਸ਼ਣ ਕੰਟਰੋਲ ਬੋਰਡ ਦੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ ਵਾਤਾਵਰਣ ਨੂੰ ਸ਼ੁੱਧ ਰੱਖਣ ਨੂੰ ਤਰਜ਼ੀਹ ਦੇਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਉਦਯੋਗ ਪਹਿਲ ਦੇ ਆਧਾਰ 'ਤੇ ਪਾਣੀ ਟਰੀਟ ਕਰਨ। ਉਨ੍ਹਾਂ ਸੰਘਰਸ਼ ਕਮੇਟੀ ਦੀਆਂ ਸਮੱਸਿਆਵਾਂ ਸੁਣਦਿਆਂ ਕਿਹਾ ਕਿ ਫੈਕਟਰੀ ਦੇ ਫਾਇਦੇ ਅਤੇ ਨੁਕਸਾਨ ਬਾਰੇ ਘੋਖ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਹਰੇਕ ਵਿਅਕਤੀ ਨੂੰ ਵਾਤਾਵਰਣ ਪ੍ਰੇਮੀ ਹੋਣਾ ਚਾਹੀਦਾ ਹੈ ਅਤੇ ਵਾਤਾਵਰਣ ਨੂੰ ਸ਼ੁੱਧ ਰੱਖਣ ਲਈ ਉਪਰਾਲੇ ਕਰਦੇ ਰਹਿਣਾ ਚਾਹੀਦਾ ਹੈ, ਤਾਂ ਹੀ ਅਸੀਂ ਸ਼ੁੱਧ ਹਵਾ ਵਿੱਚ ਸਾਹ ਲੈ ਸਕਾਂਗੇ। ਇਸ ਤੋਂ ਬਾਅਦ ਫੈਕਟਰੀ ਪ੍ਰਬੰਧਕਾਂ ਨੇ ਸੰਤ ਬਲਬੀਰ ਸਿੰਘ ਸੀਚੇਵਾਲ ਅਤੇ ਜ਼ਿਲ੍ਹਾ ਪ੍ਰਸ਼ਾਸ਼ਨ ਨੂੰ ਭਰੋਸਾ
ਦੁਆਇਆ ਕਿ ਉਹ ਨਾ ਤਾਂ ਸੈਂਚਰੀ ਪਲਾਈਵੁੱਡ ਫੈਕਟਰੀ ਵਿੱਚ ਕੈਮੀਕਲ ਪਲਾਂਟ ਲਗਾਉਣਗੇ ਅਤੇ ਇਸ ਸਬੰਧੀ ਮਨਜੂਰੀ ਵਾਸਤੇ ਪ੍ਰਦੂਸ਼ਣ ਕੰਟਰੋਲ ਬੋਰਡ ਨੂੰ ਦਿੱਤੀ ਗਈ ਅਰਜ਼ੀ ਵੀ ਵਾਪਸ ਲੈ ਲੈਣਗੇ। ਇਸ ਮੌਕੇ ਸੈਂਚਰੀ ਪਲਾਈਵੁੱਡ ਫੈਕਟਰੀ ਦੇ ਮੈਨੇਜਿੰਗ ਡਾਇਰੈਕਟਰ ਸ੍ਰੀ ਪ੍ਰੇਮ ਕੁਮਾਰ ਭਜੰਕਾ, ਤਹਿਸੀਲਦਾਰ ਸ੍ਰੀ ਅਰਵਿੰਦ ਵਰਮਾ ਤੋਂ ਇਲਾਵਾ ਸੰਘਰਸ਼ ਕਮੇਟੀ ਦੇ ਮੈਂਬਰ ਅਤੇ ਫੈਕਟਰੀ ਦਾ ਹੋਰ ਸਟਾਫ਼ ਵੀ ਹਾਜ਼ਰ ਸੀ।

No comments:
Post a Comment