ਹੁਸ਼ਿਆਰਪੁਰ, 30 ਮਈ: ਅਨੁਸੂਚਿਤ ਜਾਤੀ ਕਮਿਸ਼ਨ ਦੀ ਮੈਂਬਰ ਸ੍ਰੀਮਤੀ ਭਾਰਤੀ ਕੈਨੇਡੀ ਨੇ ਸਕੂਲਾਂ ਦੇ ਵਿਦਿਆਰਥੀਆਂ ਨੂੰ ਸਮੇਂ ਸਿਰ ਕਿਤਾਬਾਂ ਨਾ ਮੁਹੱਈਆ ਕਰਵਾਉਣ ਦਾ ਸਖਤ ਨੋਟਿਸ ਲੈਂਦੇ ਹੋਏ ਜਿਲ੍ਹੇ ਦੇ ਸਰਕਾਰੀ ਸਕੂਲਾਂ ਦੀ ਅਚਨਚੇਤ ਚੈਕਿੰਗ ਕੀਤੀ। ਇਸ ਦੌਰਾਨ ਉਨ੍ਹਾਂ ਦੇ ਨਾਲ ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਸ੍ਰੀ ਰਾਮ ਪਾਲ ਅਤੇ ਜਿਲ੍ਹਾ ਸਿੱਖਿਆ ਅਫ਼ਸਰ (ਐਲੀ:) ਸ੍ਰੀ ਬਲਬੀਰ ਸਿੰਘ ਵੀ ਵਿਸ਼ੇਸ਼ ਤੌ 'ਤੇ ਮੌਜੂਦ ਸਨ।ਅਨੁਸੂਚਿਤ ਜਾਤੀ ਕਮਿਸ਼ਨ ਦੀ ਮੈਂਬਰ ਸ੍ਰੀਮਤੀ ਭਾਰਤੀ ਕੈਨੇਡੀ ਨੇ ਸਰਕਾਰੀ ਹਾਈ ਅਤੇ ਪ੍ਰਾਇਮਰੀ ਸਕੂਲ ਜਹਾਨਖੇਲਾਂ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਹਿਲਾਂਵਾਲੀ, ਚੋਹਾਲ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਘੰਟਾ ਘਰ ਸਕੂਲਾਂ ਦੀ ਚੈਕਿੰਗ ਦੌਰਾਨ ਦੱਸਿਆ ਕਿ ਹੁਣ ਤੱਕ ਕੇਵਲ 35 ਪ੍ਰਤੀਸ਼ਤ ਵਿਦਿਆਰਥੀਆਂ ਨੂੰ ਹੀ ਕਿਤਾਬਾਂ ਮੁਹੱਈਆ ਕਰਵਾਈਆਂ ਗਈਆਂ ਹਨ, ਜਿਸ ਕਾਰਨ ਵਿਦਿਆਰਥੀਆਂ ਦੀ ਪੜ੍ਹਾਈ ਦਾ ਨੁਕਸਾਨ ਹੋ ਰਿਹਾ ਹੈ|
ਉਨ੍ਹਾਂ ਕਿਹਾ ਕਿ ਨਿਯਮਾਂ ਅਨੁਸਾਰ ਅਪ੍ਰੈਲ ਵਿੱਚ ਨਵੇਂ ਸੈਸ਼ਨ ਦੀ ਸ਼ੁਰੂਆਤ ਦੌਰਾਨ ਹੀ ਕਿਤਾਬਾਂ ਵਿਦਿਆਰਥੀਆਂ ਨੂੰ ਮਿਲ ਜਾਣੀਆਂ ਚਾਹੀਦੀਆਂ ਸਨ। ਉਨ੍ਹਾਂ ਦੱਸਿਆ ਕਿ ਸਕੂਲਾਂ ਵਿੱਚ ਗਰਮੀਆਂ ਦੀਆਂ ਛੁੱਟੀਆਂ ਹੋਣ ਨੂੰ ਮਹਿਜ ਇਕ ਦਿਨ ਬਚਿਆ ਹੈ ਅਤੇ ਵਿਭਾਗ ਦੁਆਰਾ ਵਿਦਿਆਰਥੀਆਂ ਨੂੰ ਕਿਤਾਬਾਂ ਨਾ ਮੁਹੱਈਆ ਕਰਾਉਣਾ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਦੱਸਿਆ ਕਿ ਅਨੁਸੂਚਿਤ ਜਾਤੀ ਕਮਿਸ਼ਨ ਵਲੋਂ ਵੀ ਇਸ ਦਾ ਸਖਤ ਨੋਟਿਸ ਲਿਆ ਗਿਆ ਹੈ ਅਤੇ ਵਿਭਾਗ ਦੇ ਸਕੱਤਰ ਨੂੰ 31 ਮਈ ਨੂੰ ਕਮਿਸ਼ਨ ਦੁਆਰਾ ਤਲਬ ਕੀਤਾ ਗਿਆ ਹੈ। ਉਨ੍ਹਾਂ ਨੇ ਵਿਦਿਆਰਥੀਆਂ ਲਈ ਬਣਾਏ ਜਾਂਦੇ ਮਿਡ ਡੇ ਮੀਲ ਦਾ ਵੀ ਨਿਰੀਖਣ ਕੀਤਾ ਅਤੇ ਸਫਾਈ ਵਿਵਸਥਾ ਸਬੰਧੀ ਦਿਸ਼ਾ-ਨਿਰਦੇਸ਼ ਜਾਰੀ ਕੀਤੇ।ਇਸ ਮੌਕੇ 'ਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਸ੍ਰੀ ਰਾਕੇਸ਼ ਕੁਮਾਰ, ਤਹਿਸੀਲ ਭਲਾਈ ਅਫ਼ਸਰ ਸ੍ਰੀ ਜਗਮੋਹਨ ਸਿੰਘ, ਸ੍ਰੀ ਨਰੇਸ਼ ਕੁਮਾਰ, ਸ੍ਰੀ ਸਰਬਜੀਤ ਸਿੰਘ ਅਤੇ ਰਾਹੁਲ ਆਦੀਆ ਵੀ ਮੌਜੂਦ ਸਨ

No comments:
Post a Comment