20 ਜੁਲਾਈ ਤੱਕ ਜਮ੍ਹਾਂ ਕਰਵਾਉਣ ਉਰਦੂ ਆਮੋਜ਼ ਸਿੱਖਣ ਦੇ ਚਾਹਵਾਨ ਉਮੀਦਵਾਰ
ਹੁਸ਼ਿਆਰਪੁਰ, 14 ਜੁਲਾਈ: ਜ਼ਿਲ੍ਹਾ ਭਾਸ਼ਾ ਅਫ਼ਸਰ ਸ੍ਰੀ ਰਮਨ ਕੁਮਾਰ ਸਹੋਤਾ ਨੇ ਦੱਸਿਆ ਕਿ ਜ਼ਿਲ੍ਹਾ ਭਾਸ਼ਾ ਅਫ਼ਸਰ ਹੁਸ਼ਿਆਰਪੁਰ ਵਿਖੇ ਪੰਜਾਬੀ ਸਟੈਨੋਗ੍ਰਾਫ਼ੀ ਅਤੇ ਤੇਜਗਤੀ ਸ਼੍ਰੇਣੀ ਦੇ ਨਵੇਂ ਸੈਸ਼ਨ 2017-18 ਵਿੱਚ ਦਾਖਲੇ ਲਈ ਚਾਹਵਾਨ ਉਮੀਦਵਾਰ ਆਪਣੇ ਫਾਰਮ 20 ਅਗਸਤ ਤੱਕ ਜਮ੍ਹਾਂ ਕਰਵਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਦੋਨਾਂ ਸ਼੍ਰੇਣੀਆਂ ਵਿੱਚ ਦਾਖਲੇ ਲਈ ਵਿਦਿਅਕ ਯੋਗਤਾ ਪਲਸ ਟੂ ਪਾਸ ਰੱਖੀ ਗਈ ਹੈ ਅਤੇ ਉਚੇਰੀ ਸਿੱਖਿਆ ਵਾਲੇ ਨੂੰ ਤਰਜ਼ੀਹ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਚਾਹਵਾਨ ਉਮੀਦਵਾਰ ਆਪਣੇ ਫਾਰਮ ਜ਼ਿਲ੍ਹਾ ਭਾਸ਼ਾ ਦਫ਼ਤਰ ਕਮਰਾ ਨੰ: 309, ਤੀਜੀ ਮੰਜ਼ਿਲ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਹੁਸ਼ਿਆਰਪੁਰ ਵਿਖੇ ਜਮ੍ਹਾਂ ਕਰਵਾ ਸਕਦੇ ਹਨ। ਪੰਜਾਬੀ ਸਟੈਨੋਗ੍ਰਾਫ਼ੀ ਲਈ ਤੇਜ਼ਗਤੀ ਲਈ ਟੈਸਟ 21 ਅਗਸਤ ਨੂੰ ਲਿਆ ਜਾਵੇਗਾ। ਉਕਤ ਦੋਵੇਂ ਸ਼੍ਰੇਣੀਆਂ ਲਈ ਇੰਟਰਵਿਊ ਦੀ ਮਿਤੀ 25 ਅਗਸਤ ਨੂੰ ਸਵੇਰੇ 10 ਵਜੇ ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ ਹੁਸ਼ਿਆਰਪੁਰ ਵਿਖੇ ਹੀ ਰੱਖੀ ਗਈ ਹੈ। ਉਨ੍ਹਾਂ ਦੱਸਿਆ ਕਿ ਇੰਟਰਵਿਊ ਵਾਲੇ ਦਿਨ ਉਮੀਦਵਾਰ ਆਪਣੇ ਅਸਲ ਸਰਟੀਫਿਕੇਟ ਨਾਲ ਲੈ ਕੇ ਆਉਣ। ਜ਼ਿਲ੍ਹਾ ਭਾਸ਼ਾ ਅਫ਼ਸਰ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਉਰਦੂ ਆਮੋਜ਼ ਦਾ 6 ਮਹੀਨੇ ਦਾ ਕੋਰਸ ਸ਼ੁਰੂ ਕੀਤਾ ਗਿਆ ਹੈ। ਇਹ ਕੋਰਸ ਬਿਲਕੁੱਲ ਮੁਫ਼ਤ ਕਰਵਾਇਆ ਜਾ ਰਿਹਾ ਹੈ। ਇਸ ਲਈ ਚਾਹਵਾਨ ਉਮੀਦਵਾਰ ਆਪਣਾ ਦਾਖਲਾ ਫਾਰਮ ਜ਼ਿਲ੍ਹਾ ਭਾਸ਼ਾ ਅਫ਼ਸਰ ਦਫ਼ਤਰ ਤੋਂ ਕਿਸੇ ਵੀ ਕੰਮਕਾਜ ਵਾਲੇ ਦਿਨ ਪ੍ਰਾਪਤ ਕਰਕੇ ਜਾਂ ਸਧਾਰਣ ਕਾਗਜ਼ 'ਤੇ 20 ਜੁਲਾਈ ਤੱਕ ਬਿਨੈ ਪੱਤਰ ਭੇਜਿਆ ਜਾ ਸਕਦਾ ਹੈ।

No comments:
Post a Comment