-ਡਿਪਟੀ ਕਮਿਸ਼ਨਰ ਵਿਪੁਲ ਉਜਵਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਵੱਖ-ਵੱਖ ਦਫ਼ਤਰਾਂ ਦੀ ਕੀਤੀ ਚੈਕਿੰਗ
ਹੁਸ਼ਿਆਰਪੁਰ, 14 ਜੁਲਾਈ: ਡਿਪਟੀ ਕਮਿਸ਼ਨਰ ਸ੍ਰੀ ਵਿਪੁਲ ਉਜਵਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਉਪ ਮੰਡਲ ਮੈਜਿਸਟਰੇਟ (ਆਈ.ਏ.ਐਸ.) ਹੁਸ਼ਿਆਰਪੁਰ ਸ੍ਰੀ ਜਿਤੇਂਦਰ ਜੋਰਵਾਲ ਵਲੋਂ 9 ਦਫ਼ਤਰਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ। ਚੈਕਿੰਗ ਦੌਰਾਨ ਵੱਖ-ਵੱਖ ਵਿਭਾਗਾਂ ਦੇ 32 ਕਰਮਚਾਰੀ ਗੈਰ-ਹਾਜਰ ਪਾਏ ਗਏ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐਸ.ਡੀ.ਐਮ. ਜਿਤੇਂਦਰ ਜੋਰਵਾਲ ਨੇ ਦੱਸਿਆ ਕਿ ਦਫ਼ਤਰ ਉਪ ਮੰਡਲ ਇੰਜੀਨੀਅਰ ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ਼ ਉਪ ਮੰਡਲ-2 ਦੇ 3, ਦਫ਼ਤਰ ਪੰਜਾਬ ਵਾਟਰ ਸਪਲਾਈ ਤੇ ਸੀਵਰੇਜ਼ ਮੰਡਲ ਹੁਸ਼ਿਆਰਪੁਰ ਦੇ 4, ਦਫ਼ਤਰ ਜ਼ਿਲ੍ਹਾ ਮੈਨੇਜਰ ਮਾਰਕਫੈਡ ਹੁਸ਼ਿਆਰਪੁਰ ਦੇ 11, ਦਫ਼ਤਰ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਹੁਸ਼ਿਆਰਪੁਰ-2 ਦੇ 3, ਦਫ਼ਤਰ ਕਾਰਜਕਾਰੀ ਇੰਜੀਨੀਅਰ, ਕੇਂਦਰੀ ਕਾਰਜ ਮੰਡਲ ਡਵੀਜ਼ਨ ਨੰ:-1 ਹੁਸ਼ਿਆਰਪੁਰ ਦੇ 2, ਦਫ਼ਤਰ ਉਪ ਮੰਡਲ ਇੰਜੀਨੀਅਰ ਪ੍ਰਾਂਤਕ ਮੰਡਲ (ਭ ਤ ਮ ਸ਼ਾਖਾ) ਲੋਕ ਨਿਰਮਾਣ ਵਿਭਾਗ ਡਵੀਜਨ ਨੰ: 1 ਹੁਸ਼ਿਆਰਪੁਰ ਦਾ 1 ਕਰਮਚਾਰੀ, ਦਫ਼ਤਰ ਨਿਗਰਾਨ ਇੰਜੀਨੀਅਰ ਲੋਕ ਨਿਰਮਾਣ ਵਿਭਾਗ ਹੁਸ਼ਿਆਰਪੁਰ ਦਾ 1, ਦਫ਼ਤਰ ਭੌਂ ਪ੍ਰਾਪਤੀ ਕੁਲੈਕਟਰ ਢੋਲਬਾਹਾ ਡੈਮ ਉਸਾਰੀ ਹਲਕਾ ਹੁਸ਼ਿਆਰਪੁਰ ਦੇ 6 ਅਤੇ ਦਫ਼ਤਰ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਹੁਸ਼ਿਆਰਪੁਰ-1 ਦਾ 1 ਕਰਮਚਾਰੀ ਗੈਰ-ਹਾਜ਼ਰ ਪਾਇਆ ਗਿਆ। ਚੈਕਿੰਗ ਟੀਮ ਵਿੱਚ ਤਹਿਸੀਲਦਾਰ ਸ੍ਰੀ ਅਰਵਿੰਦ ਪ੍ਰਕਾਸ਼ ਵਰਮਾ ਅਤੇ ਨਾਇਬ ਤਹਿਸੀਲਦਾਰ ਸ੍ਰੀ ਜਸਕਰਨ ਸਿੰਘ ਵੀ ਮੌਜੂਦ ਸਨ।

No comments:
Post a Comment