-31 ਤੱਕ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਦਾ ਲਾਹਾ ਲਿਆ ਜਾਵੇ : ਡਿਪਟੀ ਕਮਿਸ਼ਨਰ
- ਕਿਹਾ, 23 ਨੂੰ ਬੂਥ ਲੈਵਲ ਅਫ਼ਸਰ ਫਾਰਮ ਪ੍ਰਾਪਤ ਕਰਨ ਲਈ ਪੋਲਿੰਗ ਸਟੇਸ਼ਨਾਂ 'ਤੇ ਰਹਿਣਗੇ ਤਾਇਨਾਤ
ਹੁਸ਼ਿਆਰਪੁਰ, 17 ਜੁਲਾਈ:ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣਕਾਰ ਅਫ਼ਸਰ ਸ਼੍ਰੀ ਵਿਪੁਲ ਉਜਵਲ ਨੇ ਦੱਸਿਆ ਕਿ ਨਵੀਂ ਵੋਟ ਬਣਾਉਣ, ਵੋਟ ਕੱਟਣ ਅਤੇ ਵੋਟ ਦੀ ਦਰੁੱਸਤੀ ਲਈ 31 ਜੁਲਾਈ ਤੱਕ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਹੁਣ ਤੱਕ ਕਰੀਬ 3603 ਨੌਜਵਾਨਾਂ ਵਲੋਂ ਵੋਟਰ ਬਣਨ ਲਈ ਰਜਿਸਟਰੇਸ਼ਨ ਕਰਵਾ ਦਿੱਤੀ ਗਈ ਹੈ।
ਉਨ੍ਹਾਂ ਦੱਸਿਆ ਕਿ ਇਨ੍ਹਾਂ ਵਿੱਚ 18 ਤੋਂ 19 ਸਾਲ ਦੇ 1110 ਨੌਜਵਾਨਾਂ ਜਦਕਿ 19 ਸਾਲ ਤੋਂ ਵੱਧ ਦੇ 2493 ਸਮੇਤ 3603 ਨੌਜਵਾਨਾਂ ਨੇ ਸਬੰਧਤ ਬੀ.ਐਲ.ਓਜ਼ ਪਾਸ ਆਪਣੇ ਫਾਰਮ ਨੰਬਰ 6 ਭਰ ਕੇ ਜਮ੍ਹਾਂ ਕਰਵਾ ਦਿੱਤੇ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਤੋਂ ਇਲਾਵਾ ਵੋਟ ਕੱਟਣ ਨਾਲ ਸਬੰਧਤ ਫਾਰਮ ਨੰਬਰ 7 ਵੀ 1545 ਵੋਟਰਾਂ ਵਲੋਂ ਜਮ੍ਹਾਂ ਕਰਵਾਇਆ ਗਿਆ ਹੈ, ਜਦਕਿ ਵੋਟ ਦਰੁੱਸਤੀ ਲਈ ਫਾਰਮ ਨੰਬਰ 8 ਭਰਨ ਵਾਲਿਆਂ ਦੀ ਸੰਖਿਆ 1151 ਰਹੀੈ। ਜ਼ਿਲ੍ਹਾ ਚੋਣ ਅਫ਼ਸਰ ਨੇ ਅਪੀਲ ਕਰਦਿਆਂ ਕਿਹਾ ਕਿ ਭਾਰਤ ਦੇ ਚੋਣ ਕਮਿਸ਼ਨ ਵਲੋਂ 31 ਜੁਲਾਈ ਤੱਕ ਨਵੀਆਂ ਵੋਟਾਂ ਬਣਾਉਣ, ਕੱਟਣ ਅਤੇ ਕਿਸੇ ਵੀ ਪ੍ਰਕਾਰ ਦੀ ਦਰੁੱਸਤੀ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ, ਜਿਸ ਦਾ ਹਰੇਕ ਵਿਅਕਤੀ ਨੂੰ ਲਾਹਾ ਲੈਣਾ ਚਾਹੀਦਾ ਹੈ। ਉਨ੍ਹਾਂ ਨੌਜਵਾਨਾਂ ਨੂੰ ਕਿਹਾ ਕਿ ਇਕ ਜਿੰਮੇਵਾਰ ਨਾਗਰਿਕ ਦੀ ਤਰ੍ਹਾਂ ਉਹ ਪਹਿਲ ਦੇ ਆਧਾਰ 'ਤੇ ਆਪਣੀ ਵੋਟ ਬਣਾਉਣ ਨੂੰ ਤਰਜ਼ੀਹ ਦੇਣ। ਉਨ੍ਹਾਂ ਦੱਸਿਆ ਕਿ ਉਕਤ ਸਮੇਂ ਦੌਰਾਨ ਵੋਟਰ ਸੂਚੀ ਵਿੱਚ ਸ਼ਾਮਲ ਹੋਣ ਤੋਂ ਰਹਿ ਗਏ ਕਿਸੇ ਵੀ ਉਮਰ ਦੇ ਯੋਗ ਵਿਅਕਤੀਆਂ ਪਾਸੋਂ ਫਾਰਮ ਪ੍ਰਾਪਤ ਕੀਤੇ ਜਾਣਗੇ, ਇਸ ਲਈ ਯੋਗ ਵਿਅਕਤੀ ਫਾਰਮ ਨੰਬਰ 6 ਭਰ ਕੇ ਸਬੰਧਤ ਚੋਣਕਾਰ ਰਜਿਸਟਰੇਸ਼ਨ ਅਫ਼ਸਰ ਨੂੰ ਜਾਂ ਸਬੰਧਤ ਬੂਥ ਲੈਵਲ ਅਫ਼ਸਰ ਕੋਲ ਜਮ੍ਹਾਂ ਕਰਵਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਚੋਣ ਕਮਿਸ਼ਨ ਵਲੋਂ ਨਿਰਧਾਰਤ ਪ੍ਰੋਗਰਾਮ ਅਨੁਸਾਰ 23 ਜੁਲਾਈ ਐਤਵਾਰ ਨੂੰ ਬੂਥ ਲੈਵਲ ਅਫ਼ਸਰ ਸਬੰਧਤ ਪੋਲਿੰਗ ਸਟੇਸ਼ਨਾਂ 'ਤੇ ਤਾਇਨਾਤ ਰਹਿ ਕੇ ਵੋਟਰਾਂ ਪਾਸੋਂ ਫਾਰਮ ਪ੍ਰਾਪਤ ਕਰਨਗੇ। ਸ੍ਰੀ ਵਿਪੁਲ ਉਜਵਲ ਨੇ ਦੱਸਿਆ ਕਿ ਇਹ ਫਾਰਮ ਡਾਕ ਦੁਆਰਾ ਜਾਂ ਐਨ.ਵੀ.ਐਸ.ਪੀ. ਪੋਰਟਲ (http://nvsp.in) 'ਤੇ ਜਾਂ ਸੀ.ਐਸ.ਸੀ. ਸੈਂਟਰ (ਕਾਮਨ ਸਰਵਿਸ ਸੈਂਟਰ) 'ਤੇ ਜਾ ਕੇ ਆਨ ਲਾਈਨ ਭਰਿਆ ਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਵਿਸ਼ੇਸ਼ ਮੁਹਿੰਮ ਦੌਰਾਨ ਪ੍ਰਾਪਤ ਹੋਣ ਵਾਲੇ ਸਾਰੇ ਫਾਰਮਾਂ ਦਾ ਨਿਪਟਾਰਾ ਭਾਰਤ ਚੋਣ ਕਮਿਸ਼ਨ ਵਲੋਂ ਤਿਆਰ ਕੀਤੇ ਵੈਬ ਪੋਰਟਲ ਈ.ਆਰ.ਓ. ਨੈਟ ਰਾਹੀਂ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਪੋਰਟਲ ਰਾਹੀਂ ਵੋਟਰ ਸੂਚੀਆਂ ਨੂੰ ਤਰੁੱਟੀ ਰਹਿਤ ਕਰਨ ਅਤੇ ਵੋਟਰਾਂ ਦੀ ਸੁਵਿਧਾ ਲਈ ਤਿਆਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਬਿਨੈਕਾਰਾਂ ਨੂੰ ਉਨ੍ਹਾਂ ਵਲੋਂ ਭਰੇ ਗਏ ਫਾਰਮਾਂ ਦੀ ਸਥਿਤੀ ਸਬੰਧੀ ਜਾਣਕਾਰੀ ਮੋਬਾਇਲ 'ਤੇ ਐਸ.ਐਮ.ਐਸ. ਰਾਹੀਂ ਨਾਲ ਦੀ ਨਾਲ ਮਿਲਦੀ ਰਹੇਗੀ।

No comments:
Post a Comment