ਹੁਸ਼ਿਆਰਪੁਰ, 8 ਜੁਲਾਈ: ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਚੇਅਰਮੈਨ ਜਸਟਿਸ ਐਸ.ਐਸ. ਸਾਰੋਂ ਮਾਨਯੋਗ ਜੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅੱਜ ਜ਼ਿਲ੍ਹੇ ਵਿੱਚ ਸਾਲ 2017 ਦੀ ਤੀਸਰੀ ਕੌਮੀ ਲੋਕ ਅਦਾਲਤ ਦਾ ਆਯੋਜਨ ਕੀਤਾ ਗਿਆ। ਇਸ ਲੋਕ ਅਦਾਲਤ ਵਿੱਚ ਮਾਨਯੋਗ ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ-ਕਮ-ਜਿਲ੍ਹਾ ਤੇ ਸੈਸ਼ਨ ਜੱਜ ਸ੍ਰੀ ਸੁਨੀਲ ਕੁਮਾਰ ਅਰੋੜਾ ਦੇ ਹੁਕਮਾਂ ਅਨੁਸਾਰ ਜ਼ਿਲ੍ਹਾ ਹੁਸ਼ਿਆਰਪੁਰ ਵਿਖੇ 6 ਬੈਂਚਾਂ ਦਾ ਅਤੇ ਦਸੂਹਾ, ਮੁਕੇਰੀਆਂ ਤੇ ਗੜ੍ਹਸ਼ੰਕਰ ਵਿਖੇ 1-1 ਬੈਂਚਾਂ ਦਾ ਗਠਨ ਕੀਤਾ ਗਿਆ।
ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ-ਕਮ-ਸੀ.ਜੇ.ਐਮ. ਸ੍ਰੀ ਰਵੀ ਗੁਲਾਟੀ ਨੇ ਦੱਸਿਆ ਕਿ ਇਸ ਲੋਕ ਅਦਾਲਤ ਵਿੱਚ ਸੈਕਸ਼ਨ 138 ਐਨ.ਆਈ ਐਕਟ ਕੇਸ, ਬੈਂਕ ਰਿਕਵਰੀ, ਲੇਬਰ, ਬਿਜਲੀ ਤੇ ਪਾਣੀ ਦੇ ਬਿੱਲਾਂ ਸਬੰਧੀ, ਕਰੀਮੀਨਲ ਕੰਪਾਊਂਡਏਬਲ ਕੇਸ, ਵਿਆਹ-ਸ਼ਾਦੀ ਦੇ ਕੇਸ,ਐਮ ਏ ਸੀ ਟੀ ਕੇਸ, ਜਮੀਨਾਂ ਸਬੰਧੀ, ਸਰਵਿਸ ਮੈਂਟਰ ਰਿਲੇਟਿੰਗ ਟੂ ਪੇ ਤੇ ਅਲਾਊਂਸ, ਪੈਨਸ਼ਨਰੀ ਲਾਭ ਸਬੰਧੀ ਕੇਸ, ਰੈਵੀਨਿਊ ਕੇਸ ਅਤੇ ਹੋਰ ਸਿਵਲ ਕੇਸਾਂ ਦੀ ਸੁਣਵਾਈ ਕੀਤੀ ਗਈ। ਉਨ੍ਹਾਂ ਦੱਸਿਆ ਕਿ ਇਸ ਕੌਮੀ ਮਾਸਿਕ ਲੋਕ ਅਦਾਲਤ ਵਿੱਚ 826 ਕੇਸਾਂ ਦੀ ਸੁਣਵਾਈ ਹੋਈ, ਜਿਨਾਂ ਵਿੱਚੋਂ 545 ਕੇਸਾਂ ਦਾ ਮੌਕੇ ਤੇ ਨਿਪਟਾਰਾ ਕੀਤਾ ਗਿਆ ਅਤੇ 4,34,43,446 ਰੁਪਏ ਦੀ ਰਾਸ਼ੀ ਦੇ ਕਲੇਮ ਸੈਟਲ ਕੀਤੇ ਗਏ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ 87 ਪ੍ਰੀਲਿਟਿਗੇਟਿਵ ਕੇਸਾਂ ਦਾ ਵੀ ਨਿਪਟਾਰਾ ਕੀਤਾ ਗਿਆ ਜਿਨ੍ਹਾਂ ਵਿੱਚ 1,03,08,345 ਰੁਪਏ ਦੇ ਕਲੇਮ ਸੈਟਲ ਕੀਤੇ ਗਏ।

No comments:
Post a Comment