-ਸੇਫ ਸਕੂਲ ਵਾਹਨ ਸਕੀਮ ਨੂੰ ਸਖਤੀ ਨਾਲ ਲਾਗੂ ਕਰਨ ਸਬੰਧੀ ਦਿੱਤੇ ਨਿਰਦੇਸ਼
ਹੁਸ਼ਿਆਰਪੁਰ, 25 ਜੁਲਾਈ: ਜ਼ਿਲ੍ਹਾ ਟਰਾਂਸਪੋਰਟ ਅਫ਼ਸਰ ਸ੍ਰੀਮਤੀ ਜੀਵਨਜਗਜੋਤ ਕੌਰ ਨੇ ਸੇਫ ਸਕੂਲ ਵਾਹਨ ਸਕੀਮ ਤਹਿਤ ਵੱਖ-ਵੱਖ ਸਕੂਲਾਂ ਦੀ ਚੈਕਿੰਗ ਕਰਕੇ ਸੇਫ ਸਕੂਲ ਵਾਹਨ ਸਕੀਮ ਦੇ ਨਿਯਮਾਂ ਦੀਆਂ ਸ਼ਰਤਾਂ ਨਾ ਪੂਰੀਆਂ ਕਰਨ ਵਾਲੇ 2 ਸਕੂਲਾਂ ਦੀਆਂ 4 ਬੱਸਾਂ ਨੂੰ ਬੌਂਡ ਕੀਤਾ ਹੈ। ਉਨ੍ਹਾਂ ਦੱਸਿਆ ਕਿ ਟਾਂਡਾ ਦੇ ਮਾਤਾ ਸਾਹਿਬ ਕੌਰ ਸਕੂਲ ਦੀਆਂ 3 ਬੱਸਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ ਸੀ। ਚੈਕਿੰਗ ਦੌਰਾਨ ਇਹ ਬੱਸਾਂ ਪਰਮਿਟ, ਟੈਂਪਰੇਰੀ ਨੰਬਰ ਅਤੇ ਰਜਿਸਟਰੇਸ਼ਨ ਸਬੰਧੀ ਨਿਯਮਾਂ ਅਤੇ ਸ਼ਰਮਾਂ ਨੂੰ ਪੂਰੀਆਂ ਨਹੀਂ ਕਰ ਰਹੀਆਂ ਸਨ। ਇਸ ਲਈ ਨਿਯਮਾਂ ਮੁਤਾਬਕ ਇਸ ਸਕੂਲ ਦੀਆਂ 3 ਬੱਸਾਂ ਨੂੰ ਬੌਂਡ ਕਰ ਦਿੱਤਾ ਗਿਆ ਹੈ। ਮਾਊਂਟ ਕਾਰਮਲ ਸਕੂਲ ਹੁਸ਼ਿਆਰਪੁਰ ਦੀ ਇਕ ਬੱਸ ਨੂੰ ਵੀ ਸੇਫ਼ ਸਕੂਲ ਵਾਹਨ ਸਕੀਮ ਦੀਆਂ ਸ਼ਰਤਾਂ ਪੂਰੀਆਂ ਨਾ ਕਰਨ ਕਰਕੇ ਬੌਂਡ ਕਰ ਦਿੱਤਾ ਗਿਆ ਹੈ।
ਜ਼ਿਲ੍ਹਾ ਟਰਾਂਸਪੋਰਟ ਅਫ਼ਸਰ ਨੇ ਦੱਸਿਆ ਕਿ ਸਮੇਂ-ਸਮੇਂ ਸਿਰ ਵੱਖ-ਵੱਖ ਸਕੂਲਾਂ ਦੀਆਂ ਬੱਸਾਂ ਦੀ ਚੈਕਿੰਗ ਕੀਤੀ ਜਾਂਦੀ ਹੈ, ਤਾਂ ਜੋ ਸੇਫ਼ ਸਕੂਲ ਵਾਹਨ ਸਕੀਮ ਨੂੰ ਪੂਰੀ ਤਰ੍ਹਾਂ ਨਾਲ ਲਾਗੂ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਇਹ ਵੇਖਣ ਵਿੱਚ ਆਇਆ ਹੈ ਕਿ ਬਹੁਤੇ ਹਾਦਸੇ ਨਿਯਮਾਂ ਦੀ ਪਾਲਣਾ ਨਾ ਕਰਨ ਕਰਕੇ ਹੁੰਦੇ ਹਨ। ਇਸ ਲਈ ਸਾਰੇ ਸਕੂਲਾਂ ਅਤੇ ਕਾਲਜਾਂ ਦੇ ਪ੍ਰਬੰਧਕਾਂ ਦੀ ਇਹ ਨਿੱਜੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਸੇਫ਼ ਸਕੂਲ ਵਾਹਨ ਸਕੀਮਾਂ ਨੂੰ ਪੂਰੀ ਤਰ੍ਹਾਂ ਨਾਲ ਲਾਗੂ ਕਰਨ। ਉਨ੍ਹਾਂ ਦੱਸਿਆ ਕਿ ਬਾਕੀ ਸਕੂਲਾਂ ਵਿੱਚ ਵੀ ਇਹ ਮੁਹਿੰਮ ਜਾਰੀ ਰਹੇਗੀ, ਜੇਕਰ ਕੋਈ ਵੀ ਸਕੂਲ ਪ੍ਰਬੰਧਕ ਸੇਫ਼ ਸਕੂਲ ਵਾਹਨ ਦੇ ਨਿਯਮਾਂ ਨੂੰ ਲਾਗੂ ਨਾ ਕਰਨ ਸਬੰਧੀ ਪਾਇਆ ਗਿਆ, ਤਾਂ ਉਸ ਖਿਲਾਫ਼ ਸਖਤ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

No comments:
Post a Comment