-ਲੰਗਰ ਕਮੇਟੀਆਂ ਨੂੰ ਲੰਗਰ ਲਈ ਪੱਤਲਾਂ ਦੀ ਵਰਤੋਂ ਕਰਨ ਦੀ ਕੀਤੀ ਅਪੀਲ
-ਕਿਸੇ ਵੀ ਸਮੱਸਿਆ ਲਈ ਨੋਡਲ ਅਫ਼ਸਰ ਨਾਲ ਹੈਲਪਲਾਈਨ ਨੰਬਰ 98722-75252 'ਤੇ ਕੀਤਾ ਜਾ ਸਕਦੈ ਸੰਪਰਕ
ਹੁਸ਼ਿਆਰਪੁਰ, 11 ਜੁਲਾਈ : ਡਿਪਟੀ ਕਮਿਸ਼ਨਰ ਸ਼੍ਰੀ ਵਿਪੁਲ ਉਜਵਲ ਨੇ ਕਿਹਾ ਕਿ ਮਾਤਾ ਚਿੰਤਪੁਰਨੀ ਮੇਲੇ ਦੌਰਾਨ ਬਿਨ੍ਹਾਂ ਪ੍ਰਵਾਨਗੀ ਡੀ.ਜੇ. ਦੀ ਵਰਤੋਂ ਨਹੀਂ ਕਰਨ ਦਿੱਤੀ ਜਾਵੇਗੀ ਅਤੇ ਜੇਕਰ ਕੋਈ ਅਜਿਹਾ ਕਰੇਗਾ, ਉਸ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਹ ਅੱਜ 24 ਜੁਲਾਈ ਤੋਂ 1 ਅਗਸਤ ਤੱਕ ਚੱਲਣ ਵਾਲੇ ਮਾਤਾ ਚਿੰਤਪੁਰਨੀ ਮੇਲੇ ਸਬੰਧੀ ਅਗੇਤੇ ਪ੍ਰਬੰਧਾਂ ਲਈ ਧਾਰਮਿਕ ਸੰਸਥਾਵਾਂ ਅਤੇ ਜ਼ਿਲ੍ਹਾ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਸੰਬੋਧਨ ਕਰ ਰਹੇ ਸਨ ਡਿਪਟੀ ਕਮਿਸ਼ਨਰ ਵਲੋਂ ਬਿਨ੍ਹਾਂ ਪ੍ਰਵਾਨਗੀ ਡੀ.ਜੇ. 'ਤੇ ਰੋਕ ਲਗਾਉਣ ਦਾ ਫੈਸਲਾ ਭਾਰਤੀ ਸਨਾਤਨ ਧਰਮ ਮਹਾਵੀਰ ਦਲ ਅਤੇ ਜ਼ਿਲ੍ਹਾ ਪੁਲਿਸ ਵਲੋਂ ਕੀਤੀ ਸ਼ਿਫਾਰਿਸ਼ 'ਤੇ ਲਿਆ ਗਿਆ ਹੈ। ਉਕਤ ਧਾਰਮਿਕ ਸੰਸਥਾ ਵਲੋਂ ਧਿਆਨ ਵਿਚ ਲਿਆਂਦਾ ਗਿਆ ਕਿ ਕਈ ਵਾਰ ਡੀ.ਜੇ 'ਤੇ ਜੋ ਗਾਣੇ ਚਲਾਏ ਜਾਂਦੇ ਹਨ, ਉਹ ਸਭਿਅੱਕ ਅਤੇ ਧਾਰਮਿਕ ਨਹੀਂ ਹੁੰਦੇ, ਜਿਸ ਨਾਲ ਸ਼ਰਧਾਲੂਆਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਦੀ ਹੈ। ਜ਼ਿਲ੍ਹਾ ਪੁਲਿਸ ਵਲੋਂ ਦੱਸਿਆ ਗਿਆ ਕਿ ਡੀ.ਜੇ ਦੀ ਵਰਤੋਂ ਨਾਲ ਟ੍ਰੈਫਿਕ ਵਿਵਸਥਾ ਪ੍ਰਭਾਵਿਤ ਹੁੰਦੀ ਹੈ।
ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਅਤੇ ਟ੍ਰੈਫਿਕ ਸਮੱਸਿਆ ਪੈਦਾ ਕਰਨ ਦਾ ਕਾਰਨ ਬਣਦੇ ਡੀ.ਜੇ. 'ਤੇ ਡਿਪਟੀ ਕਮਿਸ਼ਨਰ ਨੇ ਮੇਲੇ ਦੌਰਾਨ ਰੋਕ ਲਗਾਉਂਦਿਆਂ ਪ੍ਰਦੂਸ਼ਣ ਕੰਟਰੋਲ ਬੋਰਡ ਨੂੰ ਹਦਾਇਤ ਕੀਤੀ ਕਿ ਬਿਨ੍ਹਾਂ ਪ੍ਰਵਾਨਗੀ ਤੋਂ ਚੱਲਣ ਵਾਲੇ ਡੀ.ਜੇ. 'ਤੇ ਤੁਰੰਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਮੇਲੇ ਦੌਰਾਨ ਡੀ.ਜੇ. ਦੀ ਪ੍ਰਵਾਨਗੀ ਐਸ.ਡੀ.ਐਮ. ਹੁਸ਼ਿਆਰਪੁਰ ਤੋਂ ਪ੍ਰਾਪਤ ਕੀਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਮਾਤਾ ਚਿੰਤਪੁਰਨੀ ਮੇਲੇ ਨੂੰ ਸਫਲ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।ਸ਼੍ਰੀ ਵਿਪੁਲ ਉਜਵਲ ਨੇ ਮੇਲੇ ਦੌਰਾਨ ਕਿਸੇ ਵੀ ਸਮੱਸਿਆ ਦੇ ਹੱਲ ਲਈ ਜਿੱਥੇ ਨੋਡਲ ਅਫ਼ਸਰ ਤਾਇਨਾਤ ਕੀਤਾ, ਉਥੇ ਹੈਲਪਲਾਈਨ ਨੰਬਰ ਵੀ ਜਾਰੀ ਕੀਤਾ। ਉਨ੍ਹਾਂ ਕਿਹਾ ਕਿ ਕਿਸੇ ਵੀ ਪ੍ਰਕਾਰ ਦੀ ਦਿੱਕਤ ਆਉਣ 'ਤੇ ਨੋਡਲ ਅਫ਼ਸਰ ਚੀਫ ਸੈਨੇਟਰੀ ਇੰਸਪੈਕਟਰ, ਕਾਰਪੋਰੇਸ਼ਨ ਨਵਦੀਪ ਸ਼ਰਮਾ ਨਾਲ ਹੈਲਪ ਲਾਈਨ ਨੰਬਰ 98722-75252 'ਤੇ ਸੰਪਰਕ ਕੀਤਾ ਜਾ ਸਕਦਾ ਹੈ। ਉਨ੍ਹਾਂ ਲੰਗਰ ਕਮੇਟੀਆਂ ਨੂੰ ਅਪੀਲ ਕੀਤੀ ਕਿ ਲੰਗਰ ਸਮੇਂ ਪੱਤਲਾਂ (ਪੱਤਿਆਂ ਦੇ ਬਰਤਨ) ਦੀ ਹੀ ਵਰਤੋਂ ਕੀਤੀ ਜਾਵੇ, ਤਾਂ ਜੋ ਸਫਾਈ ਵਿਵਸਥਾ ਯਕੀਨੀ ਬਣਾਈ ਜਾ ਸਕੇ। ਇਸ ਤੋਂ ਇਲਾਵਾ ਉਨ੍ਹਾਂ ਲੰਗਰ ਸੜਕਾਂ ਤੋਂ ਹਟਵੇਂ ਲਗਾਉਣ ਲਈ ਕਿਹਾ, ਤਾਂ ਜੋ ਟ੍ਰੈਫਿਕ ਸਮੱਸਿਆ ਪੈਦਾ ਨਾ ਹੋ ਸਕੇ। ਉਨ੍ਹਾਂ ਜ਼ਿਲ੍ਹਾ ਪੁਲਿਸ ਨੂੰ ਟ੍ਰੈਫਿਕ ਵਿਵਸਥਾ, ਸਿਵਲ ਸਰਜਨ ਨੂੰ ਸਿਹਤ ਸੇਵਾਵਾਂ, ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਨੂੰ ਨਿਰੰਤਰ ਬਿਜਲੀ ਸਪਲਾਈ, ਕਾਰਪੋਰੇਸ਼ਨ ਨੂੰ ਸਾਫ-ਸਫਾਈ ਅਤੇ ਮੇਲੇ ਤੋਂ ਪਹਿਲਾਂ ਫੌਗਿੰਗ ਯਕੀਨੀ ਬਣਾਉਣ ਦੀ ਹਦਾਇਤ ਵੀ ਕੀਤੀ। ਉਨ੍ਹਾਂ ਭਾਰਤੀ ਸਨਾਤਨ ਧਰਮ ਮਹਾਵੀਰ ਦਲ ਅਤੇ ਲੰਗਰ ਕਮੇਟੀਆਂ ਨੂੰ ਇਸ ਮੇਲੇ ਨੂੰ ਸਫਲ ਬਣਾਉਣ ਲਈ ਅੱਗੇ ਆਉਣ ਦੀ ਅਪੀਲ ਕਰਦਿਆਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਉਨ੍ਹਾਂ ਨੂੰ ਪੂਰਾ ਸਹਿਯੋਗ ਦਿੱਤਾ ਜਾਵੇਗਾ।ਡਿਪਟੀ ਕਮਿਸ਼ਨਰ ਨੇ ਐਸ.ਡੀ.ਐਮ ਨੂੰ ਨਿਰਦੇਸ਼ ਦਿੱਤੇ ਕਿ ਪੁਲਿਸ ਅਤੇ ਲੰਗਰ ਕਮੇਟੀਆਂ ਸਮੇਤ ਇਕ ਕੋਆਰਡੀਨੇਸ਼ਨ ਕਮੇਟੀ ਵੀ ਬਣਾਈ ਜਾਵੇ, ਤਾਂ ਜੋ ਆਪਸੀ ਤਾਲਮੇਲ ਨਾਲ ਮੇਲੇ ਨੂੰ ਸਫ਼ਲਤਾਪੂਰਵਕ ਨੇਪਰੇ ਚਾੜ੍ਹਿਆ ਜਾ ਸਕੇ। ਇਸ ਮੌਕੇ ਏ.ਡੀ.ਸੀ (ਜ) ਸ਼੍ਰੀਮਤੀ ਅਨੁਪਮ ਕਲੇਰ, ਏ.ਡੀ.ਸੀ (ਵਿਕਾਸ) ਸ਼੍ਰੀ ਹਰਬੀਰ ਸਿੰਘ, ਐਸ.ਡੀ.ਐਮ. ਹੁਸ਼ਿਆਰਪੁਰ ਸ਼੍ਰੀ ਜਿਤੇਂਦਰ ਜੋਰਵਾਲ, ਸਹਾਇਕ ਕਮਿਸ਼ਨਰ ਸ਼੍ਰੀ ਅਮਰਜੀਤ ਸਿੰਘ, ਡੀ.ਐਸ.ਪੀ ਸ਼੍ਰੀ ਜੰਗ ਬਹਾਦਰ, ਪੰਜਾਬ ਪ੍ਰਧਾਨ ਭਾਰਤੀ ਸਨਾਤਨ ਧਰਮ ਮਹਾਵੀਰ ਦਲ ਸ਼੍ਰੀ ਕ੍ਰਿਸ਼ਨ ਗੋਪਾਲ ਆਨੰਦ, ਜਨਰਲ ਸੱਕਤਰ ਸ਼੍ਰੀ ਭਾਰਤ ਭੂਸ਼ਣ ਵਰਮਾ, ਸ਼੍ਰੀ ਅਸ਼ੋਕ ਮਹਿਰਾ, ਸ਼੍ਰੀ ਸੁਖਦੇਵ ਸਿੰਘ, ਸ਼੍ਰੀ ਬਲਵਿੰਦਰ ਸਿੰਘ ਤੋਂ ਇਲਾਵਾ ਹੋਰ ਵੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

No comments:
Post a Comment