- ਅਚਨਚੇਤ ਚੈਕਿੰਗ ਦੌਰਾਨ 54 ਅਧਿਕਾਰੀ ਤੇ ਕਰਮਚਾਰੀ ਗੈਰ-ਹਾਜ਼ਰ ਪਾਏ ਗਏ
-ਅਧਿਕਾਰੀ ਅਤੇ ਕਰਮਚਾਰੀ ਦਫ਼ਤਰਾਂ 'ਚ ਹਾਜ਼ਰੀ ਯਕੀਨੀ ਬਣਾਉਣ : ਡਿਪਟੀ ਕਮਿਸ਼ਨਰ
ਹੁਸ਼ਿਆਰਪੁਰ, 12 ਜੁਲਾਈ:ਅੱਜ ਸਵੇਰੇ ਲੇਟ ਲਤੀਫ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਉਦੋਂ ਭਾਜੜਾਂ ਪੈ ਗਈਆਂ ਜਦੋਂ ਡਿਪਟੀ ਕਮਿਸ਼ਨਰ ਸ੍ਰੀ ਵਿਪੁਲ ਉਜਵਲ ਦੇ ਆਦੇਸ਼ਾਂ 'ਤੇ ਏ.ਡੀ.ਸੀ. (ਜ), ਸਹਾਇਕ ਕਮਿਸ਼ਨਰ ਅਤੇ ਜ਼ਿਲ੍ਹਾ ਮਾਲ ਅਫ਼ਸਰ ਵਲੋਂ ਸਰਕਾਰੀ ਦਫ਼ਤਰਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ।
ਚੈਕਿੰਗ ਦੌਰਾਨ 54 ਅਧਿਕਾਰੀ ਤੇ ਕਰਮਚਾਰੀ ਗੈਰ-ਹਾਜ਼ਰ ਪਾਏ ਗਏ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਰਕਾਰੀ ਦਫ਼ਤਰਾਂ ਵਿੱਚ ਅਧਿਕਾਰੀਆਂ, ਕਰਮਚਾਰੀਆਂ ਦੀ ਹਾਜ਼ਰੀ ਯਕੀਨੀ ਬਣਾਉਣ ਲਈ ਇਹ ਅਚਨਚੇਤ ਚੈਕਿੰਗ ਕਰਵਾਈ ਗਈ ਸੀ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਵਾਸੀਆਂ ਨੂੰ ਪਾਰਦਰਸ਼ੀ ਅਤੇ ਸਾਫ਼-ਸੁਥਰਾ ਪ੍ਰਸ਼ਾਸ਼ਨ ਦੇਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਸ੍ਰੀ ਵਿਪੁਲ ਉਜਵਲ ਨੇ ਦੱਸਿਆ ਕਿ ਜੇਕਰ ਕਿਸੇ ਵਿਭਾਗ ਦੇ ਅਧਿਕਾਰੀ ਜਾਂ ਕਰਮਚਾਰੀ ਸਮੇਂ-ਸਿਰ ਆਪਣੇ ਦਫ਼ਤਰ ਨਹੀਂ ਬੈਠਣਗੇ, ਤਾਂ ਉਨ੍ਹਾਂ ਦੇ ਦਫ਼ਤਰ ਨਾਲ ਸਬੰਧਤ ਕੰਮ ਕਰਵਾਉਣ ਆਉਣ ਵਾਲੇ ਆਮ ਲੋਕਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਵੇਗਾ। ਉਨ੍ਹਾਂ ਕਿਹਾ ਕਿ ਆਮ ਲੋਕਾਂ ਨੂੰ ਸਹੂਲਤਾਂ ਸਮੇਂ-ਸਿਰ ਹਾਜ਼ਰ ਹੋ ਕੇ ਹੀ ਸਬੰਧਤ ਅਧਿਕਾਰੀ ਜਾਂ ਕਰਮਚਾਰੀ ਵਲੋਂ ਦਿੱਤੀਆਂ ਜਾ ਸਕਦੀਆਂ ਹਨ। ਉਨ੍ਹਾਂ ਕਿਹਾ ਕਿ ਭਵਿੱਖ ਵਿੱਚ ਵੀ ਅਜਿਹੀ ਚੈਕਿੰਗ ਕੀਤੀ ਜਾਵੇਗੀ, ਤਾਂ ਜੋ ਲੇਟ ਲਤੀਫ ਅਧਿਕਾਰੀਆਂ ਤੇ ਕਰਮਚਾਰੀਆਂ ਖਿਲਾਫ ਕਾਰਵਾਈ ਕੀਤੀ ਜਾ ਸਕੇ। ਉਧਰ ਅੱਜ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀਮਤੀ ਅਨੁਪਮ ਕਲੇਰ ਵਲੋਂ ਜ਼ਿਲ੍ਹਾ ਸਿੱਖਿਆ ਅਫ਼ਸਰ, ਡਿਪਟੀ ਡਾਇਰੈਕਟਰ ਡੇਅਰੀ, ਮੰਡਲ ਭੂਮੀ ਰੱਖਿਆ ਅਫ਼ਸਰ, ਜ਼ਿਲ੍ਹਾ ਖੋਜ ਅਫ਼ਸਰ, ਸਹਾਇਕ ਕਰ ਤੇ ਆਬਕਾਰੀ ਕਮਿਸ਼ਨਰ, ਜ਼ਿਲ੍ਹਾ ਆਯੁਰਵੈਦਿਕ ਤੇ ਯੂਨਾਨੀ ਅਫ਼ਸਰ ਅਤੇ ਡੀ.ਐਫ.ਐਸ.ਸੀ. ਦੇ ਦਫ਼ਤਰਾਂ ਦੀ ਚੈਕਿੰਗ ਕੀਤੀ ਗਈ। ਇਸ ਚੈਕਿੰਗ ਦੌਰਾਨ 21 ਅਧਿਕਾਰੀ ਅਤੇ ਕਰਮਚਾਰੀ ਗੈਰ ਹਾਜ਼ਰ ਪਾਏ ਗਏ। ਇਸ ਤੋਂ ਇਲਾਵਾ ਸਹਾਇਕ ਕਮਿਸ਼ਨਰ ਸ੍ਰੀ ਅਮਰਜੀਤ ਸਿੰਘ ਵਲੋਂ ਕੀਤੀ ਚੈਕਿੰਗ ਦੌਰਾਨ 10 ਅਧਿਕਾਰੀ ਤੇ ਕਰਮਚਾਰੀ ਗੈਰ ਹਾਜ਼ਰ ਪਾਏ ਗਏ, ਜਦਕਿ ਜ਼ਿਲ੍ਹਾ ਮਾਲ ਅਫ਼ਸਰ ਸ੍ਰੀ ਅਮਨਪਾਲ ਸਿੰਘ ਵਲੋਂ ਕੀਤੀ ਚੈਕਿੰਗ ਦੌਰਾਨ 23 ਅਧਿਕਾਰੀ ਤੇ ਕਰਮਚਾਰੀ ਗੈਰ-ਹਾਜ਼ਰ ਪਾਏ ਗਏ।

No comments:
Post a Comment