ਮੈਰੀਟੋਰੀਅਸ ਦਾਖਲਾ ਪ੍ਰੀਖਿਆ ਵਿਚ 20 ਵਿਦਿਆਰਥੀ ਹੋਏ ਪਾਸ
ਤਲਵਾਡ਼ਾ, 13 ਜੁਲਾਈ: ਸਰਕਾਰੀ ਮਾਡਲ ਹਾਈ ਸਕੂਲ ਤਲਵਾਡ਼ਾ ਦੇ ਹੋਣਹਾਰ ਵਿਦਿਆਰਥੀਆਂ ਨੇ ਪੰਜਾਬ ਸਰਕਾਰ ਵੱਲੋਂ ਲਈ ਗਈ ਮੈਰੀਟੋਰੀਅਸ ਸਕੂਲ ਦਾਖਲਾ ਪ੍ਰੀਖਿਆ ਵਿੱਚ ਸ਼ਾਨਦਾਰ ਪ੍ਰਦਰਸ਼ਂਨ ਕਰਦਿਆਂ ਸਕੂਲ ਦਾ ਨਾਮ ਰੌਸ਼ਨ ਕੀਤਾ।
ਇਹ ਜਾਣਕਾਰੀ ਦਿੰਦੇ ਹੋਏ ਸਕੂਲ ਮੁਖੀ ਰਾਜ ਕੁਮਾਰ ਨੇ ਦੱਸਿਆ ਕਿ ਇਸ ਮਹੱਤਵਪੂਰਨ ਦਾਖਲਾ ਪ੍ਰੀਖਿਆ ਵਿਚ ਸਕੂਲ ਦੇ 20 ਹੋਣਹਾਰ ਵਿਦਿਆਰਥੀਆਂ ਨੇ ਸ਼ਾਨਦਾਰ ਅੰਕਾਂ ਨਾਲ ਪਾਸ ਕੀਤੀ। ਉਨ੍ਹਾਂ ਕਿਹਾ ਕਿ ਇਸ ਸ਼ਾਨਦਾਰ ਸਫ਼ਲਤਾ ਦਾ ਸਿਹਰਾ ਵਿਦਿਆਰਥੀਆਂ ਦੀ ਮਿਹਨਤ ਅਤੇ ਅਧਿਆਪਕਾਂ ਦੀ ਯੋਗ ਅਗਵਾਈ ਨੂੰ ਜਾਂਦਾ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਰਵੀ ਸ਼ਾਰਦਾ, ਰਘਵੀਰ ਸਿੰਘ, ਸਮਰਜੀਤ ਸਿੰਘ ਸ਼ਮੀ, ਯੋਗੇਸ਼ਵਰ ਸਲਾਰੀਆ, ਸੰਦੀਪ ਕਪਿਲ, ਭੁਪਿੰਦਰ ਸਿੰਘ, ਹਰਕਮਲ ਸਿੰਘ, ਬਲਵਿੰਦਰ ਸਿੰਘ ਜਰਿਆਲ, ਰਾਕੇਸ਼ ਕੁਮਾਰ ਮਹਿਤਾ, ਵਰਿੰਦਰ ਸਿੰਘ ਗੁਸਾਈਂ ਆਦਿ ਸਮੇਤ ਸਕੂਲ ਦੇ ਅਧਿਆਪਕ ਅਤੇ ਹੋਰ ਪਤਵੰਤੇ ਹਾਜਰ ਸਨ।

No comments:
Post a Comment