-ਕੰਬਾਇਨਾਂ 'ਤੇ ਸੁਪਰ ਐਸ.ਐਮ.ਐਸ. ਲਾਉਣ ਨਾਲ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਖੇਤਾਂ 'ਚ ਹੀ ਦਬਾਇਆ ਜਾ ਸਕੇਗਾ
ਹੁਸ਼ਿਆਰਪੁਰ, 19 ਜੁਲਾਈ:ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਸ੍ਰੀ ਵਿਪੁਲ ਉਜਵਲ ਨੇ ਹੁਕਮ ਜਾਰੀ ਕਰਦੇ ਹੋਏ ਜ਼ਿਲ੍ਹੇ ਵਿੱਚ ਸੁਪਰ ਸਟਰਾਅ ਮੈਨੇਜਮੈਂਟ ਸਿਸਟਮ (ਸੁਪਰ ਐਸ.ਐਮ.ਐਸ.) ਦੇ ਪ੍ਰਯੋਗ ਤੋਂ ਬਿਨ੍ਹਾਂ ਕੰਬਾਇਨਾਂ ਰਾਹੀਂ ਫ਼ਸਲ ਦੀ ਕਟਾਈ ਕਰਨ 'ਤੇ ਪੂਰੀ ਤਰ੍ਹਾਂ ਨਾਲ ਪਾਬੰਦੀ ਲਗਾ ਦਿੱਤੀ ਹੈ। ਇਹ ਹੁਕਮ ਮਾਨਯੋਗ ਸੁਪਰੀਮ ਕੋਰਟ, ਮਾਨਯੋਗ ਹਾਈ ਕੋਰਟ ਆਫ਼ ਦਿੱਲੀ ਅਤੇ ਮਾਨਯੋਗ ਨੈਸ਼ਨਲ ਗਰੀਨ ਟ੍ਰਿਬਿਊਨਲ ਵਲੋਂ ਜਾਰੀ ਕੀਤੀਆਂ ਗਈਆਂ ਹਦਾਇਤਾਂ ਅਨੁਸਾਰ ਜਾਰੀ ਕੀਤੇ ਗਏ ਹਨ।
ਜਾਰੀ ਕੀਤੇ ਗਏ ਹੁਕਮ ਵਿੱਚ ਜ਼ਿਲ੍ਹਾ ਮੈਜਿਸਟਰੇਟ ਨੇ ਦੱਸਿਆ ਕਿ ਝੋਨੇ ਅਤੇ ਕਣਕ ਦੀ ਫ਼ਸਲ ਦੀ ਕਟਾਈ ਹਾਰਵੈਸਟਰ ਕੰਬਾਇਨਾਂ ਰਾਹੀਂ ਕਰਨ ਨਾਲ ਫ਼ਸਲ ਦੇ ਮੁੱਢ ਕਰੀਬ 12 ਤੋਂ 18 ਇੰਚ ਤੱਕ ਬਾਕੀ ਰਹਿ ਜਾਂਦੇ ਹਨ। ਇਸ ਕਾਰਨ ਅਗਲੀ ਫ਼ਸਲ ਦੀ ਬਿਜਾਈ ਲਈ ਸਮਾਂ ਘੱਟ ਹੋਣ ਕਾਰਨ ਕਿਸਾਨਾਂ ਵਲੋਂ ਅੱਗ ਲਗਾ ਕੇ ਬਚੇ ਮੁੱਢਾਂ ਨੂੰ ਸਾੜ ਦਿੱਤਾ ਜਾਂਦਾ ਹੈ, ਜਿਸ ਕਾਰਨ ਰਾਜ ਵਿੱਚ ਪਿਛਲੇ ਕਈ ਸਾਲਾਂ ਤੋਂ ਲਗਾਤਾਰ ਪ੍ਰਦੂਸ਼ਣ ਵਿੱਚ ਵਾਧਾ ਹੋ ਰਿਹਾ ਹੈ। ਜ਼ਿਲ੍ਹਾ ਮੈਜਿਸਟਰੇਟ ਨੇ ਦੱਸਿਆ ਕਿ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਦੇ ਰੁਝਾਨ ਨੂੰ ਠੱਲ੍ਹ ਪਾਉਣ ਲਈ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਲੋਂ ਹਾਰਵੈਸਟਰ ਕੰਬਾਇਨਾਂ ਦੇ ਪਿਛੇ ਲਗਾਉਣ ਲਈ ਨਵਾਂ ਸੁਪਰ ਸਟਰਾਅ ਮੈਨੇਜਮੈਂਟ ਸਿਸਟਮ (ਸੁਪਰ ਐਸ.ਐਮ.ਐਸ.) ਇਜ਼ਾਦ ਕੀਤਾ ਗਿਆ ਹੈ। ਇਸ ਨੂੰ ਕੰਬਾਇਨ ਪਿੱਛੇ ਲਗਾ ਕੇ ਪ੍ਰਯੋਗ ਕਰਨ ਨਾਲ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਬਾਰੀਕ ਕਰਕੇ ਖੇਤ ਵਿੱਚ ਹੀ ਆਸਾਨੀ ਨਾਲ ਇਕਸਾਰ ਖਿਲਾਰਨ ਉਪਰੰਤ ਰੋਟਾਵੇਟਰ ਦੀ ਵਰਤੋਂ ਕਰਕੇ ਮਿੱਟੀ ਵਿੱਚ ਮਿਲਾਇਆ ਜਾ ਸਕਦਾ ਹੈ। ਇਸ ਲਈ ਸੁਪਰ ਸਟਰਾਅ ਮੈਨੇਜਮੈਂਟ ਸਿਸਟਮ ਨੂੰ ਹਰ ਇਕ ਹਾਰਵੈਸਟਰ ਕੰਬਾਇਨ ਦੇ ਮਗਰ ਲਾਜ਼ਮੀ ਤੌਰ 'ਤੇ ਲਗਾਉਣ ਉਪਰੰਤ ਹੀ ਝੋਨੇ ਦੀ ਫਸਲ ਦੀ ਕਟਾਈ ਕਰਨ ਦੀ ਇਜ਼ਾਜ਼ਤ ਹੋਵੇਗੀ। ਸ੍ਰੀ ਵਿਪੁਲ ਉਜਵਲ ਨੇ ਦੱਸਿਆ ਕਿ ਸੁਪਰ ਐਸ.ਐਮ.ਐਸ. ਨਾਲ ਝੋਨੇ ਦੀ ਪਰਾਲੀ ਦੀ ਸਮੱਸਿਆ ਦਾ ਮੁਕੰਮਲ ਤੌਰ 'ਤੇ ਹੱਲ ਹੋਵੇਗਾ ਅਤੇ ਕਿਸਾਨਾਂ ਵਲੋਂ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਦੀ ਜ਼ਰੂਰਤ ਵੀ ਨਹੀਂ ਹੋਵੇਗੀ। ਉਨ੍ਹਾਂ ਨੇ ਇਸ ਸਬੰਧੀ ਸਖਤ ਹੁਕਮ ਜਾਰੀ ਕਰਦੇ ਹੋਏ ਕਿਹਾ ਕਿ ਸੁਪਰ ਸਟਰਾਅ ਮੈਨੇਜਮੈਂਟ ਸਿਸਟਮ ਜ਼ਿਲ੍ਹੇ ਵਿੱਚ ਬਾਹਰੋਂ ਫ਼ਸਲ ਦੀ ਕਟਾਈ ਕਰਨ ਆਉਣ ਵਾਲੀਆਂ ਸਾਰੀਆਂ ਕੰਬਾਇਨਾਂ ਲਈ ਵੀ ਲਾਜ਼ਮੀ ਹੋਵੇਗਾ। ਉਨ੍ਹਾਂ ਕਿਹਾ ਕਿ ਝੋਨੇ/ਕਣਕ ਅਤੇ ਹੋਰ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਨਾਲ ਵਾਤਾਵਰਣ ਤਾਂ ਦੂਸ਼ਿਤ ਹੁੰਦਾ ਹੀ ਹੈ, ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਵੀ ਘੱਟਦੀ ਹੈ

No comments:
Post a Comment