ਹੁਸ਼ਿਆਰਪੁਰ, 11 ਜੁਲਾਈ:ਹੁਸ਼ਿਆਰਪੁਰ ਵਿਖੇ ਗਰੀਬ, ਬੇਸਹਾਰਾ ਅਤੇ ਬੇਘਰੇ ਵਿਅਕਤੀਆਂ ਲਈ ਖੋਲ੍ਹੀ ਗਈ 'ਸਾਂਝੀ ਰਸੋਈ' ਨੂੰ ਦਾਨੀ ਸੱਜਣਾਂ ਵਲੋਂ ਭਰਪੂਰ ਹੁੰਗਾਰਾ ਦਿੱਤਾ ਜਾ ਰਿਹਾ ਹੈ। ਜਿਥੇ ਸਰਕਾਰੀ ਅਧਿਕਾਰੀ, ਸਮਾਜ ਸੇਵੀ ਸੰਸਥਾਵਾਂ ਸਹਿਯੋਗ ਕਰ ਰਹੀਆਂ ਹਨ, ਉਥੇ ਮਸ਼ਹੂਰ ਕਾਰੋਬਾਰੀ ਵੀ ਲੋਕ ਸੇਵਾ ਦੇ ਇਸ ਕਾਰਜ ਲਈ ਅੱਗੇ ਆ ਰਹੇ ਹਨ। ਅੱਜ ਬਿਜਨਸਮੈਨ ਸ੍ਰੀ ਰਾਜੇਸ਼ ਨਾਕਰਾ ਅਤੇ ਉਨ੍ਹਾਂ ਦੇ ਬੇਟੇ ਸ੍ਰੀ ਭਾਰਤ ਰਾਜ ਨਾਕਰਾ ਐਡਵੋਕੇਟ ਨੇ ਆਪਣੇ ਜਨਮ ਦਿਨ 'ਤੇ 11 ਹਜ਼ਾਰ ਰੁਪਏ ਦਾ ਚੈਕ 'ਸਾਂਝੀ ਰਸੋਈ' ਨੂੰ ਦਾਨ ਵਜੋਂ ਦਿੱਤਾ।
ਪਿਤਾ-ਪੁੱਤਰ ਦੋਨੋਂ ਦਾਨੀ ਸੱਜਣਾਂ ਨੇ ਜ਼ਿਲ੍ਹਾ ਪ੍ਰਸ਼ਾਸ਼ਨ ਦੇ ਇਸ ਉਪਰਾਲੇ ਦੀ ਸ਼ਲਾਘਾ ਵੀ ਕੀਤੀ। ਚੈਕ ਪ੍ਰਾਪਤ ਕਰਦਿਆਂ ਸਕੱਤਰ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਸ੍ਰੀ ਨਰੇਸ਼ ਗੁਪਤਾ ਨੇ ਸ੍ਰੀ ਰਾਜੇਸ਼ ਅਤੇ ਸ੍ਰੀ ਭਾਰਤ ਰਾਜ ਦਾ ਧੰਨਵਾਦ ਪ੍ਰਗਟ ਕਰਦਿਆਂ ਕਿਹਾ ਕਿ ਦਾਨੀ ਸੱਜਣਾਂ ਦੇ ਸਹਿਯੋਗ ਸਦਕਾ 'ਸਾਂਝੀ ਰਸੋਈ' ਨੂੰ ਪੂਰਾ ਸਹਿਯੋਗ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਡਿਪਟੀ ਕਮਿਸ਼ਨਰ-ਕਮ-ਚੇਅਰਮੈਨ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਸ੍ਰੀ ਵਿਪੁਲ ਉਜਵਲ ਦੀ ਅਗਵਾਈ ਵਿੱਚ 'ਸਾਂਝੀ ਰਸੋਈ' ਦਾ ਪ੍ਰੋਜੈਕਟ ਕਾਰਗਰ ਸਾਬਤ ਹੋ ਰਿਹਾ ਹੈ। ਉਨ੍ਹਾ ਕਿਹਾ ਕਿ 'ਸਾਂਝੀ ਰਸੋਈ' ਦੇ ਹਾਲ ਨੂੰ ਏ.ਸੀ. ਵੀ ਕੀਤਾ ਜਾ ਚੁੱਕਾ ਹੈ। ਉਨ੍ਹਾਂ ਦਾਨੀ ਸੱਜਣਾਂ ਨੂੰ ਅਪੀਲ ਕੀਤੀ ਕਿ ਆਪਣੇ ਵਿਸ਼ੇਸ਼ ਦਿਨ 'ਸਾਂਝੀ ਰਸੋਈ' ਵਿੱਚ ਮਨਾਉਣ ਲਈ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਨਾਲ ਸੰਪਰਕ ਕਰਕੇ ਆਪਣਾ ਦਿਨ ਬੁੱਕ ਕਰਵਾਇਆ ਜਾ ਸਕਦਾ ਹੈ। ਇਸ ਮੌਕੇ ਡਾ. ਨਾਰਦ ਤੋਂ ਇਲਾਵਾ ਹੋਰ ਵੀ ਹਾਜ਼ਰ ਸਨ। ਜ਼ਿਕਰਯੋਗ ਹੈ ਕਿ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਵਲੋਂ ਖੋਲ੍ਹੀ ਗਈ 'ਸਾਂਝੀ ਰਸੋਈ' ਵਿੱਚ ਜ਼ਰੂਰਤਮੰਦ ਵਿਅਕਤੀਆਂ ਨੂੰ ਕੇਵਲ 10 ਰੁਪਏ ਵਿੱਚ ਪੇਟ ਭਰ ਖਾਣਾ ਖੁਆਇਆ ਜਾ ਰਿਹਾ ਹੈ।

No comments:
Post a Comment