-ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਹੋਈ ਜ਼ਿਲ੍ਹਾ ਪੱਧਰੀ ਵਿਜੀਲੈਂਸ ਅਤੇ ਮੋਨੀਟਰਿੰਗ ਕਮੇਟੀ ਦੀ ਬੈਠਕ
ਹੁਸ਼ਿਆਰਪੁਰ, 21 ਜੁਲਾਈ: ਅੱਜ ਹੋਈ ਜ਼ਿਲ੍ਹਾ ਪੱਧਰੀ ਵਿਜੀਲੈਂਸ ਮੋਨੀਟਰਿੰਗ ਕਮੇਟੀ ਵਿੱਚ ਅਨੁਸੂਚਿਤ ਜਾਤੀਆਂ ਸਬੰਧੀ ਚਲਾਈਆਂ ਜਾ ਰਹੀਆਂ ਵੱਖ-ਵੱਖ ਸਕੀਮਾਂ ਨੂੰ ਲੋੜਵੰਦਾਂ ਤੱਕ ਪਹੁੰਚਾਉਣ 'ਤੇ ਜ਼ੋਰ ਦਿੱਤਾ ਗਿਆ। ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਸ੍ਰੀ ਜਵਾਹਰ ਲਾਲ ਖੁਰਾਨਾ ਦੀ ਪ੍ਰਧਾਨਗੀ ਵਿੱਚ ਹੋਈ ਇਸ ਮੀਟਿੰਗ ਦੌਰਾਨ ਹਲਕਾ ਵਿਧਾਇਕ ਸ਼ਾਮਚੁਰਾਸੀ ਸ੍ਰੀ ਪਵਨ ਕੁਮਾਰ ਆਦੀਆ ਨੇ ਕਿਹਾ ਕਿ ਅਨੁਸੂਚਿਤ ਜਾਤੀਆਂ ਸਬੰਧੀ ਵੱਖ-ਵੱਖ ਵਿਭਾਗਾਂ ਵਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਨੂੰ ਸੁਚਾਰੂ ਢੰਗ ਨਾਲ ਲਾਗੂ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਐਸ.ਸੀ. ਵਰਗ ਨੂੰ ਵੱਖ-ਵੱਖ ਸਕੀਮਾਂ ਤਹਿਤ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ, ਤਾਂ ਜੋ ਉਨ੍ਹਾਂ ਦਾ ਜੀਵਨ ਪੱਧਰ ਉਚਾ ਚੁੱਕਿਆ ਜਾ ਸਕੇ।
ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਸ੍ਰੀ ਜਵਾਹਰ ਲਾਲ ਖੁਰਾਨਾ ਨੇ ਅਨੁਸੂਚਿਤ ਜਾਤੀਆਂ ਸਬ ਪਲਾਨ (ਐਸ.ਸੀ.ਐਸ.ਪੀ.) ਅਤੇ ਵਿਸ਼ੇਸ਼ ਕੇਂਦਰੀ ਸਹਾਇਤਾ ਪ੍ਰੋਗਰਾਮ ਅਧੀਨ ਚੱਲ ਰਹੀਆਂ ਸਕੀਮਾਂ ਦੀ ਸਮੀਖਿਆ ਕਰਦਿਆਂ ਕਿਹਾ ਕਿ ਅਨੁਸੂਚਿਤ ਜਾਤੀਆਂ ਦੀ ਭਲਾਈ ਸਬੰਧੀ ਚਲਾਈਆਂ ਜਾ ਰਹੀਆਂ ਸਕੀਮਾਂ ਦਾ ਲਾਭ ਸਮੇਂ ਸਿਰ ਮਿਲਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇਸ ਲਈ ਸਾਰੇ ਅਧਿਕਾਰੀ ਇਕ ਯੋਜਨਾਬੱਧ ਤਰੀਕੇ ਨਾਲ ਇਨ੍ਹਾਂ ਸਕੀਮਾਂ ਨੂੰ ਅਨੁਸੂਚਿਤ ਜਾਤੀਆਂ ਦੇ ਲੋੜਵੰਦਾਂ ਨੂੰ ਪਹੁੰਚਾਉਣ ਲਈ ਗੰਭੀਰਤਾ ਨਾਲ ਕੰਮ ਕਰਨ। ਸ੍ਰੀ ਖੁਰਾਨਾ ਨੇ ਕਿਹਾ ਕਿ ਅਨੁਸੂਚਿਤ ਜਾਤੀਆਂ ਦੀ ਭਲਾਈ ਲਈ ਵੱਖ-ਵੱਖ ਵਿਭਾਗਾਂ ਵਲੋਂ ਭਲਾਈ ਸਕੀਮਾਂ ਚਲਾਈਆਂ ਜਾ ਰਹੀਆਂ ਹਨ। ਲਾਭਪਾਤਰੀਆਂ ਨੂੰ ਇਨ੍ਹਾਂ ਸਕੀਮਾਂ ਦਾ ਲਾਭ ਤਾਂ ਹੀ ਮਿਲ ਸਕਦਾ ਹੈ, ਜੇਕਰ ਅਧਿਕਾਰੀ ਗੰਭੀਰਤਾ ਨਾਲ ਕੰਮ ਕਰਨ। ਇਸ ਦੌਰਾਨ ਉਨ੍ਹਾਂ ਨੇ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ, ਜ਼ਿਲ੍ਹਾ ਸਿੱਖਿਆ ਅਫ਼ਸਰ, ਪਸ਼ੂ ਪਾਲਣ ਵਿਭਾਗ, ਮੁੱਖ ਖੇਤੀਬਾੜੀ ਅਫਸਰ, ਜ਼ਿਲ੍ਹਾ ਖੁਰਾਕ ਤੇ ਸਪਲਾਈ ਅਫ਼ਸਰ, ਸਿਵਲ ਸਰਜਨ, ਪੰਜਾਬ ਰਾਜ ਬਿਜਲੀ ਬੋਰਡ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਤੋਂ ਅਨੁਸੂਚਿਤ ਜਾਤੀਆਂ ਦੀ ਭਲਾਈ ਲਈ ਕੀਤੇ ਜਾ ਰਹੇ ਕੰਮਾਂ ਦੀ ਵਿਸਥਾਰ ਨਾਲ ਸਮੀਖਿਆ ਕੀਤੀ। ਇਸ ਮੌਕੇ 'ਤੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਹਰਬੀਰ ਸਿੰਘ, ਜ਼ਿਲ੍ਹਾ ਭਲਾਈ ਅਫ਼ਸਰ ਸ੍ਰੀਮਤੀ ਕਮਲਜੀਤ ਰਾਜੂ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਸ੍ਰੀ ਜਗਦੀਸ਼ ਮਿਤਰ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।

No comments:
Post a Comment