ਮਿਲਟਰੀ ਵਰਦੀ ਤੇ ਉਲਾਈਵ ਹਰੇ ਰੰਗ ਦੇ ਵਾਹਨਾਂ, ਛੱਪੜ ਪੂਰਨ, ਗਊਵੰਸ਼ ਦੀ ਢੋਆ-ਢੁਆਈ ਅਤੇ ਨਹਿਰਾਂ 'ਤੇ ਡੰਗਰਾਂ ਨੂੰ ਪਾਣੀ ਪਿਲਾਉਣ ਜਾਂ ਨਹਾਉਣ 'ਤੇ ਪੂਰਨ ਪਾਬੰਦੀ
ਹੁਸ਼ਿਆਰਪੁਰ, 11 ਜੁਲਾਈ:ਜ਼ਿਲ੍ਹਾ ਮੈਜਿਸਟਰੇਟ ਹੁਸ਼ਿਆਰਪੁਰ ਵਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਗਏ ਹਨ। ਜਾਰੀ ਕੀਤੇ ਇਨ੍ਹਾਂ ਹੁਕਮਾਂ ਵਿੱਚ ਜਿਥੇ ਮਿਲਟਰੀ ਵਰਦੀ ਅਤੇ ਉਲਾਈਵ ਹਰੇ ਰੰਗ ਦੇ ਵਾਹਨਾਂ 'ਤੇ ਪਾਬੰਦੀ ਲਗਾਈ ਗਈ ਹੈ, ਉਥੇ ਛੱਪੜ ਪੂਰਨ, ਸ਼ਾਮ 6 ਵਜੇ ਤੋਂ ਸਵੇਰੇ 6 ਵਜੇ ਤੱਕ ਗਊਵੰਸ਼ ਦੀ ਢੋਆ-ਢੁਆਈ ਤੋਂ ਇਲਾਵਾ ਵੱਡੀਆਂ-ਛੋਟੀਆਂ ਨਹਿਰਾਂ 'ਤੇ ਡੰਗਰਾਂ ਨੂੰ ਪਾਣੀ ਪਿਲਾਉਣ ਜਾਂ ਨਹਾਉਣ 'ਤੇ ਪੂਰਨ ਪਾਬੰਦੀ ਲਗਾਈ ਗਈ ਹੈ।
ਜਾਰੀ ਕੀਤੇ ਗਏ ਹੁਕਮਾਂ ਸਬੰਧੀ ਡਿਪਟੀ ਕਮਿਸ਼ਨਰ ਸ੍ਰੀ ਵਿਪੁਲ ਉਜਵਲ ਨੇ ਦੱਸਿਆ ਕਿ ਜ਼ਿਲ੍ਹੇ ਦੀ ਹੱਦ ਅੰਦਰ ਮਿਲਟਰੀ ਵਰਦੀ ਅਤੇ ਉਲਾਈਵ ਹਰੇ ਰੰਗ (ਮਿਲਟਰੀ ਰੰਗ) ਦੀਆਂ ਜੀਪਾਂ, ਮੋਟਰ ਸਾਈਕਲਾਂ, ਮੋਟਰ ਗੱਡੀਆਂ ਦੀ ਵਰਤੋਂ ਕਰਨ 'ਤੇ ਪਾਬੰਦੀ ਇਸ ਕਰਕੇ ਲਗਾਈ ਗਈ ਹੈ ਕਿ ਕਿਸੇ ਵੀ ਸਮਾਜ ਵਿਰੋਧੀ ਅਨਸਰਾਂ ਵਲੋਂ ਅਜਿਹੇ ਰੰਗ ਦੀ ਵਰਤੋਂ ਨਾ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਇਹ ਹੁਕਮ ਮਿਲਟਰੀ ਅਧਿਕਾਰੀਆਂ 'ਤੇ ਲਾਗੂ ਨਹੀਂ ਹੋਵੇਗਾ।
ਇਸ ਤੋਂ ਇਲਾਵਾ ਜ਼ਿਲ੍ਹਾ ਹੁਸ਼ਿਆਰਪੁਰ ਦੇ ਪੇਂਡੂ ਅਤੇ ਸ਼ਹਿਰੀ ਖੇਤਰਾਂ ਵਿੱਚ ਕੋਈ ਵੀ ਵਿਅਕਤੀ ਜਾਂ ਪੰਚਾਇਤ ਜਾਂ ਨਗਰ ਕੌਂਸਲ ਜਾਂ ਨਗਰ ਪੰਚਾਇਤ ਸਬੰਧਤ ਉਪ-ਮੰਡਲ ਮੈਜਿਸਟਰੇਟ ਦੀ ਲਿਖਤੀ ਪੂਰਵ ਪ੍ਰਵਾਨਗੀ ਤੋਂ ਬਿਨ੍ਹਾਂ ਕੋਈ ਛੱਪੜ ਨਹੀਂ ਪੂਰੇਗਾ। ਸ੍ਰੀ ਵਿਪੁਲ ਉਜਵਲ ਨੇ ਦੱਸਿਆ ਕਿ ਇਹ ਹੁਕਮ ਇਸ ਗੱਲ ਨੂੰ ਧਿਆਨ ਵਿੱਚ ਰੱਖ ਕੇ ਜਾਰੀ ਕੀਤਾ ਗਿਆ ਹੈ ਕਿ ਜ਼ਿਲ੍ਹਾ ਹੁਸ਼ਿਆਰਪੁਰ ਦੇ ਪੇਂਡੂ/ਸ਼ਹਿਰੀ ਖੇਤਰਾਂ ਵਿੱਚ ਆਮ ਜਨਤਾ/ਪੰਚਾਇਤਾਂ ਵਲੋਂ ਜਨਤਕ ਛੱਪੜ ਪੂਰਨ ਦਾ ਕੰਮ ਕੀਤਾ ਜਾ ਰਿਹਾ ਹੈ, ਜਿਸ ਨਾਲ ਲੋਕ ਦੁਰਘਟਨਾਵਾਂ ਦਾ ਸ਼ਿਕਾਰ ਹੋ ਜਾਂਦੇ ਹਨ। ਇਸ ਦੇ ਨਾਲ ਹੀ ਪਾਣੀ ਦੇ ਵਹਾਓ ਨੂੰ ਲੈ ਕੇ ਪਿੰਡਾਂ ਵਿੱਚ ਝਗੜਾ ਹੋਣ ਦਾ ਖਤਰਾ ਬਣਿਆ ਰਹਿੰਦਾ ਹੈ, ਜਿਸ ਕਰਕੇ ਛੱਪੜਾਂ ਦੇ ਪੂਰਨ ਦੇ ਕੰਮ ਨੂੰ ਕੰਟਰੋਲ ਕਰਨਾ ਅਤੇ ਲੋਕ ਸ਼ਾਂਤੀ ਨੂੰ ਬਹਾਲ ਕਰਨਾ ਜ਼ਰੂਰੀ ਹੋ ਗਿਆ ਹੈ। ਉਕਤ ਹੁਕਮਾਂ ਤੋਂ ਇਲਾਵਾ ਜ਼ਿਲ੍ਹਾ ਹੁਸ਼ਿਆਰਪੁਰ ਵਿੱਚ ਗਰਮੀਆਂ ਨੂੰ ਸ਼ਾਮ 6 ਵਜੇ ਤੋਂ ਸਵੇਰੇ 6 ਵਜੇ ਤੱਕ ਅਤੇ ਸਰਦੀਆਂ ਨੂੰ ਸ਼ਾਮ 5 ਵਜੇ ਤੋਂ ਸਵੇਰੇ 7 ਵਜੇ ਤੱਕ ਗਊ ਵੰਸ਼ ਦੀ ਢੋਆ-ਢੁਆਈ 'ਤੇ ਪੂਰਨ ਪਾਬੰਦੀ ਲਗਾ ਦਿੱਤੀ ਹੈ। ਇਸ ਹੁਕਮ ਰਾਹੀਂ ਜਿਨ੍ਹਾਂ ਲੋਕਾਂ ਨੇ ਗਊ ਵੰਸ਼ ਰੱਖੇ ਹੋਏ ਹਨ, ਉਨ੍ਹਾਂ ਨੂੰ ਪਸ਼ੂ ਪਾਲਣ ਵਿਭਾਗ ਪਾਸ ਰਜਿਸਟਰਡ ਕਰਾਉਣ ਦੇ ਆਦੇਸ਼ ਦਿੱਤੇ ਗਏ ਹਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜਿਹੜੇ ਪਸ਼ੂ ਪਾਲਕਾਂ ਨੇ ਗਊਵੰਸ਼ ਰੱਖਿਆ ਹੋਇਆ ਹੈ, ਉਨ੍ਹਾਂ ਨੂੰ ਰਜਿਸਟਰਡ ਕਰਵਾਉਣ ਲਈ ਏਰੀਏ ਦੇ ਸਬੰਧਤ ਪਸ਼ੂ ਪਾਲਣ ਅਫ਼ਸਰ ਕੋਲ ਰਜਿਸਟਰੇਸ਼ਨ ਕਰਵਾਈ ਜਾਵੇ, ਤਾਂ ਜੋ ਆਉਣ ਵਾਲੇ ਸਮੇਂ ਵਿੱਚ ਗਊਵੰਸ਼ ਨੂੰ ਲੈ ਕੇ ਕੋਈ ਅਣ-ਸੁਖਾਵੀਂ ਘਟਨਾ ਨਾ ਵਾਪਰ ਸਕੇ। ਅਗਲੇ ਹੁਕਮ ਵਿੱਚ ਜਿਲ੍ਹਾ ਹੁਸ਼ਿਆਰਪੁਰ ਦੀ ਹਦੂਦ ਦੇ ਅੰਦਰ ਵੱਡੀਆਂ-ਛੋਟੀਆਂ ਨਹਿਰਾਂ, ਚੋਅ ਦੇ ਬੰਧ ਅਤੇ ਦਰਿਆ ਬਿਆਸ ਦੇ ਕੰਡੇ ਬਣੇ ਧੁਸੀ ਬੰਧ ਵਿੱਚ ਕਿਸੇ ਵੀ ਵਿਅਕਤੀ ਵਲੋਂ ਡੰਗਰਾਂ ਨੂੰ ਪਾਣੀ ਪਿਲਾਉਣ ਜਾਂ ਨਹਾਉਣ 'ਤੇ ਮੁਕੰਮਲ ਪਾਬੰਦੀ ਲਗਾ ਦਿੱਤੀ ਗਈ ਹੈ। ਇਹ ਉਪਰੋਕਤ ਹੁਕਮ 6 ਸਤੰਬਰ 2017 ਤੱਕ ਲਾਗੂ ਰਹਿਣਗੇ।

No comments:
Post a Comment