-ਡੇਅਰੀ ਵਿਕਾਸ ਬੋਰਡ ਵਲੋਂ ਮਾਹਿਲਪੁਰ ਵਿਖੇ ਲਗਾਇਆ ਗਿਆ ਵਿਸ਼ੇਸ਼ ਕੈਂਪ
ਹੁਸ਼ਿਆਰਪੁਰ, 4 ਜੁਲਾਈ:ਡੇਅਰੀ ਵਿਕਾਸ ਬੋਰਡ ਦੇ ਡਾਇਰੈਕਟਰ ਸ੍ਰੀ ਇੰਦਰਜੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਬਲਾਕ ਮਾਹਿਲਪੁਰ ਵਿਖੇ ਦੁੱਧ ਪਰਖ ਕੈਂਪ ਲਗਾਇਆ ਗਿਆ। ਡਿਪਟੀ ਡਾਇਰੈਕਟਰ ਸ੍ਰੀ ਹਰਸ਼ਰਨ ਸਿੰਘ ਦੀ ਅਗਵਾਈ ਹੇਠ ਲਗਾਏ ਗਏ ਇਸ ਕੈਂਪ ਵਿੱਚ ਦੁੱਧ ਦੇ 26 ਸੈਂਪਲ ਚੈਕ ਕੀਤੇ ਗਏ, ਜਿਨ੍ਹਾਂ ਵਿੱਚ ਕੋਈ ਸੰਥੈਟਿਕ/ਹਾਨੀਕਾਰਕ ਤੱਤ ਨਹੀਂ ਪਾਇਆ ਗਿਆ। ਇਸ ਦੌਰਾਨ ਡਿਪਟੀ ਡਾਇਰੈਕਟਰ ਸ੍ਰੀ ਹਰਸ਼ਰਨ ਸਿੰਘ ਨੇ ਸੈਂਪਲ ਟੈਸਟ ਕਰਵਾਉਣ ਆਏ ਪਸ਼ੂ ਪਾਲਕਾਂ ਨੂੰ ਕਿਹਾ ਕਿ ਉਹ ਆਪਣੇ ਪਸ਼ੂਆਂ ਨੂੰ ਚੰਗੀ ਖੁਰਾਕ ਪਾਉਣ। ਉਨ੍ਹਾਂ ਕਿਹਾ ਕਿ ਵਿਭਾਗ ਵਲੋਂ ਦੁੱਧ ਦੇ ਸੈਂਪਲ ਚੈਕ ਕਰਾਉਣ ਲਈ ਸਮੇਂ-ਸਮੇਂ ਸਿਰ ਵੱਖ-ਵੱਖ ਥਾਵਾਂ 'ਤੇ ਅਜਿਹੇ ਕੈਂਪ ਲਗਾਏ ਜਾਣਗੇ। ਉਨ੍ਹਾਂ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਜੇਕਰ ਉਨ੍ਹਾਂ ਨੂੰ ਦੁੱਧ ਸਬੰਧੀ ਕਿਸੇ ਤਰ੍ਹਾਂ ਦੀ ਕੋਈ ਸ਼ਿਕਾਇਤ ਹੋਵੇ, ਤਾਂ ਉਹ ਸਿੱਧੇ ਤੌਰ 'ਤੇ ਦਫ਼ਤਰ ਡਿਪਟੀ ਡਾਇਰੈਕਟਰ ਡੇਅਰੀ ਵਿਖੇ ਸੰਪਰਕ ਕਰਕੇ ਦੁੱਧ ਦਾ ਟੈਸਟ ਕਰਵਾ ਸਕਦਾ ਹੈ। ਇਸ ਮੌਕੇ ਇੰਸਪੈਕਟਰ ਯੁਗੇਸ਼ਵਰ, ਗੁਰਪ੍ਰੀਤ ਸਿੰਘ, ਵਿਲਿਅਮ ਅਤੇ ਅਸ਼ਵਨੀ ਕੁਮਾਰ ਵੀ ਮੌਜੂਦ ਸਨ।

No comments:
Post a Comment